< 2 Juan 1 >

1 El anciano a la señora escogida y a sus hijos, a quienes yo amo en verdad, y no solo yo, sino también todos los que conocen la Verdad,
ਕਲੀਸਿਯਾ ਦਾ ਬਜ਼ੁਰਗ, ਅੱਗੇ ਯੋਗ ਚੁਣੀ ਹੋਈ ਔਰਤ ਅਤੇ ਉਹ ਦੇ ਬੱਚਿਆਂ ਨੂੰ ਜਿਨ੍ਹਾਂ ਨੂੰ ਮੈਂ ਸੱਚੀਂ ਮੁੱਚੀਂ ਉਸ ਸਚਿਆਈ ਦੇ ਕਾਰਨ ਪਿਆਰ ਕਰਦਾ ਹਾਂ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਉਹ ਵੀ ਸੱਭੇ ਪਿਆਰ ਕਰਦੇ ਹਨ ਜਿਨ੍ਹਾਂ ਸਚਿਆਈ ਨੂੰ ਜਾਣਿਆ ਹੈ।
2 por medio de la Verdad que permanece en nosotros y se quedará para siempre con nosotros. (aiōn g165)
ਇਹ ਉਸ ਸਚਿਆਈ ਦੇ ਕਾਰਨ ਹੈ ਜਿਹੜੀ ਸਾਡੇ ਵਿੱਚ ਰਹਿੰਦੀ ਹੈ ਅਤੇ ਸਦਾ ਹੀ ਸਾਡੇ ਨਾਲ ਰਹੇਗੀ। (aiōn g165)
3 Gracia, misericordia y paz de Dios Padre y de Jesucristo, su Hijo, estén con ustedes en verdad y amor.
ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ।
4 En gran manera me regocijé porque hallé [algunos] de tus hijos que viven en verdad, como recibimos Mandamiento del Padre.
ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।
5 Ahora te ruego, señora, no como si te escribiera un Mandamiento nuevo, sino el que teníamos desde un principio: que nos amemos unos a otros.
ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।
6 Éste es el amor: que vivamos según sus Mandamientos. Éste es el Mandamiento: que vivan en él, como oyeron desde un principio.
ਅਤੇ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੇ ਅਨੁਸਾਰ ਚੱਲੀਏ। ਹੁਕਮ ਇਹ ਹੈ ਜਿਵੇਂ ਤੁਸੀਂ ਸ਼ੁਰੂ ਤੋਂ ਸੁਣਿਆ, ਜਿਸ ਉੱਤੇ ਤੁਹਾਨੂੰ ਚੱਲਣਾ ਚਾਹੀਦਾ ਹੈ।
7 Porque muchos engañadores salieron al mundo quienes no confiesan que Jesucristo vino en forma corporal. Éste es el impostor y el anticristo.
ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।
8 Cuídense ustedes mismos para que no destruyan las cosas que nos forjamos, sino que reciban completa recompensa.
ਚੌਕਸ ਰਹੋ ਕਿ ਜਿਹੜੇ ਕੰਮ ਅਸੀਂ ਕੀਤੇ ਸੋ ਤੁਸੀਂ ਨਾ ਵਿਗਾੜੋ, ਸਗੋਂ ਪੂਰਾ ਫਲ ਪ੍ਰਾਪਤ ਕਰੋ।
9 Todo el que se desvía de la doctrina de Cristo y no permanece en Él, no tiene a Dios. El que permanece en la doctrina tiene tanto al Padre como al Hijo.
ਹਰ ਕੋਈ ਜਿਹੜਾ ਆਗੂ ਬਣ ਕੇ ਮਸੀਹ ਦੀ ਸਿੱਖਿਆ ਉੱਤੇ ਕਾਇਮ ਨਹੀਂ ਰਹਿੰਦਾ ਪਰਮੇਸ਼ੁਰ ਉਹ ਦੇ ਕੋਲ ਨਹੀਂ ਹੈ, ਜਿਹੜਾ ਉਸ ਸਿੱਖਿਆ ਉੱਤੇ ਕਾਇਮ ਰਹਿੰਦਾ ਹੈ ਉਹ ਦੇ ਕੋਲ ਪਿਤਾ ਅਤੇ ਪੁੱਤਰ ਵੀ ਹਨ।
10 Si alguno viene a ustedes y no tiene esta doctrina, no lo reciban en casa ni le digan: ¡Bienvenido!
੧੦ਜੇ ਕੋਈ ਤੁਹਾਡੇ ਕੋਲ ਆਵੇ ਅਤੇ ਇਹ ਸਿੱਖਿਆ ਨਾ ਲਿਆਵੇ ਤਾਂ ਉਸ ਨੂੰ ਘਰ ਵਿੱਚ ਨਾ ਉਤਾਰੋ, ਨਾ ਉਸ ਦੀ ਸੁੱਖ-ਸਾਂਦ ਮਨਾਓ।
11 Porque el que le dice bienvenido participa en sus malas obras.
੧੧ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।
12 Aunque tengo muchas cosas que escribirles, no quise hacerlo por medio de papel y tinta, sino espero estar con ustedes y hablar cara a cara, para que nuestro gozo sea completado.
੧੨ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।
13 Los hijos de tu hermana, la elegida, te saludan.
੧੩ਤੇਰੀ ਚੁਣੀ ਹੋਈ ਭੈਣ ਦੇ ਬੱਚੇ ਤੇਰੀ ਸੁੱਖ-ਸਾਂਦ ਪੁੱਛਦੇ ਹਨ।

< 2 Juan 1 >