< Génesis 33 >

1 Jacob levantó la mirada, y al ver que Esaú se acercaba con sus 400 hombres, repartió sus hijos entre Lea, Raquel y las dos esclavas.
ਯਾਕੂਬ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਏਸਾਓ ਆ ਰਿਹਾ ਸੀ ਅਤੇ ਉਸ ਦੇ ਨਾਲ ਚਾਰ ਸੌ ਆਦਮੀ ਹਨ, ਤਦ ਉਸ ਨੇ ਬੱਚਿਆਂ ਨੂੰ ਲੇਆਹ, ਰਾਖ਼ੇਲ ਅਤੇ ਦੋਵੇਂ ਦਾਸੀਆਂ ਵਿੱਚ ਵੰਡ ਦਿੱਤਾ ਅਤੇ ਉਸ ਨੇ ਦਾਸੀਆਂ ਨੂੰ ਅਤੇ ਉਹਨਾਂ ਦੇ ਬੱਚਿਆਂ ਨੂੰ ਸਾਰਿਆਂ ਤੋਂ ਅੱਗੇ ਰੱਖਿਆ।
2 Colocó adelante a las esclavas con sus hijos, detrás a Lea con los suyos, y últimos a Raquel con José.
ਲੇਆਹ ਅਤੇ ਉਸ ਦੇ ਬੱਚਿਆਂ ਨੂੰ ਉਨ੍ਹਾਂ ਦੇ ਪਿੱਛੇ ਅਤੇ ਰਾਖ਼ੇਲ ਅਤੇ ਯੂਸੁਫ਼ ਨੂੰ ਸਾਰਿਆਂ ਤੋਂ ਪਿੱਛੇ ਰੱਖਿਆ।
3 Pero él pasó adelante de ellos y se postró en tierra siete veces, hasta acercarse a su hermano.
ਪਰ ਉਹ ਆਪ ਉਨ੍ਹਾਂ ਦੇ ਅੱਗੇ-ਅੱਗੇ ਪਾਰ ਲੰਘਿਆ ਅਤੇ ਸੱਤ ਵਾਰ ਧਰਤੀ ਉੱਤੇ ਆਪਣੇ ਆਪ ਨੂੰ ਝੁਕਾਇਆ ਜਦ ਤੱਕ ਉਸ ਏਸਾਓ ਕੋਲ ਨਾ ਪਹੁੰਚਿਆ।
4 Esaú corrió a su encuentro y lo abrazó. Se echó sobre su cuello y lo besó, y lloraron.
ਤਦ ਏਸਾਓ ਉਸ ਦੇ ਮਿਲਣ ਨੂੰ ਨੱਠਾ ਅਤੇ ਉਸ ਨੂੰ ਜੱਫ਼ੀ ਪਾਈ ਅਤੇ ਉਸ ਦੇ ਗਲ਼ ਵਿੱਚ ਬਾਹਾਂ ਪਾ ਕੇ ਉਸ ਨੂੰ ਚੁੰਮਿਆ ਅਤੇ ਦੋਵੇਂ ਰੋਣ ਲੱਗੇ।
5 Cuando levantó sus ojos y vio a las mujeres y a los niños, él preguntó: ¿Quiénes son éstos para ti? Y él respondió: Son los niños que ʼElohim bondadosamente ha dado a tu esclavo.
ਫੇਰ ਏਸਾਓ ਨੇ ਅੱਖਾਂ ਚੁੱਕ ਕੇ ਇਸਤਰੀਆਂ ਅਤੇ ਬੱਚਿਆਂ ਨੂੰ ਵੇਖਿਆ ਅਤੇ ਪੁੱਛਿਆ, ਤੇਰੇ ਨਾਲ ਇਹ ਕੌਣ ਹਨ? ਤਾਂ ਉਸ ਨੇ ਆਖਿਆ, ਇਹ ਓਹ ਬੱਚੇ ਹਨ, ਜਿਹੜੇ ਪਰਮੇਸ਼ੁਰ ਨੇ ਤੇਰੇ ਦਾਸ ਨੂੰ ਬਖ਼ਸ਼ੇ ਹਨ।
6 Entonces las esclavas llegaron con sus hijos y se postraron.
ਤਦ ਦਾਸੀਆਂ ਅਤੇ ਉਨ੍ਹਾਂ ਦੇ ਬੱਚਿਆਂ ਦੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।
7 Igualmente Lea se acercó con sus hijos y se postraron, y finalmente José y Raquel se acercaron y se postraron.
ਫੇਰ ਲੇਆਹ ਅਤੇ ਉਸ ਦੇ ਬੱਚਿਆਂ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ ਅਤੇ ਅਖ਼ੀਰ ਵਿੱਚ ਯੂਸੁਫ਼ ਅਤੇ ਰਾਖ਼ੇਲ ਨੇ ਨੇੜੇ ਆ ਕੇ ਆਪਣੇ ਆਪ ਨੂੰ ਝੁਕਾਇਆ।
8 Y preguntó: ¿Qué te propones con todos estos grupos que encontré? Y Jacob respondió: Hallar gracia ante los ojos de mi ʼadón.
ਤਦ ਏਸਾਓ ਨੇ ਪੁੱਛਿਆ, ਇਸ ਸਾਰੀ ਟੋਲੀ ਤੋਂ ਜਿਹੜੀ ਮੈਨੂੰ ਮਿਲੀ, ਤੇਰਾ ਕੀ ਉਦੇਸ਼ ਹੈ? ਉਸ ਨੇ ਆਖਿਆ, ਇਸ ਲਈ ਜੋ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ।
9 Y Esaú dijo: Yo tengo suficiente, hermano mío. Sea para ti lo que es tuyo.
ਤਦ ਏਸਾਓ ਨੇ ਆਖਿਆ, ਹੇ ਮੇਰੇ ਭਰਾ, ਮੇਰੇ ਕੋਲ ਤਾਂ ਬਹੁਤ ਕੁਝ ਹੈ, ਅਤੇ ਜੋ ਤੇਰਾ ਹੈ ਉਹ ਤੂੰ ਆਪਣੇ ਕੋਲ ਹੀ ਰੱਖ।
10 Pero Jacob dijo: ¡No, te ruego! Si hallé ahora gracia delante de ti, toma el presente de mi mano. Porque miro tu rostro como el que mira el rostro de ʼElohim, y me recibiste favorablemente.
੧੦ਯਾਕੂਬ ਨੇ ਆਖਿਆ, ਨਹੀਂ! ਜੇ ਤੇਰੀ ਕਿਰਪਾ ਦੀ ਨਜ਼ਰ ਮੇਰੇ ਉੱਤੇ ਹੈ ਤਾਂ ਮੇਰਾ ਨਜ਼ਰਾਨਾ ਮੇਰੇ ਹੱਥੋਂ ਕਬੂਲ ਕਰ, ਕਿਉਂ ਜੋ ਮੇਰੇ ਲਈ ਤੇਰੇ ਮੁੱਖ ਨੂੰ ਵੇਖਣਾ ਜਾਣੋ ਪਰਮੇਸ਼ੁਰ ਦੇ ਮੁੱਖ ਨੂੰ ਵੇਖਣ ਦੇ ਬਰਾਬਰ ਹੈ, ਅਤੇ ਤੂੰ ਮੈਥੋਂ ਪ੍ਰਸੰਨ ਹੋਇਆ ਹੈਂ।
11 Acepta, te ruego, mi presente que fue traído para ti, pues ʼElohim me ha favorecido, porque tengo de todo. Le rogó con insistencia, y Esaú lo aceptó.
੧੧ਮੇਰਾ ਨਜ਼ਰਾਨਾ ਜਿਹੜਾ ਮੈਂ ਤੇਰੇ ਕੋਲ ਭੇਜਿਆ ਹੈ, ਕਬੂਲ ਕਰ ਕਿਉਂ ਜੋ ਪਰਮੇਸ਼ੁਰ ਨੇ ਮੇਰੇ ਉੱਤੇ ਦਯਾ ਕੀਤੀ ਹੈ ਅਤੇ ਮੇਰੇ ਕੋਲ ਸਭ ਕੁਝ ਹੈ। ਜਦ ਉਸ ਨੇ ਉਹ ਦੀ ਬਹੁਤ ਮਿੰਨਤ ਕੀਤੀ ਤਾਂ ਉਸ ਨੇ ਕਬੂਲ ਕਰ ਲਿਆ।
12 Luego dijo: Anda, vámonos. Yo iré delante de ti.
੧੨ਫੇਰ ਏਸਾਓ ਨੇ ਆਖਿਆ, ਆ, ਅਸੀਂ ਆਪਣੇ ਰਾਹ ਨੂੰ ਚੱਲੀਏ ਅਤੇ ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ।
13 Pero Jacob le contestó: Mi ʼadón sabe que los niños son delicados y que tengo ovejas y vacas que están criando, y si las fatigan, en un día podría morir todo el rebaño.
੧੩ਪਰ ਯਾਕੂਬ ਨੇ ਉਹ ਨੂੰ ਆਖਿਆ, ਮੇਰਾ ਸੁਆਮੀ ਜਾਣਦਾ ਹੈ ਕਿ ਮੇਰੇ ਨਾਲ ਸੋਹਲ ਬੱਚੇ ਹਨ ਅਤੇ ਮੇਰੇ ਕੋਲ ਭੇਡਾਂ-ਬੱਕਰੀਆਂ ਅਤੇ ਲਵੇਰੀਆਂ ਗਊਆਂ ਹਨ, ਜੇ ਓਹ ਇੱਕ ਦਿਨ ਤੋਂ ਵੱਧ ਹੱਕੇ ਗਏ ਤਾਂ ਸਾਰੇ ਇੱਜੜ ਮਰ ਜਾਣਗੇ।
14 Pase ahora mi ʼadón delante de su esclavo. Yo iré con lentitud al paso del ganado que va delante de mí y al paso de los niños hasta que llegue a mi ʼadón en Seír.
੧੪ਮੇਰਾ ਸੁਆਮੀ ਆਪਣੇ ਦਾਸ ਤੋਂ ਅੱਗੇ ਪਾਰ ਲੰਘ ਜਾਵੇ ਅਤੇ ਮੈਂ ਹੌਲੀ-ਹੌਲੀ ਪਸ਼ੂਆਂ ਦੀ ਤੋਰ ਅਨੁਸਾਰ ਜਿਹੜੇ ਮੇਰੇ ਅੱਗੇ ਹਨ, ਅਤੇ ਬੱਚਿਆਂ ਦੀ ਤੋਰ ਅਨੁਸਾਰ ਆਵਾਂਗਾ, ਜਦ ਤੱਕ ਮੈਂ ਆਪਣੇ ਸੁਆਮੀ ਕੋਲ ਸੇਈਰ ਵਿੱਚ ਨਾ ਪਹੁੰਚਾਂ।
15 Y Esaú dijo: Dejaré contigo parte de la gente que vino conmigo. Pero él respondió: ¿Para qué esto? Halle yo gracia ante mi ʼadón.
੧੫ਤਦ ਏਸਾਓ ਨੇ ਆਖਿਆ, ਮੈਂ ਆਪਣੇ ਨਾਲ ਦੇ ਲੋਕਾਂ ਵਿੱਚੋਂ ਕੁਝ ਨੂੰ ਤੇਰੇ ਕੋਲ ਛੱਡ ਦਿੰਦਾ ਹਾਂ। ਪਰ ਉਸ ਨੇ ਆਖਿਆ, ਇਸ ਦੀ ਕੀ ਲੋੜ ਹੈ? ਪਰ ਮੇਰੇ ਸੁਆਮੀ ਦੀ ਕਿਰਪਾ ਮੇਰੇ ਉੱਤੇ ਹੋਵੇ, ਇੰਨ੍ਹਾਂ ਹੀ ਮੇਰੇ ਲਈ ਬਹੁਤ ਹੈ।
16 Aquel día Esaú regresó por su camino a Seír,
੧੬ਤਦ ਉਸੇ ਦਿਨ ਏਸਾਓ ਨੇ ਫੇਰ ਸੇਈਰ ਦਾ ਰਾਹ ਫੜਿਆ।
17 y Jacob salió hacia Sucot. Edificó una casa para él, e hizo cobertizos para su ganado. Por eso llamó aquel lugar Sucot.
੧੭ਯਾਕੂਬ ਸੁੱਕੋਥ ਦੇ ਰਾਹ ਪੈ ਗਿਆ, ਅਤੇ ਆਪਣੇ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੱਪਰ ਬਣਾਏ। ਇਸ ਲਈ ਉਸ ਸਥਾਨ ਦਾ ਨਾਮ ਸੁੱਕੋਥ ਪੈ ਗਿਆ।
18 Cuando volvió de Padan-aram, Jacob llegó en paz a la ciudad de Siquem que está en la tierra de Canaán, y acampó frente a la ciudad.
੧੮ਯਾਕੂਬ ਸ਼ਾਂਤੀ ਨਾਲ ਪਦਨ ਅਰਾਮ ਵਿੱਚੋਂ ਨਿੱਕਲ ਕੇ ਕਨਾਨ ਦੇਸ਼ ਦੇ ਨਗਰ ਸ਼ਕਮ ਵਿੱਚ ਆਇਆ, ਅਤੇ ਨਗਰ ਦੇ ਅੱਗੇ ਆਪਣਾ ਡੇਰਾ ਲਾਇਆ
19 Allí donde plantó su tienda compró la parcela del campo de mano de los hijos de Hamor, padre de Siquem, por 100 monedas.
੧੯ਅਤੇ ਪੈਲੀ ਦਾ ਖੱਤਾ ਜਿੱਥੇ ਉਸ ਨੇ ਆਪਣਾ ਤੰਬੂ ਲਾਇਆ, ਉਹ ਉਸ ਨੇ ਸ਼ਕਮ ਦੇ ਪਿਤਾ ਹਮੋਰ ਦੇ ਪੁੱਤਰਾਂ ਦੇ ਹੱਥੋਂ ਚਾਂਦੀ ਦੇ ਸੌ ਸਿੱਕਿਆਂ ਨਾਲ ਮੁੱਲ ਲਿਆ ਸੀ।
20 Después erigió allí un altar, y lo llamó ʼEl-ʼElohey-Israel.
੨੦ਉੱਥੇ ਉਸ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਦਾ ਨਾਮ ਨੂੰ ਏਲ-ਏਲੋਹੇ ਇਸਰਾਏਲ ਰੱਖਿਆ।

< Génesis 33 >