< 2 Reyes 21 >
1 Manasés tenía 12 años cuando comenzó a reinar, y reinó 55 años en Jerusalén. El nombre de su madre fue Hepsiba.
੧ਜਦ ਮਨੱਸ਼ਹ ਰਾਜ ਕਰਨ ਲੱਗਾ ਤਾਂ ਉਹ ਬਾਰਾਂ ਸਾਲਾਂ ਦਾ ਸੀ, ਉਸ ਨੇ ਪਚਵੰਜਾ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਹਫਸੀਬਾਹ ਸੀ।
2 Hizo lo malo ante Yavé, según las repugnancias de las naciones que Yavé expulsó de delante de los hijos de Israel,
੨ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।
3 porque volvió a edificar los lugares altos que su padre Ezequías destruyó, y erigió altares a baal. Hizo una Asera, tal como hizo Acab, rey de Israel. Se postró ante todo el ejército del cielo y les rindió culto.
੩ਉਸ ਨੇ ਉਨ੍ਹਾਂ ਉੱਚਿਆਂ ਥਾਵਾਂ ਨੂੰ ਫੇਰ ਬਣਾ ਲਿਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ ਅਤੇ ਬਆਲ ਦੀਆਂ ਜਗਵੇਦੀਆਂ ਬਣਾਈਆਂ ਅਤੇ ਟੁੰਡ ਬਣਾਏ, ਜਿਵੇਂ ਇਸਰਾਏਲ ਦੇ ਰਾਜਾ ਅਹਾਬ ਨੇ ਕੀਤਾ ਸੀ ਅਤੇ ਅਕਾਸ਼ ਦੇ ਸਾਰੇ ਲਸ਼ਕਰ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ।
4 Construyó altares en la Casa de Yavé, de la cual Yavé dijo: En Jerusalén pondré mi Nombre.
੪ਉਸ ਨੇ ਯਹੋਵਾਹ ਦੇ ਉਸ ਭਵਨ ਵਿੱਚ ਜਗਵੇਦੀਆਂ ਬਣਾਈਆਂ ਜਿਸ ਦੇ ਵਿਖੇ ਯਹੋਵਾਹ ਨੇ ਆਖਿਆ ਸੀ, ਮੈਂ ਯਰੂਸ਼ਲਮ ਵਿੱਚ ਆਪਣਾ ਨਾਮ ਰੱਖਾਂਗਾ।
5 Levantó altares para todo el ejército del cielo en los dos patios del Templo de Yavé,
੫ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਅਕਾਸ਼ ਦੇ ਸਾਰੇ ਲਸ਼ਕਰ ਲਈ ਜਗਵੇਦੀਆਂ ਬਣਾਈਆਂ।
6 hizo pasar por fuego a su hijo, practicó la brujería y la magia, designó adivinadores por medio de espíritus de muertos y se empeñó en hacer lo malo ante Yavé para provocarlo a ira.
੬ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।
7 Puso la imagen tallada de Asera que él hizo en la Casa. Yavé dijo a David y a su hijo Salomón acerca de esta Casa: Pondré mi Nombre para siempre en esta Casa y en Jerusalén, la cual escogí de entre todas las tribus de Israel.
੭ਉਸ ਨੇ ਆਪਣੀ ਉੱਕਰੀ ਹੋਈ ਅਸ਼ੇਰਾਹ ਦੇਵੀ ਦੇ ਉੱਚੀ ਮੂਰਤੀ ਨੂੰ ਉਸ ਭਵਨ ਵਿੱਚ ਦਿੱਤਾ, ਜਿਸ ਦੇ ਬਾਰੇ ਯਹੋਵਾਹ ਨੇ ਦਾਊਦ ਅਤੇ ਉਹ ਦੇ ਪੁੱਤਰ ਸੁਲੇਮਾਨ ਨੂੰ ਆਖਿਆ ਸੀ ਕਿ ਇਸ ਭਵਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਸ ਨੂੰ ਮੈਂ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਚੁਣ ਲਿਆ, ਆਪਣਾ ਨਾਮ ਸਦਾ ਤੱਕ ਰੱਖਾਂਗਾ।
8 No volveré a desplazar los pies de Israel de la tierra que di a sus antepasados, con tal que observen todo lo que les ordené, según toda la Ley que mi esclavo Moisés les ordenó.
੮ਮੈਂ ਫੇਰ ਇਸਰਾਏਲ ਦੇ ਪੈਰ ਨੂੰ ਉਸ ਭੂਮੀ ਤੋਂ ਬਾਹਰ ਭਟਕਣ ਨਹੀਂ ਦਿਆਂਗਾ ਜੋ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ, ਜੇ ਉਹ ਮੇਰੀਆਂ ਦਿੱਤੀਆਂ ਹੋਈਆਂ ਸਾਰੀਆਂ ਆਗਿਆਵਾਂ ਤੇ ਨਾਲੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦਾ ਹੁਕਮ ਮੇਰੇ ਦਾਸ ਮੂਸਾ ਨੇ ਉਹਨਾਂ ਨੂੰ ਦਿੱਤਾ, ਪੂਰਾ ਕਰ ਕੇ ਪਾਲਨਾ ਕਰਨ।
9 Pero no escucharon, pues Manasés los indujo a hacer el mal, más que las otras naciones que Yavé destruyó delante de los hijos de Israel.
੯ਪਰ ਉਹਨਾਂ ਨੇ ਧਿਆਨ ਨਾ ਲਾਇਆ ਅਤੇ ਮਨੱਸ਼ਹ ਨੇ ਉਹਨਾਂ ਨੂੰ ਬਹਿਕਾਇਆ ਕਿ ਓਹ ਉਨ੍ਹਾਂ ਕੌਮਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਬਰਬਾਦ ਕੀਤਾ ਸੀ ਹੋਰ ਵੀ ਭੈੜੇ ਕੰਮ ਕਰਨ।
10 Entonces Yavé habló por medio de sus esclavos profetas:
੧੦ਯਹੋਵਾਹ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਇਹ ਬੋਲਿਆ,
11 Por cuanto Manasés, rey de Judá, hizo estas repugnancias, produjo más mal que todo el que practicaron los amorreos que lo precedieron y estimuló a pecar a Judá con sus ídolos,
੧੧ਇਸ ਲਈ ਕਿ ਯਹੂਦਾਹ ਦੇ ਰਾਜਾ ਮਨੱਸ਼ਹ ਨੇ ਇਹ ਘਿਣਾਉਣੇ ਕੰਮ ਕੀਤੇ ਹਨ ਅਤੇ ਅਮੋਰੀਆਂ ਨਾਲੋਂ ਜੋ ਉਸ ਤੋਂ ਪਹਿਲਾਂ ਸਨ ਵਧ ਕੇ ਭੈੜੇ ਕੰਮ ਕੀਤੇ ਸਗੋਂ ਯਹੂਦਾਹ ਤੋਂ ਵੀ ਆਪਣੇ ਬਣਾਏ ਹੋਏ ਬੁੱਤਾਂ ਦੇ ਨਾਲ ਪਾਪ ਕਰਾਇਆ।
12 por tanto, Yavé ʼElohim de Israel dijo: Ciertamente Yo traigo tal mal sobre Jerusalén y sobre Judá, que al que lo oiga le vibrarán ambos oídos.
੧੨ਤਦ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਸ ਤਰ੍ਹਾਂ ਆਖਿਆ ਕਿ ਵੇਖੋ, ਮੈਂ ਯਰੂਸ਼ਲਮ ਅਤੇ ਯਹੂਦਾਹ ਉੱਤੇ ਬੁਰਿਆਈ ਲਿਆਉਂਦਾ ਹਾਂ, ਜਿਸ ਦੇ ਕਾਰਨ ਸੁਣਨ ਵਾਲੇ ਦੇ ਦੋਨੋਂ ਕੰਨ ਵੱਜ ਪੈਣਗੇ।
13 Extenderé sobre Jerusalén el cordel de Samaria y la plomada de la casa de Acab. Escurriré a Jerusalén como se escurre un plato, que se escurre y se voltea boca abajo.
੧੩ਮੈਂ ਯਰੂਸ਼ਲਮ ਉੱਤੇ ਸਾਮਰਿਯਾ ਦੀ ਜ਼ਰੀਬ ਅਤੇ ਅਹਾਬ ਦੇ ਘਰਾਣੇ ਦਾ ਸਾਹਲ ਪਾਵਾਂਗਾ ਅਤੇ ਯਰੂਸ਼ਲਮ ਨੂੰ ਅਜਿਹਾ ਪੁੰਝਾਂਗਾ ਜਿਵੇਂ ਕੋਈ ਥਾਲੀ ਨੂੰ ਪੂੰਝਦਾ ਹੈ ਤੇ ਪੂੰਝ ਕੇ ਮੂਧਾ ਮਾਰ ਦਿੰਦਾ ਹੈ।
14 Desampararé el resto de mi heredad y la entregaré en mano de sus enemigos. Serán presa y despojo para todos sus adversarios,
੧੪ਅਤੇ ਮੈਂ ਆਪਣੇ ਵਿਰਸੇ ਦੇ ਬਚਿਆਂ ਖੁਚਿਆਂ ਨੂੰ ਤਿਆਗ ਕੇ ਉਨ੍ਹਾਂ ਨੂੰ ਉਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ ਅਤੇ ਉਹ ਆਪਣੇ ਸਾਰੇ ਵੈਰੀਆਂ ਦੇ ਲਈ ਸ਼ਿਕਾਰ ਤੇ ਲੁੱਟ ਹੋਣਗੇ।
15 porque hicieron lo malo delante de Mí y me provocaron a ira desde el día cuando sus antepasados salieron de Egipto hasta hoy.
੧੫ਕਿਉਂ ਜੋ ਜਦ ਤੋਂ ਉਨ੍ਹਾਂ ਦੇ ਪਿਉ-ਦਾਦੇ ਮਿਸਰ ਵਿੱਚੋਂ ਨਿੱਕਲੇ ਉਸ ਸਮੇਂ ਤੋਂ ਅੱਜ ਦੇ ਦਿਨ ਤੱਕ ਉਹ ਅਜਿਹੇ ਕੰਮ ਕਰਦੇ ਰਹੇ, ਜੋ ਮੇਰੀ ਨਿਗਾਹ ਵਿੱਚ ਭੈੜੇ ਹਨ ਅਤੇ ਮੇਰੇ ਕ੍ਰੋਧ ਨੂੰ ਭੜਕਾਉਣ ਵਾਲੇ ਬਣੇ।
16 También Manasés derramó mucha sangre inocente, hasta llenar de ella a Jerusalén de un extremo a otro, además de su pecado con el cual estimuló a pecar a Judá para que hiciera lo malo ante Yavé.
੧੬ਮਨੱਸ਼ਹ ਨੇ ਆਪਣੇ ਪਾਪ ਤੋਂ ਬਿਨ੍ਹਾਂ ਜਿਸ ਦੇ ਨਾਲ ਯਹੂਦਾਹ ਤੋਂ ਪਾਪ ਕਰਾਇਆ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਨਿਰਦੋਸ਼ਾਂ ਦਾ ਲਹੂ ਵੀ ਐਨਾ ਬਾਹਲਾ ਵਹਾਇਆ ਕਿ ਯਰੂਸ਼ਲਮ ਨੂੰ ਇੱਕ ਸਿਰਿਓਂ ਦੂਜੇ ਸਿਰੇ ਤੱਕ ਭਰ ਛੱਡਿਆ।
17 Todo lo que hizo Manasés y todo su pecado, ¿no están escritos en el rollo de las Crónicas de los reyes de Judá?
੧੭ਅਤੇ ਮਨੱਸ਼ਹ ਦੀਆਂ ਬਾਕੀ ਗੱਲਾਂ ਤੇ ਉਹ ਸੱਭੋ ਕੁਝ ਜੋ ਉਸ ਨੇ ਕੀਤਾ ਅਤੇ ਉਹ ਪਾਪ ਜੋ ਉਸ ਨੇ ਕਮਾਇਆ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
18 Manasés reposó con sus antepasados, y fue sepultado en el jardín de Uza que era el de su casa. Reinó en su lugar su hijo Amón.
੧੮ਫੇਰ ਮਨੱਸ਼ਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਘਰ ਦੇ ਬਾਗ਼ ਅਰਥਾਤ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਮੋਨ ਉਸ ਦੇ ਥਾਂ ਰਾਜ ਕਰਨ ਲੱਗਾ।
19 Amón tenía 22 años cuando comenzó a reinar, y reinó dos años en Jerusalén. El nombre de su madre fue Mesulemet, hija de Haruz de Jotba.
੧੯ਜਦ ਆਮੋਨ ਰਾਜ ਕਰਨ ਲੱਗਾ ਉਹ ਬਾਈਆਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ ਅਤੇ ਉਹ ਦੀ ਮਾਤਾ ਦਾ ਨਾਮ ਮਸ਼ੁੱਲਮਥ ਸੀ ਜੋ ਯਾਟਬਾਹੀ ਹਾਰੂਸ ਦੀ ਧੀ ਸੀ।
20 Hizo lo malo ante Yavé, como hizo su padre Manasés.
੨੦ਅਤੇ ਉਹ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਹ ਦੇ ਪਿਤਾ ਮਨੱਸ਼ਹ ਨੇ ਵੀ ਕੀਤਾ ਸੀ।
21 Anduvo en todos los caminos en los cuales estuvo su padre. Sirvió y adoró a los ídolos de su padre.
੨੧ਅਤੇ ਉਹ ਉਸ ਸਾਰੇ ਰਾਹ ਉੱਤੇ ਤੁਰਿਆ ਜਿਹ ਦੇ ਉੱਤੇ ਉਹ ਦਾ ਪਿਉ ਤੁਰਦਾ ਸੀ ਅਤੇ ਉਨ੍ਹਾਂ ਬੁੱਤਾਂ ਦੀ ਪੂਜਾ ਕੀਤੀ ਜਿਨ੍ਹਾਂ ਦੀ ਪੂਜਾ ਉਹ ਦੇ ਪਿਉ ਨੇ ਕੀਤੀ ਸੀ ਅਤੇ ਉਨ੍ਹਾਂ ਅੱਗੇ ਮੱਥਾ ਟੇਕਿਆ।
22 Abandonó a Yavé, el ʼElohim de sus antepasados y no anduvo en el camino de Yavé.
੨੨ਅਤੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਅਤੇ ਯਹੋਵਾਹ ਦੇ ਰਾਹ ਉੱਤੇ ਨਾ ਤੁਰਿਆ।
23 Los esclavos de Amón conspiraron contra él, y lo mataron en su casa.
੨੩ਅਤੇ ਆਮੋਨ ਦੇ ਨੌਕਰਾਂ ਨੇ ਉਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਰਾਜਾ ਨੂੰ ਉਹ ਦੇ ਮਹਿਲ ਦੇ ਵਿੱਚੇ ਹੀ ਮਾਰ ਸੁੱਟਿਆ।
24 Pero el pueblo de la tierra mató a todos los que conspiraron contra el rey Amón, y el pueblo de la tierra proclamó a su hijo Josías como rey en su lugar.
੨੪ਪਰ ਉਸ ਦੇਸ ਦੇ ਲੋਕਾਂ ਨੇ ਉਹਨਾਂ ਸਾਰਿਆਂ ਨੂੰ ਮਾਰ ਸੁੱਟਿਆ ਜਿਨ੍ਹਾਂ ਨੇ ਆਮੋਨ ਰਾਜਾ ਦੇ ਵਿਰੁੱਧ ਯੋਜਨਾ ਬਣਾਈ ਸੀ ਅਤੇ ਦੇਸ ਦੇ ਲੋਕਾਂ ਨੇ ਉਹ ਦੇ ਪੁੱਤਰ ਯੋਸ਼ੀਯਾਹ ਨੂੰ ਉਹ ਦੇ ਥਾਂ ਰਾਜਾ ਬਣਾਇਆ।
25 Los demás hechos de Amón, ¿no están escritos en el rollo de las Crónicas de los reyes de Judá?
੨੫ਅਤੇ ਆਮੋਨ ਦੀ ਬਾਕੀ ਵਾਰਤਾ ਅਤੇ ਜੋ ਕੁਝ ਉਹ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
26 Fue sepultado en su sepulcro en el huerto de Uza, y su hijo Josías reinó en su lugar.
੨੬ਅਤੇ ਉਹ ਆਪਣੀ ਕਬਰ ਵਿੱਚ ਉੱਜ਼ਾ ਦੇ ਬਾਗ਼ ਵਿੱਚ ਦੱਬਿਆ ਗਿਆ ਅਤੇ ਉਹ ਦਾ ਪੁੱਤਰ ਯੋਸ਼ੀਯਾਹ ਉਹ ਦੇ ਥਾਂ ਰਾਜ ਕਰਨ ਲੱਗਾ।