< Ezequiel 22 >
1 Entonces la Palabra de Yavé vino a mí:
੧ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Y tú, hijo de hombre, ¿quieres juzgar a la ciudad sanguinaria? Denuncia entonces todas sus repugnancias.
੨ਹੇ ਮਨੁੱਖ ਦੇ ਪੁੱਤਰ, ਕੀ ਤੂੰ ਨਿਆਂ ਕਰੇਂਗਾ? ਕੀ ਤੂੰ ਇਸ ਖੂਨੀ ਸ਼ਹਿਰ ਦਾ ਨਿਆਂ ਕਰੇਂਗਾ? ਤੂੰ ਇਸ ਦੇ ਸਾਰੇ ਘਿਣਾਉਣੇ ਕੰਮ ਉਸ ਉੱਤੇ ਪਰਗਟ ਕਰ।
3 ʼAdonay Yavé dice: ¡Oh ciudad derramadora de sangre dentro de ti, que vas hacia tu fin y que te contaminaste al fabricarte tus ídolos!
੩ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਸ਼ਹਿਰ ਜਿਹ ਦੇ ਅੰਦਰ ਖੂਨ ਵਹਾਏ ਜਾਂਦੇ ਹਨ, ਤਾਂ ਜੋ ਉਹ ਦਾ ਅੰਤ ਆ ਜਾਵੇ ਅਤੇ ਜੋ ਆਪਣੇ ਆਪ ਨੂੰ ਭਰਿਸ਼ਟ ਕਰਨ ਲਈ ਆਪਣੇ ਲਈ ਮੂਰਤੀਆਂ ਬਣਾਉਂਦਾ ਹੈ!
4 Eres culpable por la sangre que derramaste. Te contaminaste con los ídolos que te hiciste. Precipitaste tu hora. Se acerca el fin de tu existencia. Por tanto te convierto en reproche de los pueblos y en burla de todas las tierras.
੪ਤੂੰ ਉਸ ਲਹੂ ਦੇ ਕਾਰਨ ਜਿਹੜਾ ਤੂੰ ਵਹਾਇਆ ਦੋਸ਼ੀ ਹੋ ਗਿਆ ਅਤੇ ਤੂੰ ਉਹਨਾਂ ਮੂਰਤੀਆਂ ਕਰਕੇ ਜਿਹਨਾਂ ਨੂੰ ਤੂੰ ਬਣਾਇਆ, ਭਰਿਸ਼ਟ ਹੋਇਆ, ਤੂੰ ਆਪਣੇ ਦਿਨਾਂ ਨੂੰ ਨੇੜੇ ਲਿਆਇਆ ਹੈਂ ਅਤੇ ਆਪਣੇ ਸਾਲਾਂ ਨੂੰ ਵੀ, ਇਸ ਲਈ ਮੈਂ ਤੈਨੂੰ ਕੌਮਾਂ ਲਈ ਨਮੋਸ਼ੀ ਦਾ ਨਿਸ਼ਾਨਾ ਅਤੇ ਸਾਰਿਆਂ ਦੇਸਾਂ ਦਾ ਠੱਠਾ ਬਣਾਇਆ ਹੈ।
5 Las que están cerca y las que están lejos se burlarán de ti, famosa por tu impureza y llena de confusión.
੫ਤੇਰੇ ਵਿੱਚੋਂ ਨੇੜੇ ਦੇ ਅਤੇ ਦੂਰ ਦੇ ਤੈਨੂੰ ਠੱਠਾ ਕਰਨਗੇ, ਕਿਉਂ ਜੋ ਤੂੰ ਨਾਮ ਵਿੱਚ ਭਰਿਸ਼ਟ ਅਤੇ ਬਹੁਤਾ ਫਸਾਦੀ ਹੈਂ।
6 Mira, los gobernantes de Israel, cada uno según su poder, estuvieron en ti con el propósito de derramar sangre.
੬ਵੇਖ, ਇਸਰਾਏਲ ਦੇ ਪ੍ਰਧਾਨ ਤੇਰੇ ਵਿੱਚ ਹਰ ਇੱਕ ਆਪਣੇ ਬਲ ਅਨੁਸਾਰ ਖੂਨ ਵਹਾਉਣ ਦਾ ਕਾਰਨ ਸਨ।
7 En ti desprecian al padre y a la madre, atropellan al extranjero, despojan al huérfano y a la viuda,
੭ਤੇਰੇ ਵਿੱਚ ਉਹਨਾਂ ਨੇ ਮਾਤਾ-ਪਿਤਾ ਨੂੰ ਤੁੱਛ ਜਾਣਿਆ, ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਨਾਲ ਜ਼ਬਰਦਸਤੀ ਕੀਤੀ, ਤੇਰੇ ਵਿੱਚ ਉਹਨਾਂ ਨੇ ਯਤੀਮਾਂ ਅਤੇ ਵਿਧਵਾਵਾਂ ਉੱਤੇ ਜ਼ੁਲਮ ਕੀਤਾ।
8 menosprecian mis cosas sagradas y profanan mis sábados.
੮ਤੂੰ ਮੇਰੀਆਂ ਪਵਿੱਤਰ ਵਸਤੂਆਂ ਨੂੰ ਨੀਚ ਜਾਣਿਆ ਅਤੇ ਮੇਰੇ ਸਬਤਾਂ ਨੂੰ ਭਰਿਸ਼ਟ ਕੀਤਾ।
9 En ti hay hombres que calumnian para derramar sangre, van a comer a los lugares altos y cometen perversidades.
੯ਤੇਰੇ ਵਿੱਚ ਚੁਗਲਖ਼ੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ।
10 En ti descubren la desnudez del padre y violan a la mujer durante su flujo menstrual.
੧੦ਤੇਰੇ ਵਿੱਚ ਆਪਣੇ ਪਿਤਾ ਨੂੰ ਬੇਪੜਦਾ ਕਰਨ ਵਾਲੇ ਵੀ ਹਨ, ਤੇਰੇ ਵਿੱਚ ਮਾਸਿਕ ਧਰਮ ਵਾਲੀ ਔਰਤ ਨਾਲ ਭੋਗ ਕਰਨ ਵਾਲੇ ਵੀ ਹਨ।
11 En ti cada uno comete repugnancia con la esposa de su prójimo, contamina perversamente a su nuera y viola a su hermana, hija de su padre.
੧੧ਕਿਸੇ ਨੇ ਆਪਣੇ ਗੁਆਂਢੀ ਦੀ ਔਰਤ ਨਾਲ ਘਿਣਾਉਣਾ ਕੰਮ ਕੀਤਾ, ਅਤੇ ਕਿਸੇ ਨੇ ਆਪਣੀ ਨੂੰਹ ਨੂੰ ਬਦਕਾਰੀ ਨਾਲ ਭਰਿਸ਼ਟ ਕੀਤਾ ਅਤੇ ਕਿਸੇ ਨੇ ਆਪਣੀ ਭੈਣ ਅਥਵਾ ਆਪਣੇ ਪਿਉ ਦੀ ਧੀ ਨੂੰ ਤੇਰੇ ਵਿੱਚ ਭਰਿਸ਼ਟ ਕੀਤਾ।
12 En ti reciben soborno para derramar sangre. Prestas por interés y con usura. Defraudas con violencia a tu prójimo. Te olvidaste de Mí, dice ʼAdonay Yavé.
੧੨ਤੇਰੇ ਵਿੱਚ ਉਹਨਾਂ ਨੇ ਰਿਸ਼ਵਤ ਲੈ ਕੇ ਖੂਨ ਕੀਤੇ, ਤੁਸੀਂ ਵਿਆਜ ਤੇ ਵਾਧਾ ਲਿਆ ਅਤੇ ਅੱਤਿਆਚਾਰ ਕਰ ਕੇ ਆਪਣੇ ਗੁਆਂਢੀ ਨੂੰ ਲੁੱਟਿਆ ਅਤੇ ਮੈਨੂੰ ਭੁਲਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
13 Entonces mira, Yo bato las manos por la ganancia deshonesta que adquieres y por la sangre derramada que hay dentro de ti.
੧੩ਵੇਖੋ, ਮੈਂ ਤੁਹਾਡੇ ਅਯੋਗ ਲਾਭ ਦੇ ਕਾਰਨ ਜੋ ਤੁਸੀਂ ਲਿਆ ਅਤੇ ਤੁਹਾਡੇ ਖੂਨ ਖਰਾਬੇ ਦੇ ਕਾਰਨ ਜੋ ਤੁਹਾਡੇ ਵਿੱਚ ਹੋਇਆ ਹੱਥ ਤੇ ਹੱਥ ਮਾਰਿਆ।
14 ¿Estará firme tu corazón? ¿Tus manos estarán fuertes el día cuando Yo proceda contra ti? Yo, Yavé, hablé y lo cumpliré.
੧੪ਕੀ ਤੁਹਾਡਾ ਦਿਲ ਕਾਇਮ ਰਹੇਗਾ ਅਤੇ ਤੁਹਾਡੇ ਹੱਥਾਂ ਵਿੱਚ ਬਲ ਹੋਵੇਗਾ, ਜਿਨ੍ਹਾਂ ਦਿਨਾਂ ਵਿੱਚ ਮੈਂ ਤੇਰਾ ਨਿਆਂ ਕਰਾਂਗਾ? ਮੈਂ ਯਹੋਵਾਹ ਨੇ ਆਖਿਆ ਅਤੇ ਮੈਂ ਹੀ ਕਰਾਂਗਾ,
15 Te dispersaré entre los pueblos. Te esparciré por las tierras y acabaré tu inmundicia.
੧੫ਹਾਂ ਮੈਂ ਤੁਹਾਨੂੰ ਕੌਮਾਂ ਵਿੱਚ ਖ਼ੱਜਲ-ਖੁਆਰ ਕਰ ਕੇ ਦੂਜੇ ਦੇਸਾਂ ਵਿੱਚ ਫਿਰਾਵਾਂਗਾ ਅਤੇ ਤੁਹਾਡੀ ਪਲੀਤੀ ਤੁਹਾਡੇ ਵਿੱਚੋਂ ਕੱਢ ਦਿਆਂਗਾ।
16 Tú misma serás contaminada a vista de las naciones. Y sabrás que Yo soy Yavé.
੧੬ਤੂੰ ਕੌਮਾਂ ਦੀ ਨਿਗਾਹ ਵਿੱਚ ਆਪਣੇ ਆਪ ਨੂੰ ਪਲੀਤ ਸਮਝੇਂਗੀ ਅਤੇ ਜਾਣੇਗੀ ਕਿ ਮੈਂ ਯਹੋਵਾਹ ਹਾਂ!
17 La Palabra de Yavé vino a mí:
੧੭ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
18 Hijo de hombre, la Casa de Israel se me convirtió en escoria. En el crisol, todos ellos se convirtieron en bronce, estaño, hierro y escoria de plata.
੧੮ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।
19 Por tanto ʼAdonay Yavé dice: Por cuanto todos se convirtieron en escoria, ciertamente Yo los reuniré en Jerusalén.
੧੯ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਤੁਸੀਂ ਸਾਰੇ ਮੈਲ਼ ਬਣ ਗਏ ਹੋ, ਇਸ ਲਈ ਵੇਖੋ, ਮੈਂ ਤੁਹਾਨੂੰ ਯਰੂਸ਼ਲਮ ਵਿੱਚ ਇਕੱਠਾ ਕਰਾਂਗਾ।
20 Como reúnen la plata, el bronce, el hierro, el plomo y el estaño en el horno, y soplan fuego sobre ellos para fundirlos, así los reuniré en mi furor. Soplaré, y los fundiré.
੨੦ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ।
21 Sí, los reuniré y soplaré sobre ustedes con el fuego de mi furor. Serán fundidos.
੨੧ਹਾਂ, ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ ਅਤੇ ਤੁਸੀਂ ਉਸ ਵਿੱਚ ਪਿਘਲੋਗੇ।
22 Como la plata se funde en el crisol, serán fundidos en ella. Y sabrán que Yo, Yavé, derramé mi furor sobre ustedes.
੨੨ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ।
23 La Palabra de Yavé vino a mí:
੨੩ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
24 Hijo de hombre, dí a ella: Eres una tierra no limpiada, ni rociada con lluvia el día de mi furor.
੨੪ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ਤੂੰ ਉਹ ਧਰਤੀ ਹੈਂ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ?
25 Hay conspiración de tus profetas dentro de ti, como león rugiente que arrebata presa. Devoraron vidas, arrebataron riqueza y cosas preciosas, y dejaron en ti muchas viudas.
੨੫ਉਹ ਦੇ ਵਿੱਚ ਉਹ ਦੇ ਨਬੀਆਂ ਨੇ ਸਲਾਹ ਕੀਤੀ, ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਸ਼ਿਕਾਰ ਨੂੰ ਪਾੜਦਿਆਂ ਉਹ ਜੀਆਂ ਨੂੰ ਖਾ ਗਏ ਹਨ, ਉਹ ਖਜ਼ਾਨੇ ਅਤੇ ਵੱਡਮੁੱਲੀਆਂ ਵਸਤੂਆਂ ਨੂੰ ਖੋਹ ਲੈਂਦੇ ਹਨ, ਉਹਨਾਂ ਨੇ ਉਸ ਵਿੱਚ ਢੇਰ ਵਿਧਵਾ ਬਣਾ ਦਿੱਤੀਆਂ ਹਨ।
26 Sus sacerdotes violan mi Ley y contaminan mis cosas santas. No distinguen entre lo santo y lo profano. No enseñan la diferencia entre lo impuro y lo puro. Ocultan sus ojos de mis sábados. De este modo Yo soy profanado por ellos.
੨੬ਉਹ ਦੇ ਜਾਜਕਾਂ ਨੇ ਮੇਰੀ ਬਿਵਸਥਾ ਨੂੰ ਤੋੜਿਆ ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਪਲੀਤ ਕੀਤਾ ਹੈ, ਉਹਨਾਂ ਨੇ ਪਵਿੱਤਰ ਅਤੇ ਅਪਵਿੱਤਰ ਵਿੱਚ ਕੁਝ ਭੇਦ ਨਹੀਂ ਰੱਖਿਆ ਅਤੇ ਅਸ਼ੁੱਧ ਤੇ ਸ਼ੁੱਧ ਵਿੱਚ ਫ਼ਰਕ ਨਹੀਂ ਜਾਣਿਆ ਅਤੇ ਮੇਰੇ ਸਬਤਾਂ ਤੋਂ ਉਹਨਾਂ ਨੇ ਅੱਖਾਂ ਫੇਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਪਲੀਤ ਹੋਇਆ।
27 Sus magistrados son como lobos que arrebatan la presa, que derraman sangre y destruyen vidas a fin de obtener ganancia deshonesta.
੨੭ਉਹ ਦੇ ਹਾਕਮ ਉਹ ਦੇ ਵਿੱਚ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜ ਵਾਂਗੂੰ ਹਨ, ਜੋ ਬੇਈਮਾਨੀ ਦੇ ਲਾਭ ਦੇ ਲਈ ਲਹੂ ਵਹਾਉਂਦੇ ਅਤੇ ਪ੍ਰਾਣਾਂ ਨੂੰ ਨਾਸ ਕਰਦੇ ਹਨ।
28 Al profetizarles vanidad y adivinarles mentira sus profetas cubren con mortero blanco de cal y arena. Les dicen: Así dice ʼAdonay Yavé, cuando Yavé no habló.
੨੮ਉਹ ਦੇ ਨਬੀ ਉਹਨਾਂ ਦੇ ਲਈ ਕੱਚੀ ਕਲੀ ਕਰਦੇ ਹਨ, ਝੂਠੇ ਦਰਸ਼ਣ ਵੇਖਦੇ ਅਤੇ ਝੂਠੇ ਉਪਾਅ ਕੱਢਦੇ ਹਨ ਅਤੇ ਆਖਦੇ ਹਨ ਕਿ ਪ੍ਰਭੂ ਯਹੋਵਾਹ ਨੇ ਇਹ ਆਖਿਆ ਹੈ, ਜਦੋਂ ਕਿ ਯਹੋਵਾਹ ਨੇ ਨਹੀਂ ਆਖਿਆ।
29 El pueblo de la tierra oprime, roba, comete violencia contra el pobre y extorsiona al necesitado y al extranjero.
੨੯ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।
30 Busqué entre ellos un hombre que levantara un terraplén y que se metiera en la brecha delante de Mí a favor de la tierra para que Yo no la destruya, pero no lo hallé.
੩੦ਮੈਂ ਉਹਨਾਂ ਵਿੱਚ ਭਾਲ ਕੀਤੀ ਹੈ ਕਿ ਕੋਈ ਅਜਿਹਾ ਮਨੁੱਖ ਲੱਭੇ ਜੋ ਕੰਧ ਬਣਾਵੇ ਅਤੇ ਉਸ ਧਰਤੀ ਦੇ ਲਈ ਉਸ ਦੇ ਝਰਨੇ ਵਿੱਚ ਮੇਰੇ ਅੱਗੇ ਖਲੋਵੇ, ਤਾਂ ਜੋ ਮੈਂ ਉਹ ਨੂੰ ਨਾ ਉਜਾੜਾਂ, ਪਰ ਕੋਈ ਨਾ ਲੱਭਿਆ।
31 Por tanto derramo sobre ellos mi furor. Los consumo con el ardor de mi ira. Hago caer sus caminos sobre su cabeza, dice ʼAdonay Yavé.
੩੧ਇਸ ਲਈ ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਇਆ ਅਤੇ ਆਪਣੇ ਕ੍ਰੋਧ ਦੀ ਅੱਗ ਨਾਲ ਉਹਨਾਂ ਨੂੰ ਮੁਕਾ ਦਿੱਤਾ ਅਤੇ ਮੈਂ ਉਹਨਾਂ ਦੀ ਕਰਨੀ ਨੂੰ ਉਹਨਾਂ ਦੇ ਸਿਰ ਉੱਤੇ ਪਾ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।