< 2 Samuel 8 >

1 Después de esto aconteció que David derrotó a los filisteos y los sometió. David tomó la rienda de la ciudad principal de la mano de los filisteos.
ਇਸ ਤੋਂ ਬਾਅਦ ਅਜਿਹਾ ਹੋਇਆ ਕਿ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ ਅਤੇ ਦਾਊਦ ਨੇ ਰਾਜਧਾਨੀ ਫ਼ਲਿਸਤੀਆਂ ਦੇ ਹੱਥ ਵਿੱਚੋਂ ਖੋਹ ਲਈ।
2 También derrotó a Moab y los midió con cordel. Los hacía tenderse en tierra: dos cordeles para morir, y un cordel para vivir. Los moabitas fueron esclavos de David y pagaron tributo.
ਅਤੇ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ ਅਤੇ ਉਨ੍ਹਾਂ ਨੂੰ ਧਰਤੀ ਉੱਤੇ ਲੰਮੇ ਪਾ ਕੇ ਡੋਰੀ ਨਾਲ ਉਨ੍ਹਾਂ ਨੂੰ ਮਿਣਿਆ ਅਰਥਾਤ ਦੋ ਡੋਰੀਆਂ ਤੱਕ ਮਿਣੇ ਗਏ ਲੋਕਾਂ ਨੂੰ ਘਾਤ ਕੀਤਾ ਅਤੇ ਇੱਕ ਡੋਰੀ ਤੱਕ ਮਿਣੇ ਗਏ ਲੋਕਾਂ ਨੂੰ ਜੀਉਂਦੇ ਛੱਡ ਦਿੱਤਾ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ।
3 David derrotó a Hadad-ezer, hijo de Rehob, rey de Soba, cuando éste iba a establecer su dominio hasta el río Éufrates.
ਦਾਊਦ ਨੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਨੂੰ ਵੀ ਜਿੱਤ ਲਿਆ, ਜਦ ਉਹ ਫ਼ਰਾਤ ਦਰਿਆ ਉੱਤੇ ਆਪਣੇ ਦੇਸ ਨੂੰ ਛੁਡਾਉਣ ਨਿੱਕਲਿਆ ਸੀ।
4 David le capturó 1.700 jinetes y 20.000 hombres de infantería. David desjarretó los caballos de los carruajes y dejó solo para 100 carruajes.
ਦਾਊਦ ਨੇ ਉਸ ਦੇ ਇੱਕ ਹਜ਼ਾਰ ਸੱਤ ਸੌ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਫੜ ਲਏ। ਦਾਊਦ ਨੇ ਰਥਾਂ ਦੇ ਸਾਰੇ ਘੋੜਿਆਂ ਦੀਆਂ ਨਾੜਾਂ ਨੂੰ ਵੱਡ ਸੁੱਟਿਆ ਪਰ ਉਨ੍ਹਾਂ ਵਿੱਚੋਂ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
5 Cuando los sirios de Damasco fueron a ayudar a Hadad-ezer, rey de Soba, David mató a 22.000 hombres de los sirios
ਜਦੋਂ ਦੰਮਿਸ਼ਕ ਦੇ ਅਰਾਮੀ ਲੋਕ, ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।
6 y estableció guarniciones en Siria de Damasco. Los sirios fueron esclavos de David, y pagaron tributo. A dondequiera que David iba, Yavé le daba la victoria.
ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮੀਆਂ ਦੇ ਵਿਚਕਾਰ ਚੌਂਕੀਆਂ ਬੈਠਾ ਦਿੱਤੀਆਂ, ਸੋ ਅਰਾਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਨਜ਼ਰਾਨੇ ਲਿਆਉਣ ਲੱਗੇ। ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖਸ਼ਦਾ ਸੀ।
7 David tomó los escudos de oro que llevaban los esclavos de Hadad-ezer y los llevó a Jerusalén.
ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
8 También el rey David tomó gran cantidad de bronce de Beta y Berotai, ciudades de Hadad-ezer.
ਅਤੇ ਬਟਹ ਅਤੇ ਬੇਰੋਤਈ ਤੋਂ ਜੋ ਹਦਦਅਜ਼ਰ ਦੇ ਸ਼ਹਿਰਾਂ ਵਿੱਚੋਂ ਸਨ, ਦਾਊਦ ਰਾਜਾ ਢੇਰ ਸਾਰਾ ਪਿੱਤਲ ਲੈ ਆਇਆ।
9 Cuando Toi, rey de Hamat, oyó que David venció a todo el ejército de Hadad-ezer,
ਜਦ ਹਮਾਥ ਦੇ ਰਾਜਾ ਤੋਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,
10 Toi envió a su hijo Joram al rey David para saludarlo y felicitarlo por el combate y la derrota de Hadad-ezer, pues Toi era enemigo de Hadad-ezer. Joram trajo objetos de plata, oro y bronce en su mano,
੧੦ਤਦ ਤੋਈ ਨੇ ਆਪਣੇ ਪੁੱਤਰ ਯੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ ਜੋ ਉਸ ਦੀ ਸੁੱਖ-ਸਾਂਦ ਪੁੱਛੇ ਅਤੇ ਵਧਾਈ ਦੇਵੇ ਕਿਉਂ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਉਹ ਨੂੰ ਮਾਰ ਲਿਆ ਸੀ, ਕਿਉਂ ਜੋ ਹਦਦਅਜ਼ਰ ਤੋਈ ਨਾਲ ਵੀ ਲੜਾਈ ਕਰਦਾ ਰਹਿੰਦਾ ਸੀ। ਸੋ ਯੋਰਾਮ ਚਾਂਦੀ, ਅਤੇ ਪਿੱਤਲ ਦੇ ਭਾਂਡੇ ਆਪਣੇ ਨਾਲ ਲੈ ਆਇਆ।
11 los cuales el rey David dedicó a Yavé, junto con la plata y el oro que tomó de todas las naciones sometidas:
੧੧ਦਾਊਦ ਰਾਜਾ ਨੇ ਉਹ ਸਭ ਕੁਝ ਜੋ ਉਸਨੇ ਕੌਮਾਂ ਤੋਂ ਜਿੱਤਿਆ ਸੀ, ਉਹਨਾਂ ਦੀ ਚਾਂਦੀ ਅਤੇ ਸੋਨੇ ਸਮੇਤ, ਇਨ੍ਹਾਂ ਨੂੰ ਵੀ ਯਹੋਵਾਹ ਦੇ ਲਈ ਪਵਿੱਤਰ ਕਰ ਕੇ ਰੱਖ ਛੱਡਿਆ।
12 de Aram, Moab, los amonitas, los filisteos, Amalec y del despojo de Hadad-ezer, hijo de Rehob, rey de Soba.
੧੨ਅਰਥਾਤ ਅਰਾਮੀਆਂ, ਮੋਆਬੀਆਂ, ਅੰਮੋਨੀਆਂ, ਫ਼ਲਿਸਤੀਆਂ, ਅਮਾਲੇਕੀਆਂ, ਅਤੇ ਸੋਬਾਹ ਦੇ ਰਾਜਾ ਰਹੋਬ ਦੇ ਪੁੱਤਰ ਹਦਦਅਜ਼ਰ ਦੀ ਲੁੱਟ ਵਿੱਚੋਂ ਰੱਖਿਆ,
13 David también ganó renombre para él cuando regresó de derrotar a 18.000 sirios en el valle de la Sal.
੧੩ਜਦ ਦਾਊਦ ਲੂਣ ਦੀ ਵਾਦੀ ਵਿੱਚ ਅਠਾਰਾਂ ਹਜ਼ਾਰ ਅਰਾਮੀਆਂ ਨੂੰ ਮਾਰ ਕੇ ਮੁੜ ਆਇਆ ਤਦ ਉਸਦਾ ਨਾਮ ਵੱਡਾ ਹੋਇਆ।
14 Estableció guarniciones en Edom. Por todo Edom instaló guarniciones, y todos los edomitas fueron esclavos de David. A dondequiera que David iba, Yavé le daba la victoria.
੧੪ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ, ਸਗੋਂ ਸਾਰੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ। ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ। ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।
15 David reinó sobre todo Israel y practicaba el justo juicio con todo su pueblo.
੧੫ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਦਾਊਦ ਆਪਣੀ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਦੇ ਕੰਮ ਕਰਦਾ ਸੀ।
16 Joab, hijo de Sarvia, estaba al mando del ejército, y Josafat, hijo de Ahilud, era el cronista.
੧੬ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।
17 Sadoc, hijo de Ahitob, y Ahimelec, hijo de Abiatar, eran sacerdotes. Seraías era el escriba.
੧੭ਅਹੀਟੂਬ ਦਾ ਪੁੱਤਰ ਸਾਦੋਕ ਅਤੇ ਅਬਯਾਥਾਰ ਦਾ ਪੁੱਤਰ ਅਹੀਮਲਕ ਜਾਜਕ ਸਨ, ਅਤੇ ਸਰਾਯਾਹ ਮੁਨਸ਼ੀ ਸੀ,
18 Benaía, hijo de Joiada, estaba a cargo de los cereteos y de los peleteos. Los hijos de David eran los príncipes.
੧੮ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਵਜ਼ੀਰ ਸਨ।

< 2 Samuel 8 >