< Éxodo 8 >
1 Entonces Yavé dijo a Moisés: Entra a Faraón y dile: Yavé dice Deja salir a mi pueblo para que me sirva.
੧ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕੇ ਉਸ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ
2 Si te niegas a dejarlo ir, ciertamente Yo castigaré todo tu territorio con una plaga de ranas.
੨ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇ ਤਾਂ ਵੇਖ, ਮੈਂ ਤੇਰੀਆਂ ਸਾਰੀਆਂ ਹੱਦਾਂ ਨੂੰ ਡੱਡੂਆਂ ਨਾਲ ਮਾਰਾਂਗਾ।
3 El Nilo bullirá de ranas, las cuales subirán y penetrarán en tu palacio, en tu dormitorio y sobre tu propio lecho, así como en las casas de tus esclavos, entre tu pueblo, en tus hornos y en tus artesas de amasar.
੩ਨਦੀ ਡੱਡੂਆਂ ਦੇ ਝੁੰਡਾਂ ਨਾਲ ਭਰ ਜਾਵੇਗੀ ਅਤੇ ਉਹ ਚੜ੍ਹਨਗੇ ਅਤੇ ਤੇਰੇ ਮਹਿਲ ਵਿੱਚ, ਤੇਰੇ ਸੌਣ ਦੇ ਬਿਸਤਰੇ ਵਿੱਚ, ਤੇਰੀ ਸੇਜ਼ ਉੱਤੇ, ਤੇਰੇ ਟਹਿਲੂਆਂ ਦੇ ਘਰਾਂ ਵਿੱਚ, ਤੇਰੀ ਪਰਜਾ ਵਿੱਚ, ਤੇਰੇ ਤੰਦੂਰਾਂ ਵਿੱਚ, ਅਤੇ ਤੇਰੇ ਗੁੰਨ੍ਹਣ ਦੀਆਂ ਪਰਾਤਾਂ ਵਿੱਚ ਆਉਣਗੇ।
4 Las ranas subirán sobre ti, tu pueblo y todos tus esclavos.
੪ਡੱਡੂ ਤੇਰੇ ਉੱਤੇ, ਤੇਰੀ ਪਰਜਾ ਉੱਤੇ ਅਤੇ ਤੇਰੇ ਸਾਰੇ ਸੇਵਕਾਂ ਉੱਤੇ ਚੜ੍ਹਨਗੇ। ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਹਾਰੂਨ ਨੂੰ ਆਖ ਕਿ
5 Yavé dijo a Moisés: Dí a Aarón: Extiende tu mano con tu vara sobre los ríos, los arroyos y los estanques. Haz que suban ranas sobre la tierra de Egipto.
੫ਉਹ ਆਪਣਾ ਹੱਥ ਆਪਣੀ ਲਾਠੀ ਨਾਲ ਨਦੀਆਂ ਉੱਤੇ, ਦਰਿਆਵਾਂ ਉੱਤੇ ਅਤੇ ਤਲਾਬਾਂ ਉੱਤੇ ਪਸਾਰੇ ਅਤੇ ਡੱਡੂਆਂ ਨੂੰ ਮਿਸਰ ਦੇਸ ਉੱਤੇ ਚੜ੍ਹਾ ਦੇਵੇ।
6 Aarón extendió su mano sobre las aguas de Egipto, y subieron las ranas que cubrieron la tierra de Egipto.
੬ਤਦ ਹਾਰੂਨ ਨੇ ਆਪਣਾ ਹੱਥ ਮਿਸਰ ਦੇ ਪਾਣੀਆਂ ਉੱਤੇ ਪਸਾਰਿਆ ਤਦ ਡੱਡੂ ਚੜ੍ਹ ਆਏ ਅਤੇ ਮਿਸਰ ਦੇਸ ਨੂੰ ਭਰ ਦਿੱਤਾ।
7 Los hechiceros hicieron lo mismo con sus encantamientos, e hicieron subir ranas sobre la tierra de Egipto.
੭ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਉਸੇ ਤਰ੍ਹਾਂ ਹੀ ਕੀਤਾ ਅਤੇ ਮਿਸਰ ਦੇਸ ਉੱਤੇ ਡੱਡੂ ਲੈ ਆਏ।
8 Entonces Faraón llamó a Moisés y a Aarón y les dijo: Supliquen a Yavé que quite las ranas de mí y de mi pueblo, y dejaré ir al pueblo para que ofrezca sacrificio a Yavé.
੮ਤਦ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਾ ਕੇ ਆਖਿਆ, ਯਹੋਵਾਹ ਦੇ ਅੱਗੇ ਬੇਨਤੀ ਕਰੋ ਤਾਂ ਜੋ ਉਹ ਡੱਡੂਆਂ ਨੂੰ ਮੇਰੇ ਤੋਂ ਅਤੇ ਮੇਰੀ ਪਰਜਾ ਤੋਂ ਦੂਰ ਕਰ ਦੇਵੇ। ਮੈਂ ਜ਼ਰੂਰ ਲੋਕਾਂ ਨੂੰ ਜਾਣ ਦੇਵਾਂਗਾ ਤਾਂ ਜੋ ਉਹ ਯਹੋਵਾਹ ਲਈ ਬਲੀ ਚੜ੍ਹਾਉਣ।
9 Moisés dijo a Faraón: Dígnate indicarme cuándo debo suplicar por ti, por tus esclavos y por tu pueblo, para que las ranas sean quitadas de ti y de tus casas, y sean dejadas solo en el Nilo.
੯ਤਦ ਮੂਸਾ ਨੇ ਫ਼ਿਰਊਨ ਨੂੰ ਆਖਿਆ, ਕਿਰਪਾ ਕਰ ਕੇ ਮੈਨੂੰ ਦੱਸੋ ਕਿ ਮੈਂ ਕਦ ਤੋਂ ਤੁਹਾਡੇ ਅਤੇ ਤੁਹਾਡੇ ਸੇਵਕਾਂ ਅਤੇ ਤੁਹਾਡੀ ਪਰਜਾ ਲਈ ਬੇਨਤੀ ਕਰਾਂ ਤਾਂ ਜੋ ਡੱਡੂ ਤੁਹਾਡੇ ਤੋਂ ਅਤੇ ਤੁਹਾਡੇ ਘਰਾਂ ਤੋਂ ਹਟਾਏ ਜਾਣ ਅਤੇ ਨੀਲ ਨਦੀ ਦੇ ਵਿੱਚ ਹੀ ਰਹਿਣ?
10 Y él dijo: Mañana. Y Moisés respondió: Se hará conforme a tu palabra, para que entiendas que no hay como Yavé nuestro ʼElohim.
੧੦ਉਸ ਨੇ ਆਖਿਆ ਕੱਲ ਤੋਂ। ਤਦ ਉਸ ਨੇ ਆਖਿਆ, ਤੁਹਾਡੇ ਕਹਿਣ ਦੇ ਅਨੁਸਾਰ ਹੀ ਹੋਵੇਗਾ ਤਾਂ ਜੋ ਤੁਸੀਂ ਜਾਣੋ ਕਿ ਸਾਡੇ ਪਰਮੇਸ਼ੁਰ ਯਹੋਵਾਹ ਵਰਗਾ ਕੋਈ ਨਹੀਂ।
11 Se retirarán las ranas de ti, de tus casas, de tus esclavos y de tu pueblo. Solo serán dejadas en el Nilo.
੧੧ਡੱਡੂ ਤੁਹਾਡੇ ਤੋਂ, ਤੁਹਾਡੇ ਘਰਾਂ ਤੋਂ, ਤੁਹਾਡੇ ਟਹਿਲੂਆਂ ਤੋਂ ਅਤੇ ਤੁਹਾਡੀ ਪਰਜਾ ਤੋਂ ਚੱਲਦੇ ਹੋਣਗੇ। ਉਹ ਸਿਰਫ਼ ਨਦੀ ਵਿੱਚ ਹੀ ਰਹਿਣਗੇ।
12 Moisés y Aarón salieron de la presencia de Faraón. Moisés clamó a Yavé por el asunto de las ranas que Él envió sobre Faraón.
੧੨ਤਦ ਮੂਸਾ ਅਤੇ ਹਾਰੂਨ ਫ਼ਿਰਊਨ ਕੋਲੋਂ ਬਾਹਰ ਨੂੰ ਗਏ ਅਤੇ ਮੂਸਾ ਨੇ ਉਨ੍ਹਾਂ ਡੱਡੂਆਂ ਦੇ ਬਾਰੇ ਜਿਹੜੇ ਉਹ ਫ਼ਿਰਊਨ ਉੱਤੇ ਚੜ੍ਹਾ ਲਿਆਇਆ ਸੀ, ਯਹੋਵਾਹ ਦੇ ਅੱਗੇ ਦੁਹਾਈ ਦਿੱਤੀ।
13 Yavé hizo conforme a la súplica de Moisés, y murieron las ranas de las casas, de los patios y de los campos.
੧੩ਤਦ ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਡੱਡੂ ਘਰਾਂ, ਵੇਹੜਿਆਂ ਅਤੇ ਖੇਤਾਂ ਵਿੱਚੋਂ ਮੁੱਕ ਗਏ।
14 Las pusieron en grandes montones, y el país hedía.
੧੪ਤਦ ਉਨ੍ਹਾਂ ਨੇ ਉਹ ਇਕੱਠੇ ਕਰ ਕੇ ਢੇਰਾਂ ਦੇ ਢੇਰ ਲਾ ਦਿੱਤੇ ਤੇ ਧਰਤੀ ਉੱਤੇ ਬਦਬੂ ਫੈਲ ਗਈ।
15 Pero cuando Faraón vio que había un alivio, endureció su corazón y no los escuchó, como dijo Yavé.
੧੫ਪਰ ਜਿਵੇਂ ਯਹੋਵਾਹ ਬੋਲਿਆ ਸੀ, ਜਦ ਫ਼ਿਰਊਨ ਨੇ ਵੇਖਿਆ ਕਿ ਅਰਾਮ ਹੋ ਗਿਆ ਹੈ ਤਦ ਆਪਣਾ ਮਨ ਪੱਥਰ ਕਰ ਲਿਆ ਅਤੇ ਉਨ੍ਹਾਂ ਦੀ ਨਾ ਸੁਣੀ।
16 Entonces Yavé dijo a Moisés: Dí a Aarón: Extiende tu vara y golpea el polvo de la tierra para que haya piojos en toda la tierra de Egipto.
੧੬ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਹਾਰੂਨ ਨੂੰ ਆਖ ਕਿ ਉਹ ਆਪਣੀ ਲਾਠੀ ਵਧਾ ਕੇ ਧਰਤੀ ਦੀ ਧੂੜ ਨੂੰ ਮਾਰੇ ਤਾਂ ਜੋ ਉਹ ਸਾਰੇ ਮਿਸਰ ਦੇਸ ਵਿੱਚ ਜੂੰਆਂ ਬਣ ਜਾਵੇ।
17 Y ellos lo hicieron así. Aarón extendió su mano con su vara, y golpeó el polvo de la tierra. Hubo piojos sobre hombres y bestias. ¡Todo el polvo de la tierra se convirtió en piojos en todo el país de Egipto!
੧੭ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਹਾਰੂਨ ਨੇ ਆਪਣੀ ਲਾਠੀ ਲੈ ਕੇ ਆਪਣਾ ਹੱਥ ਪਸਾਰਿਆ ਅਤੇ ਧਰਤੀ ਦੀ ਧੂੜ ਨੂੰ ਮਾਰਿਆ ਤਦ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੋ ਗਈਆਂ ਅਤੇ ਧਰਤੀ ਦੀ ਸਾਰੀ ਧੂੜ ਮਿਸਰ ਦੇ ਸਾਰੇ ਦੇਸ ਵਿੱਚ ਜੂੰਆਂ ਹੋ ਗਈ।
18 Los hechiceros intentaron sacar los piojos con sus encantamientos, pero no pudieron. Así que hubo piojos sobre los hombres y las bestias.
੧੮ਤਦ ਜਾਦੂਗਰਾਂ ਨੇ ਆਪਣੇ ਜੰਤਰਾਂ-ਮੰਤਰਾਂ ਨਾਲ ਜਤਨ ਕੀਤਾ ਕਿ ਉਹ ਜੂੰਆਂ ਲੈ ਆਉਣ ਪਰ ਉਹ ਲਿਆ ਨਾ ਸਕੇ ਅਤੇ ਆਦਮੀ ਅਤੇ ਡੰਗਰ ਉੱਤੇ ਜੂੰਆਂ ਹੀ ਜੂੰਆਂ ਸਨ।
19 Entonces los hechiceros dijeron a Faraón: ¡Esto es el dedo de ʼElohim! Pero el corazón de Faraón se endureció, y no los escuchó, como dijo Yavé.
੧੯ਤਦ ਜਾਦੂਗਰਾਂ ਨੇ ਫ਼ਿਰਊਨ ਨੂੰ ਆਖਿਆ ਕਿ ਇਹ ਤਾਂ ਪਰਮੇਸ਼ੁਰ ਦੀ ਉਂਗਲ ਹੈ ਪਰ ਜਿਵੇਂ ਯਹੋਵਾਹ ਬੋਲਿਆ ਸੀ, ਫ਼ਿਰਊਨ ਦਾ ਮਨ ਕਠੋਰ ਹੋ ਗਿਆ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
20 Yavé dijo a Moisés: Levántate temprano por la mañana, preséntate ante Faraón cuando sale al agua y dile: Yavé dice: Deja salir a mi pueblo para que me sirva.
੨੦ਫਿਰ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰ ਦੇ ਵੇਲੇ ਉੱਠ ਕੇ ਫ਼ਿਰਊਨ ਦੇ ਸਾਹਮਣੇ ਜਾ ਕੇ ਖੜਾ ਹੋ। ਵੇਖ ਉਹ ਪਾਣੀ ਵੱਲ ਬਾਹਰ ਜਾਂਦਾ ਹੈ ਅਤੇ ਤੂੰ ਉਸ ਨੂੰ ਆਖੀਂ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ
21 Porque si no dejas salir a mi pueblo, ciertamente enviaré una multitud de moscas sobre ti, tus esclavos, tu pueblo y tus casas. Las casas de los egipcios estarán llenas de podredumbre de moscas y también la tierra sobre la cual están.
੨੧ਜੇ ਤੂੰ ਮੇਰੀ ਪਰਜਾ ਨੂੰ ਜਾਣ ਨਾ ਦੇਵੇਂਗਾ ਤਾਂ ਵੇਖ, ਮੈਂ ਤੇਰੇ ਅਤੇ ਤੇਰੇ ਸੇਵਕਾਂ ਅਤੇ ਤੇਰੀ ਪਰਜਾ ਉੱਤੇ ਤੇਰੇ ਘਰਾਂ ਵਿੱਚ ਮੱਖਾਂ ਦੇ ਝੁੰਡ ਭੇਜ ਰਿਹਾ ਹਾਂ ਅਤੇ ਮਿਸਰ ਦੇ ਘਰ ਮੱਖਾਂ ਦੇ ਝੁੰਡਾਂ ਨਾਲ ਭਰ ਜਾਣਗੇ ਅਤੇ ਉਹ ਭੂਮੀ ਵੀ ਜਿੱਥੇ ਉਹ ਹਨ।
22 Sin embargo, el mismo día excluiré la tierra de Gosén en la cual vive mi pueblo para que no haya multitud de moscas en ella, y así entenderás que Yo, Yavé, estoy en medio de esta tierra.
੨੨ਤਦ ਮੈਂ ਉਸ ਦਿਨ ਗੋਸ਼ਨ ਦੀ ਧਰਤੀ ਨੂੰ ਜਿੱਥੇ ਮੇਰੀ ਪਰਜਾ ਵੱਸਦੀ ਹੈ, ਵੱਖ ਰੱਖਾਂਗਾ ਤਾਂ ਜੋ ਉੱਥੇ ਮੱਖਾਂ ਦੇ ਝੁੰਡ ਨਾ ਹੋਣ ਤਾਂ ਜੋ ਤੂੰ ਜਾਣੇ ਕਿ ਧਰਤੀ ਉੱਤੇ ਮੈਂ ਹੀ ਯਹੋਵਾਹ ਹਾਂ।
23 Yo haré división entre mi pueblo y tu pueblo. Mañana ocurrirá esta señal.
੨੩ਮੈਂ ਆਪਣੀ ਪਰਜਾ ਅਤੇ ਤੇਰੀ ਪਰਜਾ ਨੂੰ ਵੱਖਰਾ ਕਰਾਂਗਾ ਅਤੇ ਇਹ ਨਿਸ਼ਾਨ ਕੱਲ ਤੱਕ ਹੋਵੇਗਾ।
24 Así Yavé lo hizo. Llegó una gran multitud de moscas a la casa de Faraón y a las casas de sus esclavos. En todo el país de Egipto la tierra se corrompió por causa de la multitud de moscas.
੨੪ਤਦ ਯਹੋਵਾਹ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਮੱਖਾਂ ਦੇ ਝੁੰਡਾਂ ਦੇ ਝੁੰਡ ਫ਼ਿਰਊਨ ਦੇ ਮਹਿਲ ਵਿੱਚ ਅਤੇ ਉਸ ਦੇ ਸੇਵਕਾਂ ਦੇ ਘਰਾਂ ਵਿੱਚ ਆਏ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਧਰਤੀ ਮੱਖਾਂ ਦੇ ਝੁੰਡਾਂ ਦੇ ਕਾਰਨ ਨਾਸ ਹੋ ਗਈ।
25 Entonces Faraón llamó a Moisés y a Aarón y les dijo: Vayan, ofrezcan sacrificio a su ʼElohim dentro del país.
੨੫ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਬੁਲਵਾਕੇ ਆਖਿਆ, ਤੁਸੀਂ ਜਾਓ ਅਤੇ ਆਪਣੇ ਪਰਮੇਸ਼ੁਰ ਲਈ ਇਸੇ ਦੇਸ ਵਿੱਚ ਬਲੀ ਚੜ੍ਹਾਓ।
26 Pero Moisés respondió: No es correcto hacerlo así, porque ofreceríamos sacrificio a Yavé nuestro ʼElohim, lo cual es repugnancia para los egipcios. Si sacrificamos lo que es una repugnancia para los egipcios delante de ellos, ¿no nos apedrearían?
੨੬ਤਦ ਮੂਸਾ ਨੇ ਆਖਿਆ, ਇਸ ਤਰ੍ਹਾਂ ਕਰਨਾ ਜੋਗ ਨਹੀਂ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਮਿਸਰੀਆਂ ਦੀਆਂ ਘਿਣਾਉਣੀਆਂ ਬਲੀਆਂ ਚੜ੍ਹਾਵਾਂਗੇ। ਵੇਖੋ, ਜੇ ਅਸੀਂ ਮਿਸਰੀਆਂ ਦੀਆਂ ਅੱਖਾਂ ਦੇ ਅੱਗੇ ਘਿਣਾਉਣੀਆਂ ਬਲੀਆਂ ਚੜ੍ਹਾਈਏ ਤਾਂ ਕੀ ਉਹ ਸਾਨੂੰ ਪਥਰਾਉ ਨਾ ਕਰਨਗੇ?
27 Tenemos que hacer una jornada de tres días por el desierto y ofreceremos sacrificio a Yavé nuestro ʼElohim, según lo que Él nos manda.
੨੭ਜਿਵੇਂ ਸਾਡਾ ਪਰਮੇਸ਼ੁਰ ਆਖੇਗਾ ਅਸੀਂ ਤਿੰਨ ਦਿਨਾਂ ਦਾ ਰਸਤੇ ਉਜਾੜ ਵਿੱਚ ਜਾਂਵਾਂਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਬਲੀਆਂ ਚੜ੍ਹਾਵਾਂਗੇ।
28 Faraón respondió: Los dejaré salir para que ofrezcan sacrificio a Yavé su ʼElohim en el desierto, con tal que no vayan más lejos. ¡Supliquen por mí!
੨੮ਤਦ ਫ਼ਿਰਊਨ ਨੇ ਆਖਿਆ, ਮੈਂ ਤੁਹਾਨੂੰ ਜਾਣ ਦੇਵਾਂਗਾ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਉਜਾੜ ਵਿੱਚ ਬਲੀਆਂ ਚੜ੍ਹਾਓ ਪਰ ਬਹੁਤ ਦੂਰ ਨਾ ਜਾਇਓ ਅਤੇ ਤੁਸੀਂ ਮੇਰੇ ਲਈ ਸਿਫ਼ਾਰਸ਼ ਕਰਨਾ।
29 Entonces Moisés dijo: Ciertamente voy a salir de tu presencia y suplicaré a Yavé que la multitud de moscas se aparte mañana de Faraón, de sus esclavos y de su pueblo, con tal que Faraón no siga engañándome al impedir al pueblo que salga a ofrecer sacrificios a Yavé.
੨੯ਮੂਸਾ ਨੇ ਆਖਿਆ, ਵੇਖੋ, ਮੈਂ ਤੁਹਾਡੇ ਕੋਲੋਂ ਬਾਹਰ ਜਾਂਦਾ ਹਾਂ। ਮੈਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰਾਂਗਾ ਕਿ ਮੱਖਾਂ ਦੇ ਝੁੰਡ ਫ਼ਿਰਊਨ ਤੋਂ, ਉਸ ਦੇ ਸੇਵਕਾਂ ਤੋਂ ਅਤੇ ਉਸ ਦੀ ਪਰਜਾ ਤੋਂ ਕੱਲ ਹਟ ਜਾਣ ਪਰ ਫ਼ਿਰਊਨ ਫਿਰ ਧੋਖਾ ਨਾ ਕਰੇ ਕਿ ਉਹ ਪਰਜਾ ਨੂੰ ਯਹੋਵਾਹ ਲਈ ਬਲੀਆਂ ਚੜ੍ਹਾਉਣ ਨੂੰ ਨਾ ਜਾਣ ਦੇਵੇ।
30 Moisés salió de la presencia de Faraón y suplicó a Yavé.
੩੦ਤਦ ਮੂਸਾ ਫ਼ਿਰਊਨ ਕੋਲੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।
31 Yavé hizo conforme a la palabra de Moisés y apartó las moscas de Faraón, de sus esclavos y de su pueblo. No quedó ni una.
੩੧ਯਹੋਵਾਹ ਨੇ ਮੂਸਾ ਦੇ ਕਹਿਣ ਦੇ ਅਨੁਸਾਰ ਕੀਤਾ ਅਤੇ ਉਨ੍ਹਾਂ ਮੱਖਾਂ ਦੇ ਝੁੰਡਾਂ ਨੂੰ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਅਤੇ ਉਸ ਦੀ ਪਰਜਾ ਤੋਂ ਹਟਾ ਦਿੱਤਾ ਤਦ ਉੱਥੇ ਇੱਕ ਵੀ ਨਾ ਰਿਹਾ।
32 Sin embargo Faraón endureció su corazón también esta vez, y no dejó salir al pueblo.
੩੨ਪਰ ਫ਼ਿਰਊਨ ਨੇ ਇਸ ਵਾਰ ਵੀ ਆਪਣਾ ਮਨ ਕਠੋਰ ਕਰ ਲਿਆ ਅਤੇ ਪਰਜਾ ਨੂੰ ਜਾਣ ਨਾ ਦਿੱਤਾ।