< Isaías 26 >

1 Aquel día se cantará este cántico en la tierra de Judá: Ciudad fuerte tenemos. Le puso salvación como muro y antemuro.
ਉਸ ਦਿਨ ਯਹੂਦਾਹ ਦੇ ਦੇਸ ਵਿੱਚ ਇਹ ਗੀਤ ਗਾਇਆ ਜਾਵੇਗਾ, - ਸਾਡਾ ਇੱਕ ਤਕੜਾ ਸ਼ਹਿਰ ਹੈ, ਉਹ ਦੀਆਂ ਕੰਧਾਂ ਅਤੇ ਸ਼ਹਿਰਪਨਾਹ ਨੂੰ ਉਸ ਨੇ ਮੁਕਤੀ ਠਹਿਰਾਇਆ।
2 Abran las puertas y entrará un pueblo justo Que guarda la fidelidad.
ਫਾਟਕ ਖੋਲ੍ਹੋ! ਤਾਂ ਜੋ ਉਹ ਧਰਮੀ ਕੌਮ ਜਿਹੜੀ ਵਫ਼ਾਦਾਰੀ ਦੀ ਪਾਲਣਾ ਕਰਦੀ ਹੈ ਅੰਦਰ ਆਵੇ।
3 Tú guardarás en completa paz a aquel cuyo pensamiento persevera en ti, porque en Ti confió.
ਜਿਹੜਾ ਤੇਰੇ ਵਿੱਚ ਲਵਲੀਨ ਹੈ, ਤੂੰ ਉਹ ਦੀ ਪੂਰੀ ਸ਼ਾਂਤੀ ਨਾਲ ਰਾਖੀ ਕਰਦਾ ਹੈਂ, ਇਸ ਲਈ ਭਈ ਉਹ ਦਾ ਭਰੋਸਾ ਤੇਰੇ ਉੱਤੇ ਹੈ।
4 Confíen en Yavé perpetuamente, porque YA Yavé es la Roca de los siglos.
ਸਦਾ ਤੱਕ ਯਹੋਵਾਹ ਉੱਤੇ ਭਰੋਸਾ ਰੱਖੋ, ਕਿਉਂ ਜੋ ਪ੍ਰਭੂ ਯਹੋਵਾਹ ਸਨਾਤਨ ਚੱਟਾਨ ਹੈ।
5 Derribó a los que vivían en las alturas. Humilló a la ciudad exaltada. La abatió hasta la tierra y la derribó hasta el polvo.
ਉਹ ਤਾਂ ਉਤਾਹਾਂ ਰਹਿਣ ਵਾਲਿਆਂ ਨੂੰ, ਉੱਚੇ ਨਗਰ ਸਮੇਤ ਹੇਠਾਂ ਝੁਕਾਉਂਦਾ ਹੈ, ਉਹ ਉਸ ਨੂੰ ਹੇਠਾਂ ਕਰਦਾ ਹੈ, ਉਹ ਉਸ ਨੂੰ ਧਰਤੀ ਤੱਕ ਹੇਠਾਂ ਕਰਦਾ ਹੈ, ਸਗੋਂ ਉਸ ਨੂੰ ਖ਼ਾਕ ਤੱਕ ਲਾਹ ਦਿੰਦਾ ਹੈ।
6 Será pisoteada por los pies del afligido, por las pisadas de los necesitados.
ਉਹ ਪੈਰਾਂ ਨਾਲ, ਸਗੋਂ ਮਸਕੀਨਾਂ ਅਤੇ ਗਰੀਬਾਂ ਦੇ ਪੈਰਾਂ ਨਾਲ ਮਿੱਧਿਆ ਜਾਵੇਗਾ।
7 La senda del justo es recta. Tú allanas la senda del justo.
ਧਰਮੀ ਦਾ ਮਾਰਗ ਸਿੱਧਾ ਹੈ, ਤੂੰ ਜੋ ਆਪ ਸਿੱਧਾ ਹੈਂ ਧਰਮੀ ਦਾ ਰਾਹ ਪੱਧਰਾ ਕਰਦਾ ਹੈਂ।
8 Oh Yavé, en la senda de tus juicios te esperamos. Tu Nombre y tu memoria son el anhelo de nuestra alma.
ਹਾਂ ਤੇਰੇ ਨਿਆਂ ਦੇ ਮਾਰਗ ਵਿੱਚ, ਹੇ ਯਹੋਵਾਹ, ਅਸੀਂ ਤੈਨੂੰ ਉਡੀਕਦੇ ਹਾਂ, ਤੇਰਾ ਨਾਮ ਅਤੇ ਤੇਰੀ ਯਾਦ ਸਾਡੇ ਦਿਲ ਦੀ ਇੱਛਿਆ ਹੈ।
9 Mi alma te anhela de noche, mientras haya aliento en mí madrugaré a buscarte. Porque cuando hay juicios tuyos en la tierra los habitantes del mundo aprenden justicia.
ਰਾਤ ਨੂੰ ਮੇਰਾ ਪ੍ਰਾਣ ਤੈਨੂੰ ਉਡੀਕਦਾ ਹੈ, ਹਾਂ, ਮੇਰਾ ਆਤਮਾ ਮੇਰੇ ਅੰਦਰ ਤੇਰੇ ਲਈ ਤਰਸਦਾ ਹੈ, ਜਦੋਂ ਤੇਰਾ ਨਿਆਂ ਧਰਤੀ ਉੱਤੇ ਪਰਗਟ ਹੁੰਦਾ ਹੈ, ਤਾਂ ਜਗਤ ਦੇ ਵਾਸੀ ਧਰਮ ਸਿੱਖਦੇ ਹਨ।
10 Aunque se muestre compasión al perverso, no aprenderá justicia. Aunque esté en tierra de rectitud, él hace iniquidad y no considera la majestad de Yavé.
੧੦ਭਾਵੇਂ ਦੁਸ਼ਟ ਉੱਤੇ ਕਿਰਪਾ ਕੀਤੀ ਜਾਵੇ, ਤਾਂ ਵੀ ਉਹ ਧਰਮ ਨਹੀਂ ਸਿੱਖੇਗਾ, ਸਿਧਿਆਈ ਦੇ ਦੇਸ ਵਿੱਚ ਵੀ ਉਹ ਬੁਰਿਆਈ ਹੀ ਕਰੇਗਾ, ਅਤੇ ਯਹੋਵਾਹ ਦੇ ਤੇਜ ਦੀ ਪਰਵਾਹ ਨਹੀਂ ਕਰਦਾ।
11 Oh Yavé, tu mano está levantada, pero ellos no la miran. La mirarán al fin y los que envidian a tu pueblo se avergonzarán. Fuego consumirá a tus enemigos.
੧੧ਹੇ ਯਹੋਵਾਹ, ਤੇਰਾ ਹੱਥ ਚੁੱਕਿਆ ਹੋਇਆ ਹੈ, ਪਰ ਉਹ ਵੇਖਦੇ ਨਹੀਂ, ਉਹ ਪਰਜਾ ਲਈ ਤੇਰੀ ਅਣਖ ਨੂੰ ਵੇਖਣਗੇ ਅਤੇ ਸ਼ਰਮਿੰਦੇ ਹੋਣਗੇ, ਹਾਂ, ਅੱਗ ਤੇਰੇ ਵਿਰੋਧੀਆਂ ਨੂੰ ਭਸਮ ਕਰੇ!
12 Tú, oh Yavé, estableces paz para nosotros, porque también todas nuestras obras las realizas por nosotros.
੧੨ਹੇ ਯਹੋਵਾਹ, ਤੂੰ ਸਾਡੇ ਲਈ ਸ਼ਾਂਤੀ ਠਹਿਰਾਵੇਂਗਾ, ਸਾਡੇ ਸਾਰੇ ਕੰਮ ਜੋ ਅਸੀਂ ਕੀਤੇ, ਉਹ ਤੂੰ ਪੂਰੇ ਕੀਤੇ।
13 Oh Yavé ʼElohim nuestro, otros amos aparte de Ti nos dominaron, aunque solo confesamos tu Nombre.
੧੩ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੇਰੇ ਬਿਨ੍ਹਾਂ ਹੋਰਨਾਂ ਪ੍ਰਭੂਆਂ ਨੇ ਸਾਡੇ ਉੱਤੇ ਹਕੂਮਤ ਕੀਤੀ, ਪਰ ਅਸੀਂ ਤੇਰੇ ਹੀ ਨਾਮ ਦਾ ਹੀ ਆਦਰ ਕਰਾਂਗੇ।
14 Están muertos, no vivirán. Murieron, no se levantarán, porque los castigaste. Los destruiste y deshiciste su recuerdo.
੧੪ਉਹ ਮੁਰਦੇ ਹਨ, ਉਹ ਨਾ ਜੀਉਣਗੇ, ਜਿਨ੍ਹਾਂ ਦੀ ਆਤਮਾ ਨਿੱਕਲ ਗਈ, ਉਹ ਨਾ ਉੱਠਣਗੇ, ਇਸ ਤਰ੍ਹਾਂ ਤੂੰ ਉਹਨਾਂ ਦੀ ਖ਼ਬਰ ਲਈ ਅਤੇ ਉਹਨਾਂ ਦਾ ਨਾਸ ਕਰ ਦਿੱਤਾ, ਅਤੇ ਉਹਨਾਂ ਦੀ ਸਾਰੀ ਯਾਦ ਮਿਟਾ ਦਿੱਤੀ।
15 Multiplicaste el pueblo, oh Yavé. Aumentaste el pueblo y lo hiciste glorioso. Ensanchaste todas las fronteras de la tierra.
੧੫ਯਹੋਵਾਹ, ਤੂੰ ਕੌਮ ਨੂੰ ਵਧਾਇਆ, ਤੂੰ ਕੌਮ ਨੂੰ ਵਧਾਇਆ, ਤੂੰ ਜਲਾਲ ਪਾਇਆ, ਤੂੰ ਹੀ ਦੇਸ ਦੀਆਂ ਹੱਦਾਂ ਨੂੰ ਦੂਰ-ਦੂਰ ਫੈਲਾਇਆ।
16 Oh Yavé, en la tribulación te buscaron. Solo pudieron susurrar una oración. Tu castigo estaba sobre ellos.
੧੬ਹੇ ਯਹੋਵਾਹ, ਦੁੱਖ ਵਿੱਚ ਉਹਨਾਂ ਨੇ ਤੈਨੂੰ ਤੱਕਿਆ, ਜਦ ਤੇਰਾ ਦਬਕਾ ਉਹਨਾਂ ਉੱਤੇ ਹੋਇਆ, ਤਾਂ ਉਹ ਹੌਲੀ-ਹੌਲੀ ਪ੍ਰਾਰਥਨਾ ਕਰਨ ਲੱਗੇ।
17 Como la mujer embarazada que se acerca al parto se retuerce y grita de dolor, así estuvimos en tu Presencia, oh Yavé.
੧੭ਜਿਵੇਂ ਗਰਭਵਤੀ ਜਦ ਉਹ ਜਣਨ ਦੇ ਨੇੜੇ ਹੁੰਦੀ ਹੈ, ਆਪਣੀਆਂ ਪੀੜਾਂ ਵਿੱਚ ਤੜਫ਼ਦੀ ਅਤੇ ਚਿੱਲਾਉਂਦੀ ਹੈ, ਉਸੇ ਤਰ੍ਹਾਂ ਹੀ ਹੇ ਯਹੋਵਾਹ ਅਸੀਂ ਵੀ ਤੇਰੇ ਹਜ਼ੂਰ ਸੀ!
18 Concebimos, tuvimos dolores de parto, pero dimos a luz viento. No logramos liberación para la tierra, ni nacieron habitantes del mundo.
੧੮ਅਸੀਂ ਗਰਭੀ ਹੋਏ, ਅਸੀਂ ਤੜਫ਼ੇ, ਪਰ ਜਾਣੋ ਅਸੀਂ ਹਵਾ ਹੀ ਜਣੀ! ਅਸੀਂ ਧਰਤੀ ਵਿੱਚ ਬਚਾਓ ਦਾ ਕੋਈ ਕੰਮ ਨਹੀਂ ਕੀਤਾ, ਅਤੇ ਨਾ ਜਗਤ ਦੇ ਵਾਸੀਆਂ ਨੂੰ ਜਨਮ ਦਿੱਤਾ।
19 Tus muertos vivirán. Tus cadáveres resucitarán. Ustedes los que están tendidos en el polvo despierten y canten jubilosos. Porque tu rocío es como rocío de la aurora. La tierra dará a luz a sus fallecidos.
੧੯ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।
20 Anda, pueblo mío, entra en tus aposentos. Cierra tras ti tus puertas. Escóndete por un breve momento hasta que pase la ira.
੨੦ਹੇ ਮੇਰੀ ਪਰਜਾ, ਆਪਣੀਆਂ ਕੋਠੜੀਆਂ ਵਿੱਚ ਵੜ, ਆਪਣੇ ਬੂਹੇ ਬੰਦ ਕਰ ਲੈ, ਥੋੜ੍ਹੇ ਸਮੇਂ ਲਈ ਆਪਣੇ ਆਪ ਨੂੰ ਲੁਕਾ ਲੈ, ਜਦ ਤੱਕ ਕਹਿਰ ਟਲ ਨਾ ਜਾਵੇ।
21 Ciertamente Yavé sale de su morada para castigar a los habitantes de la tierra por su iniquidad. La tierra mostrará la sangre derramada y ya no encubrirá a sus asesinados.
੨੧ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।

< Isaías 26 >