< 2 Crónicas 27 >
1 Jotam tenía 25 años cuando comenzó a reinar, y reinó en Jerusalén 16 años. El nombre de su madre fue Jerusa, hija de Sadoc.
੧ਯੋਥਾਮ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਰੂਸ਼ਾ ਸੀ ਜੋ ਸਾਦੋਕ ਦੀ ਧੀ ਸੀ
2 Hizo lo recto ante Yavé, según todo lo que hizo su padre Uzías, excepto que no entró en el Santuario de Yavé. Sin embargo, el pueblo seguía su acción hacia la corrupción.
੨ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ, ਪਰ ਉਹ ਯਹੋਵਾਹ ਦੀ ਹੈਕਲ ਵਿੱਚ ਨਾ ਵੜਿਆ ਅਤੇ ਅਜੇ ਤੱਕ ਲੋਕੀ ਵਿਗੜੀ ਚਾਲ ਚੱਲਦੇ ਸਨ
3 Él edificó la puerta superior de la Casa de Yavé, y construyó extensamente el muro de Ofel.
੩ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ ਅਤੇ ਓਫ਼ਲ ਦੀ ਕੰਧ ਉੱਤੇ ਉਸ ਨੇ ਬਹੁਤ ਕੁਝ ਬਣਾਇਆ
4 También edificó ciudades en la región montañosa de Judá y construyó fortalezas y torres en los bosques.
੪ਉਸ ਨੇ ਯਹੂਦਾਹ ਦੇ ਪਰਬਤ ਵਿੱਚ ਸ਼ਹਿਰ ਬਣਾਏ ਅਤੇ ਜੰਗਲਾਂ ਵਿੱਚ ਕੋਟ ਤੇ ਬੁਰਜ ਬਣਵਾਏ
5 También tuvo guerra contra el rey de los hijos de Amón, a quienes derrotó. En aquel año los amonitas le dieron 3,3 toneladas de plata, 2.200.000 litros de trigo y 2.200.000 litros de cebada. Los amonitas le pagaron también esto en el segundo y en el tercer año.
੫ਉਹ ਅੰਮੋਨੀਆਂ ਦੇ ਰਾਜਾ ਨਾਲ ਵੀ ਲੜਿਆ ਅਤੇ ਉਨ੍ਹਾਂ ਨੂੰ ਜਿੱਤਿਆ ਅਤੇ ਉਸੇ ਸਾਲ ਅੰਮੋਨੀਆਂ ਨੇ ਇੱਕ ਸੌ ਕਿਨਤਾਰ ਚਾਂਦੀ ਅਤੇ ਪੰਝੱਤਰ ਹਜ਼ਾਰ ਮਣ ਕਣਕ ਅਤੇ ਪੰਝੱਤਰ ਹਜ਼ਾਰ ਮਣ ਜੌਂ ਉਹ ਨੂੰ ਦਿੱਤੇ ਅਤੇ ਉੱਨਾ ਹੀ ਅੰਮੋਨੀਆਂ ਨੇ ਦੂਜੇ ਅਤੇ ਤੀਜੇ ਸਾਲ ਵੀ ਉਹ ਨੂੰ ਦਿੱਤਾ
6 Jotam se fortaleció, porque dispuso sus procedimientos delante de Yavé su ʼElohim.
੬ਸੋ ਯੋਥਾਮ ਬਲਵਾਨ ਹੋ ਗਿਆ ਕਿਉਂ ਜੋ ਉਹ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਆਪਣੇ ਰਾਹ ਠੀਕ ਕੀਤੇ ਸਨ
7 Los demás hechos de Jotam, todas sus guerras y sus procedimientos, ciertamente están escritos en el rollo de los Reyes de Israel y de Judá.
੭ਅਤੇ ਯੋਥਾਮ ਦੇ ਬਾਕੀ ਕੰਮ ਅਤੇ ਉਹ ਦੀਆਂ ਸਾਰੀਆਂ ਲੜਾਈਆਂ ਅਤੇ ਉਹ ਦੇ ਵਰਤਾਓ ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹਨ
8 Tenía 25 años cuando comenzó a reinar, y reinó 16 años en Jerusalén.
੮ਉਹ ਪੱਚੀਆਂ ਸਾਲਾਂ ਦਾ ਸੀ ਜਦੋਂ ਰਾਜ ਕਰਨ ਲੱਗਾ ਅਤੇ ਉਹ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ
9 Jotam reposó con sus antepasados, y lo sepultaron en la Ciudad de David. Reinó en su lugar su hijo Acaz.
੯ਅਤੇ ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਮਿਲ ਗਿਆ, ਉਨ੍ਹਾਂ ਨੇ ਉਹ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।