< Ezequiel 14 >
1 Entonces unos ancianos de Israel llegaron y se sentaron frente a mí.
੧ਫੇਰ ਇਸਰਾਏਲ ਦੇ ਕੁਝ ਕੁ ਬਜ਼ੁਰਗ ਮੇਰੇ ਕੋਲ ਆਏ ਅਤੇ ਅੱਗੇ ਬਹਿ ਗਏ।
2 La Palabra de Yavé vino a mí:
੨ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
3 Hijo de hombre, estos hombres establecieron sus ídolos en sus corazones, y pusieron la piedra de tropiezo de su iniquidad delante de ellos mismos. ¿Debo ser consultado por ellos de algún modo?
੩ਹੇ ਮਨੁੱਖ ਦੇ ਪੁੱਤਰ, ਇਹਨਾਂ ਮਨੁੱਖਾਂ ਨੇ ਆਪਣੀਆਂ ਮੂਰਤੀਆਂ ਨੂੰ ਆਪਣੇ ਮਨ ਵਿੱਚ ਥਾਂ ਦਿੱਤਾ ਹੈ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖੀ ਹੈ। ਅਜਿਹੇ ਲੋਕਾਂ ਦਾ ਕੀ ਹੱਕ ਹੈ ਕਿ ਉਹ ਮੇਰੇ ਕੋਲੋਂ ਕੁਝ ਪੁੱਛਣ।
4 Por tanto háblales: ʼAdonay Yavé dice: Cualquier hombre de la Casa de Israel que estableció ídolos en su corazón, puso la piedra de tropiezo de su iniquidad delante de él mismo y venga al profeta, Yo, Yavé, le responderé según sus numerosos ídolos,
੪ਇਸ ਲਈ ਤੂੰ ਉਹਨਾਂ ਨਾਲ ਗੱਲਾਂ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇਸਰਾਏਲ ਦੇ ਘਰਾਣੇ ਵਿੱਚੋਂ ਜਿਹੜਾ ਕੋਈ ਆਪਣੀਆਂ ਮੂਰਤੀਆਂ ਆਪਣੇ ਮਨ ਵਿੱਚ ਸਥਾਪਿਤ ਕਰਕੇ ਅਤੇ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖ ਕੇ ਨਬੀ ਦੇ ਕੋਲ ਜਾਂਦਾ ਹੈ, ਮੈਂ ਯਹੋਵਾਹ ਉਹ ਦੀਆਂ ਮੂਰਤੀਆਂ ਦੀ ਗਿਣਤੀ ਅਨੁਸਾਰ ਉਸ ਨੂੰ ਉੱਤਰ ਦਿਆਂਗਾ।
5 a fin de atrapar a la Casa de Israel por el corazón, porque todos ellos se apartaron de Mí a causa de sus ídolos.
੫ਤਾਂ ਜੋ ਮੈਂ ਇਸਰਾਏਲ ਦੇ ਘਰਾਣੇ ਦੇ ਮਨਾਂ ਨੂੰ ਫੜ੍ਹਾਂ, ਕਿਉਂ ਜੋ ਉਹ ਸਾਰੇ ਦੇ ਸਾਰੇ ਆਪਣੀਆਂ ਮੂਰਤੀਆਂ ਦੇ ਕਾਰਨ ਮੇਰੇ ਕੋਲੋਂ ਦੂਰ ਹੋ ਗਏ ਹਨ।
6 Por tanto dí a la Casa de Israel: ʼAdonay Yavé dice: Regresen y conviértanse de sus ídolos. Aparten sus caras de todas sus repugnancias.
੬ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਮੁੜੋ ਅਤੇ ਆਪਣੀਆਂ ਮੂਰਤੀਆਂ ਵੱਲੋਂ ਫਿਰੋ ਅਤੇ ਆਪਣੇ ਸਾਰੇ ਘਿਣਾਉਣਿਆਂ ਕੰਮਾਂ ਵੱਲੋਂ ਮੂੰਹ ਮੋੜੋ।
7 Porque cualquiera de la Casa de Israel y de los extranjeros que están en Israel, que se aparta de Mí, establece sus ídolos en su corazón, pone delante de él la piedra de tropiezo de su iniquidad y [luego] acuda al profeta a preguntar por Mí, Yo, Yavé, personalmente le responderé.
੭ਕਿਉਂ ਜੋ ਹਰੇਕ ਜੋ ਇਸਰਾਏਲ ਦੇ ਘਰਾਣੇ ਵਿੱਚੋਂ ਹੈ ਜਾਂ ਉਹਨਾਂ ਓਪਰਿਆਂ ਵਿੱਚੋਂ ਜਿਹੜੇ ਇਸਰਾਏਲ ਵਿੱਚ ਰਹਿੰਦੇ ਹਨ, ਮੇਰੇ ਤੋਂ ਅੱਡ ਹੁੰਦਾ ਜਾਂਦਾ ਹੈ, ਆਪਣੇ ਮਨ ਵਿੱਚ ਆਪਣੀਆਂ ਬਦੀਆਂ ਦੀ ਠੋਕਰ ਆਪਣੇ ਸਾਹਮਣੇ ਰੱਖਦਾ ਹੈ ਅਤੇ ਨਬੀ ਦੇ ਕੋਲ ਮੇਰੇ ਬਾਰੇ ਪੁੱਛਣ ਲਈ ਆਉਂਦਾ ਹੈ, ਉਹ ਨੂੰ ਮੈਂ ਯਹੋਵਾਹ ਆਪੇ ਹੀ ਉੱਤਰ ਦਿਆਂਗਾ।
8 Pondré mi rostro contra ese hombre. Lo convertiré en una señal y en un dicho, y lo cortaré de mi pueblo. Y sabrán que Yo soy Yavé.
੮ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਕਹਾਉਤਾਂ ਲਈ ਹੈਰਾਨੀ ਦਾ ਕਾਰਨ ਬਣਾਵਾਂਗਾ। ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
9 Si el profeta es seducido a decir alguna cosa, Yo, Yavé, seduje a ese profeta. Apuntaré mi furor contra él y lo destruiré de en medio de mi pueblo Israel.
੯ਜੇਕਰ ਨਬੀ ਧੋਖਾ ਖਾ ਕੇ ਕੁਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ।
10 Ambos llevarán el castigo de su iniquidad. La iniquidad del profeta será como la iniquidad del que consulta,
੧੦ਉਹ ਆਪਣੀ ਬਦੀ ਦੀ ਸਜ਼ਾ ਪਾਉਣਗੇ। ਨਬੀ ਦੀ ਬਦੀ ਦੀ ਸਜ਼ਾ ਵੀ ਉਹੀ ਹੋਵੇਗੀ, ਜੋ ਉਸ ਤੋਂ ਪੁੱਛਣ ਵਾਲੇ ਦੀ ਹੋਵੇਗੀ,
11 para que la Casa de Israel ya no se desvíe de Mí, ni se contamine más con sus transgresiones, y sean mi pueblo y Yo sea su ʼElohim, dice ʼAdonay Yavé.
੧੧ਤਾਂ ਜੋ ਇਸਰਾਏਲ ਦਾ ਘਰਾਣਾ ਮੇਰੇ ਪਿੱਛੇ ਤੁਰਨ ਤੋਂ ਕੁਰਾਹੇ ਨਾ ਪੈ ਜਾਵੇ ਅਤੇ ਆਪਣਿਆਂ ਸਾਰਿਆਂ ਅਪਰਾਧਾਂ ਨਾਲ ਫੇਰ ਆਪਣੇ ਆਪ ਨੂੰ ਭਰਿਸ਼ਟ ਨਾ ਕਰੇ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਉਹ ਮੇਰੀ ਪਰਜਾ ਹੋਣ ਅਤੇ ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂ।
12 La Palabra de Yavé vino a mí:
੧੨ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
13 Hijo de hombre, si una tierra peca contra Mí porque se rebela infielmente, y Yo extiendo mi mano sobre ella, le quebranto el sustento del pan, envío a ella hambre y corto de ella a hombres y animales,
੧੩ਹੇ ਮਨੁੱਖ ਦੇ ਪੁੱਤਰ, ਜਦੋਂ ਕੋਈ ਦੇਸ ਭਾਰੀ ਪਾਪ ਕਰਕੇ ਮੇਰਾ ਅਪਰਾਧੀ ਹੋਵੇ ਅਤੇ ਮੈਂ ਉਸ ਉੱਤੇ ਆਪਣਾ ਹੱਥ ਚੁੱਕਾਂ, ਉਸ ਦੀ ਰੋਟੀ ਦਾ ਸਾਧਨ ਤੋੜ ਦੇਵਾਂ, ਉੱਥੇ ਕਾਲ ਪਾ ਦੇਵਾਂ ਅਤੇ ਉਸ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਮਾਰ ਸੁੱਟਾਂ।
14 y en ella están estos tres varones: Noé, Daniel y Job, ellos, por su justicia, se librarían, dice ʼAdonay Yavé.
੧੪ਭਾਵੇਂ ਉਸ ਵਿੱਚ ਨੂਹ, ਦਾਨੀਏਲ ਅਤੇ ਅੱਯੂਬ ਤਿੰਨੇ ਮਨੁੱਖ ਹੋਣ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਹ ਆਪਣੇ ਧਰਮ ਦੇ ਕਾਰਨ ਕੇਵਲ ਆਪਣੀਆਂ ਹੀ ਜਾਨਾਂ ਬਚਾਉਣਗੇ।
15 Si suelto bestias feroces por la tierra, la asolan y queda desolada de tal modo que nadie puede pasar a causa de las fieras,
੧੫ਜੇਕਰ ਮੈਂ ਕਿਸੇ ਦੇਸ ਵਿੱਚ ਬੁਰੇ ਦਰਿੰਦੇ ਭੇਜਾਂ ਕਿ ਉਸ ਵਿੱਚ ਫਿਰ ਕੇ ਉਹ ਨੂੰ ਉਜਾੜ ਸੁੱਟਣ ਅਤੇ ਉਹ ਐਨਾ ਵਿਰਾਨ ਹੋ ਜਾਵੇ ਕਿ ਉਹਨਾਂ ਦਰਿੰਦਿਆਂ ਕਰਕੇ ਕੋਈ ਉਸ ਵਿੱਚੋਂ ਲੰਘ ਨਾ ਸਕੇ,
16 y estos tres varones están en medio de ella, vivo Yo, dice ʼAdonay Yavé, no podrían librar ni a sus hijos ni a sus hijas. Solo ellos serían librados, pero la tierra quedaría desolada.
੧੬ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਸ ਵਿੱਚ ਹੋਣ, ਤਾਂ ਵੀ ਉਹ ਧੀਆਂ ਅਤੇ ਪੁੱਤਰਾਂ ਨੂੰ ਨਾ ਬਚਾ ਸਕਣਗੇ, ਕੇਵਲ ਉਹ ਆਪ ਹੀ ਬਚਣਗੇ ਅਤੇ ਦੇਸ ਵਿਰਾਨ ਹੋ ਜਾਵੇਗਾ।
17 O si Yo traigo la espada sobre aquella tierra, y digo: Espada, pasa por la tierra, y corto de ella a hombres y animales,
੧੭ਜਾਂ ਜੇਕਰ ਮੈਂ ਉਸ ਦੇਸ ਵਿੱਚ ਤਲਵਾਰ ਭੇਜਾਂ ਅਤੇ ਆਖਾਂ, ਹੇ ਤਲਵਾਰ, ਦੇਸ ਵਿੱਚੋਂ ਲੰਘ ਭਈ ਮੈਂ ਉਹ ਦੇ ਮਨੁੱਖਾਂ ਤੇ ਪਸ਼ੂਆਂ ਨੂੰ ਵੱਢ ਸੁੱਟਾਂ,
18 y estos tres varones están en ella, vivo Yo, dice ʼAdonay Yavé, no podrían librar ni a sus hijos ni a sus hijas. Solo ellos serían librados.
੧੮ਤਾਂ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ ਕਿ ਭਾਵੇਂ ਇਹ ਤਿੰਨੇ ਮਨੁੱਖ ਉਹ ਦੇ ਵਿੱਚ ਹੋਣ ਤਾਂ ਵੀ ਉਹ ਧੀਆਂ, ਪੁੱਤਰਾਂ ਨੂੰ ਨਹੀਂ ਬਚਾ ਸਕਣਗੇ।
19 O si envío pestilencia sobre esa tierra y derramo mi furor sobre ella en sangre para cortar de ella hombre y animal,
੧੯ਜਾਂ ਜੇਕਰ ਮੈਂ ਉਸ ਦੇਸ ਵਿੱਚ ਮਰੀ ਭੇਜਾਂ ਅਤੇ ਲਹੂ ਵਗਾ ਕੇ ਆਪਣਾ ਕਹਿਰ ਉਸ ਉੱਤੇ ਭੇਜਾਂ, ਜੋ ਉੱਥੋਂ ਦੇ ਮਨੁੱਖਾਂ ਅਤੇ ਡੰਗਰਾਂ ਨੂੰ ਵੱਢ ਸੁੱਟਾਂ।
20 y están en ella Noé, Daniel y Job, vivo Yo, dice ʼAdonay Yavé, no podrían librar ni a su hijo ni a su hija. Solo ellos mismos, por su justicia, serían librados.
੨੦ਭਾਵੇਂ ਨੂਹ, ਦਾਨੀਏਲ ਅਤੇ ਅੱਯੂਬ ਉਸ ਵਿੱਚ ਹੋਣ ਤਾਂ ਵੀ ਪ੍ਰਭੂ ਯਹੋਵਾਹ ਦਾ ਵਾਕ ਹੈ, ਕਿ ਮੈਨੂੰ ਆਪਣੀ ਜਾਨ ਦੀ ਸਹੁੰ ਕਿ ਉਹ ਨਾ ਪੁੱਤਰ ਨੂੰ ਛੁਡਾ ਸਕਣਗੇ, ਨਾ ਧੀ ਨੂੰ, ਸਗੋਂ ਆਪਣੇ ਧਰਮ ਦੇ ਕਾਰਨ ਕੇਵਲ ਆਪਣੇ ਆਪ ਨੂੰ ਹੀ ਬਚਾ ਸਕਣਗੇ।
21 Por lo cual ʼAdonay Yavé dice: ¿Cuánto más cuando Yo envíe contra Jerusalén mis cuatro juicios terribles: la espada, el hambre, las bestias feroces y la pestilencia para cortar de ella a hombre y animal?
੨੧ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਨਾਲੇ ਜੇ ਮੈਂ ਆਪਣੇ ਚਾਰ ਭਿਆਨਕ ਨਿਆਂ ਅਰਥਾਤ ਤਲਵਾਰ, ਕਾਲ, ਬੁਰੇ ਦਰਿੰਦੇ ਅਤੇ ਮਰੀ ਯਰੂਸ਼ਲਮ ਉੱਤੇ ਭੇਜਾਂ, ਕਿ ਉਸ ਦੇ ਆਦਮੀਆਂ ਅਤੇ ਡੰਗਰਾਂ ਨੂੰ ਵੱਢ ਸੁੱਟਣ,
22 Pero ciertamente quedará en ella un remanente, hijos e hijas que serán llevados fuera. Ciertamente ellos acudirán a ustedes. Ustedes verán su conducta y sus hechos. Y serán consolados de la calamidad que mandé sobre Jerusalén, de todas las cosas que traje sobre ella,
੨੨ਤਾਂ ਵੀ ਵੇਖੋ, ਉੱਥੇ ਕੁਝ ਕੁ ਪੁੱਤਰ ਧੀਆਂ ਬਚ ਰਹਿਣਗੇ, ਜਿਹੜੇ ਕੱਢੇ ਜਾਣਗੇ ਅਤੇ ਤੁਹਾਡੇ ਕੋਲ ਪਹੁੰਚਾਏ ਜਾਣਗੇ। ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖ ਕੇ ਉਸ ਬਲਾ ਦੇ ਬਾਰੇ ਜੋ ਮੈਂ ਯਰੂਸ਼ਲਮ ਉੱਤੇ ਭੇਜੀ ਅਤੇ ਉਹਨਾਂ ਸਾਰੀਆਂ ਬਲਾਵਾਂ ਦੇ ਬਾਰੇ ਜੋ ਮੈਂ ਉਸ ਉੱਤੇ ਭੇਜੀਆਂ ਹਨ, ਤੁਸੀਂ ਤਸੱਲੀ ਪਾਓਗੇ।
23 cuando ustedes vean la conducta y los hechos de ellos. Entonces ustedes serán consolados de la calamidad que traje contra Jerusalén, dice ʼAdonay Yavé.
੨੩ਉਹ ਵੀ ਜਦ ਤੁਸੀਂ ਉਹਨਾਂ ਦੇ ਚਾਲ-ਚੱਲਣ ਅਤੇ ਉਹਨਾਂ ਦੇ ਕੰਮਾਂ ਨੂੰ ਵੇਖੋਗੇ, ਤਾਂ ਤੁਹਾਡੀ ਤਸੱਲੀ ਹੋਵੇਗੀ ਅਤੇ ਤੁਸੀਂ ਜਾਣੋਗੇ ਕਿ ਜੋ ਕੁਝ ਮੈਂ ਕੀਤਾ ਹੈ ਬਿਨਾਂ ਕਾਰਨ ਨਹੀਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।