< Éxodo 10 >
1 Yavé dijo a Moisés: Vé a Faraón, pues Yo endurecí su corazón y el corazón de sus esclavos, para mostrar entre ellos estas señales mías,
੧ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ।
2 para que cuentes a tus hijos y a tus nietos lo que Yo ejecuté en Egipto, y mis señales que hice entre ellos, para que ustedes entiendan que Yo soy Yavé.
੨ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।
3 Moisés y Aarón fueron a Faraón y le dijeron: Yavé el ʼElohim de los hebreos dice: ¿Hasta cuándo rehusarás humillarte delante de Mí? Deja que mi pueblo salga para que me sirva.
੩ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
4 Porque si tú rehúsas dejar ir a mi pueblo, ciertamente mañana traeré saltamontes a tu territorio,
੪ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।
5 los cuales cubrirán la superficie de la tierra, de modo que nadie pueda ver la tierra. Ellas también se comerán el resto, lo que te quedó del granizo. Se comerán todo árbol que te brota en el campo.
੫ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ।
6 Se llenarán tus casas, las casas de todos tus esclavos y las casas de todos los egipcios, como nunca lo vieron tus antepasados, ni tus abuelos desde el día cuando se establecieron en la tierra hasta hoy. Y dio la vuelta y salió de la presencia de Faraón.
੬ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।
7 Los esclavos de Faraón le dijeron: ¿Hasta cuándo este hombre será una trampa para nosotros? Deja que esta gente vaya y sirva a Yavé su ʼElohim. ¿No reconoces que Egipto es destruido?
੭ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?
8 Entonces Moisés y Aarón fueron llevados de regreso ante Faraón, quien les dijo: Vayan, sirvan a Yavé su ʼElohim. ¿Quiénes son los que van?
੮ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਹਨ?
9 Moisés respondió: Iremos con nuestros jóvenes y con nuestros ancianos, con nuestros hijos y con nuestras hijas. Iremos con nuestras ovejas y manadas de ganado vacuno, porque tenemos una festividad para Yavé.
੯ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ।
10 Y él les respondió: ¡Aunque Yavé esté con ustedes, no los dejaré salir con sus pequeños! ¡Consideren cómo sus malas intenciones están a la vista!
੧੦ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ।
11 ¡No será así! Vayan ustedes, los varones, y sirvan a Yavé, pues esto es lo que ustedes pidieron. Y los echaron de la presencia de Faraón.
੧੧ਇਸ ਤਰ੍ਹਾਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਚਾਹੁੰਦੇ ਹੋ। ਸੋ ਉਹ ਫ਼ਿਰਊਨ ਦੇ ਅੱਗੋਂ ਧੱਕੇ ਗਏ।
12 Yavé dijo a Moisés: Extiende tu mano sobre la tierra de Egipto para que los saltamontes vengan sobre la tierra de Egipto y se coman toda planta de la tierra, todo lo que dejó el granizo.
੧੨ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।
13 Moisés extendió su vara sobre la tierra de Egipto, y todo aquel día y toda aquella noche Yavé trajo un viento del este sobre el país. Al llegar la mañana, el viento del este trajo los saltamontes.
੧੩ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।
14 Los saltamontes subieron y se posaron toda la tierra de Egipto. Eran muy numerosos. Nunca antes hubo tantos saltamontes, ni volverá a haber.
੧੪ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ।
15 Cubrieron la superficie de todo el país y la tierra fue oscurecida. Consumieron toda planta y todo el fruto de los árboles que dejó el granizo. Nada quedó verde en los árboles ni en las plantas del campo en toda la tierra de Egipto.
੧੫ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।
16 Entonces Faraón se apresuró a llamar a Moisés y a Aarón, y les dijo: Pequé contra Yavé su ʼElohim y contra ustedes.
੧੬ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।
17 Por tanto les ruego que perdonen mi pecado solo esta vez y que supliquen a Yavé su ʼElohim, que solo quite de mí esta muerte.
੧੭ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ।
18 Él salió de la presencia de Faraón y suplicó a Yavé.
੧੮ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।
19 Yavé cambió por un fuerte viento de occidente que llevó los saltamontes y los lanzó al mar Rojo. No quedó ni un saltamontes en todo el territorio de Egipto.
੧੯ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।
20 Pero Yavé endureció el corazón de Faraón, y éste no dejó salir a los hijos de Israel.
੨੦ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
21 Luego Yavé dijo a Moisés: Extiende tu mano hacia el cielo para que haya oscuridad sobre la tierra de Egipto, una oscuridad de tal clase que se palpe.
੨੧ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ।
22 Moisés extendió su mano al cielo, y hubo una densa oscuridad en toda la tierra de Egipto durante tres días.
੨੨ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ।
23 No se veían el uno al otro, ni alguno se levantó de su lugar en tres días. Pero para todos los hijos de Israel hubo luz en sus viviendas.
੨੩ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।
24 Entonces Faraón llamó a Moisés: Vayan, sirvan a Yavé, y vayan también sus pequeños con ustedes. Solamente queden sus ovejas y sus manadas de ganado vacuno.
੨੪ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ, ਤੁਸੀਂ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ। ਕੇਵਲ ਤੁਹਾਡੇ ਇੱਜੜ ਅਤੇ ਤੁਹਾਡੇ ਵੱਗ ਰਹਿ ਜਾਣ ਅਤੇ ਤੁਹਾਡੇ ਨਿਆਣੇ ਵੀ ਨਾਲ ਜਾਣ।
25 Pero Moisés respondió: Tú también tienes que dejarnos ofrecer sacrificios y holocaustos a Yavé nuestro ʼElohim.
੨੫ਤਦ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ।
26 También nuestro ganado irá con nosotros. No quedará ni una pezuña, porque tenemos que tomar de ellos para servir a Yavé nuestro ʼElohim, pues hasta que lleguemos allí, no sabremos con qué serviremos a Yavé.
੨੬ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ।
27 Pero Yavé endureció el corazón de Faraón, y no quiso dejarlos salir.
੨੭ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ।
28 Faraón le dijo: ¡Retírate de mí! ¡Guárdate de no volver a ver mi rostro, porque el día cuando veas mi rostro, morirás!
੨੮ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ।
29 Moisés respondió: Bien dijiste. No volveré a ver tu rostro.
੨੯ਤਦ ਮੂਸਾ ਨੇ ਆਖਿਆ, ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।