< Ezequiel 7 >
1 La Palabra de Yavé vino a mí:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਅਤੇ ਆਖਿਆ,
2 Y tú, hijo de hombre, dí: ʼAdonay Yavé dice a la tierra de Israel: El fin viene. El fin viene sobre los cuatro puntos cardinales de la tierra.
੨ਹੇ ਮਨੁੱਖ ਦੇ ਪੁੱਤਰ, ਪ੍ਰਭੂ ਯਹੋਵਾਹ ਇਸਰਾਏਲ ਦੇਸ ਨੂੰ ਇਸ ਤਰ੍ਹਾਂ ਆਖਦਾ ਹੈ, ਇਹ ਅੰਤ ਹੈ! ਦੇਸ ਦੀਆਂ ਚਾਰੇ ਹੱਦਾਂ ਉੱਤੇ ਅੰਤ ਆ ਪਹੁੰਚਿਆ ਹੈ।
3 Ahora viene el fin sobre ti. Lanzaré mi furor contra ti. Te juzgaré según tus caminos y traeré sobre ti todas tus repugnancias.
੩ਹੁਣ ਤੇਰੇ ਉੱਤੇ ਅੰਤ ਆਇਆ ਅਤੇ ਮੈਂ ਆਪਣਾ ਕ੍ਰੋਧ ਤੇਰੇ ਉੱਤੇ ਭੇਜਾਂਗਾ ਅਤੇ ਤੇਰੇ ਚਾਲ-ਚੱਲਣ ਦੇ ਅਨੁਸਾਰ ਤੇਰਾ ਨਿਆਂ ਕਰਾਂਗਾ; ਫਿਰ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਫੇਰ ਲਿਆਵਾਂਗਾ।
4 Mi ojo no tendrá compasión de ti, ni te perdonará. Traeré tus caminos y tus repugnancias sobre ti. Y sabrás que Yo soy Yavé.
੪ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!
5 ʼAdonay Yavé dice: Ciertamente viene un desastre, un gran desastre.
੫ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਇੱਕ ਬਿਪਤਾ! ਹਾਂ, ਇੱਕ ਬਿਪਤਾ ਵੇਖੋ, ਉਹ ਆਉਂਦੀ ਹੈ!
6 ¡El fin viene! ¡Vino el fin! Despertó contra ti. ¡Ciertamente viene!
੬ਅੰਤ ਆ ਪਹੁੰਚਿਆ, ਹਾਂ, ਅੰਤ ਆ ਪਹੁੰਚਿਆ! ਅੰਤ ਤੇਰੇ ਵਿਰੁੱਧ ਜਾਗ ਉੱਠਿਆ! ਵੇਖ, ਉਹ ਆ ਪਹੁੰਚਿਆ ਹੈ!
7 Tu juicio vino a ti, oh habitante de la tierra. Vino el tiempo. El día está cerca. [Habrá] tumulto en vez de grito de júbilo sobre las montañas.
੭ਹੇ ਧਰਤੀ ਦੇ ਰਹਿਣ ਵਾਲੇ! ਤੇਰੀ ਵਾਰੀ ਆ ਗਈ! ਸਮਾਂ ਆ ਗਿਆ ਹੈ! ਵਿਨਾਸ਼ ਦਾ ਦਿਨ ਆ ਗਿਆ ਹੈ, ਪਹਾੜਾਂ ਉੱਤੇ ਅੱਗੇ ਤੋਂ ਅਨੰਦ ਨਹੀਂ ਹੋਵੇਗਾ।
8 Pronto derramaré mi ira sobre ti y desahogaré mi furor contra ti. Te juzgaré según tus caminos y traeré sobre ti todas tus repugnancias.
੮ਹੁਣ ਮੈਂ ਛੇਤੀ ਹੀ ਆਪਣਾ ਕਹਿਰ ਤੇਰੇ ਉੱਤੇ ਡੋਲ੍ਹਾਂਗਾ ਅਤੇ ਆਪਣਾ ਕ੍ਰੋਧ ਤੇਰੇ ਵਿਰੁੱਧ ਪੂਰਾ ਕਰਾਂਗਾ, ਜਦ ਮੈਂ ਤੇਰੀਆਂ ਚਾਲਾਂ ਅਨੁਸਾਰ ਤੇਰਾ ਨਿਆਂ ਕਰਾਂਗਾ ਅਤੇ ਤੇਰੇ ਸਾਰੇ ਘਿਣਾਉਣੇ ਕੰਮਾਂ ਨੂੰ ਤੇਰੇ ਉੱਤੇ ਲਿਆਵਾਂਗਾ।
9 Mi ojo no perdonará, ni tendré compasión. Te recompensaré según tus caminos y traeré sobre ti todas tus repugnancias. Y sabrán que Yo, Yavé, soy Quien castiga.
੯ਮੇਰੀ ਦਯਾ ਦੀ ਨਿਗਾਹ ਤੇਰੇ ਉੱਤੇ ਨਾ ਹੋਵੇਗੀ, ਨਾ ਮੈਂ ਤਰਸ ਖਾਵਾਂਗਾ। ਜਿਹਾ ਤੂੰ ਕੀਤਾ ਤਿਵੇਂ ਮੈਂ ਤੇਰੇ ਨਾਲ ਕਰਾਂਗਾ; ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਆਉਣਗੇ ਤਾਂ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ ਜੋ ਮਾਰਦਾ ਹਾਂ।
10 Aquí está el día. Mira, te viene. Salió tu turno. Florece la vara, reverdece la arrogancia.
੧੦ਵੇਖ, ਉਹ ਦਿਨ ਵੇਖ! ਉਹ ਆ ਪਹੁੰਚਿਆ ਹੈ, ਤੇਰੀ ਸ਼ਾਮਤ ਆ ਗਈ, ਸੋਟੀ ਵਿੱਚ ਕਲੀਆਂ ਨਿੱਕਲੀਆਂ, ਘਮੰਡ ਵਿੱਚ ਡੋਡੀਆਂ ਲੱਗੀਆਂ ਹਨ।
11 La violencia crece hasta convertirse en cetro de perversidad. Ninguno de ellos quedará, nada de su abundancia ni de su riqueza. No habrá preeminencia entre ellos ni lamento por ellos.
੧੧ਜ਼ੁਲਮ ਵੱਧ ਕੇ ਦੁਸ਼ਟਪੁਣੇ ਲਈ ਸੋਟੀ ਬਣ ਗਿਆ। ਹੁਣ ਉਹਨਾਂ ਵਿੱਚੋਂ ਕੋਈ ਨਹੀਂ ਬਚੇਗਾ, ਨਾ ਉਹਨਾਂ ਦੇ ਜੱਥੇ ਵਿੱਚੋਂ ਕੋਈ ਅਤੇ ਨਾ ਉਹਨਾਂ ਦੇ ਧਨ ਵਿੱਚੋਂ ਕੁਝ ਬਚੇਗਾ ਅਤੇ ਨਾ ਉਹਨਾਂ ਵਿੱਚੋਂ ਕਿਸੇ ਦਾ ਆਦਰ ਰਹੇਗਾ।
12 Viene el día. El día vino. El que compra no se alegre, y el que venda no lamente, porque el furor es contra toda su multitud.
੧੨ਸਮਾਂ ਆ ਪਹੁੰਚਿਆ, ਦਿਨ ਨੇੜੇ ਹੈ, ਨਾ ਮੁੱਲ ਲੈਣ ਵਾਲਾ ਖੁਸ਼ ਹੋਵੇ, ਨਾ ਵੇਚਣ ਵਾਲਾ ਉਦਾਸ, ਕਿਉਂ ਜੋ ਉਹਨਾਂ ਦੀ ਸਾਰੀ ਭੀੜ ਉੱਤੇ ਕਹਿਰ ਟੁੱਟਣ ਵਾਲਾ ਹੈ।
13 Porque el vendedor no recuperará lo que vendió mientras ambos vivan, pues la ira está contra toda su multitud. No regresará ni se fortalecerá el que vive en iniquidad.
੧੩ਕੋਈ ਵੀ ਵੇਚਣ ਵਾਲਾ ਭਾਵੇਂ ਜੀਉਂਦਾ ਰਹੇ ਤਾਂ ਵੀ ਆਪਣੀ ਵਿਕੀ ਹੋਈ ਚੀਜ਼ ਦੇ ਕੋਲ ਨਹੀਂ ਮੁੜੇਗਾ, ਕਿਉਂਕਿ ਦਰਸ਼ਣ ਸਾਰੀ ਹੀ ਭੀੜ ਦੇ ਵਿਰੁੱਧ ਹੈ; ਉਹ ਨਹੀਂ ਮੁੜਨਗੇ, ਇਸ ਪਾਪ ਦੇ ਵਿੱਚ ਰਹਿਣ ਵਾਲਾ ਕੋਈ ਵੀ ਮਨੁੱਖ ਮਜ਼ਬੂਤ ਨਹੀਂ ਕੀਤਾ ਜਾਵੇਗਾ।
14 Tocan la trompeta y alistan todo, pero nadie va a la batalla, porque mi furor está contra toda la multitud de ellos.
੧੪ਉਹਨਾਂ ਨੇ ਤੁਰ੍ਹੀ ਵਜਾਈ ਅਤੇ ਸਭ ਕੁਝ ਤਿਆਰ ਕੀਤਾ ਹੈ ਪਰ ਕੋਈ ਲੜਾਈ ਲਈ ਨਹੀਂ ਤੁਰਦਾ, ਕਿਉਂ ਜੋ ਮੇਰਾ ਤੇਜ਼ ਕਹਿਰ ਉਸ ਸਾਰੀ ਭੀੜ ਉੱਤੇ ਹੈ।
15 Afuera la espada, adentro la pestilencia y el hambre. El que esté en el campo morirá a espada, y el que esté adentro de pestilencia y hambre.
੧੫ਬਾਹਰ ਤਲਵਾਰ ਹੈ ਅਤੇ ਅੰਦਰ ਮਰੀ ਤੇ ਕਾਲ ਹਨ। ਜਿਹੜਾ ਖੇਤ ਵਿੱਚ ਹੈ, ਤਲਵਾਰ ਨਾਲ ਮਾਰਿਆ ਜਾਵੇਗਾ ਅਤੇ ਜਿਹੜਾ ਸ਼ਹਿਰ ਵਿੱਚ ਹੈ, ਕਾਲ ਤੇ ਮਰੀ ਨਾਲ ਮਾਰਿਆ ਜਾਵੇਗਾ।
16 Los que escapen huirán a las montañas, como las palomas de los valles. Gimen todos, cada uno por su iniquidad.
੧੬ਪਰ ਜਿਹੜੇ ਉਹਨਾਂ ਵਿੱਚੋਂ ਭੱਜ ਜਾਣਗੇ, ਉਹ ਬਚ ਜਾਣਗੇ, ਅਤੇ ਵਾਦੀਆਂ ਦੀਆਂ ਘੁੱਗੀਆਂ ਵਾਂਗੂੰ ਪਹਾੜਾਂ ਉੱਤੇ ਰਹਿਣਗੇ, ਸਾਰੇ ਦੇ ਸਾਰੇ ਕੀਰਨੇ ਪਾਉਣਗੇ, ਹਰੇਕ ਆਪਣੇ ਔਗੁਣਾਂ ਦੇ ਕਾਰਨ ਕੀਰਨੇ ਪਾਵੇਗਾ।
17 Toda mano se debilitará y toda rodilla se escurrirá como agua.
੧੭ਸਾਰੇ ਹੱਥ ਨਿਰਬਲ ਹੋਣਗੇ ਅਤੇ ਸਾਰੇ ਗੋਡੇ ਪਾਣੀ ਵਾਂਗੂੰ ਕਮਜ਼ੋਰ ਹੋ ਜਾਣਗੇ।
18 Se atarán tela áspera a la cintura. Se cubrirán de terror. En toda cara habrá vergüenza y toda cabeza estará rapada.
੧੮ਉਹ ਲੱਕ ਉੱਤੇ ਤੱਪੜ ਕੱਸਣਗੇ ਅਤੇ ਭੈਅ ਉਹਨਾਂ ਉੱਤੇ ਛਾ ਜਾਵੇਗਾ; ਸਾਰਿਆਂ ਦੇ ਮੂੰਹ ਉੱਤੇ ਨਮੋਸ਼ੀ ਹੋਵੇਗੀ ਅਤੇ ਉਹਨਾਂ ਦੇ ਸਿਰ ਗੰਜੇ ਹੋ ਜਾਣਗੇ।
19 Tirarán su plata a las calles y su oro será desechado. Ni su oro ni su plata podrán librarlos el día del furor de Yavé, porque eso fue su tropiezo para su iniquidad.
੧੯ਉਹ ਆਪਣੀ ਚਾਂਦੀ ਗਲੀਆਂ ਵਿੱਚ ਸੁੱਟ ਦੇਣਗੇ ਅਤੇ ਉਹਨਾਂ ਦਾ ਸੋਨਾ ਅਸ਼ੁੱਧ ਵਸਤੂਆਂ ਵਰਗਾ ਹੋਵੇਗਾ। ਯਹੋਵਾਹ ਦੇ ਕਹਿਰ ਦੇ ਦਿਨ ਉਹਨਾਂ ਦੀ ਚਾਂਦੀ ਅਤੇ ਉਹਨਾਂ ਦਾ ਸੋਨਾ ਉਹਨਾਂ ਨੂੰ ਨਹੀਂ ਬਚਾ ਸਕੇਗਾ। ਉਸ ਨਾਲ ਉਹਨਾਂ ਦੀਆਂ ਜਾਨਾਂ ਸੁਖੀ ਨਹੀਂ ਹੋਣਗੀਆਂ, ਨਾ ਉਹਨਾਂ ਦੇ ਢਿੱਡ ਭਰਨਗੇ, ਕਿਉਂ ਜੋ ਉਹ ਉਹਨਾਂ ਦੇ ਠੋਕਰ ਖਾਣ ਅਤੇ ਪਾਪ ਦਾ ਕਾਰਨ ਸੀ।
20 Convirtieron la belleza de sus joyas en las imágenes repugnantes de sus ídolos detestables. Por eso Yo los convertiré en cosa repugnante para ellos.
੨੦ਉਹਨਾਂ ਨੇ ਆਪਣੇ ਸੋਹਣੇ ਗਹਿਣੇ ਹੰਕਾਰ ਲਈ ਵਰਤੇ ਅਤੇ ਉਹਨਾਂ ਨੇ ਉਹਨਾਂ ਦੇ ਨਾਲ ਆਪਣੀਆਂ ਘਿਣਾਉਣੀਆਂ ਮੂਰਤਾਂ ਅਤੇ ਭੈੜੀਆਂ ਵਸਤਾਂ ਬਣਾਈਆਂ, ਇਸ ਲਈ ਮੈਂ ਉਸ ਨੂੰ ਉਹਨਾਂ ਦੇ ਲਈ ਅਸ਼ੁੱਧ ਵਸਤੂ ਠਹਿਰਾਇਆ।
21 Los entregaré como botín en mano de extranjeros, como despojo a los perversos de la tierra. Ellos los contaminarán.
੨੧ਮੈਂ ਉਹਨਾਂ ਗਹਿਣਿਆਂ ਨੂੰ ਲੁੱਟਣ ਦੇ ਲਈ ਪਰਦੇਸੀਆਂ ਦੇ ਹੱਥ ਵਿੱਚ ਅਤੇ ਲੁੱਟ ਦੇ ਲਈ ਧਰਤੀ ਦੇ ਦੁਸ਼ਟਾਂ ਦੇ ਹੱਥ ਵਿੱਚ ਦੇ ਦਿਆਂਗਾ, ਉਹ ਉਹਨਾਂ ਨੂੰ ਭਰਿਸ਼ਟ ਕਰਨਗੇ।
22 Apartaré de ellos mi rostro. Será profanado mi Lugar Secreto. Entrarán los invasores y lo profanarán.
੨੨ਮੈਂ ਆਪਣਾ ਮੂੰਹ ਉਹਨਾਂ ਵੱਲੋਂ ਫੇਰ ਲਵਾਂਗਾ, ਜਦ ਉਹ ਮੇਰੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰਨਗੇ। ਉਸ ਵਿੱਚ ਲੁਟੇਰੇ ਆਉਣਗੇ ਅਤੇ ਉਹ ਨੂੰ ਭਰਿਸ਼ਟ ਕਰਨਗੇ।
23 Prepara la cadena. La tierra está llena de crímenes sangrientos y la ciudad llena de violencia.
੨੩ਸੰਗਲ ਬਣਾ, ਇਸ ਲਈ ਕਿ ਦੇਸ ਕਤਲ ਦੇ ਅਪਰਾਧਾਂ ਨਾਲ ਭਰਿਆ ਹੋਇਆ ਹੈ ਅਤੇ ਸ਼ਹਿਰ ਜ਼ੁਲਮ ਨਾਲ ਭਰਿਆ ਹੋਇਆ ਹੈ।
24 Por tanto Yo traeré al peor de los pueblos. Ellos poseerán sus casas. Daré fin al orgullo de los poderosos. Sus cosas sagradas serán profanadas.
੨੪ਇਸ ਲਈ ਮੈਂ ਬੁਰੀਆਂ ਕੌਮਾਂ ਨੂੰ ਲਿਆਵਾਂਗਾ ਅਤੇ ਉਹ ਉਹਨਾਂ ਦੇ ਘਰਾਂ ਦੇ ਮਾਲਕ ਬਣਨਗੇ, ਮੈਂ ਜ਼ੋਰਾਵਰਾਂ ਦਾ ਘਮੰਡ ਮਿਟਾ ਦਿਆਂਗਾ ਅਤੇ ਉਹਨਾਂ ਦੇ ਪਵਿੱਤਰ ਸਥਾਨ ਭਰਿਸ਼ਟ ਕੀਤੇ ਜਾਣਗੇ।
25 Cuando llegue la angustia, buscarán la paz, pero no la habrá.
੨੫ਤਬਾਹੀ ਆਉਂਦੀ ਹੈ ਅਤੇ ਉਹ ਸ਼ਾਂਤੀ ਨੂੰ ਲੱਭਣਗੇ, ਪਰ ਉਹ ਹੈ ਨਹੀਂ।
26 Vendrá desastre sobre desastre, y rumor tras rumor. Buscarán una visión de un profeta. Pero la Ley estará lejos del sacerdote, y el consejo de los ancianos.
੨੬ਬਿਪਤਾ ਤੇ ਬਿਪਤਾ ਅਤੇ ਅਫ਼ਵਾਹ ਤੇ ਅਫ਼ਵਾਹ ਆਉਂਦੀ ਹੈ। ਤਦ ਉਹ ਨਬੀ ਕੋਲੋਂ ਦਰਸ਼ਣ ਭਾਲਣਗੇ, ਪਰ ਜਾਜਕ ਕੋਲੋਂ ਬਿਵਸਥਾ ਅਤੇ ਬਜ਼ੁਰਗਾਂ ਕੋਲੋਂ ਸਲਾਹ ਜਾਂਦੀ ਰਹੇਗੀ।
27 El rey lamentará y los magistrados se cubrirán de horror. Temblarán las manos del pueblo de la tierra. Los trataré según su conducta. Los juzgaré según sus juicios. Y sabrán que Yo soy Yavé.
੨੭ਰਾਜਾ ਸੋਗ ਕਰੇਗਾ, ਸ਼ਹਿਜ਼ਾਦਾ ਵਿਰਾਨੀ ਪਹਿਨੇਗਾ ਅਤੇ ਪਰਜਾ ਦੇ ਹੱਥ ਕੰਬਣਗੇ। ਮੈਂ ਉਹਨਾਂ ਦੇ ਚਾਲ ਚਲਣਾਂ ਦੇ ਅਨੁਸਾਰ ਉਹਨਾਂ ਨਾਲ ਵਰਤਾਵਾ ਕਰਾਂਗਾ ਅਤੇ ਉਹਨਾਂ ਦੇ ਕੰਮਾਂ ਦੇ ਅਨੁਸਾਰ ਉਹਨਾਂ ਦਾ ਨਿਆਂ ਕਰਾਂਗਾ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਹਾਂ।