< Jeremías 18 >
1 La Palabra de Yavé que vino a Jeremías:
੧ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਕੋਲ ਆਇਆ ਕਿ
2 Levántate, baja a la casa del alfarero y allí oirás mis Palabras.
੨ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ
3 Bajé a la casa del alfarero. Ahí estaba él trabajando sobre la rueda.
੩ਤਾਂ ਮੈਂ ਘੁਮਿਆਰ ਦੇ ਘਰ ਨੂੰ ਉੱਤਰ ਗਿਆ ਅਤੇ ਵੇਖੋ, ਉਹ ਆਪਣੇ ਚੱਕ ਉੱਤੇ ਕੰਮ ਕਰ ਰਿਹਾ ਸੀ
4 La vasija de arcilla que hacía se echó a perder en su mano. Volvió e hizo de ella otra vasija, según le pareció mejor hacerla.
੪ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।
5 Entonces la Palabra de Yavé vino a mí:
੫ਫਿਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
6 ¿No podré Yo hacer con ustedes, oh Casa de Israel, como hace este alfarero? dice Yavé. Ciertamente como la arcilla es en mano del alfarero, así son ustedes en mi mano, oh Casa de Israel.
੬ਹੇ ਇਸਰਾਏਲ ਦੇ ਘਰਾਣੇ, ਕੀ ਮੈਂ ਇਸ ਘੁਮਿਆਰ ਵਾਂਗੂੰ ਤੁਹਾਡੇ ਨਾਲ ਨਹੀਂ ਕਰ ਸਕਦਾ? ਯਹੋਵਾਹ ਦਾ ਵਾਕ ਹੈ। ਵੇਖੋ, ਹੇ ਇਸਰਾਏਲ ਦੇ ਘਰਾਣੇ, ਜਿਵੇਂ ਮਿੱਟੀ ਘੁਮਿਆਰ ਦੇ ਹੱਥ ਵਿੱਚ ਹੈ ਤਿਵੇਂ ਤੁਸੀਂ ਮੇਰੇ ਹੱਥ ਵਿੱਚ ਹੋ
7 En un momento hablo contra pueblos y contra reinos, para desarraigar, destruir y arruinar.
੭ਜਿਸ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਦੇ ਬਾਰੇ ਬੋਲਾਂ ਕਿ ਮੈਂ ਉਹ ਨੂੰ ਪੁੱਟ ਸੁੱਟਾਂਗਾ, ਢਾਹ ਦਿਆਂਗਾ ਅਤੇ ਨਾਸ ਕਰਾਂਗਾ
8 Pero si esa nación contra la cual hablé se devuelve de su maldad, Yo desistiré del mal que pensé hacerle.
੮ਜੇ ਉਹ ਕੌਮ ਜਿਹ ਦੇ ਬਾਰੇ ਮੈਂ ਗੱਲ ਕੀਤੀ ਸੀ ਆਪਣੀ ਬਦੀ ਤੋਂ ਮੁੜੇ, ਤਦ ਮੈਂ ਉਸ ਬਦੀ ਤੋਂ ਪਛਤਾਵਾਂਗਾ, ਜਿਹੜੀ ਮੈਂ ਉਹ ਦੇ ਨਾਸ ਕਰਨ ਲਈ ਸੋਚੀ ਸੀ
9 En un momento hablo a una nación o a un reino para edificar y plantar.
੯ਅਤੇ ਜੇ ਕਿਸੇ ਵੇਲੇ ਮੈਂ ਕਿਸੇ ਕੌਮ ਜਾਂ ਕਿਸੇ ਪਾਤਸ਼ਾਹੀ ਬਾਰੇ ਬੋਲਾਂ ਕਿ ਉਹ ਨੂੰ ਬਣਾਵਾਂਗਾ ਅਤੇ ਲਾਵਾਂਗਾ
10 Pero si hace lo malo ante mis ojos y no obedece mi voz, entonces Yo también desistiré del bien que prometí hacerle.
੧੦ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ
11 Ahora pues, habla a los hombres de Judá y a los habitantes de Jerusalén: Yavé dice: En verdad, Yo preparo un mal, y trazo un designio contra ustedes. Cada uno regrese de su mal camino, y mejore sus caminos y sus obras.
੧੧ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ
12 Pero ellos responderán: Es inútil, porque seguimos tras nuestros propios designios. Cada uno hace según la terquedad de su malvado corazón.
੧੨ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।
13 Por tanto Yavé dice: Pregunten ahora entre los pueblos: ¿Quién oyó cosa semejante? ¡La virgen de Israel hizo algo horrible!
੧੩ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਨਕ ਗੱਲ ਕੀਤੀ ਹੈ!
14 ¿Desaparecerá la nieve de las peñas de las montañas del Líbano? ¿Se agotarán las frescas aguas que fluyen de tierras lejanas?
੧੪ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚੱਟਾਨ ਨੂੰ ਛੱਡ ਦੇਵੇਗੀ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ?
15 Pues mi pueblo me olvidó. Ofrece incienso a lo que no tiene valor. Tropezó en sus caminos, en las sendas antiguas. Camina por senderos, y no por la calzada.
੧੫ਪਰ ਮੇਰੀ ਪਰਜਾ ਨੇ ਤਾਂ ਮੈਨੂੰ ਵਿਸਾਰ ਦਿੱਤਾ ਹੈ, ਉਹ ਵਿਅਰਥ ਲਈ ਧੂਪ ਧੁਖਾਉਂਦੇ ਹਨ, ਉਹਨਾਂ ਨੇ ਆਪਣਿਆਂ ਰਾਹਾਂ ਵਿੱਚ ਠੇਡਾ ਖਾਧਾ, ਹਾਂ, ਆਪਣਿਆਂ ਰਾਹਾਂ ਵਿੱਚ, ਅਤੇ ਉਹ ਪਹਿਆਂ ਵਿੱਚ ਦੀ ਚੱਲਣ ਲੱਗੇ, ਜਿਹੜੇ ਪੱਧਰੇ ਰਾਹ ਨਹੀਂ ਹਨ।
16 Convirtió su tierra en una desolación y burla perpetua. Todo el que pase por ella se asombrará y meneará la cabeza.
੧੬ਸੋ ਉਹ ਆਪਣੇ ਦੇਸ ਨੂੰ ਵਿਰਾਨ ਅਤੇ ਸਦਾ ਲਈ ਨੱਕ ਚੜ੍ਹਾਉਣ ਦਾ ਕਾਰਨ ਬਣਾਉਂਦੇ ਹਨ। ਜੋ ਕੋਈ ਉੱਥੋਂ ਦੀ ਲੰਘੇ ਹੈਰਾਨ ਹੋਵੇਗਾ, ਅਤੇ ਆਪਣਾ ਸਿਰ ਹਿਲਾਵੇਗਾ!
17 Como con un viento del oriente los esparciré delante del enemigo. En el día de la aflicción les daré la espalda y no el rostro.
੧੭ਮੈਂ ਉਹਨਾਂ ਨੂੰ ਪੁਰੇ ਦੀ ਹਵਾ ਵਾਂਗੂੰ ਵੈਰੀ ਦੇ ਅੱਗੇ ਖਿਲਾਰ ਦਿਆਂਗਾ, ਮੈਂ ਉਹਨਾਂ ਨੂੰ ਬਿਪਤਾ ਦੇ ਦਿਨ ਆਪਣੀ ਪਿੱਠ ਵਿਖਾਵਾਂਗਾ, ਮੂੰਹ ਨਹੀਂ।
18 Entonces ellos dijeron: ¡Vengan, tramemos nosotros un plan contra Jeremías! Porque la enseñanza no le faltará al sacerdote, ni el consejo al sabio, ni la palabra al profeta. Vengan, causémosle una herida en la lengua, y no atendamos ninguna de sus palabras.
੧੮ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।
19 Oh Yavé, escúchame y oye la voz de los que contienden contra mí.
੧੯ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਸੁਣ ਲੈ!
20 ¿Se paga el bien con mal? Porque cavaron una fosa para mi vida. Recuerda cómo intercedí por ellos ante Ti, para apartar tu ira de ellos.
੨੦ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।
21 Por tanto, entrega sus hijos al hambre. Entrégalos al poder de la espada. Queden sus esposas viudas y sin hijos. Sean sus esposos expuestos a la muerte, y sus jóvenes mueran a espada en la batalla.
੨੧ਇਸ ਲਈ ਉਹਨਾਂ ਦੇ ਬੱਚਿਆਂ ਨੂੰ ਕਾਲ ਦੇ ਹਵਾਲੇ ਕਰ, ਅਤੇ ਉਹਨਾਂ ਨੂੰ ਤਲਵਾਰ ਦੇ ਘਾਟ ਉਤਾਰ! ਉਹਨਾਂ ਦੀਆਂ ਔਰਤਾਂ ਔਂਤਰੀਆਂ ਅਤੇ ਵਿਧਵਾ ਹੋਣ ਅਤੇ ਉਹਨਾਂ ਦੇ ਮਨੁੱਖ ਤਲਵਾਰ ਨਾਲ ਮਰਨ ਉਹਨਾਂ ਦੇ ਚੁਗਵੇਂ ਲੜਾਈ ਵਿੱਚ ਤਲਵਾਰ ਨਾਲ ਮਾਰੇ ਜਾਣ!
22 Que se oiga clamor en sus casas cuando de repente lleves tropas contra ellos, porque cavaron una fosa para atraparme, y escondieron trampas a mis pies.
੨੨ਉਹਨਾਂ ਦੇ ਘਰਾਂ ਤੋਂ ਚਿੱਲਾਉਣਾ ਸੁਣਿਆ ਜਾਵੇ, ਜਦ ਤੂੰ ਉਹਨਾਂ ਉੱਤੇ ਅਚਾਨਕ ਲਸ਼ਕਰ ਚੜ੍ਹਾ ਲਿਆਵੇਂਗਾ, ਕਿਉਂ ਜੋ ਉਹਨਾਂ ਮੇਰੇ ਫੜਨ ਲਈ ਟੋਆ ਪੁੱਟਿਆ ਹੈ, ਅਤੇ ਮੇਰੇ ਪੈਰਾਂ ਲਈ ਫਾਹੀ ਲਾਈ ਹੈ।
23 Pero Tú, oh Yavé, conoces sus designios contra mí para matarme. No hagas sacrificio que apacigüe por sus pecados. Procede así con ellos en el tiempo de tu furor.
੨੩ਹੇ ਯਹੋਵਾਹ, ਤੂੰ ਉਹਨਾਂ ਦੀਆਂ ਸਾਰੀਆਂ ਸਲਾਹਾਂ ਜਾਣਦਾ ਹੈ ਜੋ ਮੇਰੇ ਮਰਨ ਲਈ ਹਨ ਉਹਨਾਂ ਦੀ ਬਦੀ ਨਾ ਢੱਕ, ਨਾ ਉਹਨਾਂ ਦੇ ਪਾਪ ਆਪਣੇ ਅੱਗੋਂ ਮਿਟਾ। ਉਹ ਤੇਰੇ ਅੱਗੇ ਡੇਗੇ ਜਾਣ, ਆਪਣੇ ਕਹਿਰ ਦੇ ਵੇਲੇ ਉਹਨਾਂ ਨਾਲ ਐਉਂ ਵਰਤ!।