< 2 Crónicas 5 >
1 Así se terminó la obra que Salomón hizo para la Casa de Yavé. Salomón introdujo los objetos que su padre David consagró: la plata, el oro y todos los utensilios. Los depositó en el tesoro de la Casa de ʼElohim.
੧ਇਸ ਤਰ੍ਹਾਂ ਉਹ ਸਾਰਾ ਕੰਮ ਜੋ ਸੁਲੇਮਾਨ ਨੇ ਯਹੋਵਾਹ ਦੇ ਭਵਨ ਲਈ ਕੀਤਾ ਸੰਪੂਰਨ ਹੋਇਆ। ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਰਥਾਤ ਸੋਨਾ, ਚਾਂਦੀ ਅਤੇ ਸਾਰੇ ਭਾਂਡੇ ਅੰਦਰ ਲੈ ਆਇਆ ਅਤੇ ਪਰਮੇਸ਼ੁਰ ਦੇ ਘਰ ਦੇ ਖਜ਼ਾਨੇ ਵਿੱਚ ਉਨ੍ਹਾਂ ਨੂੰ ਰੱਖ ਦਿੱਤਾ।
2 Después Salomón reunió en Jerusalén a los ancianos de Israel, todos los jefes de las tribus y los jefes de casas paternas de los hijos de Israel para subir el Arca del Pacto de Yavé desde la Ciudad de David, la cual es Sion.
੨ਤਦ ਸੁਲੇਮਾਨ ਨੇ ਇਸਰਾਏਲ ਦੇ ਬਜ਼ੁਰਗਾਂ ਅਤੇ ਗੋਤਾਂ ਦੇ ਸਾਰੇ ਮੁਖੀਆਂ ਅਤੇ ਇਸਰਾਏਲੀਆਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਸ਼ਹਿਜ਼ਾਦਿਆਂ ਨੂੰ ਯਰੂਸ਼ਲਮ ਵਿੱਚ ਇਕੱਠੇ ਕੀਤਾ ਕਿ ਉਹ ਦਾਊਦ ਦੇ ਸ਼ਹਿਰੋਂ ਜਿਹੜਾ ਸੀਯੋਨ ਹੈ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਲੈ ਆਉਣ,
3 Todos los hombres de Israel se congregaron ante el rey en la solemnidad del mes séptimo.
੩ਤਾਂ ਇਸਰਾਏਲ ਦੇ ਸਾਰੇ ਮਨੁੱਖ ਸੱਤਵੇਂ ਮਹੀਨੇ ਪਰਬ ਦੇ ਲਈ ਪਾਤਸ਼ਾਹ ਕੋਲ ਇਕੱਠੇ ਹੋਏ
4 Cuando todos los ancianos de Israel llegaron, los levitas alzaron el Arca.
੪ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਆਏ ਅਤੇ ਲੇਵੀਆਂ ਨੇ ਸੰਦੂਕ ਨੂੰ ਚੁੱਕਿਆ ਹੋਇਆ ਸੀ।
5 Los sacerdotes levitas subieron el Arca, el Tabernáculo de Reunión y todos los utensilios sagrados que había dentro del Tabernáculo.
੫ਉਹ ਸੰਦੂਕ ਅਤੇ ਮੰਡਲੀ ਦਾ ਤੰਬੂ ਅਤੇ ਸਾਰੇ ਪਵਿੱਤਰ ਭਾਂਡਿਆਂ ਨੂੰ ਜਿਹੜੇ ਉਸ ਤੰਬੂ ਵਿੱਚ ਸਨ ਲੈ ਆਏ। ਜਾਜਕ ਤੇ ਲੇਵੀ ਇਹਨਾਂ ਨੂੰ ਲਿਆਏ
6 El rey Salomón y toda la congregación de Israel que se reunió con él delante del Arca sacrificaron ovejas y becerros, los cuales, a causa de su gran cantidad no se pudieron contar ni calcular.
੬ਅਤੇ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਜੋ ਉਹ ਦੇ ਕੋਲ ਸੰਦੂਕ ਦੇ ਅੱਗੇ ਇਕੱਠੀ ਹੋਈ ਸੀ ਐਨੀਆਂ ਭੇਡਾਂ ਤੇ ਬਲ਼ਦ ਚੜ੍ਹਾਏ ਕਿ ਬਹੁਤਾਇਤ ਦੇ ਕਾਰਨ ਨਾ ਤਾਂ ਉਨ੍ਹਾਂ ਦੀ ਗਿਣਤੀ ਹੋ ਸਕਦੀ ਸੀ, ਤੇ ਨਾ ਹੀ ਲੇਖਾ।
7 Entonces los sacerdotes introdujeron el Arca del Pacto de Yavé a su puesto en el Lugar Santísimo de la Casa debajo de las alas de los querubines,
੭ਜਾਜਕ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਉਹ ਦੇ ਸਥਾਨ ਵਿੱਚ ਅਰਥਾਤ ਭਵਨ ਦੀ ਵਿਚਲੀ ਕੋਠੜੀ, ਅੱਤ ਪਵਿੱਤਰ ਸਥਾਨ ਵਿੱਚ ਕਰੂਬੀਆਂ ਦੇ ਖੰਭਾਂ ਹੇਠ ਲਿਆਏ।
8 porque los querubines extienden las alas sobre el lugar del Arca, de modo que los querubines cubren el Arca y sus varas por encima.
੮ਕਿਉਂ ਜੋ ਕਰੂਬੀਆਂ ਨੇ ਆਪਣਿਆਂ ਦੋਹਾਂ ਖੰਭਾਂ ਨੂੰ ਸੰਦੂਕ ਦੇ ਸਥਾਨ ਦੇ ਉੱਤੇ ਫੈਲਾਇਆ ਹੋਇਆ ਸੀ ਅਤੇ ਇਸ ਤਰ੍ਹਾਂ ਕਰੂਬੀਆਂ ਨੇ ਸੰਦੂਕ ਤੇ ਉਹ ਦੀਆਂ ਚੋਬਾਂ ਨੂੰ ਉੱਤੋਂ ਦੀ ਢੱਕਿਆ ਹੋਇਆ ਸੀ।
9 Aunque las varas eran tan largas que los extremos de ellas se podían ver desde el Lugar Santo que está frente al Lugar Santísimo, no podían verse desde afuera. Y así están hasta hoy.
੯ਉਨ੍ਹਾਂ ਨੇ ਚੋਬਾਂ ਬਾਹਰ ਨੂੰ ਕੱਢੀਆਂ ਹੋਈਆਂ ਸਨ ਅਤੇ ਚੋਬਾਂ ਦੇ ਸਿਰੇ ਵਿੱਚਲੀ ਕੋਠੜੀ ਦੇ ਅੱਗੇ ਸੰਦੂਕ ਵਿੱਚੋਂ ਬਾਹਰ ਦਿਸਦੇ ਸਨ ਪਰ ਉਹ ਬਾਹਰੋਂ ਨਹੀਂ ਦਿਸਦੇ ਸਨ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹੀ ਹਨ
10 Dentro del Arca no había sino las dos tablas que Moisés puso allí en Horeb, donde Yavé pactó con los hijos de Israel después que salieron de Egipto.
੧੦ਸੰਦੂਕ ਵਿੱਚ ਕੁਝ ਨਹੀਂ ਸੀ ਬਿਨ੍ਹਾਂ ਦੋ ਫੱਟੀਆਂ ਦੇ, ਜੋ ਮੂਸਾ ਨੇ ਹੋਰੇਬ ਵਿੱਚ ਉਹ ਦੇ ਅੰਦਰ ਰੱਖੀਆਂ ਸਨ ਜਦੋਂ ਯਹੋਵਾਹ ਨੇ ਇਸਰਾਏਲੀਆਂ ਦੇ ਮਿਸਰ ਤੋਂ ਨਿੱਕਲਦਿਆਂ ਉਨ੍ਹਾਂ ਨਾਲ ਨੇਮ ਬੰਨਿਆ ਸੀ।
11 Aconteció que cuando los sacerdotes salían del Santuario (porque todos los sacerdotes presentes se purificaron sin tener en cuenta las clases),
੧੧ਇਸ ਤਰ੍ਹਾਂ ਹੋਇਆ ਕਿ ਜਾਜਕ ਪਵਿੱਤਰ ਸਥਾਨ ਤੋਂ ਬਾਹਰ ਨਿੱਕਲੇ। ਉਹਨਾਂ ਸਾਰਿਆਂ ਜਾਜਕਾਂ ਨੇ ਜੋ ਹਾਜ਼ਰ ਸਨ ਆਪਣੇ ਆਪ ਨੂੰ ਪਵਿੱਤਰ ਕੀਤਾ ਹੋਇਆ ਸੀ ਅਤੇ ਉਹਨਾਂ ਨੂੰ ਵਾਰੀ ਸਿਰ ਸੇਵਾ ਕਰਨ ਦੀ ਲੋੜ ਨਹੀਂ ਸੀ
12 y todos los levitas cantores, Asaf, Hemán y Jedutún, con sus hijos y hermanos, cubiertos con lino fino, estaban en pie con címbalos, salterios y arpas al oriente del altar, y con ellos 120 sacerdotes que tocaban trompetas,
੧੨ਅਤੇ ਲੇਵੀ ਜੋ ਗਾਉਣ ਵਾਲੇ ਸਨ ਸਾਰੇ ਦੇ ਸਾਰੇ ਅਰਥਾਤ ਆਸਾਫ਼ ਅਤੇ ਹੇਮਾਨ ਅਤੇ ਯਦੂਥੂਨ ਅਤੇ ਉਨ੍ਹਾਂ ਦੇ ਪੁੱਤਰ ਅਤੇ ਉਨ੍ਹਾਂ ਦੇ ਭਰਾ ਕਤਾਨੀ ਲੀੜੇ ਪਹਿਨ ਕੇ ਖੰਜ਼ਰੀਆਂ ਤੇ ਸਤਾਰਾਂ ਅਤੇ ਬਰਬਤਾਂ ਲੈ ਕੇ ਜਗਵੇਦੀ ਦੇ ਪੂਰਬ ਵੱਲ ਖੜ੍ਹੇ ਸਨ ਅਤੇ ਉਨ੍ਹਾਂ ਦੇ ਨਾਲ ਇੱਕ ਸੌ ਵੀਹ ਜਾਜਕ ਤੁਰ੍ਹੀਆਂ ਵਜਾਉਂਦੇ ਸਨ
13 los trompetistas y los cantores se unieron para proclamar a una voz. Alababan y daban gracias a Yavé. Al alzar la voz con las trompetas, los címbalos y los otros instrumentos musicales, alababan a Yavé: Porque es bueno, porque para siempre es su misericordia, una nube llenó la Casa de Yavé.
੧੩ਤਦ ਐਉਂ ਹੋਇਆ ਕਿ ਜਦ ਤੁਰ੍ਹੀਆਂ ਦੇ ਵਜੰਤਰੀ ਅਤੇ ਗਵੰਤਰੀ ਮਿਲ ਗਏ ਕਿ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਕਰਨ ਵਿੱਚ ਉਨ੍ਹਾਂ ਦੀ ਸੁਰ ਇੱਕੋ ਹੀ ਸੁਣਾਈ ਦੇਵੇ ਅਤੇ ਜਦ ਤੁਰ੍ਹੀਆਂ ਅਤੇ ਖੰਜ਼ਰੀਆਂ ਅਤੇ ਗਾਉਣ ਦਿਆਂ ਸਾਜ਼ਾਂ ਨਾਲ ਉਨ੍ਹਾਂ ਨੇ ਆਪਣਾ ਸੁਰ ਉੱਚਾ ਕਰਕੇ ਯਹੋਵਾਹ ਦੀ ਉਸਤਤ ਕੀਤੀ ਕਿ ਉਹ ਭਲਾ ਹੈ, ਉਹ ਦੀ ਦਯਾ ਜੋ ਸਦਾ ਦੀ ਹੈ ਤਾਂ ਉਹ ਭਵਨ ਅਰਥਾਤ ਯਹੋਵਾਹ ਦਾ ਭਵਨ ਬੱਦਲ ਨਾਲ ਭਰ ਗਿਆ
14 Los sacerdotes no pudieron continuar ministrando por causa de la nube, porque la gloria de Yavé llenó la Casa de ʼElohim.
੧੪ਅਤੇ ਜਾਜਕ ਬੱਦਲ ਕਰਕੇ ਉਪਾਸਨਾ ਲਈ ਖੜ੍ਹੇ ਨਾ ਰਹਿ ਸਕੇ ਕਿਉਂ ਜੋ ਪਰਮੇਸ਼ੁਰ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।