< Éxodo 17 >
1 Toda la congregación de los hijos de Israel salió del desierto de Sin por jornadas, conforme al Mandamiento de Yavé. Acamparon en Refidim, y no había agua para que el pueblo bebiera.
੧ਇਸਰਾਏਲੀਆਂ ਦੀ ਸਾਰੀ ਮੰਡਲੀ ਨੇ ਸੀਨ ਦੀ ਉਜਾੜ ਵਿੱਚੋਂ ਯਹੋਵਾਹ ਦੇ ਆਖਣ ਅਨੁਸਾਰ ਆਪਣੇ ਸਫ਼ਰਾਂ ਲਈ ਕੂਚ ਕੀਤਾ ਅਤੇ ਉਨ੍ਹਾਂ ਨੇ ਰਫ਼ੀਦੀਮ ਵਿੱਚ ਡੇਰੇ ਲਾਏ ਪਰ ਪਰਜਾ ਦੇ ਪੀਣ ਲਈ ਪਾਣੀ ਨਹੀਂ ਸੀ।
2 El pueblo altercó con Moisés y dijeron: Danos agua para que bebamos. Y Moisés les dijo: ¿Por qué altercan conmigo? ¿Por qué tientan a Yavé?
੨ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਆਖਿਆ, ਸਾਨੂੰ ਪੀਣ ਨੂੰ ਪਾਣੀ ਦੇ। ਮੂਸਾ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੇਰੇ ਨਾਲ ਕਿਉਂ ਝਗੜਦੇ ਹੋ ਅਤੇ ਯਹੋਵਾਹ ਨੂੰ ਕਿਉਂ ਪਰਤਾਉਂਦੇ ਹੋ?
3 Así que el pueblo tuvo allí sed por falta de agua y murmuró contra Moisés: ¿Por qué nos sacaste de Egipto para matarnos de sed a nosotros, a nuestros hijos y a nuestros ganados?
੩ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?
4 Moisés clamó a Yavé: ¿Qué haré con este pueblo? Un poco más y me apedrearán.
੪ਤਾਂ ਮੂਸਾ ਨੇ ਯਹੋਵਾਹ ਨੂੰ ਉੱਚੀ ਦਿੱਤੀ ਪੁਕਾਰ ਕੇ ਆਖਿਆ, ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰਾਂ? ਇਹ ਤਾਂ ਮੈਨੂੰ ਥੋੜੇ ਚਿਰਾਂ ਤੱਕ ਵੱਟੇ ਮਾਰਨਗੇ।
5 Yavé dijo a Moisés: Pasa al frente del pueblo y toma contigo algunos de los ancianos de Israel. Toma en tu mano la vara con la cual golpeaste el Nilo, y anda.
੫ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਪਰਜਾ ਦੇ ਅੱਗੋਂ ਦੀ ਲੰਘ ਅਤੇ ਆਪਣੇ ਨਾਲ ਇਸਰਾਏਲ ਦੇ ਬਜ਼ੁਰਗਾਂ ਵਿੱਚੋਂ ਲੈ ਤੇ ਆਪਣੇ ਢਾਂਗੇ ਨੂੰ ਜਿਹੜਾ ਤੂੰ ਨਦੀ ਉੱਤੇ ਮਾਰਿਆ ਸੀ ਆਪਣੇ ਹੱਥ ਵਿੱਚ ਲੈ ਅਤੇ ਚੱਲ ਦੇ।
6 Mira, Yo estaré delante de ti allí en la peña de Horeb. Golpearás la peña y saldrá agua de ella para que el pueblo beba. Así Moisés lo hizo en la presencia de los ancianos de Israel.
੬ਵੇਖ ਮੈਂ ਤੇਰੇ ਅੱਗੇ ਹੋਰੇਬ ਦੀ ਚੱਟਾਨ ਉੱਤੇ ਖੜਾ ਹੋਵਾਂਗਾ ਅਤੇ ਤੂੰ ਚੱਟਾਨ ਨੂੰ ਮਾਰੀਂ ਤਾਂ ਉਸ ਵਿੱਚੋਂ ਪਾਣੀ ਨਿੱਕਲੇਗਾ ਤਾਂ ਜੋ ਪਰਜਾ ਪੀਵੇ। ਤਾਂ ਮੂਸਾ ਨੇ ਇਸਰਾਏਲ ਦੇ ਬਜ਼ੁਰਗਾਂ ਦੇ ਸਨਮੁਖ ਉਸੇ ਤਰ੍ਹਾਂ ਹੀ ਕੀਤਾ।
7 Llamó aquel lugar Masa y Meriba por el altercado de los hijos de Israel y porque tentaron a Yavé al decir: ¿Está Yavé entre nosotros, o no?
੭ਅਤੇ ਉਸ ਨੇ ਉਸ ਥਾਂ ਦਾ ਨਾਮ ਮੱਸਾਹ ਅਤੇ ਮਰੀਬਾਹ ਇਸਰਾਏਲ ਦੇ ਝਗੜਨ ਦੇ ਕਾਰਨ ਅਤੇ ਯਹੋਵਾਹ ਦੇ ਪਰਤਾਵੇ ਦੇ ਕਾਰਨ ਇਹ ਆਖਦੇ ਹੋਏ ਰੱਖਿਆ ਕਿ ਯਹੋਵਾਹ ਸਾਡੇ ਵਿਚਕਾਰ ਹੈ ਕਿ ਨਹੀਂ?
8 Entonces Amalec llegó y luchó contra Israel en Refidim.
੮ਫੇਰ ਅਮਾਲੇਕ ਆਏ ਅਤੇ ਰਫ਼ੀਦੀਮ ਵਿੱਚ ਇਸਰਾਏਲ ਨਾਲ ਲੜੇ।
9 Moisés dijo a Josué: Escógenos varones y sal a luchar contra Amalec. Mañana yo me ubicaré en la cumbre de la colina con la vara de ʼElohim en mi mano.
੯ਤਾਂ ਮੂਸਾ ਨੇ ਯਹੋਸ਼ੁਆ ਨੂੰ ਆਖਿਆ, ਸਾਡੇ ਲਈ ਮਨੁੱਖਾਂ ਨੂੰ ਚੁਣ ਅਤੇ ਨਿੱਕਲ ਕੇ ਅਮਾਲੇਕ ਨਾਲ ਲੜ। ਕੱਲ ਮੈਂ ਪਰਮੇਸ਼ੁਰ ਦਾ ਢਾਂਗਾ ਲੈ ਕੇ ਟਿੱਲੇ ਦੀ ਟੀਸੀ ਉੱਤੇ ਖੜਾ ਰਹਾਂਗਾ।
10 Josué hizo como Moisés le dijo y luchó contra Amalec. Moisés, Aarón y Hur subieron a la cumbre de la colina.
੧੦ਸੋ ਯਹੋਸ਼ੁਆ ਨੇ ਤਿਵੇਂ ਹੀ ਕੀਤਾ ਜਿਵੇਂ ਉਸ ਨੂੰ ਮੂਸਾ ਨੇ ਆਖਿਆ ਸੀ। ਉਹ ਅਮਾਲੇਕ ਦੇ ਨਾਲ ਲੜਿਆ ਅਤੇ ਮੂਸਾ, ਹਾਰੂਨ ਅਤੇ ਹੂਰ ਟਿੱਲੇ ਦੀ ਟੀਸੀ ਉੱਤੇ ਚੜ੍ਹੇ।
11 Sucedió que cuando Moisés tenía su mano en alto, Israel prevalecía, pero cuando él bajaba su mano, Amalec prevalecía.
੧੧ਤਾਂ ਇਸ ਤਰ੍ਹਾਂ ਹੋਇਆ ਕਿ ਜਦ ਮੂਸਾ ਆਪਣਾ ਹੱਥ ਚੁੱਕਦਾ ਸੀ ਤਾਂ ਇਸਰਾਏਲ ਜਿੱਤਦਾ ਸੀ ਅਤੇ ਜਦ ਆਪਣਾ ਹੱਥ ਨੀਵਾਂ ਕਰ ਲੈਂਦਾ ਸੀ ਤਾਂ ਅਮਾਲੇਕ ਜਿੱਤਦਾ ਸੀ।
12 Como los brazos de Moisés se entumecieron, tomaron una piedra, se la pusieron debajo y se sentó sobre ella. Aarón y Hur le sostenían las manos, uno por un lado y el otro por el otro. Así tuvo firmeza en sus brazos hasta la puesta del sol.
੧੨ਪਰ ਮੂਸਾ ਦੇ ਹੱਥ ਭਾਰੀ ਹੋ ਗਏ ਤਾਂ ਉਨ੍ਹਾਂ ਨੇ ਪੱਥਰ ਲੈ ਕੇ ਉਸ ਦੇ ਹੇਠ ਰੱਖ ਦਿੱਤਾ ਅਤੇ ਉਹ ਉਸ ਉੱਤੇ ਬੈਠ ਗਿਆ ਅਤੇ ਹਾਰੂਨ ਅਤੇ ਹੂਰ ਨੇ ਇੱਕ ਨੇ ਇੱਕ ਪਾਸਿਓਂ ਅਤੇ ਦੂਜੇ ਨੇ ਦੂਜੇ ਪਾਸਿਓਂ ਉਸ ਦੇ ਹੱਥਾਂ ਨੂੰ ਸਾਂਭ ਛੱਡਿਆ ਤਾਂ ਉਸ ਦੇ ਹੱਥ ਸੂਰਜ ਦੇ ਆਥਣ ਤੱਕ ਤਕੜੇ ਰਹੇ
13 Así Josué exterminó a Amalec y a su pueblo a filo de espada.
੧੩ਅਤੇ ਯਹੋਸ਼ੁਆ ਨੇ ਅਮਾਲੇਕ ਅਤੇ ਉਸ ਦੇ ਲੋਕਾਂ ਨੂੰ ਤਲਵਾਰ ਦੀ ਧਾਰ ਨਾਲ ਹਰਾ ਦਿੱਤਾ।
14 Entonces Yavé dijo a Moisés: Escribe esto como recordatorio en un rollo y recítalo a Josué: Yo borraré absolutamente la memoria de Amalec de debajo del cielo.
੧੪ਯਹੋਵਾਹ ਨੇ ਮੂਸਾ ਨੂੰ ਆਖਿਆ, ਇਸ ਨੂੰ ਚੇਤੇ ਰੱਖਣ ਲਈ ਪੁਸਤਕ ਵਿੱਚ ਲਿਖ ਲੈ ਅਤੇ ਯਹੋਸ਼ੁਆ ਦੇ ਕੰਨਾਂ ਵਿੱਚ ਸੁਣਾ ਕਿਉਂਕਿ ਮੈਂ ਅਮਾਲੇਕ ਦਾ ਚੇਤਾ ਅਕਾਸ਼ ਦੇ ਹੇਠੋਂ ਮਿਟਾ ਦੇਵਾਂਗਾ।
15 Moisés edificó un altar, lo llamó Yavé Nissi
੧੫ਮੂਸਾ ਨੇ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਯਹੋਵਾਹ ਨਿੱਸੀ ਰੱਖਿਆ
16 y dijo: Por cuanto YA juró, Yavé tendrá guerra contra Amalec de generación en generación.
੧੬ਅਤੇ ਉਸ ਆਖਿਆ ਕਿ ਯਹੋਵਾਹ ਦੇ ਸਿੰਘਾਸਣ ਉੱਤੇ ਸਹੁੰ ਇਹ ਹੈ ਕਿ ਅਮਾਲੇਕ ਦੇ ਨਾਲ ਯਹੋਵਾਹ ਦਾ ਯੁੱਧ ਪੀੜ੍ਹੀਓਂ ਪੀੜ੍ਹੀ ਤੱਕ ਹੁੰਦਾ ਰਹੇਗਾ।