< Ezequiel 20 >
1 El año séptimo, el mes quinto, a los diez días del mes, aconteció que algunos de los ancianos de Israel llegaron a consultar a Yavé, y se sentaron delante de mí.
੧ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ।
2 Y la Palabra de Yavé vino a mí:
੨ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
3 Hijo de hombre, habla a los ancianos de Israel: ʼAdonay Yavé dice: ¿Ustedes vienen a consultarme? Vivo Yo, dice ʼAdonay Yavé, que no seré consultado por ustedes.
੩ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਮੇਰੇ ਕੋਲੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਮੇਰੇ ਕੋਲੋਂ ਕੁਝ ਨਾ ਪੁੱਛ ਸਕੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
4 Júzgalos tú, hijo de hombre, júzgalos tú. Recuérdales las repugnancias de sus antepasados.
੪ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ, ਹੇ ਮਨੁੱਖ ਦੇ ਪੁੱਤਰ? ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ? ਉਹਨਾਂ ਦੇ ਪੁਰਖਿਆਂ ਦੇ ਘਿਣਾਉਣੇ ਕੰਮਾਂ ਦੇ ਬਾਰੇ ਉਹਨਾਂ ਨੂੰ ਦੱਸ।
5 Diles: ʼAdonay Yavé dice: El día cuando escogí a Israel, juré a los descendientes de la casa de Jacob. Me di a conocer a ellos en la tierra de Egipto y les juré: Yo soy Yavé su ʼElohim.
੫ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
6 Aquel día les juré que los sacaría de la tierra de Egipto a una tierra que Yo les escogí, que fluye leche y miel, la más bella de todas las tierras.
੬ਉਸੇ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਤਾਂ ਜੋ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਹਨਾਂ ਦੇ ਲਈ ਚੁਣਿਆ ਸੀ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।
7 Les dije: Cada uno de ustedes eche las repugnancias de delante de él, y no se contaminen con los ídolos de Egipto. Yo, Yavé su ʼElohim.
੭ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
8 Pero ellos se rebelaron contra mí. No quisieron escucharme. No echó cada uno de delante de él mismo las repugnancias que tenían ante sus ojos, ni dejaron los ídolos de Egipto. Entonces dije que derramaría mi furor sobre ellos para cumplir mi furor contra ellos en la tierra de Egipto.
੮ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ।
9 Pero actué por amor a mi Nombre para que no fuera profanado ante los ojos de los pueblos con los que vivían, ante los ojos de los cuales me di a conocer al sacarlos de la tierra de Egipto.
੯ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ।
10 Los saqué de la tierra de Egipto y los llevé al desierto.
੧੦ਇਸ ਲਈ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ
11 Les di mis Estatutos y les informé sobre mis Ordenanzas, por las cuales vive el hombre que las cumpla.
੧੧ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ।
12 Les di también mis sábados como señal entre Mí y ellos, para que supieran que Yo soy Yavé, Quien los santifica.
੧੨ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
13 Pero la Casa de Israel se rebeló contra Mí en el desierto. No anduvieron según mis Estatutos, rechazaron mis Ordenanzas por las cuales vive el hombre que las cumple y profanaron grandemente mis sábados. Entonces dije que derramaría sobre ellos mi furor en el desierto hasta exterminarlos.
੧੩ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ।
14 Pero actué por amor a mi Nombre para que no se profanara a la vista de los pueblos ante los ojos de quienes los saqué.
੧੪ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।
15 También les juré en el desierto que no los llevaría a la tierra que les di, que fluye leche y miel, la cual es la más bella de todas las tierras.
੧੫ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।
16 Porque rechazaron mis Ordenanzas, no anduvieron según mis Estatutos y profanaron mis sábados, pues su corazón iba tras sus ídolos.
੧੬ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ।
17 Sin embargo, mi ojo los perdonó en vez de destruirlos. No los aniquilé en el desierto,
੧੭ਤਾਂ ਵੀ ਮੇਰੀਆਂ ਅੱਖਾਂ ਨੇ ਉਹਨਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਹਨਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ।
18 pero allá dije a sus hijos: No anden en los estatutos de sus antepasados, ni guarden sus leyes, ni se contaminen con sus ídolos.
੧੮ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪੁਰਖਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭਰਿਸ਼ਟ ਨਾ ਕਰੋ।
19 Yo soy Yavé su ʼElohim. Anden según mis Estatutos, guarden mis Ordenanzas y practíquenlas.
੧੯ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਮੇਰੀਆਂ ਬਿਧੀਆਂ ਤੇ ਚੱਲੋ, ਮੇਰੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਨੂੰ ਮੰਨੋ
20 Santifiquen mis sábados para que sean una señal entre Mí y ustedes, para que ustedes sepan que Yo soy Yavé su ʼElohim.
੨੦ਅਤੇ ਮੇਰੇ ਸਬਤਾਂ ਨੂੰ ਪਵਿੱਤਰ ਜਾਣੋ ਕਿ ਉਹ ਮੇਰੇ ਅਤੇ ਤੁਹਾਡੇ ਵਿਚਕਾਰ ਨਿਸ਼ਾਨ ਹੋਣ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
21 Pero los hijos se rebelaron contra Mí. No anduvieron según mis Estatutos, ni guardaron ni cumplieron mis Ordenanzas por las cuales vive el hombre que las cumple y profanaron mis sábados. Entonces dije que derramaría mi ira sobre ellos, para cumplir mi furor en el desierto.
੨੧ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ। ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਜੋ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ।
22 Pero retraje mi mano por causa de mi Nombre para que no fuera profanado entre los pueblos. Los saqué a la vista de ellos.
੨੨ਫਿਰ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਉਹ ਉਹਨਾਂ ਕੌਮਾਂ ਦੀ ਨਜ਼ਰ ਵਿੱਚ ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ।
23 Les juré en el desierto que los esparciría y dispersaría por las tierras entre las naciones
੨੩ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਅਤੇ ਦੇਸਾਂ ਵਿੱਚ ਬਖੇਰਾਂਗਾ।
24 porque no practicaron mis Ordenanzas. Despreciaron mis Estatutos y profanaron mis sábados. Sus ojos estaban fijos en los ídolos de sus antepasados.
੨੪ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪੁਰਖਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ।
25 ¿Les di Estatutos que no eran buenos y Ordenanzas por las cuales no podían vivir?
੨੫ਨਾਲੇ ਮੈਂ ਉਹਨਾਂ ਨੂੰ ਬਿਧੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਹੁਕਮ ਦਿੱਤੇ ਜਿਹਨਾਂ ਵਿੱਚ ਉਹ ਜੀਉਂਦੇ ਨਾ ਰਹਿਣ।
26 ¿Los contaminé a causa de sus ofrendas cuando hacían pasar por el fuego a sus primogénitos? ¿Los desolé para que sepan que Yo soy Yavé?
੨੬ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ!
27 Por tanto hijo de hombre, habla a la Casa de Israel: ʼAdonay Yavé dice: Sin embargo, sus antepasados me blasfemaron al cometer esta traición contra Mí.
੨੭ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਐਥੋਂ ਤੱਕ ਤੁਹਾਡੇ ਪੁਰਖਿਆਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ
28 Cuando los introduje en la tierra que juré darles, miraron hacia toda colina alta y hacia todo árbol frondoso. Allí hicieron sus sacrificios, presentaron su ofrenda ofensiva, quemaron su incienso agradable y derramaron sus libaciones.
੨੮ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।
29 Y les pregunté: ¿Qué hay en ese lugar alto al cual ustedes van? Así que fue llamado Lugar Alto hasta hoy.
੨੯ਮੈਂ ਉਹਨਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ? ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ।
30 Por tanto dí a la Casa de Israel: ʼAdonay Yavé dice: ¿No se contaminan ustedes como sus antepasados y se prostituyen con sus ídolos repugnantes?
੩੦ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਵੀ ਆਪਣੇ ਪੁਰਖਿਆਂ ਦੇ ਰਾਹ ਵਿੱਚ ਭਰਿਸ਼ਟ ਹੁੰਦੇ ਹੋ? ਅਤੇ ਉਹਨਾਂ ਦੇ ਘਿਣਾਉਣੇ ਕੰਮਾਂ ਦੇ ਮਗਰ ਤੁਸੀਂ ਵੀ ਵਿਭਚਾਰ ਕਰਦੇ ਹੋ?
31 Porque al presentar sus ofrendas y pasar a sus hijos por el fuego, se siguen contaminando con todos sus ídolos hasta hoy. ¿Seré Yo consultado por ustedes, oh Casa de Israel? ¡Vivo Yo, dice ʼAdonay Yavé, que no seré consultado por ustedes!
੩੧ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।
32 Pero tampoco se realizarán los planes que vienen a su mente cuando dicen: Seremos como las naciones, como las demás familias de la tierra, que sirven al palo y a la piedra.
੩੨ਉਹ ਗੱਲ ਜਿਹੜੀ ਤੁਹਾਡੇ ਮਨ ਵਿੱਚ ਆਉਂਦੀ ਹੈ, ਕਦੇ ਵੀ ਨਹੀਂ ਹੋਵੇਗੀ, ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗੂੰ ਲੱਕੜ ਅਤੇ ਪੱਥਰ ਦੀ ਪੂਜਾ ਕਰਾਂਗੇ।
33 ¡Vivo Yo! dice ʼAdonay Yavé, reinaré sobre ustedes con mano poderosa, brazo extendido y furor derramado.
੩੩ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ।
34 Porque los sacaré de las tierras donde están esparcidos con mano poderosa, brazo extendido y furor derramado.
੩੪ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿਹਨਾਂ ਵਿੱਚ ਤੁਸੀਂ ਖਿੱਲਰੇ ਹੋ ਇਕੱਠਿਆਂ ਕਰਾਂਗਾ।
35 Los llevaré al desierto de los pueblos y allí entraré a juicio con ustedes cara a cara.
੩੫ਮੈਂ ਤੁਹਾਨੂੰ ਲੋਕਾਂ ਦੀ ਉਜਾੜ ਵਿੱਚ ਲਿਆਵਾਂਗਾ ਅਤੇ ਉੱਥੇ ਆਹਮੋ-ਸਾਹਮਣੇ ਤੁਹਾਡਾ ਨਿਆਂ ਕਰਾਂਗਾ।
36 Como entré a juicio con sus antepasados en el desierto de la tierra de Egipto, entraré a juicio con ustedes, dice ʼAdonay Yavé.
੩੬ਜਿਵੇਂ ਮੈਂ ਤੁਹਾਡੇ ਪੁਰਖਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਸੇ ਤਰ੍ਹਾਂ ਹੀ ਮੈਂ ਤੁਹਾਡਾ ਵੀ ਨਿਆਂ ਕਰਾਂਗਾ।
37 Los pasaré bajo el cayado. Uno a uno entrará en las ataduras del Pacto.
੩੭ਮੈਂ ਤੁਹਾਨੂੰ ਆੱਸੇ ਦੇ ਹੇਠੋਂ ਦੀ ਲੰਘਾਵਾਂਗਾ ਅਤੇ ਨੇਮ ਦੇ ਬੰਧਨ ਵਿੱਚ ਲਿਆਵਾਂਗਾ।
38 Apartaré de ustedes a los rebeldes, a los que se levantaron contra Mí. Los sacaré de la tierra de su peregrinación. Pero no entrarán en la tierra de Israel. Y sabrán que Yo soy Yavé.
੩੮ਮੈਂ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਬਾਗੀ ਹਨ ਅੱਡ ਕਰਾਂਗਾ, ਮੈਂ ਉਹਨਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਉਹ ਪਰਦੇਸੀ ਹਨ, ਬਾਹਰ ਕੱਢ ਲਿਆਵਾਂਗਾ ਪਰ ਉਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
39 A ustedes, Casa de Israel, ʼAdonay Yavé dice: Si a Mí no me escuchan, vaya cada uno, sirva a sus ídolos. Pero más tarde ciertamente no me escucharán, ni profanarán más mi santo Nombre con sus ofrendas y sus ídolos.
੩੯ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ-ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ।
40 Porque en mi Santa Montaña, la Alta Montaña de Israel, dice ʼAdonay Yavé, allí en la tierra me servirá la Casa de Israel, todos ellos. Allí los aceptaré y demandaré sus ofrendas, las primicias de sus presentes y todas sus cosas consagradas.
੪੦ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ।
41 Cuando los saque de los pueblos y los reúna de los pueblos en los cuales están esparcidos, seré santificado por ustedes ante los ojos de las naciones.
੪੧ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।
42 Sabrán que Yo soy Yavé cuando los trate por amor a mi Nombre, no según sus caminos ni según sus perversidades, oh Casa de Israel, dice ʼAdonay Yavé.
੪੨ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸਹੁੰ ਖਾਧੀ ਕਿ ਤੁਹਾਡੇ ਪੁਰਖਿਆਂ ਨੂੰ ਦੇਵਾਂ, ਲੈ ਆਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
43 Allí se acordarán de sus caminos, de todas sus obras en las cuales se contaminaron. Se aborrecerán ustedes mismos a causa de todos sus pecados que cometieron.
੪੩ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।
44 Sabrán que Yo soy Yavé cuando los trate por amor a mi Nombre, no según sus malos caminos ni sus obras perversas, oh Casa de Israel, dice ʼAdonay Yavé.
੪੪ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।
45 Entonces la Palabra de Yavé vino a mí:
੪੫ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
46 Hijo de hombre, pon tu rostro hacia Temán. Habla contra el sur, profetiza contra el bosque del Neguev.
੪੬ਹੇ ਮਨੁੱਖ ਦੇ ਪੁੱਤਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਵੱਲ ਨੂੰ ਮੂੰਹ ਕਰਕੇ ਦੱਖਣ ਦੇ ਜੰਗਲੀ ਮੈਦਾਨ ਦੇ ਬਾਰੇ ਭਵਿੱਖਬਾਣੀ ਕਰ
47 Dí al bosque del Neguev: Escucha la Palabra de Yavé. ʼAdonay Yavé dice: Ciertamente Yo enciendo un fuego en ti, el cual consumirá todos tus árboles verdes y secos. La llama no se extinguirá. Todas las caras de sur a norte serán quemadas.
੪੭ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ।
48 Todo ser viviente comprenderá que Yo, Yavé, la encendí. No será extinguida.
੪੮ਸਾਰੇ ਪ੍ਰਾਣੀ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ।
49 Entonces dije: ¡Ah, ʼAdonay Yavé! Ellos dicen de mí: ¿Él no habla solo parábolas?
੪੯ਤਦ ਮੈਂ ਆਖਿਆ ਕਿ ਹਾਏ, ਪ੍ਰਭੂ ਯਹੋਵਾਹ! ਉਹ ਤਾਂ ਮੇਰੇ ਬਾਰੇ ਆਖਦੇ ਹਨ, ਕੀ ਇਹ ਦ੍ਰਿਸ਼ਟਾਂਤਾਂ ਵਿੱਚ ਨਹੀਂ ਬੋਲਦਾ?