< Génesis 32 >
1 También Jacob prosiguió su camino, y unos ángeles de ʼElohim salieron a su encuentro.
੧ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ।
2 Cuando los vio, Jacob dijo: Este es el campamento de ʼElohim y llamó aquel lugar Mahanaim.
੨ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।
3 Jacob envió mensajeros delante de él a su hermano Esaú, a la tierra de Seír, al campo de Edom,
੩ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ
4 y les ordenó: Así dirán a mi ʼadón Esaú: Tu esclavo Jacob dice así: Viví temporalmente con Labán, con quien me detuve hasta ahora.
੪ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।
5 Tengo bueyes, asnos y ovejas, esclavos y esclavas, y envío a declararlo a mi ʼadón para hallar gracia ante tus ojos.
੫ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ।
6 Los mensajeros volvieron a Jacob y dijeron: Fuimos a tu hermano Esaú, y también él viene a tu encuentro con 400 hombres.
੬ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।
7 Jacob se angustió y tuvo gran temor. Dividió el pueblo, las ovejas, ganado vacuno y los camellos que tenía consigo en dos campamentos,
੭ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
8 pues se dijo: Si viene Esaú contra un campamento y lo ataca, el otro campamento escapará.
੮ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ।
9 Y Jacob dijo: ¡Oh ʼElohim de mi antepasado Abraham [y] de mi padre Isaac! Oh Yavé, que me dijiste: ¡Regresa a tu tierra y a tu parentela y Yo te haré bien!
੯ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
10 Soy indigno de tus misericordias y de toda la fidelidad que has mostrado a tu esclavo, pues con mi cayado pasé este Jordán y ahora tengo dos campamentos.
੧੦ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
11 Líbrame, te ruego, de la mano de mi hermano Esaú, pues temo, que venga y me ataque a la madre con los hijos.
੧੧ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।
12 Pero Tú mismo dijiste: Ciertamente te haré bien y multiplicaré tu descendencia como la arena del mar, que por ser tanta no se puede contar.
੧੨ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।
13 Pernoctó allí aquella noche. Tomó un presente de lo que le vino a mano para su hermano Esaú:
੧੩ਉਹ ਉਸ ਰਾਤ ਉੱਥੇ ਹੀ ਰਿਹਾ ਅਤੇ ਜੋ ਕੁਝ ਉਸ ਦੇ ਕੋਲ ਸੀ ਉਸ ਵਿੱਚੋਂ ਕੁਝ ਆਪਣੇ ਭਰਾ ਏਸਾਓ ਨੂੰ ਨਜ਼ਰਾਨਾ ਦੇਣ ਲਈ ਲਿਆ
14 200 cabras y 20 machos cabríos, 200 ovejas y 20 carneros,
੧੪ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
15 30 camellas que amamantaban, con sus crías, 40 novillas y diez novillos, 20 asnas y diez pollinos.
੧੫ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।
16 Los entregó en mano de sus esclavos, cada manada por separado. Y dijo a sus esclavos: Pasen adelante de mí y dejen espacio entre manada y manada.
੧੬ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।
17 Y le ordenó al primero: Cuando mi hermano Esaú te encuentre y te pregunte: ¿De quién eres, y a dónde vas, y para quién es esto que llevas delante de ti?
੧੭ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?
18 le dirás: Es un presente de tu esclavo Jacob, enviado para mi ʼadón Esaú. Y por cierto, él también viene tras nosotros.
੧੮ਤਾਂ ਤੂੰ ਆਖੀਂ ਇਹ ਤੁਹਾਡੇ ਦਾਸ ਯਾਕੂਬ ਦੇ ਹਨ। ਇਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸੁਆਮੀ ਨੇ ਏਸਾਓ ਲਈ ਭੇਜਿਆ ਹੈ ਅਤੇ ਵੇਖੋ, ਉਹ ਵੀ ਸਾਡੇ ਪਿੱਛੇ ਹੈ।
19 Ordenó también al segundo, al tercero y a todos los que iban tras aquellas manadas: La misma cosa le dirán a Esaú cuando lo encuentren.
੧੯ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।
20 Y además le dirán: Mira, tu esclavo Jacob viene tras nosotros. Porque pensaba: Apaciguaré su ira con el presente que va delante de mí. Luego veré su rostro, y tal vez él me acepte.
੨੦ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।
21 Pasó, pues, el presente delante de él, y aquella noche pernoctó en el campamento.
੨੧ਇਸ ਲਈ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਤੇ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ।
22 Aquella misma noche se levantó, tomó a sus dos esposas, a sus dos esclavas y a sus 11 hijos, y atravesó el vado de Jaboc.
੨੨ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।
23 Los tomó, les ordenó pasar el arroyo y luego ordenó pasar todo lo que tenía.
੨੩ਉਸ ਨੇ ਉਨ੍ਹਾਂ ਨੂੰ ਅਤੇ ਜੋ ਉਸ ਦੇ ਕੋਲ ਸੀ, ਪਾਰ ਲੰਘਾ ਦਿੱਤਾ।
24 Jacob se quedó solo, y un Varón luchó con él hasta rayar el alba.
੨੪ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ।
25 Pero viendo que no podía con él, le atacó el encaje de su muslo, y se le descoyuntó el muslo a Jacob mientras luchaba con Él.
੨੫ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।
26 Entonces el Varón dijo: Déjame, por que raya el alba. Y Jacob dijo: No te dejaré, si no me bendices.
੨੬ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।
27 Le preguntó: ¿Cuál es tu nombre? Y él respondió: Jacob.
੨੭ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ।
28 Y dijo: Ya no será tu nombre Jacob, sino Israel, porque luchaste con ʼElohim y con los hombres, y venciste.
੨੮ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
29 Entonces Jacob le dijo: Te ruego que me declares tu Nombre. Y Él respondió: ¿Por qué preguntas por mi Nombre? Y lo bendijo allí.
੨੯ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
30 Jacob llamó aquel lugar Peni-ʼEl, porque dijo: Vi a ʼElohim cara a cara, y aun así fue librada mi vida.
੩੦ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।
31 Cuando pasó Peni-ʼEl, salió el sol, y cojeaba por causa de su muslo.
੩੧ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ।
32 Por eso hasta hoy los hijos de Israel no comen del tendón de la cadera que está sobre la coyuntura del muslo, porque Él tocó la coyuntura del muslo de Jacob en el tendón de la cadera.
੩੨ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।