< Génesis 49 >
1 Jacob llamó a sus hijos y les dijo: Reúnanse y les declararé lo que les acontecerá en los días venideros.
੧ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।
2 Reúnanse y escuchen, hijos de Jacob, escuchen a su padre Israel:
੨ਯਾਕੂਬ ਦੇ ਪੁੱਤਰੋ ਇਕੱਠੇ ਹੋ ਜਾਓ, ਸੁਣੋ, ਅਤੇ ਆਪਣੇ ਪਿਤਾ ਇਸਰਾਏਲ ਦੀ ਸੁਣੋ।
3 Rubén, tú eres mi primogénito, Mi fuerza y primicia de mi vigor, Preeminente en dignidad, Preeminente en poder,
੩ਰਊਬੇਨ ਤੂੰ ਮੇਰਾ ਪਹਿਲੌਠਾ ਪੁੱਤਰ ਹੈਂ, ਮੇਰਾ ਬਲ ਤੇ ਮੇਰੀ ਸ਼ਕਤੀ ਦਾ ਮੁੱਢ ਹੈਂ। ਤੂੰ ਇੱਜ਼ਤ ਵਿੱਚ ਉੱਤਮ ਤੇ ਜ਼ੋਰ ਵਿੱਚ ਵੀ ਉੱਤਮ ਹੈਂ।
4 Impetuoso como las aguas. No serás el principal, Pues subiste al lecho de tu padre y lo profanaste. ¡Él subió a mi lecho!
੪ਤੂੰ ਪਾਣੀ ਵਾਂਗੂੰ ਉਬਲਣ ਵਾਲਾ ਹੈ, ਪਰ ਤੂੰ ਉੱਚੀ ਪਦਵੀ ਨਾ ਪਾਵੇਂਗਾ ਕਿਉਂ ਜੋ ਤੂੰ ਆਪਣੇ ਪਿਤਾ ਦੇ ਮੰਜੇ ਉੱਤੇ ਚੜ੍ਹ ਗਿਆ। ਤਦ ਤੂੰ ਉਹ ਨੂੰ ਭਰਿਸ਼ਟ ਕੀਤਾ। ਉਹ ਮੇਰੇ ਬਿਸਤਰੇ ਉੱਤੇ ਚੜ੍ਹ ਗਿਆ।
5 Simeón y Leví son hermanos, Sus armas son instrumentos de injusticia.
੫ਸ਼ਿਮਓਨ ਅਤੇ ਲੇਵੀ ਭਰਾ-ਭਰਾ ਹਨ, ਉਨ੍ਹਾਂ ਦੀਆਂ ਤਲਵਾਰਾਂ ਜ਼ੁਲਮ ਦੇ ਸ਼ਸਤਰ ਹਨ।
6 En su consejo no entre mi alma, Ni mi espíritu se una a su asamblea, Pues en su furia asesinaron hombres, Y en su temeridad desjarretaron bueyes.
੬ਹੇ ਮੇਰੇ ਮਨ, ਉਨ੍ਹਾਂ ਦੀ ਸੰਗਤ ਵਿੱਚ ਨਾ ਜਾ। ਹੇ ਮੇਰੀ ਮਹਿਮਾ, ਉਨ੍ਹਾਂ ਦੀ ਸਭਾ ਵਿੱਚ ਨਾ ਰਲ, ਕਿਉਂ ਜੋ ਉਨ੍ਹਾਂ ਨੇ ਆਪਣੇ ਕ੍ਰੋਧ ਵਿੱਚ ਮਨੁੱਖਾਂ ਨੂੰ ਵੱਢ ਛੱਡਿਆ ਅਤੇ ਆਪਣੇ ਢੀਠਪੁਣੇ ਵਿੱਚ ਬਲ਼ਦਾਂ ਦੀਆਂ ਸੜਾਂ ਵੱਢ ਦਿੱਤੀਆਂ।
7 Maldita sea su cólera, que fue fiera, Y su furor, que fue cruel, Los dispersaré entre Jacob Y los esparciré entre Israel.
੭ਉਨ੍ਹਾਂ ਦਾ ਕ੍ਰੋਧ ਸਰਾਪਿਆ ਜਾਵੇ, ਕਿਉਂ ਜੋ ਉਹ ਭਿਅੰਕਰ ਸੀ; ਨਾਲੇ ਉਨ੍ਹਾਂ ਦਾ ਰੋਹ, ਕਿਉਂ ਜੋ ਉਹ ਕਠੋਰ ਸੀ। ਮੈਂ ਉਨ੍ਹਾਂ ਨੂੰ ਯਾਕੂਬ ਵਿੱਚ ਅਲੱਗ-ਅਲੱਗ ਕਰ ਛੱਡਾਂਗਾ ਅਤੇ ਉਨ੍ਹਾਂ ਨੂੰ ਇਸਰਾਏਲ ਵਿੱਚ ਖਿੰਡਾ ਦਿਆਂਗਾ।
8 Judá, te alabarán tus hermanos. Tu mano estará sobre el cuello de tus enemigos. Se inclinarán ante ti los hijos de tu padre.
੮ਹੇ ਯਹੂਦਾਹ ਤੇਰੇ ਭਰਾ ਤੇਰਾ ਧੰਨਵਾਦ ਕਰਨਗੇ, ਤੇਰਾ ਹੱਥ ਤੇਰੇ ਵੈਰੀਆਂ ਦੀ ਧੌਣ ਉੱਤੇ ਹੋਵੇਗਾ; ਤੇਰੇ ਪਿਤਾ ਦੇ ਪੁੱਤਰ ਤੇਰੇ ਅੱਗੇ ਨੀਵੇਂ ਹੋਣਗੇ।
9 Cachorro de león es Judá, De la presa subiste, hijo mío, Se agazapa y acecha como un león, Y como un león, ¿quién se atreve a despertarlo?
੯ਯਹੂਦਾਹ ਸ਼ੇਰ ਦਾ ਬੱਚਾ ਹੈ। ਮੇਰੇ ਪੁੱਤਰ ਤੂੰ ਸ਼ਿਕਾਰ ਮਾਰ ਕੇ ਆਇਆ। ਉਹ ਸ਼ੇਰ ਦੀ ਤਰ੍ਹਾਂ ਸਗੋਂ ਸ਼ੇਰਨੀ ਦੀ ਤਰ੍ਹਾਂ ਦੱਬ ਕੇ ਬੈਠ ਗਿਆ। ਫਿਰ ਕੌਣ ਉਹ ਨੂੰ ਛੇੜੇਗਾ?
10 No será quitado el cetro de Judá, Ni el legislador de entre sus pies, Hasta que llegue Siloh, Y sea suya la obediencia de los pueblos.
੧੦ਯਹੂਦਾਹ ਤੋਂ ਆੱਸਾ ਅਲੱਗ ਨਾ ਹੋਵੇਗਾ ਨਾ ਉਸ ਦੇ ਪੈਰਾਂ ਦੇ ਵਿੱਚੋਂ ਹਾਕਮ ਦਾ ਸੋਟਾ, ਜਦ ਤੱਕ ਸ਼ਾਂਤੀ ਦਾਤਾ ਨਾ ਆਵੇ ਅਤੇ ਲੋਕਾਂ ਦੀ ਆਗਿਆਕਾਰੀ ਉਸੇ ਵੱਲ ਹੋਵੇਗੀ।
11 Ata a la vid su pollino, Y a la cepa el pollino de su asna. Lava en vino su ropa, Y en sangre de uvas su manto.
੧੧ਉਹ ਆਪਣੇ ਗਧੇ ਨੂੰ ਦਾਖ਼ ਦੀ ਬੇਲ ਨਾਲ ਅਤੇ ਆਪਣੀ ਗਧੀ ਦੇ ਬੱਚੇ ਨੂੰ ਦਾਖ਼ ਦੇ ਉੱਤਮ ਬੂਟੇ ਨਾਲ ਬੰਨ੍ਹੇਗਾ। ਉਸ ਨੇ ਆਪਣੇ ਬਸਤਰ ਨੂੰ ਮਧ ਵਿੱਚ ਅਤੇ ਆਪਣਾ ਪਹਿਰਾਵਾ ਅੰਗੂਰਾਂ ਦੇ ਰਸ ਵਿੱਚ ਧੋਤਾ ਹੈ।
12 Sus ojos están turbios por el vino, Y sus dientes blancos por la leche.
੧੨ਉਹ ਦੀਆਂ ਅੱਖਾਂ ਮਧ ਨਾਲ ਲਾਲ ਅਤੇ ਉਹ ਦੇ ਦੰਦ ਦੁੱਧ ਨਾਲੋਂ ਚਿੱਟੇ ਹਨ।
13 Zabulón habitará en la costa de los mares. Él será puerto de navíos, Y su extremo llegará hasta Sidón.
੧੩ਜ਼ਬੂਲੁਨ ਸਮੁੰਦਰਾਂ ਦੇ ਘਾਟ ਉੱਤੇ ਵੱਸੇਗਾ ਅਤੇ ਉਹ ਬੇੜਿਆਂ ਦੀ ਬੰਦਰਗਾਹ ਹੋਵੇਗਾ ਤੇ ਉਸ ਦੀ ਹੱਦ ਸੀਦੋਨ ਤੱਕ ਹੋਵੇਗੀ।
14 Isacar, asno robusto, Que se echa entre dos apriscos.
੧੪ਯਿੱਸਾਕਾਰ ਬਲਵੰਤ ਗਧਾ ਹੈ, ਜਿਹੜਾ ਵਾੜੇ ਦੇ ਪਸ਼ੂਆਂ ਵਿਚਕਾਰ ਸਹਿਮ ਕੇ ਬੈਠਦਾ ਹੈ,
15 Vio que el descanso era bueno Y la tierra placentera. Inclinó su hombro para cargar. Fue un esclavo de trabajo forzado.
੧੫ਅਤੇ ਉਸ ਨੇ ਇੱਕ ਅਰਾਮ ਦੀ ਥਾਂ ਵੇਖੀ ਕਿ ਉਹ ਚੰਗੀ ਹੈ ਅਤੇ ਉਹ ਦੇਸ਼ ਮਨ ਭਾਉਂਦਾ ਹੈ। ਤਦ ਉਸ ਨੇ ਆਪਣਾ ਮੋਢਾ ਭਾਰ ਚੁੱਕਣ ਨੂੰ ਨਿਵਾਇਆ ਅਤੇ ਉਹ ਇੱਕ ਬੇਗਾਰੀ ਕਰਨ ਵਾਲਾ ਬਣਿਆ।
16 Dan juzgará a su pueblo, Como una de las tribus de Israel.
੧੬ਦਾਨ ਇਸਰਾਏਲ ਦੇ ਗੋਤਾਂ ਵਿੱਚੋਂ ਇੱਕ ਹੋ ਕੇ, ਆਪਣੇ ਲੋਕਾਂ ਦਾ ਨਿਆਂ ਕਰੇਗਾ।
17 Dan será serpiente junto al camino, Víbora junto al sendero, Que muerde los talones del caballo, Y su jinete cae hacia atrás.
੧੭ਦਾਨ ਮਾਰਗ ਉੱਤੇ ਸੱਪ ਸਗੋਂ ਰਸਤੇ ਵਿੱਚ ਫਨੀਅਰ ਸੱਪ ਹੋਵੇਗਾ, ਜਿਹੜਾ ਘੋੜੇ ਨੂੰ ਡੰਗ ਮਾਰਦਾ ਹੈ ਜਿਸ ਕਾਰਨ ਉਸ ਦਾ ਸਵਾਰ ਪਿੱਛੇ ਡਿੱਗ ਪੈਂਦਾ ਹੈ।
18 Espero tu salvación, oh Yavé.
੧੮ਹੇ ਯਹੋਵਾਹ, ਮੈਂ ਤੇਰੇ ਛੁਟਕਾਰੇ ਨੂੰ ਉਡੀਕਿਆ ਹੈ।
19 A Gad lo asaltarán salteadores, Pero él asaltará su retaguardia.
੧੯ਗਾਦ ਨੂੰ ਫ਼ੌਜਾਂ ਧੱਕਣਗੀਆਂ ਪਰ ਉਹ ਉਨ੍ਹਾਂ ਦੀ ਪਿੱਠ ਨੂੰ ਧੱਕੇਗਾ।
20 El pan de Aser es sustancioso, Y él producirá deleites reales.
੨੦ਆਸ਼ੇਰ ਦੀ ਰੋਟੀ ਚਿਕਣੀ ਹੋਵੇਗੀ ਅਤੇ ਉਹ ਸੁਆਦਲੇ ਸ਼ਾਹੀ ਭੋਜਨ ਦੇਵੇਗਾ।
21 Neftalí es venada suelta Que dará hermosas crías.
੨੧ਨਫ਼ਤਾਲੀ ਛੱਡੀ ਹੋਈ ਹਰਨੀ ਹੈ, ਉਹ ਸੁੰਦਰ ਗੱਲਾਂ ਬੋਲਦਾ ਹੈ।
22 Retoño fructífero es José, Retoño fructífero junto a un manantial, Sus ramas trepan sobre el muro.
੨੨ਯੂਸੁਫ਼ ਇੱਕ ਫਲਦਾਇਕ ਦਾਖ਼ਲਤਾ ਹੈ, ਸੋਤੇ ਕੋਲ ਲੱਗੀ ਇੱਕ ਫਲਦਾਇਕ ਦਾਖ਼ਲਤਾ, ਜਿਸ ਦੀਆਂ ਟਹਿਣੀਆਂ ਕੰਧ ਉੱਤੋਂ ਦੀ ਚੜ੍ਹ ਜਾਂਦੀਆਂ ਹਨ।
23 Lo amargaron, lo flecharon y lo aborrecieron los arqueros,
੨੩ਤੀਰ-ਅੰਦਾਜ਼ਾਂ ਨੇ ਉਹ ਨੂੰ ਸਤਾਇਆ ਅਤੇ ਤੀਰ ਚਲਾਏ ਤੇ ਉਹ ਦੇ ਨਾਲ ਵੈਰ ਰੱਖਿਆ।
24 Pero su arco permaneció firme. Fueron fortalecidos los brazos de sus manos, Por las manos del Fuerte de Jacob. De allí es el Pastor, la Roca de Israel,
੨੪ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ)
25 Por el ʼEL de tu padre, Quien te ayudará, Por ʼEL-Shadday, Quien te bendecirá Con bendiciones de los cielos arriba, Con bendiciones de las profundidades abajo, Con bendiciones de los pechos y de la matriz.
੨੫ਤੇਰੇ ਪਿਤਾ ਦੇ ਪਰਮੇਸ਼ੁਰ ਤੋਂ, ਜਿਹੜਾ ਤੇਰੀ ਸਹਾਇਤਾ ਕਰੇਗਾ ਅਤੇ ਸਰਬ ਸ਼ਕਤੀਮਾਨ ਤੋਂ, ਜਿਹੜਾ ਤੈਨੂੰ ਬਰਕਤਾਂ ਦੇਵੇਗਾ, ਉੱਪਰੋਂ ਅਕਾਸ਼ ਦੀਆਂ ਬਰਕਤਾਂ, ਹੇਠਾਂ ਪਈਆਂ ਹੋਈਆਂ ਡੁੰਘਿਆਈਆਂ ਦੀਆਂ ਬਰਕਤਾਂ, ਛਾਤੀਆਂ ਤੇ ਕੁੱਖ ਦੀਆਂ ਬਰਕਤਾਂ,
26 Las bendiciones de tu padre Son mayores que las bendiciones de mis antepasados Hasta el límite extremo de las colinas eternas. Sean ellas sobre la cabeza de José, Y para la coronilla del príncipe entre sus hermanos.
੨੬ਤੇਰੇ ਪਿਤਾ ਦੀਆਂ ਬਰਕਤਾਂ, ਮੇਰੇ ਪਿਓ ਦਾਦਿਆਂ ਦੀਆਂ ਬਰਕਤਾਂ ਤੋਂ, ਸਗੋਂ ਸਦੀਪਕ ਪਰਬਤਾਂ ਦੇ ਬੰਨ੍ਹਿਆਂ ਤੱਕ ਵੱਧ ਗਈਆਂ। ਉਹ ਯੂਸੁਫ਼ ਦੇ ਸਿਰ ਉੱਤੇ ਸਗੋਂ ਉਹ ਦੀ ਖੋਪੜੀ ਉੱਤੇ ਹੋਣਗੀਆਂ ਜਿਹੜਾ ਆਪਣੇ ਭਰਾਵਾਂ ਵਿੱਚੋਂ ਅਲੱਗ ਕੀਤਾ ਗਿਆ।
27 Benjamín, lobo depredador, En la mañana devorará la presa, Y por la tarde repartirá despojos.
੨੭ਬਿਨਯਾਮੀਨ ਪਾੜਨ ਵਾਲਾ ਬਘਿਆੜ ਹੈ। ਸਵੇਰੇ ਉਹ ਸ਼ਿਕਾਰ ਖਾਵੇਗਾ ਅਤੇ ਸ਼ਾਮ ਨੂੰ ਲੁੱਟ ਵੰਡੇਗਾ।
28 Todas estas son las 12 tribus de Israel, y esto es lo que les predijo su padre al bendecirlos a cada uno según la bendición que le correspondió.
੨੮ਇਹ ਸਭ ਇਸਰਾਏਲ ਦੇ ਬਾਰਾਂ ਗੋਤ ਹਨ, ਇਹ ਉਹ ਬਚਨ ਹਨ ਜੋ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਜਦ ਉਨ੍ਹਾਂ ਵਿੱਚੋਂ ਹਰ ਇੱਕ ਨੂੰ ਬਰਕਤ ਦਿੱਤੀ ਹਰ ਇੱਕ ਨੂੰ ਉਸ ਦੀ ਬਰਕਤ ਅਨੁਸਾਰ ਉਸ ਨੇ ਉਨ੍ਹਾਂ ਨੂੰ ਬਰਕਤ ਦਿੱਤੀ।
29 Luego les dio instrucciones y les dijo: Yo voy a ser reunido a mi pueblo. Sepúltenme con mis antepasados en la cueva que está en el campo de Efrón el heteo,
੨੯ਫੇਰ ਉਸ ਨੇ ਉਨ੍ਹਾਂ ਨੂੰ ਆਗਿਆ ਦੇ ਕੇ ਆਖਿਆ, ਮੈਂ ਆਪਣੇ ਲੋਕਾਂ ਨੂੰ ਮਿਲਣ ਲਈ ਜਾਂਦਾ ਹਾਂ, ਮੈਨੂੰ ਮੇਰੇ ਪਿਓ ਦਾਦਿਆਂ ਨਾਲ ਉਸ ਗੁਫ਼ਾ ਵਿੱਚ ਜਿਹੜੀ ਅਫ਼ਰੋਨ ਹਿੱਤੀ ਦੀ ਪੈਲੀ ਵਿੱਚ ਹੈ, ਦੱਬਿਓ।
30 en la cueva que está frente a Mamre en el campo de la Macpela, en la tierra de Canaán, la cual Abraham compró con el campo de Efrón heteo, como propiedad para sepultura.
੩੦ਅਰਥਾਤ ਉਸ ਗੁਫ਼ਾ ਵਿੱਚ ਜਿਹੜੀ ਮਕਫ਼ੇਲਾਹ ਦੀ ਪੈਲੀ ਵਿੱਚ ਮਮਰੇ ਦੇ ਅੱਗੇ ਕਨਾਨ ਦੇਸ਼ ਵਿੱਚ ਹੈ, ਜਿਹੜੀ ਪੈਲੀ ਅਬਰਾਹਾਮ ਨੇ ਅਫ਼ਰੋਨ ਹਿੱਤੀ ਤੋਂ ਕਬਰਿਸਤਾਨ ਦੀ ਨਿੱਜ ਭੂਮੀ ਹੋਣ ਲਈ ਸੀ।
31 Allí sepultaron a Abraham y a su esposa Sara. Allí sepultaron a Isaac y a su esposa Rebeca, y allí sepulté yo a Lea.
੩੧ਉੱਥੇ ਉਨ੍ਹਾਂ ਨੇ ਅਬਰਾਹਾਮ ਅਤੇ ਉਹ ਦੀ ਪਤਨੀ ਸਾਰਾਹ ਨੂੰ ਦੱਬਿਆ, ਉੱਥੇ ਉਨ੍ਹਾਂ ਨੇ ਇਸਹਾਕ ਅਤੇ ਉਹ ਦੀ ਪਤਨੀ ਰਿਬਕਾਹ ਨੂੰ ਦੱਬਿਆ ਅਤੇ ਉੱਥੇ ਮੈਂ ਲੇਆਹ ਨੂੰ ਦੱਬਿਆ।
32 El campo y la cueva que hay en él fueron comprados de los hijos de Het.
੩੨ਮੈਂ ਉਸ ਪੈਲੀ ਅਤੇ ਉਸ ਗੁਫ਼ਾ ਨੂੰ ਜਿਹੜੀ ਉਸ ਦੇ ਵਿੱਚ ਹੈ, ਹੇਤ ਦੇ ਪੁੱਤਰਾਂ ਤੋਂ ਮੁੱਲ ਲਿਆ।
33 Cuando Jacob concluyó de dar instrucciones a sus hijos, encogió sus pies en la cama y expiró. Y fue reunido a su pueblo.
੩੩ਜਦ ਯਾਕੂਬ ਆਪਣੇ ਪੁੱਤਰਾਂ ਨੂੰ ਆਗਿਆ ਦੇ ਚੁੱਕਿਆ ਤਾਂ ਉਸ ਨੇ ਆਪਣੇ ਪੈਰ ਮੰਜੇ ਉੱਤੇ ਇਕੱਠੇ ਕਰ ਲਏ ਅਤੇ ਆਪਣੇ ਪ੍ਰਾਣ ਛੱਡ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ।