< Ezequiel 48 >
1 Éstos son los nombres de las tribus. Dan tendrá una parte desde el extremo norte por la vía de Hetlón al volver a Hamat, hasta Hazar-enán en los confines de Damasco al norte, hacia Hamat, desde el lado oriental hasta el occidental.
੧ਗੋਤਾਂ ਦੇ ਨਾਮ ਇਹ ਹਨ - ਐਨ ਉੱਤਰ ਵਿੱਚ ਹਥਲੋਨ ਦੇ ਰਸਤੇ ਦੇ ਨਾਲ-ਨਾਲ ਹਮਾਥ ਦੇ ਦਰਵਾਜ਼ੇ ਤੱਕ, ਹਸਰ-ਏਨਾਨ ਤੱਕ ਜਿਹੜਾ ਦੰਮਿਸ਼ਕ ਦੀ ਉੱਤਰੀ ਹੱਦ ਤੇ ਹਮਾਥ ਦੇ ਕੋਲ ਹੈ। ਪੂਰਬ ਤੋਂ ਪੱਛਮ ਤੱਕ ਦਾਨ ਦੇ ਲਈ ਇੱਕ ਭਾਗ।
2 Aser tendrá una parte junto a la frontera de Dan, desde el lado oriental hasta el lado del mar.
੨ਦਾਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਆਸ਼ੇਰ ਦੇ ਲਈ ਇੱਕ ਭਾਗ।
3 Neftalí tendrá una parte junto al límite de Aser, desde el lado oriental hasta el lado del mar.
੩ਆਸ਼ੇਰ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਨਫ਼ਤਾਲੀ ਦੇ ਲਈ ਇੱਕ ਭਾਗ।
4 Manasés tendrá una parte junto al límite de Neftalí, desde el lado oriental hasta el lado del mar.
੪ਨਫ਼ਤਾਲੀ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਮਨੱਸ਼ਹ ਦੇ ਲਈ ਇੱਕ ਭਾਗ।
5 Efraín tendrá una parte junto al límite de Manasés, desde el lado oriental hasta el lado del mar.
੫ਮਨੱਸ਼ਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਇਫ਼ਰਾਈਮ ਦੇ ਲਈ ਇੱਕ ਭਾਗ।
6 Rubén tendrá una parte junto al límite de Efraín, desde el lado oriental hasta el lado del mar.
੬ਇਫ਼ਰਾਈਮ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਰਊਬੇਨ ਦੇ ਲਈ ਇੱਕ ਭਾਗ।
7 Judá tendrá una parte junto al límite de Rubén, desde el lado oriental hasta el lado del mar.
੭ਰਊਬੇਨ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਹੂਦਾਹ ਦੇ ਲਈ ਇੱਕ ਭਾਗ।
8 Junto al límite de Judá, desde el lado oriental hasta el lado del mar, estará la parcela que reservarán de 12,5 kilómetros de anchura, y de una longitud igual a cualquiera de las otras parcelas, esto es, desde el lado oriental hasta el lado del mar. El Santuario estará en medio de ella.
੮ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਭੇਟਾਂ ਦਾ ਭਾਗ ਹੋਵੇਗਾ। ਉਹ ਦੀ ਚੌੜਾਈ ਪੱਚੀ ਹਜ਼ਾਰ ਅਤੇ ਲੰਬਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਅਤੇ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ।
9 La parcela que reservarán para Yavé tendrá 12,5 kilómetros de longitud y 5 kilómetros de anchura.
੯ਭੇਟਾਂ ਦਾ ਭਾਗ ਜਿਹੜਾ ਤੁਸੀਂ ਯਹੋਵਾਹ ਦੇ ਲਈ ਛੱਡੋਗੇ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਹੋਵੇਗਾ।
10 La parcela santa que pertenecerá a los sacerdotes será de 12,5 kilómetros [de longitud] hacia el norte, 5 kilómetros de anchura hacia el occidente, 5 kilómetros de anchura hacia el oriente y 12,5 kilómetros de longitud hacia el sur. El Santuario de Yavé estará en medio de ella.
੧੦ਇਹ ਪਵਿੱਤਰ ਭੇਟਾਂ ਦਾ ਭਾਗ ਉਹਨਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ। ਉਤਰ ਵੱਲ ਉਹ ਦੀ ਲੰਬਾਈ ਪੱਚੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੌੜਾਈ ਪੂਰਬ ਦੀ ਵੱਲ ਅਤੇ ਪੱਚੀ ਹਜ਼ਾਰ ਉਹ ਦੀ ਲੰਬਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤਰ ਸਥਾਨ ਉਹ ਦੇ ਵਿਚਕਾਰ ਹੋਵੇਗਾ।
11 Los sacerdotes santificados de los hijos de Sadoc que me guardaron fidelidad, que no se apartaron como erraron los hijos de Israel y los levitas,
੧੧ਇਹ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਾਦੋਕ ਦੇ ਪੁੱਤਰਾਂ ਵਿੱਚੋਂ ਪਵਿੱਤਰ ਕੀਤੇ ਗਏ ਹਨ, ਜਿਹਨਾਂ ਨੇ ਮੇਰੇ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ, ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ।
12 tendrán como parte santísima la parcela de tierra reservada junto al límite de la de los levitas.
੧੨ਦੇਸ ਦੀ ਭੇਟਾਂ ਵਿੱਚੋਂ ਲੇਵੀ ਦੇ ਭਾਗ ਦੀ ਹੱਦ ਕੋਲ ਇਹ ਉਹਨਾਂ ਦੇ ਲਈ ਭੇਟਾਂ ਹੋਵੇਗੀ, ਜਿਹੜੀ ਅੱਤ ਪਵਿੱਤਰ ਹੋਵੇਗੀ।
13 La [parcela] de los levitas, al lado de los límites de la [parcela] de los sacerdotes, será de 12,5 kilómetros de longitud y 5 kilómetros de anchura. Toda la longitud será de 12 kilómetros y la anchura de 5 kilómetros.
੧੩ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਹੋਵੇਗੀ।
14 Nada de eso venderán, ni lo permutarán, ni traspasarán las primicias de la tierra, porque es consagrada a Yavé.
੧੪ਉਹ ਉਸ ਵਿੱਚੋਂ ਨਾ ਵੇਚਣ, ਨਾ ਕਿਸੇ ਨਾਲ ਬਦਲਣ, ਅਤੇ ਨਾ ਦੇਸ ਦਾ ਪਹਿਲਾ ਫਲ ਆਪਣੇ ਕੋਲੋਂ ਜਾਣ ਦੇਣ, ਕਿਉਂ ਜੋ ਉਹ ਯਹੋਵਾਹ ਲਈ ਪਵਿੱਤਰ ਹੈ।
15 Y los 2,5 kilómetros de anchura por 12,5 kilómetros de longitud que quedan serán para usos comunes de la ciudad, viviendas y espacios abiertos. La ciudad estará en medio.
੧੫ਉਹ ਪੰਜ ਹਜ਼ਾਰ ਦੀ ਚੌੜਾਈ ਦਾ ਬਾਕੀ ਭਾਗ ਉਸ ਪੱਚੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ-ਦੁਆਲੇ ਦੇ ਲਈ ਸ਼ਾਮਲਾਟ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ।
16 Éstas serán sus medidas: por los lados norte, sur, este y oeste, 2,25 kilómetros.
੧੬ਉਹ ਦੀ ਮਿਣਤੀ ਇਹ ਹੋਵੇਗੀ - ਉਤਰ ਵੱਲ ਚਾਰ ਹਜ਼ਾਰ ਪੰਜ ਸੌ, ਦੱਖਣ ਵੱਲ ਚਾਰ ਹਜ਼ਾਰ ਪੰਜ ਸੌ, ਤੇ ਪੂਰਬ ਵੱਲ ਚਾਰ ਹਜ਼ਾਰ ਪੰਜ ਸੌ ਅਤੇ ਪੱਛਮ ਵੱਲ ਚਾਰ ਹਜ਼ਾਰ ਪੰਜ ਸੌ ਹੱਥ।
17 El espacio abierto de la ciudad por todos los lados será 125 metros.
੧੭ਸ਼ਹਿਰ ਦੀ ਸ਼ਾਮਲਾਟ ਉੱਤਰ ਵੱਲ ਦੋ ਸੌ ਪੰਜਾਹ, ਦੱਖਣ ਵੱਲ ਦੋ ਸੌ ਪੰਜਾਹ, ਪੂਰਬ ਵੱਲ ਦੋ ਸੌ ਪੰਜਾਹ ਅਤੇ ਪੱਛਮ ਵੱਲ ਦੋ ਸੌ ਪੰਜਾਹ ਹੱਥ।
18 Y el resto de la longitud delante de la parcela santa será 5 kilómetros al oriente y al occidente. Allí sembrarán los que sirven a la ciudad.
੧੮ਪਵਿੱਤਰ ਭੇਟਾਂ ਦੇ ਸਾਹਮਣੇ ਰਹਿੰਦੀ ਲੰਬਾਈ ਪੂਰਬ ਵੱਲ ਦਸ ਹਜ਼ਾਰ ਅਤੇ ਪੱਛਮ ਵੱਲ ਦਸ ਹਜ਼ਾਰ ਉਹ ਪਵਿੱਤਰ ਭੇਟਾਂ ਦੇ ਸਾਹਮਣੇ ਹੋਵੇਗੀ ਅਤੇ ਉਹ ਦਾ ਹਾਸਲ ਉਹਨਾਂ ਦੇ ਖਾਣ-ਪੀਣ ਲਈ ਹੋਵੇਗਾ, ਜਿਹੜੇ ਸ਼ਹਿਰ ਵਿੱਚ ਕੰਮ ਕਰਦੇ ਹਨ।
19 Los que sirvan a la ciudad de todas las tribus de Israel la cultivarán.
੧੯ਸ਼ਹਿਰ ਵਿੱਚ ਕੰਮ ਕਰਨ ਵਾਲੇ ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਉਸ ਦੀ ਸੇਵਾ ਕਰਨਗੇ।
20 Dedicarán toda la parcela reservada de 12,5 kilómetros cuadrados para el Santuario y posesión de la ciudad.
੨੦ਭੇਟਾਂ ਦੇ ਸਾਰੇ ਭਾਗ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਪੱਚੀ ਹਜ਼ਾਰ ਹੋਵੇਗੀ, ਤੁਸੀਂ ਪਵਿੱਤਰ ਭੇਟਾਂ ਦੇ ਭਾਗ ਨੂੰ ਵਰਗਾਕਾਰ ਦੀ ਸ਼ਕਲ ਵਿੱਚ ਸ਼ਹਿਰ ਦੀ ਮਿਰਾਸ ਦੇ ਨਾਲ ਛੱਡੋਗੇ।
21 Lo que quede de ambos lados de la parcela santa y de la posesión de la ciudad será del gobernante, esto es, delante de los 12,5 kilómetros de la parcela hasta el límite oriental y del occidental. Lo de delante de dichas parcelas será del gobernante. Será parcela santa y el Santuario de la Casa estará en la mitad de ella.
੨੧ਰਹਿੰਦਾ ਜਿਹੜਾ ਪਵਿੱਤਰ ਭੇਟਾਂ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾਂ ਦੇ ਭਾਗ ਦੇ ਪੱਚੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੱਚੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ, ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤਰ ਭੇਟਾਂ ਦਾ ਭਾਗ ਅਤੇ ਪਵਿੱਤਰ ਸਥਾਨ ਅਤੇ ਭਵਨ ਉਹ ਦੇ ਵਿਚਕਾਰ ਹੋਵੇਗਾ।
22 De este modo, la parte del gobernante será la comprendida desde la parcela de los levitas y la de la ciudad, entre el límite de Judá y el de Benjamín.
੨੨ਲੇਵੀ ਦੀ ਮਿਰਾਸ ਵਿੱਚੋਂ ਅਤੇ ਸ਼ਹਿਰ ਦੀ ਮਿਰਾਸ ਵਿੱਚੋਂ ਜਿਹੜੀ ਰਾਜਕੁਮਾਰ ਦੀ ਮਿਰਾਸ ਦੇ ਵਿਚਕਾਰ ਹੈ, ਯਹੂਦਾਹ ਦੀ ਹੱਦ ਅਤੇ ਬਿਨਯਾਮੀਨ ਦੀ ਹੱਦ ਦੇ ਵਿਚਾਲੇ, ਰਾਜਕੁਮਾਰ ਦੇ ਲਈ ਹੋਵੇਗੀ।
23 En cuanto a las demás tribus, Benjamín tendrá una parte desde el lado oriental hasta el lado del mar.
੨੩ਬਾਕੀ ਗੋਤਾਂ ਦੇ ਲਈ ਅਜਿਹਾ ਹੋਵੇਗਾ ਕਿ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਬਿਨਯਾਮੀਨ ਦੇ ਲਈ ਇੱਕ ਭਾਗ ਹੋਵੇਗਾ।
24 Junto al límite de Benjamín, Simeón tendrá una parte desde el lado oriental hasta el lado del mar.
੨੪ਬਿਨਯਾਮੀਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਸ਼ਿਮਓਨ ਦੇ ਲਈ ਇੱਕ ਭਾਗ ਹੋਵੇਗਾ।
25 Junto al límite de Simeón, Isacar tendrá una parte desde el lado oriental hasta el lado del mar.
੨੫ਸ਼ਿਮਓਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਯਿੱਸਾਕਾਰ ਦੇ ਲਈ ਇੱਕ ਭਾਗ ਹੋਵੇਗਾ।
26 Junto al límite de Isacar, Zabulón tendrá una parte desde el lado oriental hasta el lado del mar.
੨੬ਯਿੱਸਾਕਾਰ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਜ਼ਬੂਲੁਨ ਦੇ ਲਈ ਇੱਕ ਭਾਗ ਹੋਵੇਗਾ।
27 Junto al límite de Zabulón, Gad tendrá una parte desde el lado oriental hasta el lado del mar.
੨੭ਜ਼ਬੂਲੁਨ ਦੀ ਹੱਦ ਦੇ ਨਾਲ ਲੱਗਵੀਂ ਪੂਰਬੀ ਹੱਦ ਤੋਂ ਪੱਛਮੀ ਹੱਦ ਤੱਕ ਗਾਦ ਦੇ ਲਈ ਇੱਕ ਭਾਗ ਹੋਵੇਗਾ।
28 Junto al límite de Gad, al lado sur, será el límite desde Tamar hasta las aguas de la rencilla, y desde Cades y el arroyo hasta el Mar Grande.
੨੮ਗਾਦ ਦੀ ਹੱਦ ਦੇ ਨਾਲ ਲੱਗਵੀਂ ਦੱਖਣ ਵੱਲ ਦੱਖਣੀ ਕੰਢੇ ਦੀ ਹੱਦ ਤਾਮਾਰ ਤੋਂ ਲੈ ਕੇ ਮਰੀਬੋਥ-ਕਾਦੇਸ਼ ਦੇ ਪਾਣੀ ਤੋਂ ਮਿਸਰ ਦੀ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਹੋਵੇਗੀ।
29 Ésta es la tierra que repartirán por suertes como herencia a las tribus de Israel, y éstas son sus parcelas, dice ʼAdonay Yavé.
੨੯ਇਹ ਉਹ ਦੇਸ ਹੈ ਜਿਹ ਨੂੰ ਤੁਸੀਂ ਮਿਰਾਸ ਦੇ ਲਈ ਪਰਚੀਆਂ ਪਾ ਕੇ ਇਸਰਾਏਲ ਦੇ ਗੋਤਾਂ ਦੇ ਵਿੱਚ ਵੰਡੋਗੇ ਅਤੇ ਇਹ ਉਹਨਾਂ ਦੇ ਭਾਗ ਹਨ, ਪ੍ਰਭੂ ਯਹੋਵਾਹ ਦਾ ਵਾਕ ਹੈ।
30 Éstas son las salidas de la ciudad. Por el lado del norte 2,25 kilómetros medidos.
੩੦ਸ਼ਹਿਰ ਤੋਂ ਬਾਹਰ ਜਾਣ ਵਾਲੇ ਰਾਹ ਇਹ ਹਨ - ਉਤਰ ਵੱਲ ਮਿਣਤੀ ਚਾਰ ਹਜ਼ਾਰ ਪੰਜ ਸੌ
31 Las puertas de la ciudad serán según los nombres de las tribus de Israel. Por el lado norte, tres puertas: una puerta de Rubén, una de Judá, una de Leví.
੩੧ਅਤੇ ਸ਼ਹਿਰ ਦੇ ਫਾਟਕਾਂ ਦੇ ਨਾਮ ਇਸਰਾਏਲ ਗੋਤਾਂ ਦੇ ਨਾਵਾਂ ਤੇ ਰੱਖੇ ਜਾਣਗੇ। ਤਿੰਨ ਫਾਟਕ ਉੱਤਰ ਵੱਲ - ਇੱਕ ਫਾਟਕ ਰਊਬੇਨ ਦਾ, ਇੱਕ ਫਾਟਕ ਯਹੂਦਾਹ ਦਾ, ਇੱਕ ਫਾਟਕ ਲੇਵੀ ਦਾ ਹੋਵੇਗਾ।
32 Por el lado oriental 2,25 kilómetros, y tres puertas: una puerta de José, una de Benjamín, una de Dan.
੩੨ਪੂਰਬ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਯੂਸੁਫ਼ ਦਾ, ਇੱਕ ਫਾਟਕ ਬਿਨਯਾਮੀਨ ਦਾ, ਇੱਕ ਫਾਟਕ ਦਾਨ ਦਾ ਹੋਵੇਗਾ।
33 Por el lado del sur 2,25 kilómetros medidos, y tres puertas: una puerta de Simeón, una de Isacar y una de Zabulón.
੩੩ਦੱਖਣ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਸ਼ਿਮਓਨ ਦਾ, ਇੱਕ ਫਾਟਕ ਯਿੱਸਾਕਾਰ ਦਾ, ਅਤੇ ਇੱਕ ਫਾਟਕ ਜ਼ਬੂਲੁਨ ਦਾ ਹੋਵੇਗਾ।
34 Por el lado occidental 2,25 kilómetros, y sus tres puertas: una puerta de Gad, una de Aser, una de Neftalí.
੩੪ਪੱਛਮ ਵੱਲ ਦੀ ਮਿਣਤੀ ਚਾਰ ਹਜ਼ਾਰ ਪੰਜ ਸੌ ਅਤੇ ਤਿੰਨ ਫਾਟਕ - ਇੱਕ ਫਾਟਕ ਗਾਦ ਦਾ, ਇੱਕ ਫਾਟਕ ਆਸ਼ੇਰ ਦਾ, ਇੱਕ ਫਾਟਕ ਨਫ਼ਤਾਲੀ ਦਾ ਹੋਵੇਗਾ।
35 En derredor tendrá 9 kilómetros. Y desde aquel día, el nombre de la ciudad será: Yavé está allí.
੩੫ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਸ਼ਾਮਾ ਹੈ।”