< Hageo 2 >
1 El 21 del mes séptimo, la Palabra de Yavé vino por medio del profeta Hageo:
੧ਸੱਤਵੇਂ ਮਹੀਨੇ ਦੀ ਇੱਕੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਦੇ ਰਾਹੀਂ ਆਇਆ ਕਿ
2 Habla ahora a Zorobabel, hijo de Salatiel, gobernador de Judá, y a Josué, hijo del sumo sacerdote Josadac, y al resto del pueblo:
੨ਯਹੂਦਾਹ ਦੇ ਹਾਕਮ ਸ਼ਅਲਤੀਏਲ ਦੇ ਪੁੱਤਰ ਜ਼ਰੂੱਬਾਬਲ, ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ ਅਤੇ ਬਾਕੀ ਲੋਕਾਂ ਨੂੰ ਇਸ ਤਰ੍ਹਾਂ ਆਖ,
3 ¿Quién de ustedes vio esta Casa en su primer esplendor? ¿Y cómo la ve ahora? ¿No les parece como nada en comparación?
੩“ਤੁਹਾਡੇ ਵਿੱਚੋਂ ਕੌਣ ਬਾਕੀ ਹੈ ਜਿਸ ਨੇ ਇਸ ਭਵਨ ਦੀ ਪਹਿਲੀ ਸ਼ਾਨ ਨੂੰ ਵੇਖਿਆ ਹੈ? ਅਤੇ ਹੁਣ ਤੁਸੀਂ ਕੀ ਵੇਖਦੇ ਹੋ? ਕੀ ਉਹ ਤੁਹਾਡੀਆਂ ਅੱਖਾਂ ਵਿੱਚ ਕੁਝ ਵੀ ਨਹੀਂ ਹੈ?”
4 Ahora pues, esfuérzate, Zorobabel, dice Yavé. Esfuérzate tú también, Josué, hijo del sumo sacerdote Josadac, y esfuércese todo el pueblo de esta tierra. Actúen, porque Yo estoy con ustedes, dice Yavé de las huestes.
੪ਪਰ ਹੇ ਜ਼ਰੂੱਬਾਬਲ, ਤਕੜਾ ਹੋ! ਯਹੋਵਾਹ ਦਾ ਵਾਕ ਹੈ ਅਤੇ ਹੇ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਮਹਾਂ ਜਾਜਕ, ਤਕੜਾ ਹੋ! ਅਤੇ ਹੇ ਦੇਸ ਦੇ ਲੋਕੋ, ਤਕੜੇ ਹੋਵੋ! ਯਹੋਵਾਹ ਦਾ ਵਾਕ ਹੈ ਅਤੇ ਕੰਮ ਕਰੋ ਕਿਉਂ ਜੋ ਮੈਂ ਤੁਹਾਡੇ ਨਾਲ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
5 Según el Pacto que hice con ustedes cuando salieron de Egipto, mi Espíritu estará en medio de ustedes. No teman.
੫ਉਸ ਨੇਮ ਅਨੁਸਾਰ ਜਿਹੜਾ ਮੈਂ ਤੁਹਾਡੇ ਨਾਲ ਮਿਸਰ ਦੇ ਵਿੱਚੋਂ ਨਿੱਕਲਣ ਦੇ ਸਮੇਂ ਬੰਨ੍ਹਿਆ, ਮੇਰਾ ਆਤਮਾ ਤੁਹਾਡੇ ਵਿੱਚ ਰਹਿੰਦਾ ਹੈ, ਇਸ ਲਈ ਡਰੋ ਨਾ!
6 Porque Yavé de las huestes dice: Dentro de poco Yo estremeceré el cielo y la tierra, el mar y la tierra seca.
੬ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਥੋੜ੍ਹੇ ਜਿਹੇ ਸਮੇਂ ਵਿੱਚ ਮੈਂ ਫੇਰ ਅਕਾਸ਼, ਧਰਤੀ ਅਤੇ ਜਲ-ਥਲ ਨੂੰ ਹਿਲਾ ਦਿਆਂਗਾ।
7 Estremeceré a todas las naciones y vendrán al Deseado de todas las naciones. Y Yo llenaré de gloria este Templo, dice Yavé de las huestes.
੭ਮੈਂ ਸਾਰੀਆਂ ਕੌਮਾਂ ਨੂੰ ਹਿਲਾ ਦਿਆਂਗਾ ਅਤੇ ਸਾਰਿਆਂ ਕੌਮਾਂ ਦੇ ਪਦਾਰਥ ਆਉਣਗੇ ਤਾਂ ਮੈਂ ਇਸ ਭਵਨ ਨੂੰ ਪਰਤਾਪ ਨਾਲ ਭਰ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
8 Mía es la plata y mío es el oro, dice Yavé de las huestes.
੮ਚਾਂਦੀ ਮੇਰੀ ਹੈ ਅਤੇ ਸੋਨਾ ਵੀ ਮੇਰਾ ਹੈ, ਯਹੋਵਾਹ ਦਾ ਵਾਕ ਹੈ।
9 La gloria final de este Templo será mayor que la del primero. En este lugar daré paz, dice Yavé de las huestes.
੯ਇਸ ਭਵਨ ਦੀ ਪਿਛਲੀ ਸ਼ਾਨ ਪਹਿਲੀ ਨਾਲੋਂ ਵਧੀਕ ਹੋਵੇਗੀ, ਸੈਨਾਂ ਦਾ ਯਹੋਵਾਹ ਆਖਦਾ ਹੈ। ਮੈਂ ਇਸ ਸਥਾਨ ਨੂੰ ਸ਼ਾਂਤੀ ਦਿਆਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
10 El día 24 del noveno mes, en el segundo año de Darío, vino la Palabra de Yavé por medio del profeta Hageo:
੧੦ਦਾਰਾ ਰਾਜਾ ਦੇ ਸ਼ਾਸਨ ਦੇ ਦੂਜੇ ਸਾਲ ਦੇ ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦੀ ਬਾਣੀ ਹੱਜਈ ਨਬੀ ਦੇ ਰਾਹੀਂ ਆਈ ਕਿ
11 Yavé de la huestes dice: Pregunta ahora a los sacerdotes con respecto a la Ley:
੧੧ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਬਿਵਸਥਾ ਦੇ ਬਾਰੇ ਜਾਜਕਾਂ ਤੋਂ ਪੁੱਛ
12 Si alguno lleva carne consagrada en la falda de su ropa, y con ella toca algún pan, vianda, vino, aceite o cualquier alimento, ¿son santificados? Y los sacerdotes respondieron: No.
੧੨ਕਿ ਜੇ ਕੋਈ ਮਨੁੱਖ ਪਵਿੱਤਰ ਮਾਸ ਨੂੰ ਆਪਣੇ ਕੁੜਤੇ ਦੀ ਝੋਲੀ ਵਿੱਚ ਪਾ ਕੇ ਲਈ ਜਾਂਦਾ ਹੋਵੇ ਅਤੇ ਉਹ ਦੀ ਝੋਲੀ ਰੋਟੀ, ਦਾਲ, ਮੈਅ, ਤੇਲ ਜਾਂ ਹੋਰ ਕਿਸੇ ਖਾਣ ਦੀ ਚੀਜ਼ ਨੂੰ ਛੂਹ ਜਾਵੇ, ਤਾਂ ਕੀ, ਉਹ ਚੀਜ਼ ਪਵਿੱਤਰ ਹੋ ਜਾਵੇਗੀ, ਤਾਂ ਜਾਜਕਾਂ ਨੇ ਉੱਤਰ ਦਿੱਤਾ, ਨਹੀਂ।
13 Hageo dijo: Si un impuro a causa de un cadáver, toca cualquiera de estas cosas, ¿será impuro? Y contestaron los sacerdotes: Será impuro.
੧੩ਫੇਰ ਹੱਜਈ ਨੇ ਪੁੱਛਿਆ, ਜੇ ਕੋਈ ਮਨੁੱਖ ਜੋ ਲਾਸ਼ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਇਨ੍ਹਾਂ ਚੀਜ਼ਾਂ ਦੇ ਵਿੱਚੋਂ ਕਿਸੇ ਚੀਜ਼ ਨੂੰ ਛੂਹ ਦੇਵੇ ਤਾਂ ਕੀ ਉਹ ਚੀਜ਼ ਅਸ਼ੁੱਧ ਹੋ ਜਾਵੇਗੀ? ਤਾਂ ਜਾਜਕਾਂ ਨੇ ਉੱਤਰ ਦਿੱਤਾ, ਉਹ ਅਸ਼ੁੱਧ ਹੋਵੇਗੀ।
14 Y Hageo respondió: Así es este pueblo y esta nación delante de Mí, dice Yavé. Toda obra de sus manos y todo lo que ofrecen allí es impuro.
੧੪ਫੇਰ ਹੱਜਈ ਨੇ ਉੱਤਰ ਦੇ ਕੇ ਆਖਿਆ ਕਿ ਮੇਰੇ ਅੱਗੇ ਇਸ ਪਰਜਾ ਅਤੇ ਇਸ ਕੌਮ ਦਾ ਇਹੋ ਹਾਲ ਹੈ, ਯਹੋਵਾਹ ਦਾ ਵਾਕ ਹੈ ਅਤੇ ਇਸੇ ਤਰ੍ਹਾਂ ਉਹਨਾਂ ਦੇ ਹੱਥਾਂ ਦਾ ਸਾਰਾ ਕੰਮ ਹੈ ਅਤੇ ਜੋ ਕੁਝ ਉਹ ਉੱਥੇ ਚੜ੍ਹਾਉਂਦੇ ਹਨ, ਉਹ ਵੀ ਅਸ਼ੁੱਧ ਹੈ।
15 Ahora pues, desde hoy en adelante, reflexionen antes que coloquen piedra sobre piedra en la Casa de Yavé.
੧੫ਹੁਣ ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ। ਇਸ ਤੋਂ ਪਹਿਲਾਂ ਕਿ ਯਹੋਵਾਹ ਦੀ ਹੈਕਲ ਵਿੱਚ ਪੱਥਰ ਉੱਤੇ ਪੱਥਰ ਰੱਖਿਆ ਗਿਆ।
16 En aquel tiempo, cuando alguien iba a una pila de 20 medidas, solo hallaba diez, o cuando iba al lagar para sacar 50 cubos, solo había 20.
੧੬ਜਦੋਂ ਕੋਈ ਵੀਹ ਪੈਮਾਨਿਆਂ ਦੀ ਢੇਰੀ ਕੋਲ ਆਉਂਦਾ ਸੀ, ਤਾਂ ਦਸ ਹੀ ਹੁੰਦੇ ਸਨ। ਜਦ ਕੋਈ ਮੈਅ ਦੇ ਪੀਪੇ ਵਿੱਚੋਂ ਪੰਜਾਹ ਪੈਮਾਨੇ ਕੱਢਣ ਲਈ ਜਾਂਦਾ ਸੀ, ਤਾਂ ਵੀਹ ਹੀ ਹੁੰਦੇ ਸਨ।
17 Los golpeé con honguillo, parásito y granizo en toda obra de sus manos, pero ninguno de ustedes se volvió a mí, dice Yavé.
੧੭ਮੈਂ ਤੁਹਾਨੂੰ ਅਤੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਨੂੰ ਲੂ, ਉੱਲੀ ਅਤੇ ਗੜਿਆਂ ਨਾਲ ਮਾਰਿਆ ਪਰ ਤੁਸੀਂ ਮੇਰੀ ਵੱਲ ਨਾ ਮੁੜੇ, ਯਹੋਵਾਹ ਦਾ ਵਾਕ ਹੈ।
18 Reflexionen, pues, desde hoy en adelante, desde el día 24 del mes noveno, a partir del día cuando se echó el cimiento de la Casa de Yavé. Reflexionen:
੧੮ਅੱਜ ਦੇ ਦਿਨ ਤੋਂ ਅੱਗੇ ਨੂੰ ਸੋਚ ਵਿਚਾਰ ਕਰੋ, ਨੌਵੇਂ ਮਹੀਨੇ ਦੀ ਚੌਵੀ ਤਾਰੀਖ਼ ਤੋਂ ਜਿਸ ਦਿਨ ਤੋਂ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ, ਸੋਚ ਵਿਚਾਰ ਕਰੋ।
19 ¿Está aún la semilla en el granero? Ni la vid, ni la higuera, ni el granado, ni el olivo produjeron, pero desde hoy en adelante los bendeciré.
੧੯ਕੀ ਬੀਜ ਅਜੇ ਕੋਠੇ ਵਿੱਚ ਹੈ? ਕੀ ਅੰਗੂਰੀ ਬਾਗ਼, ਹੰਜ਼ੀਰ, ਅਨਾਰ ਅਤੇ ਜ਼ੈਤੂਨ ਦੇ ਦਰੱਖਤ ਅਜੇ ਫਲ ਨਹੀਂ ਦਿੰਦੇ? ਅੱਜ ਤੋਂ ਮੈਂ ਤੁਹਾਨੂੰ ਬਰਕਤ ਦਿਆਂਗਾ।
20 El 24 del mismo mes vino la Palabra de Yavé por segunda vez a Hageo:
੨੦ਮਹੀਨੇ ਦੀ ਚੌਵੀ ਤਾਰੀਖ਼ ਨੂੰ ਯਹੋਵਾਹ ਦਾ ਬਚਨ ਹੱਜਈ ਨਬੀ ਕੋਲ ਦੂਜੀ ਵਾਰ ਆਇਆ ਕਿ
21 Habla a Zorobabel, gobernador de Judá: Yo haré temblar el cielo y la tierra.
੨੧ਯਹੂਦਾਹ ਦੇ ਹਾਕਮ ਜ਼ਰੂੱਬਾਬਲ ਨੂੰ ਆਖ ਕਿ ਮੈਂ ਅਕਾਸ਼ ਅਤੇ ਧਰਤੀ ਨੂੰ ਹਿਲਾਵਾਂਗਾ,
22 Trastornaré el trono de los reinos y destruiré la fuerza de los reinos de las naciones. Volcaré carruajes y a los que suben a ellos. Y caerán caballos y jinetes, cada uno por la espada de su hermano.
੨੨ਮੈਂ ਰਾਜਾਂ ਦੀਆਂ ਗੱਦੀਆਂ ਨੂੰ ਉਲੱਦ ਦਿਆਂਗਾ, ਮੈਂ ਕੌਮਾਂ ਦੇ ਰਾਜਾਂ ਦੇ ਬਲ ਨੂੰ ਤੋੜ ਦਿਆਂਗਾ, ਰਥਾਂ ਨੂੰ ਸਵਾਰਾਂ ਸਮੇਤ ਉਲੱਦ ਦਿਆਂਗਾ ਅਤੇ ਘੋੜੇ ਅਤੇ ਉਹਨਾਂ ਦੇ ਸਵਾਰ ਡਿੱਗ ਪੈਣਗੇ, ਹਾਂ, ਹਰੇਕ ਮਨੁੱਖ ਆਪਣੇ ਭਰਾ ਦੀ ਤਲਵਾਰ ਨਾਲ ਡਿੱਗ ਪਵੇਗਾ।
23 En aquel día, dice Yavé de las huestes, te tomaré, oh Zorobabel, hijo de Salatiel, esclavo mío. Te pondré como un anillo de sellar, porque te escogí, dice Yavé de las huestes.
੨੩ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਹੇ ਮੇਰੇ ਦਾਸ ਜ਼ਰੂੱਬਾਬਲ ਸ਼ਅਲਤੀਏਲ ਦੇ ਪੁੱਤਰ, ਮੈਂ ਤੈਨੂੰ ਲਵਾਂਗਾ, ਯਹੋਵਾਹ ਦਾ ਵਾਕ ਹੈ ਅਤੇ ਮੈਂ ਤੈਨੂੰ ਆਪਣੀ ਮੋਹਰ ਦੀ ਅੰਗੂਠੀ ਵਾਂਗੂੰ ਰੱਖਾਂਗਾ ਕਿਉਂ ਜੋ ਮੈਂ ਤੈਨੂੰ ਚੁਣਿਆ ਹੈ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।