< Isaías 60 >
1 ¡Levántate, resplandece, porque llegó tu Luz! ¡La gloria de Yavé resplandeció sobre ti!
੧ਉੱਠ, ਚਮਕ, ਕਿਉਂ ਜੋ ਤੇਰਾ ਚਾਨਣ ਆ ਗਿਆ ਹੈ, ਅਤੇ ਯਹੋਵਾਹ ਦਾ ਪਰਤਾਪ ਤੇਰੇ ਉੱਤੇ ਚਮਕਿਆ ਹੈ।
2 En verdad, la tenebrosidad cubrirá la tierra, densa oscuridad, a los pueblos. Pero Yavé resplandecerá sobre ti, y aparecerá su gloria sobre ti.
੨ਵੇਖੋ, ਹਨ੍ਹੇਰਾ ਧਰਤੀ ਨੂੰ ਢੱਕ ਲਵੇਗਾ, ਅਤੇ ਉੱਮਤਾਂ ਉੱਤੇ ਘੁੱਪ ਹਨ੍ਹੇਰਾ ਛਾਇਆ ਹੈ, ਪਰ ਯਹੋਵਾਹ ਤੇਰੇ ਉੱਤੇ ਚਮਕੇਗਾ, ਅਤੇ ਉਹ ਦਾ ਪਰਤਾਪ ਤੇਰੇ ਉੱਤੇ ਪਰਗਟ ਹੋਵੇਗਾ।
3 Los gentiles acudirán a tu luz, los reyes, al resplandor de tu amanecer.
੩ਕੌਮਾਂ ਤੇਰੇ ਚਾਨਣ ਵੱਲ ਆਉਣਗੀਆਂ, ਅਤੇ ਰਾਜੇ ਤੇਰੇ ਚੜ੍ਹਾਓ ਦੀ ਚਮਕ ਵੱਲ।
4 Levanta tus ojos alrededor y mira. Todos ellos se reunieron y vinieron a ti. Tus hijos vendrán de lejos y tus hijas serán traídas en brazos.
੪ਆਪਣੀਆਂ ਅੱਖਾਂ ਚੁੱਕ ਕੇ ਆਲੇ-ਦੁਆਲੇ ਵੇਖ! ਉਹ ਸਭ ਦੇ ਸਭ ਇਕੱਠੇ ਹੁੰਦੇ, ਉਹ ਤੇਰੇ ਕੋਲ ਆਉਂਦੇ, ਤੇਰੇ ਪੁੱਤਰ ਦੂਰੋਂ ਆਉਣਗੇ, ਅਤੇ ਤੇਰੀਆਂ ਧੀਆਂ ਕੁੱਛੜ ਚੁੱਕੀਆਂ ਜਾਣਗੀਆਂ।
5 Entonces verás y resplandecerás. Tu corazón se maravillará y se regocijará porque vuelve a ti la abundancia del mar. La riqueza de las naciones viene a ti.
੫ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।
6 Una multitud de camellos te cubrirá, dromedarios de Madián y de Efa. Vendrán todos los de Sabá. Traerán oro e incienso, y proclamarán las alabanzas de Yavé.
੬ਊਠਾਂ ਦੇ ਝੁੰਡ ਤੇਰੇ ਦੇਸ ਨੂੰ ਭਰ ਦੇਣਗੇ, ਮਿਦਯਾਨ ਅਤੇ ਏਫਾਹ ਦੇਸ ਦੇ ਜੁਆਨ ਊਠ, ਸ਼ਬਾ ਦੇਸ ਤੋਂ ਸਾਰੇ ਲੋਕ ਆਉਣਗੇ, ਅਤੇ ਸੋਨਾ ਅਤੇ ਲੁਬਾਨ ਲਿਆਉਣਗੇ ਅਤੇ ਯਹੋਵਾਹ ਦੀ ਉਸਤਤ ਦਾ ਪਰਚਾਰ ਕਰਨਗੇ।
7 Serán reunidos para ti todos los rebaños de Cedar, los carneros de Nebaiot te servirán. Subirán como ofrenda agradable sobre mi altar, y glorificaré el esplendor de mi Casa.
੭ਕੇਦਾਰ ਦੇਸ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਤ ਦੇਸ ਦੇ ਮੇਂਢੇ ਤੇਰੀ ਸੇਵਾ ਕਰਨਗੇ, ਉਹ ਮੇਰੀ ਜਗਵੇਦੀ ਉੱਤੇ ਕਬੂਲ ਕੀਤੇ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਹੋਰ ਵੀ ਪਰਤਾਪੀ ਬਣਾਵਾਂਗਾ।
8 ¿Quiénes son éstos que vuelan como nubes, y como palomas a su palomar?
੮ਇਹ ਕੌਣ ਹਨ ਜਿਹੜੇ ਬੱਦਲ ਵਾਂਗੂੰ ਉੱਡੇ ਆਉਂਦੇ ਹਨ, ਜਿਵੇਂ ਘੁੱਗੀਆਂ ਆਪਣੇ ਆਲ੍ਹਣਿਆਂ ਨੂੰ?
9 Ciertamente, las costas esperarán en Mí. Las naves de Tarsis vendrán a la cabeza. Traerán a tus hijos de lejos con su plata y su oro por causa del Nombre de Yavé tu ʼElohim y del Santo de Israel, Quien te llenó de esplendor.
੯ਸੱਚ-ਮੁੱਚ ਟਾਪੂ ਮੇਰੀ ਉਡੀਕ ਕਰਨਗੇ, ਸਭ ਤੋਂ ਅੱਗੇ ਤਰਸ਼ੀਸ਼ ਦੇ ਜਹਾਜ਼ ਹੋਣਗੇ, ਤਾਂ ਜੋ ਉਹ ਤੇਰੇ ਪੁੱਤਰਾਂ ਨੂੰ ਉਹਨਾਂ ਦੀ ਚਾਂਦੀ ਤੇ ਸੋਨੇ ਸਮੇਤ ਯਹੋਵਾਹ ਤੇਰੇ ਪਰਮੇਸ਼ੁਰ ਅਰਥਾਤ ਇਸਰਾਏਲ ਦੇ ਪਵਿੱਤਰ ਪੁਰਖ ਲਈ ਤੇਰੇ ਕੋਲ ਦੂਰੋਂ ਲਿਆਉਣ, ਕਿਉਂ ਜੋ ਉਸ ਨੇ ਤੈਨੂੰ ਸ਼ਾਨੋ-ਸ਼ੌਕਤ ਨਾਲ ਭਰਿਆ ਹੈ।
10 Extranjeros reedificarán tus muros, y sus reyes te servirán. Aunque te castigué en mi furor, en mi buena voluntad tendré misericordia de ti.
੧੦ਪਰਦੇਸੀ ਤੇਰੀਆਂ ਕੰਧਾਂ ਨੂੰ ਉਸਾਰਨਗੇ, ਅਤੇ ਉਹਨਾਂ ਦੇ ਰਾਜੇ ਤੇਰੀ ਸੇਵਾ ਕਰਨਗੇ, ਭਾਵੇਂ ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਮਾਰਿਆ, ਪਰ ਮੈਂ ਆਪਣੀ ਪ੍ਰਸੰਨਤਾ ਵਿੱਚ ਤੇਰੇ ਉੱਤੇ ਰਹਮ ਕਰਾਂਗਾ।
11 Tus puertas estarán continuamente abiertas. No serán cerradas de día ni de noche, para que las riquezas de las naciones sean traídas a ti, y sus reyes conducidos a ti.
੧੧ਤੇਰੇ ਫਾਟਕ ਸਦਾ ਖੁੱਲ੍ਹੇ ਰਹਿਣਗੇ, ਉਹ ਦਿਨ ਰਾਤ ਬੰਦ ਨਾ ਹੋਣਗੇ, ਤਾਂ ਜੋ ਲੋਕ ਤੇਰੇ ਕੋਲ ਕੌਮਾਂ ਦਾ ਧਨ, ਅਤੇ ਉਹਨਾਂ ਦੇ ਰਾਜਿਆਂ ਨੂੰ ਬੰਦੀ ਬਣਾ ਕੇ ਜਿੱਤ ਦੇ ਜਲੂਸ ਵਿੱਚ ਤੇਰੇ ਕੋਲ ਲਿਆਉਣ।
12 Porque la nación o el reino que no te sirva perecerá. Esa nación será completamente destruida.
੧੨ਜਿਹੜੀ ਕੌਮ ਅਤੇ ਜਿਹੜਾ ਰਾਜ ਤੇਰੀ ਸੇਵਾ ਨਾ ਕਰੇਗਾ, ਉਹ ਨਾਸ ਹੋ ਜਾਵੇਗਾ, ਹਾਂ, ਉਹ ਕੌਮਾਂ ਪੂਰੀ ਤਰ੍ਹਾਂ ਹੀ ਬਰਬਾਦ ਹੋ ਜਾਣਗੀਆਂ।
13 Vendrá a ti el esplendor del Líbano con el ciprés, el abeto y el pino, para hermosear el lugar de mi Santuario. Yo haré esplendoroso el estrado de mis pies.
੧੩ਲਬਾਨੋਨ ਦੀ ਸ਼ਾਨ ਤੇਰੇ ਕੋਲ ਆਵੇਗੀ ਅਰਥਾਤ ਸਰੂ, ਚੀਲ ਅਤੇ ਚਨਾਰ ਤੇਰੇ ਕੋਲ ਇਕੱਠੇ ਕੀਤੇ ਜਾਣਗੇ ਤਾਂ ਜੋ ਉਹ ਮੇਰੇ ਪਵਿੱਤਰ ਸਥਾਨ ਨੂੰ ਸਜਾਉਣ, ਇਸ ਤਰ੍ਹਾਂ ਮੈਂ ਆਪਣੇ ਪੈਰਾਂ ਦੇ ਸਥਾਨ ਨੂੰ ਸ਼ਾਨਦਾਰ ਬਣਾਵਾਂਗਾ।
14 Los hijos de los que te afligieron vendrán encorvados a ti, y los que te escarnecieron se postrarán a las plantas de tus pies. Te llamarán Ciudad de Yavé, Sion del Santo de Israel.
੧੪ਤੈਨੂੰ ਦੁੱਖ ਦੇਣ ਵਾਲਿਆਂ ਦੀ ਸੰਤਾਨ ਤੇਰੇ ਕੋਲ ਸਿਰ ਝੁਕਾ ਕੇ ਆਵੇਗੀ, ਤੈਨੂੰ ਤੁੱਛ ਜਾਣਨ ਵਾਲੇ ਸਾਰੇ ਤੇਰੇ ਪੈਰਾਂ ਉੱਤੇ ਮੱਥਾ ਟੇਕਣਗੇ, ਉਹ ਤੈਨੂੰ ਯਹੋਵਾਹ ਦਾ ਸ਼ਹਿਰ, ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦਾ ਸੀਯੋਨ ਆਖਣਗੇ।
15 Aunque fuiste abandonada y aborrecida, sin que nadie transitara por ti, Yo te convierto en esplendor perpetuo, el gozo de todas las generaciones.
੧੫ਭਾਵੇਂ ਤੂੰ ਤਿਆਗੀ ਹੋਈ ਅਤੇ ਘਿਣਾਉਣੀ ਸੀ, ਅਤੇ ਤੇਰੇ ਵਿੱਚੋਂ ਦੀ ਕੋਈ ਨਹੀਂ ਸੀ ਲੰਘਦਾ, ਪਰ ਮੈਂ ਤੈਨੂੰ ਸਦਾ ਲਈ ਮਾਣ ਅਤੇ ਪੀੜ੍ਹੀਓਂ ਪੀੜ੍ਹੀ ਤੱਕ ਖੁਸ਼ੀ ਦਾ ਕਾਰਨ ਬਣਾਵਾਂਗਾ।
16 Mamarás la leche de las naciones y el pecho de los reyes. Entenderás que Yo, Yavé, soy tu Salvador, tu Redentor, el Fuerte de Jacob.
੧੬ਤੂੰ ਕੌਮਾਂ ਦਾ ਦੁੱਧ ਚੁੰਘੇਗੀ, ਅਤੇ ਰਾਜਿਆਂ ਦੀ ਛਾਤੀ ਚੁੰਘੇਗੀ, ਤੂੰ ਜਾਣ ਲਵੇਂਗੀ ਕਿ ਮੈਂ ਯਹੋਵਾਹ ਤੇਰਾ ਬਚਾਉਣ ਵਾਲਾ ਹਾਂ, ਤੇਰਾ ਛੁਡਾਉਣ ਵਾਲਾ, ਯਾਕੂਬ ਦਾ ਸਰਬ ਸ਼ਕਤੀਮਾਨ ਹਾਂ।
17 En lugar de bronce, te traeré oro. En lugar de hierro, te traeré plata. En lugar de madera, bronce. En lugar de piedras, hierro. Te daré la paz como administrador, y la justicia como supervisor.
੧੭ਪਿੱਤਲ ਦੀ ਥਾਂ ਮੈਂ ਸੋਨਾ ਅਤੇ ਲੋਹੇ ਦੀ ਥਾਂ ਮੈਂ ਚਾਂਦੀ ਲਿਆਵਾਂਗਾ, ਲੱਕੜੀ ਦੇ ਥਾਂ ਪਿੱਤਲ ਅਤੇ ਪੱਥਰਾਂ ਦੇ ਥਾਂ ਲੋਹਾ ਲਿਆਵਾਂਗਾ, ਮੈਂ ਸ਼ਾਂਤੀ ਨੂੰ ਤੇਰਾ ਹਾਕਮ ਅਤੇ ਸੁੱਖ ਨੂੰ ਤੇਰਾ ਧਰਮ ਬਣਾਵਾਂਗਾ।
18 No se oirá más en tu tierra: ¡Violencia! Ni dentro de tus fronteras: ¡Ruina! ¡Destrucción! Tus muros se llamarán Salvación, y tus puertas Alabanza.
੧੮ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।
19 El sol nunca jamás te servirá como luz de día, ni el resplandor de la luna te alumbrará. Yavé será tu Luz perpetua. El ʼElohim tuyo será tu Esplendor.
੧੯ਫੇਰ ਦਿਨ ਨੂੰ ਸੂਰਜ ਤੇਰਾ ਚਾਨਣ ਨਾ ਹੋਵੇਗਾ, ਨਾ ਚੰਦ ਉਜਾਲੇ ਲਈ ਤੈਨੂੰ ਚਾਨਣ ਦੇਵੇਗਾ, ਪਰ ਯਹੋਵਾਹ ਤੇਰਾ ਸਦੀਪਕ ਚਾਨਣ ਹੋਵੇਗਾ, ਅਤੇ ਤੇਰਾ ਪਰਮੇਸ਼ੁਰ ਤੇਰੀ ਸ਼ੋਭਾ ਠਹਿਰੇਗਾ।
20 Tu sol no se ocultará jamás, ni menguará tu luna, porque Yavé será tu Luz perpetua. Los días de tu luto terminarán.
੨੦ਤੇਰਾ ਸੂਰਜ ਫੇਰ ਨਹੀਂ ਲੱਥੇਗਾ, ਨਾ ਤੇਰੇ ਲਈ ਚੰਦ ਦੀ ਰੋਸ਼ਨੀ ਘੱਟ ਹੋਵੇਗੀ, ਕਿਉਂ ਜੋ ਯਹੋਵਾਹ ਜੋ ਤੇਰੇ ਲਈ ਸਦੀਪਕ ਚਾਨਣ ਹੋਵੇਗਾ, ਅਤੇ ਤੇਰੇ ਸੋਗ ਦੇ ਦਿਨ ਮੁੱਕ ਜਾਣਗੇ।
21 Tu pueblo, todos ellos justos, heredarán para siempre la tierra, retoños de mi plantío, obra de mis manos, para que Yo sea glorificado.
੨੧ਤੇਰੇ ਸਾਰੇ ਲੋਕ ਧਰਮੀ ਹੋਣਗੇ, ਉਹ ਧਰਤੀ ਨੂੰ ਸਦਾ ਲਈ ਵੱਸ ਵਿੱਚ ਰੱਖਣਗੇ, ਉਹ ਮੇਰੇ ਲਾਏ ਹੋਏ ਬੂਟੇ ਅਤੇ ਮੇਰੇ ਹੱਥਾਂ ਦਾ ਕੰਮ ਠਹਿਰਣਗੇ ਤਾਂ ਜੋ ਮੇਰੀ ਸ਼ੋਭਾ ਪਰਗਟ ਹੋਵੇ।
22 El más pequeño equivaldrá a 1.000, y el menor a una nación poderosa. Yo, Yavé, apresuraré esto en su tiempo.
੨੨ਛੋਟੇ ਤੋਂ ਛੋਟਾ ਇੱਕ ਹਜ਼ਾਰ ਹੋ ਜਾਵੇਗਾ, ਅਤੇ ਸਭ ਤੋਂ ਕਮਜ਼ੋਰ ਇੱਕ ਬਲਵੰਤ ਕੌਮ, ਮੈਂ ਯਹੋਵਾਹ ਸਮੇਂ ਸਿਰ ਇਹ ਨੂੰ ਛੇਤੀ ਪੂਰਾ ਕਰਾਂਗਾ।