< Isaías 52 >

1 ¡Despierta! ¡Despierta! Cúbrete con tu poder, oh Sion. Cúbrete con tu ropa de gala, oh Jerusalén, Ciudad Santa. Porque nunca jamás volverá a entrar en ti algún incircunciso o impuro.
ਜਾਗ, ਜਾਗ, ਹੇ ਸੀਯੋਨ, ਆਪਣਾ ਬਲ ਧਾਰਣ ਕਰ, ਹੇ ਯਰੂਸ਼ਲਮ ਪਵਿੱਤਰ ਸ਼ਹਿਰ, ਆਪਣੇ ਸੋਹਣੇ ਬਸਤਰ ਪਹਿਨ ਲੈ, ਕਿਉਂ ਜੋ ਫੇਰ ਕਦੀ ਕੋਈ ਅਸੁੰਨਤਾ ਜਾਂ ਭਰਿਸ਼ਟ ਤੇਰੇ ਵਿੱਚ ਨਾ ਆਵੇਗਾ।
2 Sacúdete el polvo, ponte en pie. Siéntate, oh Jerusalén. Desata las ataduras de tu cuello, oh cautiva hija de Sion.
ਹੇ ਯਰੂਸ਼ਲਮ! ਆਪਣੇ ਆਪ ਤੋਂ ਧੂੜ ਝਾੜ ਅਤੇ ਉੱਠ ਬੈਠ, ਆਪਣੀ ਗਰਦਨ ਦੇ ਬੰਧਨ ਖੋਲ੍ਹ ਕੇ ਸੁੱਟ ਦੇ, ਹੇ ਸੀਯੋਨ ਦੀਏ ਬੱਧੀਏ ਧੀਏ!
3 Porque Yavé dice: Ustedes fueron vendidos por nada y serán rescatados sin dinero.
ਕਿਉਂ ਜੋ ਯਹੋਵਾਹ ਇਹ ਆਖਦਾ ਹੈ, ਤੁਸੀਂ ਮੁਖ਼ਤ ਵੇਚੇ ਗਏ ਇਸ ਲਈ ਹੁਣ ਬਿਨ੍ਹਾਂ ਚਾਂਦੀ ਦੇ ਕੇ ਛੁਡਾਏ ਜਾਓਗੇ।
4 Pues Yavé dice: En el pasado mi pueblo bajó a Egipto para vivir allá. Luego el asirio los oprimió sin causa.
ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਮੇਰੀ ਪਰਜਾ ਪਹਿਲਾਂ ਮਿਸਰ ਵਿੱਚ ਗਈ ਤਾਂ ਜੋ ਉੱਥੇ ਟਿਕੇ ਅਤੇ ਅੱਸ਼ੂਰ ਨੇ ਉਸ ਨੂੰ ਬਿਨ੍ਹਾਂ ਕਾਰਨ ਦਬਾਇਆ।
5 Y ahora, ¿qué hago Yo aquí, dice Yavé, cuando mi pueblo es llevado sin causa? Sus dominadores se mofan, dice Yavé, y todo el día, sin cesar, blasfeman mi Nombre.
ਹੁਣ ਐਥੇ ਮੇਰੇ ਲਈ ਕੀ ਹੈ? ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੇਰੀ ਪਰਜਾ ਜੋ ਮੁਖ਼ਤ ਲਈ ਗਈ, ਅਤੇ ਜੋ ਉਨ੍ਹਾਂ ਉੱਤੇ ਹਕੂਮਤ ਕਰਦੇ ਹਨ, ਉਹ ਉਨ੍ਹਾਂ ਦਾ ਠੱਠਾ ਕਰਦੇ ਹਨ, ਯਹੋਵਾਹ ਦਾ ਵਾਕ ਹੈ, ਸਾਰਾ ਦਿਨ ਲਗਾਤਾਰ ਮੇਰਾ ਨਾਮ ਤੁੱਛ ਜਾਣਿਆ ਜਾਂਦਾ ਹੈ।
6 Por esta causa mi pueblo reconocerá mi Nombre en aquel día, porque Yo soy el que dice: ¡Estoy aquí!
ਇਸ ਲਈ ਮੇਰੀ ਪਰਜਾ ਮੇਰਾ ਨਾਮ ਜਾਣੇਗੀ, ਅਤੇ ਉਸ ਦਿਨ ਉਹ ਜਾਣੇਗੀ ਕਿ ਮੈਂ ਉਹ ਹੀ ਹਾਂ ਜੋ ਪਹਿਲਾਂ ਤੋਂ ਹੀ ਬੋਲਿਆ, ਵੇਖ, ਮੈਂ ਹੀ ਹਾਂ।
7 ¡Cuán hermosos son sobre las montañas los pies del que trae buenas noticias, del que anuncia la paz, del que llega con las buenas noticias, del que anuncia la salvación, del que dice a Sion: Tu ʼElohim reina!
ਜਿਹੜਾ ਖੁਸ਼ਖਬਰੀ ਲੈ ਆਉਂਦਾ ਹੈ, ਉਹ ਦੇ ਪੈਰ ਪਹਾੜਾਂ ਉੱਤੇ ਕਿੰਨੇ ਫੱਬਦੇ ਹਨ! ਜਿਹੜਾ ਸ਼ਾਂਤੀ ਦੀ ਖ਼ਬਰ ਸੁਣਾਉਂਦਾ, ਭਲਿਆਈ ਦੀ ਖੁਸ਼ਖਬਰੀ ਲਿਆਉਂਦਾ, ਜਿਹੜਾ ਮੁਕਤੀ ਦਾ ਸੰਦੇਸ਼ ਸੁਣਾਉਂਦਾ ਹੈ, ਉਹ ਸੀਯੋਨ ਨੂੰ ਆਖਦਾ ਹੈ, ਤੇਰਾ ਪਰਮੇਸ਼ੁਰ ਰਾਜ ਕਰਦਾ ਹੈ।
8 Voz de tus vigilantes. Juntamente alzan la voz y dan gritos de júbilo, porque ven cara a cara a Yavé Quien vuelve a Sion.
ਤੇਰੇ ਰਾਖਿਆਂ ਦੀ ਅਵਾਜ਼ ਸੁਣ! ਉਹ ਅਵਾਜ਼ ਚੁੱਕਦੇ, ਇਕੱਠੇ ਉਹ ਜੈਕਾਰੇ ਗਜਾਉਂਦੇ ਹਨ, ਉਹ ਆਪਣੀਆਂ ਅੱਖਾਂ ਨਾਲ ਵੇਖਣਗੇ ਜਦ ਯਹੋਵਾਹ ਸੀਯੋਨ ਨੂੰ ਮੁੜੇਗਾ।
9 Prorrumpan en júbilo, canten juntas, oh ruinas de Jerusalén. Porque Yavé consuela a su pueblo. Redimió a Jerusalén.
ਖੁੱਲ੍ਹ ਕੇ ਇਕੱਠੇ ਜੈਕਾਰੇ ਗਜਾਓ, ਹੇ ਯਰੂਸ਼ਲਮ ਦੇ ਖੰਡਰੋ! ਕਿਉਂ ਜੋ ਯਹੋਵਾਹ ਨੇ ਆਪਣੀ ਪਰਜਾ ਨੂੰ ਦਿਲਾਸਾ ਦਿੱਤਾ, ਉਸ ਨੇ ਯਰੂਸ਼ਲਮ ਨੂੰ ਛੁਡਾਇਆ ਹੈ।
10 Yavé descubrió su santo brazo a la vista de todas las naciones. Todos los confines de la tierra verán la salvación de nuestro ʼElohim.
੧੦ਯਹੋਵਾਹ ਨੇ ਆਪਣੀ ਪਵਿੱਤਰ ਬਾਂਹ ਸਾਰੀਆਂ ਕੌਮਾਂ ਦੇ ਵੇਖਦਿਆਂ ਪਸਾਰੀ ਅਤੇ ਧਰਤੀ ਦੇ ਸਾਰੇ ਬੰਨੇ ਸਾਡੇ ਪਰਮੇਸ਼ੁਰ ਦੇ ਬਚਾਓ ਨੂੰ ਵੇਖਣਗੇ।
11 Apártense, apártense, salgan de allí. No toquen cosa impura. Salgan de en medio de ella. Purifíquense los que llevan los utensilios de Yavé.
੧੧ਦੂਰ ਹੋਵੋ, ਦੂਰ ਹੋਵੋ, ਉੱਥੋਂ ਨਿੱਕਲ ਜਾਓ! ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਉਹ ਦੇ ਵਿਚਕਾਰੋਂ ਨਿੱਕਲ ਜਾਓ! ਆਪ ਨੂੰ ਸਾਫ਼ ਕਰੋ, ਤੁਸੀਂ ਜੋ ਯਹੋਵਾਹ ਦੇ ਭਾਂਡੇ ਚੁੱਕਦੇ ਹੋ।
12 No saldrán apresurados ni se irán huyendo, porque delante de ustedes irá Yavé, y en la retaguardia el ʼElohim de Israel.
੧੨ਨਾ ਤਾਂ ਤੁਸੀਂ ਕਾਹਲੀ ਨਾਲ ਨਿੱਕਲ ਜਾਓਗੇ, ਨਾ ਨੱਠ ਕੇ ਚੱਲੇ ਜਾਓਗੇ, ਕਿਉਂ ਜੋ ਯਹੋਵਾਹ ਤੁਹਾਡੇ ਅੱਗੇ-ਅੱਗੇ ਚੱਲੇਗਾ, ਇਸਰਾਏਲ ਦਾ ਪਰਮੇਸ਼ੁਰ ਪਿੱਛੋਂ ਤੁਹਾਡੀ ਰਾਖੀ ਕਰੇਗਾ।
13 Miren, mi Esclavo será prosperado y engrandecido. Será exaltado y levantado muy en alto.
੧੩ਵੇਖੋ, ਮੇਰਾ ਦਾਸ ਸਫ਼ਲ ਹੋਵੇਗਾ, ਉਹ ਉੱਚਾ ਅਤੇ ਉਤਾਹਾਂ ਕੀਤਾ ਜਾਵੇਗਾ, ਉਹ ਅੱਤ ਮਹਾਨ ਹੋਵੇਗਾ।
14 De la manera como muchos se asombraron de ti, [pueblo mío], así su apariencia fue desfigurada, más que la de cualquier hombre, y su aspecto, más que el de los hijos de hombres.
੧੪ਜਿਵੇਂ ਬਹੁਤੇ ਤੇਰੇ ਉੱਤੇ ਹੈਰਾਨ ਹੋਏ, - ਕਿਉਂ ਜੋ ਉਹ ਦਾ ਮੂੰਹ ਅਜਿਹਾ ਵਿਗੜਿਆ ਹੋਇਆ ਸੀ ਕਿ ਉਹ ਮਨੁੱਖਾਂ ਵਰਗਾ ਨਹੀਂ ਸੀ ਜਾਪਦਾ ਅਤੇ ਉਹ ਦਾ ਰੂਪ ਵੀ ਆਦਮ-ਵੰਸ਼ੀਆਂ ਵਰਗਾ ਨਹੀਂ ਸੀ!
15 Asombrará a muchas naciones. Los reyes cerrarán la boca ante Él, porque verán lo que nunca fue relatado y comprenderán lo que nunca oyeron.
੧੫ਸੋ ਉਹ ਬਹੁਤੀਆਂ ਕੌਮਾਂ ਨੂੰ ਦੰਗ ਕਰ ਦੇਵੇਗਾ, ਉਹ ਦੇ ਕਾਰਨ ਰਾਜੇ ਆਪਣਾ ਮੂੰਹ ਬੰਦ ਰੱਖਣਗੇ, ਕਿਉਂਕਿ ਜੋ ਉਹਨਾਂ ਨੂੰ ਦੱਸਿਆ ਨਾ ਗਿਆ, ਉਹ ਵੇਖਣਗੇ, ਅਤੇ ਜੋ ਉਹਨਾਂ ਨੇ ਨਹੀਂ ਸੁਣਿਆ, ਉਹ ਸਮਝਣਗੇ।

< Isaías 52 >