< 2 Corintios 7 >
1 Por tanto, amados, puesto que tenemos estas promesas, purifiquémonos de toda contaminación del cuerpo y del espíritu, y perfeccionemos [la] santidad en [el] temor a Dios.
੧ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
2 Admítannos. A nadie hicimos mal, a nadie corrompimos, a nadie engañamos.
੨ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।
3 No [lo] digo para condenación, porque ya dije que están en nuestros corazones para morir y vivir juntos.
੩ਇਹ ਤਾਂ ਮੈਂ ਦੋਸ਼ ਲਾਉਣ ਨੂੰ ਨਹੀਂ ਆਖਦਾ ਹਾਂ ਕਿਉਂ ਜੋ ਮੈਂ ਅੱਗੇ ਹੀ ਕਿਹਾ ਹੈ ਕਿ ਤੁਸੀਂ ਸਾਡੇ ਦਿਲਾਂ ਵਿੱਚ ਹੋ ਅਤੇ ਸਾਡਾ ਮਰਨਾ ਜੀਣਾ ਇਕੱਠਾ ਹੋਵੇ।
4 Yo tengo mucha franqueza con ustedes. Me enaltezco mucho por esto. Me llené de consolación. Sobreabundo de gozo en todas nuestras aflicciones.
੪ਤੁਹਾਡੇ ਉੱਤੇ ਮੇਰਾ ਬਹੁਤ ਭਰੋਸਾ ਹੈ, ਤੁਹਾਡੇ ਵਿਖੇ ਮੇਰਾ ਬਹੁਤ ਮਾਣ ਹੈ। ਮੈਂ ਦਿਲਾਸੇ ਨਾਲ ਭਰਿਆ ਹੋਇਆ ਹਾਂ। ਮੈਂ ਆਪਣੇ ਅਤੇ ਤੁਹਾਡੇ ਹਰ ਕਸ਼ਟ ਵਿੱਚ ਅਨੰਦ ਨਾਲ ਫੁੱਲਿਆ ਨਹੀਂ ਸਮਾਉਦਾ।
5 Porque en verdad cuando fuimos a Macedonia, nuestro cuerpo no tuvo algún reposo, sino fuimos afligidos en todo: de afuera, conflictos, de adentro, temores.
੫ਜਦ ਅਸੀਂ ਮਕਦੂਨਿਯਾ ਵਿੱਚ ਆਏ ਤਦ ਵੀ ਸਾਡੇ ਸਰੀਰ ਨੂੰ ਕੁਝ ਚੈਨ ਨਹੀਂ ਸੀ ਸਗੋਂ ਅਸੀਂ ਹਰ ਪਾਸਿਓਂ ਕਸ਼ਟ ਵਿੱਚ ਪਏ ਸੀ, ਬਾਹਰੋਂ ਝਗੜੇ ਅੰਦਰੋਂ ਭਿਆਨਕ ਗੱਲਾਂ।
6 Pero Dios, Quien consuela a los humildes, nos consoló con la presencia de Tito,
੬ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।
7 no solo con su presencia, sino también con la consolación que [él] recibió de ustedes. Pues nos informó del anhelo de ustedes, de su llanto y preocupación por mí. Fui consolado hasta el punto de regocijarme aun más.
੭ਅਤੇ ਨਿਰੇ ਉਸ ਦੇ ਆਉਣ ਕਰਕੇ ਹੀ ਨਹੀਂ ਸਗੋਂ ਉਸ ਦਿਲਾਸੇ ਤੋਂ ਵੀ ਜਿਹੜਾ ਉਸ ਨੂੰ ਤੁਹਾਡੇ ਵਿੱਚ ਪ੍ਰਾਪਤ ਹੋਇਆ ਅਤੇ ਸਾਨੂੰ ਤੁਹਾਡੀ ਚਾਹਤ, ਤੁਹਾਡੇ ਸੋਗ, ਤੁਹਾਡੀ ਅਣਖ ਦਾ ਜੋ ਮੇਰੇ ਲਈ ਹੈ ਸਮਾਚਾਰ ਦੱਸਿਆ ਜਿਸ ਕਰਕੇ ਮੈਂ ਹੋਰ ਵੀ ਅਨੰਦ ਹੋਇਆ।
8 Pues ciertamente los entristecí con la epístola, pero no me pesa, aunque entonces me lamenté. Veo que aunque aquella epístola los entristeció por algún tiempo,
੮ਕਿਉਂ ਜੋ ਭਾਵੇਂ ਮੈਂ ਆਪਣੀ ਪੱਤ੍ਰੀ ਨਾਲ ਤੁਹਾਨੂੰ ਉਦਾਸ ਕੀਤਾ ਤਾਂ ਵੀ ਮੈਂ ਪਛਤਾਉਂਦਾ ਨਹੀਂ ਭਾਵੇਂ ਮੈਂ ਪਹਿਲਾਂ ਪਛਤਾਉਂਦਾ ਸੀ ਕਿਉਂਕਿ ਮੈਂ ਵੇਖਦਾ ਹਾਂ ਜੋ ਉਸ ਪੱਤ੍ਰੀ ਨੇ ਤੁਹਾਨੂੰ ਉਦਾਸ ਕੀਤਾ ਸੀ ਭਾਵੇਂ ਥੋੜ੍ਹੇ ਸਮੇਂ ਤੱਕ।
9 ahora gozo, no porque fueron entristecidos, sino porque fueron entristecidos para cambio de mente. Fueron entristecidos según Dios para que en nada fueran entristecidos por causa de nosotros.
੯ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ।
10 La tristeza según Dios se activa en cambio de mente para salvación sin remordimiento, pero la tristeza del mundo se manifiesta en muerte.
੧੦ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।
11 Consideren que por ser entristecidos según Dios, ¡cuánta diligencia se manifestó en ustedes! También defensa, indignación, temor, ardiente afecto, celo y vindicación. Se demostraron a ustedes mismos que son inocentes en todo.
੧੧ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ।
12 Así que, aunque les escribí, no ocurrió por causa del que cometió el agravio, ni por el agraviado, sino para que la devoción de nosotros por ustedes delante de Dios se manifestara.
੧੨ਗੱਲ ਕਾਹਦੀ ਭਾਵੇਂ ਮੈਂ ਤੁਹਾਨੂੰ ਲਿਖਿਆ ਪਰ ਮੈਂ ਨਾ ਉਸ ਦੇ ਕਾਰਨ ਲਿਖਿਆ ਜਿਸ ਨੇ ਅਪਰਾਧ ਕੀਤਾ, ਨਾ ਉਸ ਦੇ ਕਾਰਨ ਜਿਸ ਦੇ ਨਾਲ ਅਪਰਾਧ ਹੋਇਆ ਸਗੋਂ ਇਸ ਕਾਰਨ ਜੋ ਤੁਹਾਡਾ ਜੋਸ਼ ਜਿਹੜਾ ਸਾਡੇ ਲਈ ਹੈ ਸੋ ਪਰਮੇਸ਼ੁਰ ਦੇ ਹਜ਼ੂਰ ਤੁਹਾਡੇ ਉੱਤੇ ਪ੍ਰਗਟ ਹੋਵੇ।
13 Por esto fuimos consolados. Pero fuimos regocijados mucho más por el gozo de Tito, porque su espíritu fue tranquilizado por todos ustedes.
੧੩ਇਸ ਲਈ ਅਸੀਂ ਦਿਲਾਸਾ ਪਾਇਆ ਹੈ ਪਰ ਆਪਣੇ ਦਿਲਾਸੇ ਤੋਂ ਬਿਨ੍ਹਾਂ ਅਸੀਂ ਤੀਤੁਸ ਦੇ ਅਨੰਦ ਦੇ ਕਾਰਨ ਹੋਰ ਵੀ ਬਹੁਤ ਵੱਧ ਕੇ ਅਨੰਦ ਕੀਤਾ ਕਿਉਂ ਜੋ ਉਸ ਦਾ ਆਤਮਾ ਤੁਹਾਡੇ ਸਾਰਿਆਂ ਤੋਂ ਤਾਜ਼ਾ ਹੋਇਆ ਹੈ।
14 Porque si en algo me enaltecí con respecto a ustedes, no fui avergonzado. Más bien, como todas las cosas que hablamos en cuanto a ustedes son verdad, así también nuestra buena apreciación ante Tito fue verdad.
੧੪ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕਿਸੇ ਗੱਲ ਦਾ ਮਾਣ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸੀਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਉਸੇ ਤਰ੍ਹਾਂ ਸਾਡਾ ਮਾਣ ਵੀ ਜਿਹੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ।
15 Su afecto entrañable hacia ustedes es aun más abundante cuando [él] se acuerda de la obediencia de todos ustedes, cómo lo recibieron con temor y temblor.
੧੫ਅਤੇ ਉਹ ਤੁਹਾਡੇ ਸਭ ਦੀ ਆਗਿਆ-ਕਾਰਤਾ ਨੂੰ ਚੇਤੇ ਰੱਖ ਕੇ ਜੋ ਤੁਸੀਂ ਕਿਸ ਪ੍ਰਕਾਰ ਡਰਦੇ ਅਤੇ ਕੰਬਦੇ ਹੋਏ ਕਬੂਲ ਕੀਤਾ ਸੀ ਇਸ ਕਰਕੇ ਉਸ ਦਾ ਮਨ ਤੁਹਾਡੇ ਵੱਲ ਬਹੁਤ ਲੱਗਿਆ ਹੋਇਆ ਹੈ।
16 Me regocijo porque en todo tengo confianza en ustedes.
੧੬ਮੈਂ ਅਨੰਦ ਹਾਂ ਜੋ ਹਰੇਕ ਗੱਲ ਵਿੱਚ ਤੁਹਾਡੀ ਵੱਲੋਂ ਮੇਰੀ ਖ਼ਾਤਰ ਦਲੇਰੀ ਹੈ।