< Hechos 23 >
1 Entonces Pablo fijó sus ojos en el Tribunal Supremo y declaró: Varones hermanos: Yo me he conducido delante de Dios hasta hoy con toda buena conciencia.
੧ਤਦ ਪੌਲੁਸ ਨੇ ਸਭਾ ਵੱਲ ਧਿਆਨ ਲਾ ਕੇ ਕਿਹਾ, ਹੇ ਭਰਾਵੋ, ਮੈਂ ਅੱਜ ਤੱਕ ਪੂਰੀ ਨੇਕ ਨੀਅਤ ਨਾਲ ਪਰਮੇਸ਼ੁਰ ਦੇ ਅੱਗੇ ਚੱਲਦਾ ਰਿਹਾ ਹਾਂ।
2 Pero el sumo sacerdote Ananías mandó a los que estaban junto a él que le golpearan la boca.
੨ਤਦ ਹਨਾਨਿਯਾਹ ਨਾਮ ਦੇ ਪ੍ਰਧਾਨ ਜਾਜਕ ਨੇ ਉਨ੍ਹਾਂ ਨੂੰ ਜਿਹੜੇ ਕੋਲ ਖੜੇ ਸਨ ਹੁਕਮ ਦਿੱਤਾ ਕਿ ਇਹ ਦੇ ਮੂੰਹ ਤੇ ਮਾਰੋ।
3 Entonces Pablo le dijo: ¡Dios te golpeará pronto, pared blanqueada! Te sientas para juzgarme según la Ley, ¿y contra la Ley mandas que yo sea golpeado?
੩ਤਦ ਪੌਲੁਸ ਨੇ ਉਹ ਨੂੰ ਆਖਿਆ, ਹੇ ਸਫ਼ੇਦੀ ਫੇਰੀ ਹੋਈ ਕੰਧੇ, ਪਰਮੇਸ਼ੁਰ ਤੈਨੂੰ ਮਾਰੇਗਾ! ਤੂੰ ਤਾਂ ਬਿਵਸਥਾ ਦੇ ਅਨੁਸਾਰ ਮੇਰਾ ਨਿਆਂ ਕਰਨ ਲਈ ਬੈਠਾ ਹੈਂ ਅਤੇ ਫਿਰ ਬਿਵਸਥਾ ਦੇ ਵਿਰੁੱਧ ਮੈਨੂੰ ਮਾਰਨ ਦਾ ਹੁਕਮ ਦਿੰਦਾ ਹੈਂ?
4 Los presentes le reclamaron: ¿Te atreves a maldecir al sumo sacerdote de Dios?
੪ਤਦ ਜਿਹੜੇ ਕੋਲ ਖੜੇ ਸਨ ਉਹ ਬੋਲੇ, ਕੀ ਤੂੰ ਪਰਮੇਸ਼ੁਰ ਦੇ ਪ੍ਰਧਾਨ ਜਾਜਕ ਦੀ ਬੇਇੱਜ਼ਤੀ ਕਰਦਾ ਹੈਂ?
5 Pablo respondió: No sabía, hermanos, que es un sumo sacerdote, pues está escrito: No maldecirás a un magistrado de tu pueblo.
੫ਤਦ ਪੌਲੁਸ ਨੇ ਆਖਿਆ, ਹੇ ਭਰਾਵੋ, ਮੈਨੂੰ ਪਤਾ ਨਹੀਂ ਸੀ ਜੋ ਇਹ ਪ੍ਰਧਾਨ ਜਾਜਕ ਹੈ ਕਿਉਂ ਜੋ ਲਿਖਿਆ ਹੈ ਕਿ ਤੂੰ ਆਪਣੇ ਲੋਕਾਂ ਦੇ ਪ੍ਰਧਾਨ ਨੂੰ ਫਿਟਕਾਰ ਨਾ ਦੇ।।
6 Entonces Pablo entendió que algunos de ellos eran saduceos y otros, fariseos. Levantó la voz ante el Tribunal Supremo: Varones hermanos, yo soy fariseo, hijo de fariseos. Con respecto a [la] esperanza de [la] resurrección de los muertos me juzgan.
੬ਪਰ ਜਦੋਂ ਪੌਲੁਸ ਨੂੰ ਪਤਾ ਲੱਗਿਆ ਕਿ ਇਨ੍ਹਾਂ ਵਿੱਚ ਕਈ ਸਦੂਕੀ ਅਤੇ ਕਈ ਫ਼ਰੀਸੀ ਹਨ ਤਾਂ ਸਭਾ ਵਿੱਚ ਉੱਚੀ ਬੋਲਿਆ, ਹੇ ਭਰਾਵੋ, ਮੈਂ ਫ਼ਰੀਸੀ ਅਤੇ ਫ਼ਰੀਸੀਆਂ ਦੀ ਅੰਸ ਹਾਂ। ਮੁਰਦਿਆਂ ਦੀ ਆਸ ਅਤੇ ਜੀ ਉੱਠਣ ਦੇ ਬਾਰੇ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
7 Cuando dijo esto, hubo un altercado entre los fariseos y los saduceos. Se dividió la asamblea
੭ਜਦੋਂ ਉਹ ਨੇ ਇਹ ਕਿਹਾ ਤਾਂ ਫ਼ਰੀਸੀਆਂ ਅਤੇ ਸਦੂਕੀਆਂ ਵਿੱਚ ਝਗੜਾ ਹੋਇਆ ਅਤੇ ਭੀੜ ਵਿੱਚ ਫੁੱਟ ਪੈ ਗਈ।
8 porque los saduceos dicen que no hay resurrección, ni ángel, ni espíritu, pero los fariseos creen todo esto.
੮ਕਿਉਂ ਜੋ ਸਦੂਕੀ ਆਖਦੇ ਹਨ ਕਿ ਨਾ ਕੋਈ ਜੀ ਉੱਠਣਾ, ਨਾ ਦੂਤ ਅਤੇ ਨਾ ਕੋਈ ਆਤਮਾ ਹੈ, ਪਰ ਫ਼ਰੀਸੀ ਦੋਹਾਂ ਨੂੰ ਮੰਨਦੇ ਹਨ।
9 Entonces hubo una discusión acalorada. Se levantaron algunos escribas de [los] fariseos y contendían con violencia: No hallamos algún mal en este hombre. ¿Y si le habló un espíritu o un ángel?
੯ਤਦ ਵੱਡਾ ਰੌਲ਼ਾ ਪਿਆ ਅਤੇ ਫ਼ਰੀਸੀਆਂ ਦੀ ਵੱਲ ਦੇ ਉਪਦੇਸ਼ਕਾਂ ਵਿੱਚੋਂ ਕਈ ਆਦਮੀ ਉੱਠੇ ਅਤੇ ਇਹ ਕਹਿ ਕੇ ਝਗੜਨ ਲੱਗੇ ਜੋ ਇਸ ਮਨੁੱਖ ਵਿੱਚ ਸਾਨੂੰ ਕੋਈ ਬੁਰਿਆਈ ਨਹੀਂ ਦਿੱਸਦੀ ਪਰ ਜੇ ਕਿਸੇ ਆਤਮਾ ਜਾਂ ਦੂਤ ਨੇ ਉਹ ਦੇ ਨਾਲ ਗੱਲ ਕੀਤੀ ਹੈ, ਤਾਂ ਫੇਰ ਕੀ ਹੋਇਆ?
10 Se produjo un gran altercado. El comandante tuvo temor de que Pablo fuera despedazado. Ordenó que la tropa bajara de inmediato a arrebatarlo de en medio de ellos y llevarlo al cuartel.
੧੦ਜਦੋਂ ਵੱਡਾ ਝਗੜਾ ਹੋਇਆ ਤਾਂ ਫੌਜ ਦੇ ਅਧਿਕਾਰੀ ਨੇ ਇਸ ਡਰ ਦੇ ਮਾਰੇ ਕਿ ਕਿਤੇ ਉਹ ਪੌਲੁਸ ਦੇ ਟੋਟੇ ਨਾ ਕਰ ਦੇਣ ਸਿਪਾਹੀਆਂ ਨੂੰ ਹੁਕਮ ਦਿੱਤਾ ਜੋ ਉਤਰ ਕੇ ਉਹ ਨੂੰ ਉਨ੍ਹਾਂ ਵਿੱਚੋਂ ਜ਼ਬਰਦਸਤੀ ਕੱਢ ਕੇ ਕਿਲੇ ਅੰਦਰ ਲੈ ਜਾਓ।
11 La noche siguiente le apareció el Señor y [le] dijo: ¡Ten ánimo! Como testificaste fielmente con respecto a Mí en Jerusalén, así te es necesario testificar también en Roma.
੧੧ਉਸੇ ਰਾਤ ਪ੍ਰਭੂ ਨੇ ਉਹ ਦੇ ਕੋਲ ਖੜੇ ਹੋ ਕੇ ਕਿਹਾ, ਹੌਂਸਲਾ ਰੱਖ ਕਿਉਂਕਿ ਜਿਸ ਤਰ੍ਹਾਂ ਤੂੰ ਮੇਰੀਆਂ ਗੱਲਾਂ ਉੱਤੇ ਯਰੂਸ਼ਲਮ ਵਿੱਚ ਗਵਾਹੀ ਦਿੱਤੀ, ਉਸੇ ਤਰ੍ਹਾਂ ਤੈਨੂੰ ਰੋਮ ਵਿੱਚ ਵੀ ਗਵਾਹੀ ਦੇਣੀ ਪਵੇਗੀ।
12 Cuando aclaró el día, los judíos tramaron un complot. Se juramentaron bajo maldición y dijeron que no comerían ni beberían hasta matar a Pablo.
੧੨ਜਦੋਂ ਦਿਨ ਚੜ੍ਹਿਆ ਤਾਂ ਯਹੂਦੀਆਂ ਨੇ ਏਕਾ ਕਰ ਕੇ ਆਖਿਆ ਕਿ ਅਸੀਂ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਜੇ ਕੁਝ ਖਾਈਏ ਪੀਵੀਏ ਤਾਂ ਸਾਡੇ ਉੱਤੇ ਹਾਏ!
13 Los que tramaron este complot eran más de 40,
੧੩ਜਿਨ੍ਹਾਂ ਆਪਸ ਵਿੱਚ ਮਿਲ ਕੇ ਇਹ ਸਹੁੰ ਖਾਧੀ ਉਹ ਚਾਲ੍ਹੀਆਂ ਤੋਂ ਵੱਧ ਸਨ।
14 los cuales dijeron a los principales sacerdotes y a los ancianos: Juramos bajo maldición no comer hasta cuando matemos a Pablo.
੧੪ਸੋ ਉਨ੍ਹਾਂ ਨੇ ਮੁੱਖ ਜਾਜਕਾਂ ਅਤੇ ਬਜ਼ੁਰਗਾਂ ਦੇ ਕੋਲ ਜਾ ਕੇ ਕਿਹਾ ਕਿ ਅਸੀਂ ਸਹੁੰ ਖਾਧੀ ਹੈ ਕਿ ਜਦੋਂ ਤੱਕ ਪੌਲੁਸ ਨੂੰ ਮਾਰ ਨਾ ਲਈਏ ਅਸੀਂ ਕੁਝ ਨਾ ਚੱਖਾਂਗੇ।
15 Ahora, pues, ustedes y el Tribunal Supremo soliciten al comandante que mañana lo lleve ante ustedes porque van a investigar estrictamente las cosas relacionadas con él. Nosotros estaremos preparados para matarlo antes que llegue.
੧੫ਸੋ ਹੁਣ ਤੁਸੀਂ ਸਭਾ ਦੇ ਨਾਲ ਮਿਲ ਕੇ ਫੌਜ ਦੇ ਸਰਦਾਰ ਨੂੰ ਆਖੋ ਜੋ ਉਹ ਨੂੰ ਤੁਹਾਡੇ ਕੋਲ ਲੈ ਆਵੇ ਕਿ ਜਿਵੇਂ ਤੁਸੀਂ ਉਹ ਦੀ ਹਕੀਕਤ ਦੀ ਹੋਰ ਵੀ ਠੀਕ ਤਰ੍ਹਾਂ ਜਾਂਚ ਕਰਨੀ ਚਾਹੁੰਦੇ ਹੋ ਅਤੇ ਅਸੀਂ ਉਹ ਦੇ ਨੇੜੇ ਆਉਣ ਤੋਂ ਪਹਿਲਾਂ ਹੀ ਉਹ ਦੇ ਮਾਰ ਦੇਣ ਲਈ ਤਿਆਰ ਰਹਾਂਗੇ।
16 Pero el hijo de la hermana de Pablo supo lo de la emboscada. Fue al cuartel e informó a Pablo.
੧੬ਪਰ ਪੌਲੁਸ ਦਾ ਭਣੇਵਾਂ ਉਨ੍ਹਾਂ ਦੀ ਸਾਜਿਸ਼ ਸੁਣ ਕੇ ਆਇਆ ਅਤੇ ਕਿਲੇ ਦੇ ਅੰਦਰ ਜਾ ਕੇ ਪੌਲੁਸ ਨੂੰ ਦੱਸ ਦਿੱਤਾ।
17 Entonces Pablo llamó a uno de los centuriones y le dijo: Lleva a este joven ante el comandante, porque tiene algo que informarle.
੧੭ਤਦ ਪੌਲੁਸ ਨੇ ਸੂਬੇਦਾਰਾਂ ਵਿੱਚੋਂ ਇੱਕ ਨੂੰ ਕੋਲ ਸੱਦ ਕੇ ਆਖਿਆ ਕਿ ਇਸ ਜਵਾਨ ਨੂੰ ਫੌਜ ਦੇ ਸਰਦਾਰ ਕੋਲ ਲੈ ਜਾ ਕਿਉਂ ਜੋ ਇਸ ਨੇ ਉਹ ਨੂੰ ਕੁਝ ਦੱਸਣਾ ਹੈ।
18 Él lo llevó ante el comandante y dijo: El prisionero Pablo me rogó que te trajera a este joven que tiene algo que informarte.
੧੮ਸੋ ਉਸ ਨੇ ਉਹ ਨੂੰ ਆਪਣੇ ਨਾਲ ਲੈ ਕੇ ਸਰਦਾਰ ਕੋਲ ਲਿਆਂਦਾ ਅਤੇ ਕਿਹਾ, ਪੌਲੁਸ ਕੈਦੀ ਨੇ ਮੈਨੂੰ ਕੋਲ ਸੱਦ ਕੇ ਬੇਨਤੀ ਕੀਤੀ ਕਿ ਇਸ ਜਵਾਨ ਨੂੰ ਤੁਹਾਡੇ ਕੋਲ ਲਿਆਵਾਂ ਕਿ ਉਹ ਨੇ ਤੁਹਾਡੇ ਨਾਲ ਕੋਈ ਗੱਲ ਕਰਨੀ ਹੈ।
19 El comandante lo tomó de la mano, [lo] llevó aparte y le preguntó: ¿Qué tienes que decirme?
੧੯ਉਪਰੰਤ ਸਰਦਾਰ ਨੇ ਉਹ ਦਾ ਹੱਥ ਫੜਿਆ ਅਤੇ ਇੱਕ ਪਾਸੇ ਲੈ ਜਾ ਕੇ ਇਕਾਂਤ ਵਿੱਚ ਪੁੱਛਿਆ, ਉਹ ਕੀ ਹੈ ਜੋ ਤੂੰ ਮੈਨੂੰ ਦੱਸਣਾ ਹੈ?
20 Y respondió: Los judíos se pusieron de acuerdo para rogarte que mañana lleves a Pablo al Tribunal Supremo, porque van a investigar estrictamente lo relacionado con él.
੨੦ਉਹ ਬੋਲਿਆ, ਯਹੂਦੀਆਂ ਨੇ ਏਕਾ ਕੀਤਾ ਹੈ ਕਿ ਤੁਹਾਡੇ ਕੋਲ ਬੇਨਤੀ ਕਰਨ ਜੋ ਤੁਸੀਂ ਭਲਕੇ ਪੌਲੁਸ ਨੂੰ ਸਭਾ ਵਿੱਚ ਲਿਆਵੋ ਕਿ ਜਿਵੇਂ ਤੁਸੀਂ ਉਹ ਦੇ ਬਾਰੇ ਕੁਝ ਹੋਰ ਵੀ ਠੀਕ ਤਰ੍ਹਾਂ ਨਾਲ ਪੁੱਛਣਾਂ ਚਾਹੁੰਦੇ ਹੋ।
21 Pero no te dejes convencer por ellos, porque más de 40 varones lo acechan, pues juraron bajo maldición no comer ni beber hasta que lo maten. Ya están preparados y esperan tu promesa.
੨੧ਸੋ ਤੁਸੀਂ ਉਨ੍ਹਾਂ ਦੀ ਨਾ ਮੰਨਿਓ ਕਿਉਂ ਜੋ ਉਨ੍ਹਾਂ ਵਿੱਚੋਂ ਚਾਲ੍ਹੀਆਂ ਮਨੁੱਖਾਂ ਤੋਂ ਵੱਧ ਉਹ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਜਿਨ੍ਹਾਂ ਨੇ ਸਹੁੰ ਖਾਧੀ ਹੈ ਕਿ ਜਦੋਂ ਤੱਕ ਉਹ ਨੂੰ ਮਾਰ ਨਾ ਲਈਏ ਅਸੀਂ ਨਾ ਖਾਵਾਂਗੇ ਨਾ ਪੀਵਾਂਗੇ ਅਤੇ ਹੁਣ ਉਹ ਤਿਆਰ ਹੋ ਕੇ ਤੁਹਾਡੇ ਹੁਕਮ ਦੀ ਉਡੀਕ ਵਿੱਚ ਬੈਠੇ ਹਨ।
22 Entonces el comandante le ordenó: A nadie digas que me informaste esto. Y lo despidió.
੨੨ਤਾਂ ਸਰਦਾਰ ਨੇ ਉਸ ਜਵਾਨ ਨੂੰ ਇਹ ਹੁਕਮ ਦੇ ਕੇ ਵਿਦਾ ਕੀਤਾ ਕਿ ਕਿਸੇ ਕੋਲ ਨਾ ਆਖੀਂ ਜੋ ਤੂੰ ਇਹ ਗੱਲ ਮੈਨੂੰ ਦੱਸੀਂ ਹੈ।
23 Llamó a dos centuriones y [les] dijo: Preparen 200 soldados, 70 jinetes y 200 lanceros para que vayan a Cesarea a las nueve de la noche.
੨੩ਅਤੇ ਉਸ ਨੇ ਸੂਬੇਦਾਰਾਂ ਵਿੱਚੋਂ ਦੋ ਜਣਿਆਂ ਨੂੰ ਸੱਦ ਕੇ ਕਿਹਾ ਕਿ ਦੋ ਸੌ ਸਿਪਾਹੀ ਕੈਸਰਿਯਾ ਨੂੰ ਜਾਣ ਲਈ ਅਤੇ ਸੱਤਰ ਘੋੜ ਸਵਾਰ ਅਤੇ ਦੋ ਸੌ ਭਾਲੇ ਚੁਕੀ ਸਿਪਾਹੀਆਂ ਨੂੰ ਤਿਆਰ ਕਰ ਰੱਖੋ।
24 Preparen cabalgadura para que monten a Pablo y [lo] lleven con seguridad ante el gobernador Félix.
੨੪ਅਤੇ ਸਵਾਰੀ ਹਾਜ਼ਰ ਕਰੋ ਜੋ ਉਹ ਪੌਲੁਸ ਨੂੰ ਚੜ੍ਹਾ ਕੇ ਫ਼ੇਲਿਕਸ ਹਾਕਮ ਦੇ ਕੋਲ ਸੁਰਖਿਅਤ ਪਹੁੰਚਾ ਦੇਣ।
25 Le escribió una carta:
੨੫ਫੇਰ ਉਸ ਨੇ ਇਸ ਪਰਕਾਰ ਦੀ ਚਿੱਠੀ ਲਿਖੀ,
26 Claudio Lisias al excelentísimo gobernador Félix. Saludos.
੨੬ਕਲੌਦਿਯੁਸ ਲੁਸਿਯਸ ਦੇ ਹਾਕਮ ਫ਼ੇਲਿਕਸ ਬਹਾਦੁਰ ਨੂੰ ਪਰਨਾਮ।
27 Este hombre fue arrestado por los judíos y lo iban a ejecutar. Supe que es romano, fui con la tropa y [lo] rescaté.
੨੭ਇਸ ਆਦਮੀ ਨੂੰ ਜਦੋਂ ਯਹੂਦੀ ਲੋਕਾਂ ਨੇ ਫੜ੍ਹ ਕੇ ਮਾਰ ਸੁੱਟਣ ਉੱਤੇ ਲੱਕ ਬੰਨ੍ਹਿਆ ਤਾਂ ਮੈਂ ਇਹ ਪਤਾ ਕਰ ਕੇ ਕਿ ਉਹ ਰੋਮੀ ਹੈ, ਸਿਪਾਹੀਆਂ ਦੇ ਨਾਲ ਜਾ ਕੇ ਇਹ ਨੂੰ ਛੁਡਾ ਲਿਆਇਆ।
28 Como quería saber la causa por la cual lo acusaban, lo llevé al Tribunal Supremo de ellos.
੨੮ਅਤੇ ਜਦੋਂ ਮੈਂ ਇਹ ਪਤਾ ਕਰਨਾ ਚਾਹਿਆ ਕਿ ਉਨ੍ਹਾਂ ਕਿਸ ਕਾਰਨ ਇਸ ਉੱਤੇ ਦੋਸ਼ ਲਾਇਆ ਤਾਂ ਉਨ੍ਹਾਂ ਦੀ ਸਭਾ ਵਿੱਚ ਇਹ ਨੂੰ ਲੈ ਗਿਆ।
29 Supe que era acusado por cuestiones de la Ley de ellos, pero no había ningún cargo digno de muerte o prisión.
੨੯ਸੋ ਮੈਨੂੰ ਪਤਾ ਲੱਗ ਗਿਆ ਜੋ ਉਨ੍ਹਾਂ ਦੀ ਬਿਵਸਥਾ ਦੇ ਝਗੜਿਆਂ ਬਾਰੇ ਇਸ ਉੱਤੇ ਦੋਸ਼ ਲਾਇਆ, ਪਰ ਕੋਈ ਇਹੋ ਜਿਹਾ ਦੋਸ਼ ਨਹੀਂ ਸੀ ਜੋ ਉਹ ਦੇ ਕਤਲ ਜਾਂ ਕੈਦ ਦਾ ਕਾਰਨ ਹੋਵੇ।
30 Me llegó el informe de que había un complot contra él. De inmediato [lo] envié a ti. Ordené también a sus acusadores que hablen contra él delante de ti.
੩੦ਜਦੋਂ ਮੈਨੂੰ ਪਤਾ ਲੱਗਾ ਜੋ ਉਹ ਇਸ ਆਦਮੀ ਨੂੰ ਮਾਰਨ ਦੀ ਸਾਜਿਸ਼ ਬਣਾ ਰਹੇ ਹਨ, ਤਾਂ ਮੈਂ ਤੁਰੰਤ ਇਹ ਨੂੰ ਤੁਹਾਡੇ ਕੋਲ ਭੇਜ ਦਿੱਤਾ ਅਤੇ ਇਹ ਦੇ ਉੱਤੇ ਦੋਸ਼ ਲਾਉਣ ਵਾਲਿਆਂ ਨੂੰ ਵੀ ਹੁਕਮ ਕੀਤਾ ਜੋ ਤੁਹਾਡੇ ਅੱਗੇ ਇਹ ਦੇ ਉੱਤੇ ਦੋਸ਼ ਲਾਉਣ।
31 Los soldados tomaron a Pablo según se les ordenó, y [lo] llevaron de noche a Antípatris.
੩੧ਉਪਰੰਤ ਸਿਪਾਹੀਆਂ ਨੇ ਹੁਕਮ ਅਨੁਸਾਰ ਪੌਲੁਸ ਨੂੰ ਲੈ ਕੇ ਰਾਤੋ ਰਾਤ ਅੰਤਿਪਤ੍ਰਿਸ ਵਿੱਚ ਪਹੁੰਚਾਇਆ।
32 Al día siguiente [lo] enviaron [a Cesarea ]con la caballería, y los demás regresaron al cuartel.
੩੨ਪਰ ਅਗਲੇ ਦਿਨ ਘੋੜ ਸਵਾਰਾਂ ਨੂੰ ਉਹ ਦੇ ਨਾਲ ਜਾਣ ਲਈ ਛੱਡ ਕੇ ਉਹ ਆਪ ਕਿਲੇ ਨੂੰ ਮੁੜੇ।
33 Ellos entraron en Cesarea, entregaron la carta al gobernador y presentaron a Pablo.
੩੩ਸੋ ਉਨ੍ਹਾਂ ਨੇ ਕੈਸਰਿਯਾ ਵਿੱਚ ਆ ਕੇ ਹਾਕਮ ਨੂੰ ਚਿੱਠੀ ਦਿੱਤੀ ਅਤੇ ਪੌਲੁਸ ਨੂੰ ਵੀ ਉਹ ਦੇ ਅੱਗੇ ਹਾਜ਼ਰ ਕੀਤਾ।
34 [Aquél] leyó y preguntó de qué provincia era. Supo que era de Cilicia
੩੪ਉਸ ਨੇ ਚਿੱਠੀ ਪੜ੍ਹ ਕੇ ਪੁੱਛਿਆ ਕਿ ਉਹ ਕਿਹੜੇ ਸੂਬੇ ਦਾ ਹੈ ਅਤੇ ਜਦੋਂ ਪਤਾ ਕੀਤਾ ਜੋ ਉਹ ਕਿਲਕਿਯਾ ਦਾ ਹੈ ।
35 y le dijo: Te oiré cuando comparezcan también tus acusadores. Y mandó que él fuera custodiado en el Palacio de Justicia de Herodes.
੩੫ਅਤੇ ਕਿਹਾ ਕਿ ਤੇਰੇ ਉੱਤੇ ਦੋਸ਼ ਲਾਉਣ ਵਾਲੇ ਆ ਜਾਣ ਤਦ ਮੈਂ ਤੇਰੀ ਸੁਣਾਂਗਾ ਅਤੇ ਹੁਕਮ ਦਿੱਤਾ ਜੋ ਹੇਰੋਦੇਸ ਦੇ ਮਹਿਲ ਵਿੱਚ ਉਹ ਨੂੰ ਚੌਕਸੀ ਨਾਲ ਰੱਖੋ।