< Ezequiel 26 >

1 El año 11, el día primero del mes, aconteció que la Palabra de Yavé vino a mí:
ਗਿਆਰਵੇਂ ਸਾਲ ਵਿੱਚ ਮਹੀਨੇ ਦੇ ਪਹਿਲੇ ਦਿਨ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 Hijo de hombre, por cuanto Tiro dijo con respecto a Jerusalén: ¡Qué bueno! ¡La puerta de los pueblos está quebrada! ¡Se me abrió! Yo seré llena y ella quedará desolada.
ਹੇ ਮਨੁੱਖ ਦੇ ਪੁੱਤਰ, ਇਸ ਲਈ ਕਿ ਸੂਰ ਸ਼ਹਿਰ ਨੇ ਯਰੂਸ਼ਲਮ ਉੱਤੇ “ਆਹਾ ਹਾ” ਆਖਿਆ, ਉਹ ਲੋਕਾਂ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਹੈ! ਹੁਣ ਉਹ ਮੇਰੇ ਵੱਲ ਮੁੜੇਗੀ। ਹੁਣ ਉਹ ਦੇ ਨਾਸ ਹੋਣ ਨਾਲ ਮੈਂ ਭਰਪੂਰ ਹੋਵਾਂਗਾ।
3 ʼAdonay Yavé dice: ¡Aquí estoy contra ti, oh Tiro! Como el mar levanta sus olas, Yo levanto contra ti muchas naciones.
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਹੇ ਸੂਰ! ਮੈਂ ਤੇਰਾ ਵਿਰੋਧੀ ਹਾਂ ਅਤੇ ਬਹੁਤ ਸਾਰੀਆਂ ਕੌਮਾਂ ਨੂੰ ਤੇਰੇ ਉੱਤੇ ਚੜ੍ਹਾ ਲਿਆਵਾਂਗਾ, ਜਿਵੇਂ ਸਾਗਰ ਆਪਣੀਆਂ ਲਹਿਰਾਂ ਨੂੰ ਚੜ੍ਹਾਉਂਦਾ ਹੈ।
4 Destruirán los muros de Tiro. Derribarán sus torres, barreré de ella hasta su polvo. La dejaré como una roca lisa.
ਉਹ ਸੂਰ ਦੀਆਂ ਕੰਧਾਂ ਨੂੰ ਢਾਹ ਦੇਣਗੇ, ਉਹ ਦੇ ਬੁਰਜ਼ਾਂ ਨੂੰ ਤੋੜ ਦੇਣਗੇ, ਮੈਂ ਉਹ ਦੀ ਮਿੱਟੀ ਤੱਕ ਖੁਰਚ ਸੁੱਟਾਂਗਾ ਅਤੇ ਉਹ ਨੂੰ ਨੰਗੀ ਚੱਟਾਨ ਬਣਾ ਛੱਡਾਂਗਾ।
5 Será tendedero de redes en medio del mar, porque Yo hablé, dice ʼAdonay Yavé. Será despojo para las naciones.
ਉਹ ਸਾਗਰ ਵਿੱਚ ਜਾਲ਼ ਸੁੱਟਣ ਦਾ ਸਥਾਨ ਹੋਵੇਗਾ, ਕਿਉਂ ਜੋ ਮੈਂ ਹੀ ਆਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਅਤੇ ਉਹ ਕੌਮਾਂ ਲਈ ਲੁੱਟ ਦਾ ਮਾਲ ਹੋਵੇਗਾ।
6 Sus hijas que están en el campo morirán a espada. Y sabrán que Yo soy Yavé.
ਉਹ ਦੀਆਂ ਧੀਆਂ ਜਿਹੜੀਆਂ ਖੇਤ ਵਿੱਚ ਹਨ ਤਲਵਾਰ ਨਾਲ ਵੱਢੀਆਂ ਜਾਣਗੀਆਂ ਅਤੇ ਉਹ ਜਾਨਣਗੇ ਕਿ ਮੈਂ ਯਹੋਵਾਹ ਹਾਂ!
7 Porque ʼAdonay Yavé dice: Ciertamente traigo del norte contra Tiro a Nabucodonosor, rey de Babilonia, rey de reyes, con caballos, carruajes, caballería y una multitud de guerreros.
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ।
8 Matará a espada a tus hijas en el campo. Armará contra ti torres de asedio. Levantará contra ti empalizadas de defensa, y alzará su escudo contra ti.
ਉਹ ਤੇਰੀਆਂ ਧੀਆਂ ਨੂੰ ਤਲਵਾਰ ਨਾਲ ਖੇਤ ਵਿੱਚ ਵੱਢੇਗਾ, ਤੇਰੇ ਆਲੇ-ਦੁਆਲੇ ਮੋਰਚੇ ਬੰਨ੍ਹੇਗਾ, ਤੇਰੇ ਸਾਹਮਣੇ ਦਮਦਮਾ ਬੰਨ੍ਹੇਗਾ ਅਤੇ ਤੇਰੇ ਵਿਰੁੱਧ ਢਾਲ਼ ਚੁੱਕੇਗਾ।
9 Lanzará contra tus muros vigas largas y pesadas muy reforzadas. Con hachas destruirá tus torres.
ਉਹ ਆਪਣੇ ਕਿਲ੍ਹਾ ਤੋੜ ਯੰਤਰਾਂ ਨੂੰ ਪੱਕਾ ਕਰ ਕੇ ਤੇਰੀਆਂ ਕੰਧਾਂ ਤੇ ਲਾਵੇਗਾ ਅਤੇ ਆਪਣਿਆਂ ਕੁਹਾੜਿਆਂ ਨਾਲ ਤੇਰੇ ਬੁਰਜ਼ਾਂ ਨੂੰ ਢਾਹ ਦੇਵੇਗਾ।
10 A causa de numerosos caballos te cubrirá el polvo de ellos. Con el estruendo de su caballería y de las ruedas de sus carruajes, tus muros temblarán cuando entre por tus puertas como se entra por portillos en una ciudad destruida.
੧੦ਉਹ ਦੇ ਘੋੜਿਆਂ ਦੀ ਬਹੁ-ਗਿਣਤੀ ਦੇ ਕਾਰਨ ਇੰਨ੍ਹੀ ਧੂੜ ਉੱਠੇਗੀ ਕਿ ਤੈਨੂੰ ਲੁਕਾ ਲਵੇਗੀ। ਜਦੋਂ ਉਹ ਤੇਰੇ ਫਾਟਕਾਂ ਵਿੱਚ ਵੜ ਆਵੇਗਾ, ਜਿਵੇਂ ਪਾੜ ਲਾ ਕੇ ਸ਼ਹਿਰ ਵਿੱਚ ਵੜ ਆਉਂਦੇ ਹਨ, ਤਾਂ ਸਵਾਰਾਂ, ਰੱਥਾਂ ਅਤੇ ਗੱਡੀਆਂ ਦੀ ਖੜ-ਖੜ ਨਾਲ ਤੇਰੇ ਸ਼ਹਿਰ ਦੀ ਕੰਧ ਹਿੱਲ ਜਾਵੇਗੀ।
11 Pisoteará todas tus calles con los cascos de sus caballos. Matará a filo de espada tu pueblo. Tus fuertes columnas caerán a tierra.
੧੧ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ।
12 Tomarán tus riquezas como despojo, saquearán tus mercaderías, destruirán tus muros y demolerán tus casas lujosas. Tus piedras, tu madera y tus escombros los lanzarán a las aguas.
੧੨ਉਹ ਤੇਰੀ ਮਾਇਆ ਲੁੱਟ ਲੈਣਗੇ, ਤੇਰੇ ਵਪਾਰ ਦੇ ਮਾਲ ਨੂੰ ਲੁੱਟ ਪੁੱਟ ਲੈਣਗੇ, ਤੇਰੇ ਸ਼ਹਿਰ ਦੀਆਂ ਕੰਧਾਂ ਨੂੰ ਢਾਹ ਦੇਣਗੇ ਅਤੇ ਤੇਰੇ ਰੰਗ ਮਹਿਲਾਂ ਨੂੰ ਢਾਹ ਦੇਣਗੇ ਅਤੇ ਤੇਰੇ ਪੱਥਰ, ਕਾਠ ਅਤੇ ਤੇਰੀ ਮਿੱਟੀ ਸਾਗਰ ਵਿੱਚ ਸੁੱਟ ਦੇਣਗੇ।
13 Silenciaré el sonido de tus canciones. No se oirá más el sonido de tus arpas.
੧੩ਮੈਂ ਤੇਰੇ ਗਾਉਣ ਦੀ ਅਵਾਜ਼ ਨੂੰ ਬੰਦ ਕਰ ਦਿਆਂਗਾ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਫੇਰ ਸੁਣੀ ਨਾ ਜਾਵੇਗੀ।
14 Te dejaré como una roca lisa y serás tendedero de redes. Nunca más serás edificada, porque Yo Yavé hablé, dice ʼAdonay Yavé.
੧੪ਮੈਂ ਤੈਨੂੰ ਨੰਗੀ ਚੱਟਾਨ ਬਣਾ ਦਿਆਂਗਾ, ਤੂੰ ਜਾਲ਼ਾਂ ਦੇ ਖਿਲਾਰਨ ਦਾ ਕਾਰਨ ਬਣੇਂਗਾ ਅਤੇ ਫੇਰ ਤੂੰ ਕਦੇ ਨਾ ਬਣਾਇਆ ਜਾਵੇਂਗਾ, ਕਿਉਂ ਜੋ ਮੈਂ ਯਹੋਵਾਹ ਨੇ ਇਹ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
15 ʼAdonay Yavé dice a Tiro: ¿No se estremecerán las costas ante el estruendo de tu caída, con el gemido de tus heridos y la matanza que ocurra en ti?
੧੫ਪ੍ਰਭੂ ਯਹੋਵਾਹ ਸੂਰ ਨੂੰ ਇਹ ਆਖਦਾ ਹੈ ਕਿ ਜਦੋਂ ਤੇਰੇ ਵਿੱਚ ਵੱਢਣ ਕੱਟਣ ਦਾ ਕੰਮ ਅਰੰਭ ਹੋਵੇਗਾ ਅਤੇ ਫੱਟੜ ਹਾਹਾਕਾਰ ਕਰਦੇ ਹੋਣਗੇ, ਤਾਂ ਕੀ ਟਾਪੂ ਤੇਰੇ ਡਿੱਗਣ ਦੀ ਅਵਾਜ਼ ਨਾਲ ਨਾ ਕੰਬਣਗੇ?
16 Todos los oficiales marinos bajarán de sus asientos y se despojarán sus mantos. Se quitarán sus ropas bordadas y se vestirán de terror. Se estremecerán consternados al sentarse en el suelo, asombrados a causa de ti.
੧੬ਤਦ ਸਾਗਰ ਦੇ ਸਾਰੇ ਰਾਜਕੁਮਾਰ ਆਪਣਿਆਂ ਸਿੰਘਾਸਣਾਂ ਤੋਂ ਉਤਰਨਗੇ, ਆਪਣੀਆਂ ਪੁਸ਼ਾਕਾਂ ਲਾਹ ਸੁੱਟਣਗੇ, ਕਸੀਦੇ ਦੇ ਕੱਪੜੇ ਲਾਹ ਸੁੱਟਣਗੇ, ਉਹ ਕੰਬਦੇ ਹੋਏ ਧਰਤੀ ਤੇ ਬੈਠਣਗੇ ਅਤੇ ਉਹ ਹਰ ਘੜੀ ਕੰਬਣਗੇ ਅਤੇ ਤੇਰੇ ਕਾਰਨ ਹੈਰਾਨ ਹੋਣਗੇ।
17 Levantarán una lamentación sobre ti: ¡Cómo pereciste, oh ciudad poblada por gente del mar! Ella con sus habitantes infundían terror en todos los que la rodeaban.
੧੭ਉਹ ਤੇਰੇ ਉੱਤੇ ਵੈਣ ਪਾਉਣਗੇ ਅਤੇ ਤੈਨੂੰ ਆਖਣਗੇ, ਤੂੰ ਕਿਵੇਂ ਨਾਸ ਹੋਇਆ, ਜਿਹੜਾ ਸਾਗਰੀ ਦੇਸਾਂ ਵਿੱਚੋਂ ਚੰਗਾ ਵੱਸਿਆ ਹੋਇਆ ਤੇ ਪ੍ਰਸਿੱਧ ਸ਼ਹਿਰ ਸੀ, ਜਿਹੜਾ ਸਾਗਰਾਂ ਵਿੱਚ ਤਕੜਾ ਸੀ, ਉਹ ਤੇ ਉਹ ਦੇ ਵਸਨੀਕ, ਜਿਹਨਾਂ ਨੂੰ ਉਹ ਦੇ ਸਾਰਿਆਂ ਵਸਨੀਕਾਂ ਉੱਤੇ ਆਪਣਾ ਡਰ ਪਾਉਣ ਨੂੰ ਦਿੱਤਾ!
18 Ahora, las costas tiemblan por el día de tu caída. Las costas marinas se aterran al ver tu fin.
੧੮ਹੁਣ ਟਾਪੂ ਤੇਰੇ ਡਿੱਗਣ ਦੇ ਦਿਨ ਕੰਬਣਗੇ, ਹਾਂ! ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ।
19 Porque ʼAdonay Yavé dice: Cuando Yo te convierta en ciudad asolada, como las ciudades que no son habitadas, lanzaré el océano sobre ti. Las muchas aguas te cubrirán.
੧੯ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਦੋਂ ਮੈਂ ਤੈਨੂੰ ਉਹਨਾਂ ਸ਼ਹਿਰਾਂ ਵਰਗਾ ਜਿਹੜੇ ਵੱਸਦੇ ਨਹੀਂ ਹਨ, ਉਜਾੜ ਸ਼ਹਿਰ ਬਣਾ ਦਿਆਂਗਾ, ਜਦੋਂ ਮੈਂ ਤੇਰੇ ਉੱਤੇ ਡੂੰਘਿਆਈ ਲਿਆਵਾਂਗਾ ਅਤੇ ਜਦੋਂ ਬਹੁਤੇ ਪਾਣੀ ਤੈਨੂੰ ਢੱਕ ਲੈਣਗੇ।
20 Te hundiré con los que descienden al sepulcro para que nunca más seas poblada, y daré gloria en la tierra de los vivientes.
੨੦ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।
21 Te convertiré en terror y dejarás de ser. Serás buscada. Nunca más serás hallada, dice ʼAdonay Yavé.
੨੧ਮੈਂ ਤੈਨੂੰ ਭਿਆਨਕ ਬਣਾਵਾਂਗਾ ਅਤੇ ਤੂੰ ਨਾ ਹੋਵੇਂਗਾ। ਭਾਵੇਂ ਤੂੰ ਬਹਾਲ ਕੀਤਾ ਜਾਵੇਂ, ਤੂੰ ਕਿੱਧਰੇ ਸਦਾ ਤੱਕ ਨਾ ਲੱਭੇਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

< Ezequiel 26 >