< Jeremías 2 >
1 La Palabra de Yavé vino a mí:
੧ਯਹੋਵਾਹ ਦਾ ਬਚਨ ਮੇਰੇ ਕੋਲ ਆਇਆ
2 Vé y proclama a oídos de Jerusalén: Yavé dice: Yo recuerdo con respecto a ti la devoción de tu juventud, el amor de tu desposorio, de tu andar detrás de Mí en el desierto, en tierra no sembrada.
੨ਕਿ ਜਾ ਅਤੇ ਯਰੂਸ਼ਲਮ ਦੇ ਵਿੱਚ ਪੁਕਾਰ ਕਿ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਮੈਂ ਤੇਰੀ ਜੁਆਨੀ ਦੀ ਕਿਰਪਾ, ਤੇਰੇ ਵਿਆਹ ਦੇ ਪ੍ਰੇਮ ਨੂੰ ਚੇਤੇ ਕਰਦਾ ਹਾਂ, ਜੋ ਤੂੰ ਉਜਾੜ ਵਿੱਚ ਮੇਰੇ ਪਿੱਛੇ-ਪਿੱਛੇ ਚੱਲੀਂ, ਉਸ ਧਰਤੀ ਵਿੱਚ ਜਿਹੜੀ ਬੀਜੀ ਨਹੀਂ ਗਈ ਸੀ।
3 Israel era santo para Yavé, primicias de su cosecha. Todos los que comieron de ellas fueron culpables. La aflicción cayó sobre ellos, dice Yavé.
੩ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਸ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਉਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।
4 Oigan la Palabra de Yavé, oh casa de Jacob y todas las familias de la Casa de Israel.
੪ਹੇ ਯਾਕੂਬ ਦੇ ਘਰਾਣੇ ਦੇ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ
5 Yavé dice: ¿Qué injusticia hallaron en Mí sus antepasados por la cual se alejaron de Mí, siguieron tras la vanidad y se envanecieron?
੫ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ?
6 No preguntaron: ¿Dónde está Yavé, Quien nos sacó de la tierra de Egipto y nos condujo por el desierto, por tierra deshabitada y de sombra de muerte, tierra sedienta y sombría, tierra por la cual nadie cruza y en la cual nadie vive?
੬ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।
7 Yo los introduje en una tierra fructífera para que comieran sus frutos y delicias. Pero cuando ustedes entraron, contaminaron mi tierra y convirtieron mi heredad en una repugnancia.
੭ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ।
8 Los sacerdotes no preguntaban: ¿Dónde está Yavé? Los que manejan la Ley no me conocieron. Los magistrados también cometieron transgresión contra Mí. Los profetas profetizaban por baal y seguían tras lo que no aprovecha.
੮ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ।
9 Por tanto, aún contenderé contra ustedes, y pelearé contra sus nietos, dice Yavé.
੯ਇਸ ਲਈ ਮੈਂ ਫਿਰ ਤੁਹਾਡੇ ਨਾਲ ਝਗੜਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਤੁਹਾਡੇ ਪੁੱਤਰਾਂ ਦੇ ਪੁੱਤਰਾਂ ਨਾ ਝਗੜਾਂਗਾ।
10 Pasen a las costas de Quitim y miren. Envíen a Cedar y consideren atentamente, y vean si sucedió algo semejante a esto:
੧੦ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਰ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ!
11 ¿Alguna nación cambió sus ʼelohim? Aunque ellos no son ʼelohim, pues mi pueblo cambió su gloria por lo que no aprovecha.
੧੧ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।
12 ¡Asómbrense, oh cielos y horrorícense por esto! Tiemblen muchísimo, dice Yavé.
੧੨ਹੇ ਅਕਾਸ਼ੋ, ਇਸ ਉੱਤੇ ਹੈਰਾਨ ਹੋਵੋ, ਬਹੁਤ ਡਰ ਜਾਓ ਤੇ ਉੱਕੇ ਵਿਰਾਨ ਹੋ ਜਾਓ! ਯਹੋਵਾਹ ਦਾ ਵਾਕ ਹੈ।
13 Porque mi pueblo hizo dos males: Me abandonaron a Mí, fuente de aguas vivas, y cavaron para ellos cisternas rotas que no retienen el agua.
੧੩ਮੇਰੀ ਪਰਜਾ ਨੇ ਦੋ ਬੁਰਿਆਈਆਂ ਜੋ ਕੀਤੀਆਂ, - ਉਹਨਾਂ ਨੇ ਮੈਨੂੰ ਤਿਆਗ ਦਿੱਤਾ, ਜੀਉਂਦੇ ਪਾਣੀ ਦੇ ਸੋਤੇ ਨੂੰ, ਆਪਣੇ ਲਈ ਚੁਬੱਚੇ ਪੁੱਟੇ, ਟੁੱਟੇ ਹੋਏ ਚੁਬੱਚੇ, ਜਿਹਨਾਂ ਵਿੱਚ ਪਾਣੀ ਨਹੀਂ ਠਹਿਰਦਾ।
14 ¿Israel es esclavo? ¿Es un criado nacido en casa? ¿Por qué entonces fue una presa?
੧੪ਕੀ ਇਸਰਾਏਲ ਗੁਲਾਮ ਹੈ? ਕੀ ਉਹ ਮੁੱਢੋਂ ਗੁਲਾਮੀ ਵਿੱਚ ਹੈ? ਉਹ ਕਿਉਂ ਲੁੱਟ ਬਣਿਆ?
15 Los leoncillos rugieron contra él, levantaron su rugido y convirtieron su tierra en una desolación. Sus ciudades están quemadas y sin habitante.
੧੫ਜੁਆਨ ਬੱਬਰ ਸ਼ੇਰ ਉਹ ਦੇ ਉੱਤੇ ਭੁੱਬਾਂ ਮਾਰਦੇ, ਉਹਨਾਂ ਨੇ ਆਪਣੀ ਅਵਾਜ਼ ਕੱਢੀ, ਉਹਨਾਂ ਨੇ ਉਸ ਦਾ ਦੇਸ ਖ਼ਰਾਬ ਬਣਾ ਦਿੱਤਾ, ਉਹ ਦੇ ਸ਼ਹਿਰ ਸਾੜੇ ਹੋਏ ਹਨ, ਅਤੇ ਵੱਸਣ ਵਾਲਾ ਕੋਈ ਨਹੀਂ।
16 Aun los hijos de Menfis y de Tafnes te raparon la coronilla.
੧੬ਨਾਲੇ ਨੋਫ਼ ਅਤੇ ਤਹਪਨਹੇਸ ਸ਼ਹਿਰ ਦੀ ਅੰਸ ਨੇ, ਤੇਰੇ ਸਿਰ ਦੀ ਖੋਪੜੀ ਭੰਨੀ।
17 ¿No te sucedió todo esto porque abandonaste a Yavé tu ʼElohim cuando Él te guiaba por el camino?
੧੭ਕੀ ਤੂੰ ਆਪ ਵੀ ਇਹ ਆਪਣੇ ਉੱਤੇ ਨਹੀਂ ਲਿਆਈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਤਿਆਗਣ ਦੇ ਕਾਰਨ ਜਦ ਉਹ ਤੈਨੂੰ ਰਾਹੇ ਰਾਹ ਲਈ ਜਾਂਦਾ ਸੀ?
18 Ahora, ¿por qué tomas el camino a Egipto? ¿Para beber del Nilo? ¿Qué buscas en el camino a Asiria? ¿Beber las aguas del Éufrates?
੧੮ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਨੀਲ ਦਾ ਪਾਣੀ ਪੀਵੇਂ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਦਰਿਆ ਦਾ ਪਾਣੀ ਪੀਵੇਂ?
19 Tus propias perversidades te castigarán, y tus apostasías te reprenderán. Por tanto, reconoce cuán malo y amargo es que hayas abandonado a Yavé tu ʼElohim, y que el temor a Mí no está en ti, dice Yavé de las huestes.
੧੯ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈਅ ਨਹੀਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।
20 Desde antaño quebraste el yugo, rompiste tus ataduras y dijiste: ¡No quiero servir! Y sobre toda colina alta, y debajo de todo árbol frondoso te echabas como prostituta.
੨੦ਤੂੰ ਤਾਂ ਚਿਰੋਕਣਾ ਆਪਣਾ ਜੂਲਾ ਭੰਨ ਛੱਡਿਆ, ਅਤੇ ਆਪਣੇ ਬੰਨ੍ਹ ਤੋੜ ਸੁੱਟੇ। ਤੂੰ ਆਖਿਆ ਮੈਂ ਟਹਿਲ ਨਾ ਕਰਾਂਗੀ! ਹਾਂ ਤੂੰ ਹਰ ਉੱਚੇ ਟਿੱਬੇ ਉੱਤੇ, ਅਤੇ ਹਰ ਹਰੇ ਰੁੱਖ ਹੇਠ ਵਿਭਚਾਰ ਲਈ ਝੁੱਕ ਗਈ।
21 Yo te planté como vid escogida con cepas genuinas. ¿Cómo, pues, te convertiste en una vid extraña?
੨੧ਮੈਂ ਤੈਨੂੰ ਇੱਕ ਖਰੀ ਦਾਖ ਕਰਕੇ ਲਾਇਆ। ਜੋ ਸਰਾਸਰ ਖਾਲ਼ਸ ਬੀ ਤੋਂ ਸੀ, ਫਿਰ ਤੂੰ ਕਿਵੇਂ ਮੇਰੇ ਲਈ ਇੱਕ ਜੰਗਲੀ ਦਾਖ ਦੀਆਂ ਵਿਗੜੀਆਂ ਹੋਈਆਂ ਕੁੰਬਲਾਂ ਵਿੱਚ ਬਦਲ ਗਈ?
22 Aunque te laves con lejía y uses mucho jabón, la mancha de tu pecado permanece delante de Mí, dice Yavé.
੨੨ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।
23 ¿Cómo puedes decir: No estoy contaminada ni fui tras los baales? Observa tu camino en el valle, y reconoce lo que hiciste. Tú eres una joven dromedaria desbocada que enreda sus caminos.
੨੩ਤੂੰ ਕਿਵੇਂ ਆਖ ਸਕਦੀ ਹੈ, ਮੈਂ ਭਰਿਸ਼ਟ ਨਹੀਂ ਹੋਈ, ਮੈਂ ਬਆਲਾਂ ਦੇ ਪਿੱਛੇ ਨਹੀਂ ਗਈ? ਵਾਦੀ ਵਿੱਚ ਆਪਣੇ ਰਾਹ ਨੂੰ ਵੇਖ, ਜਾਣ ਲੈ ਕਿ ਤੂੰ ਕੀ ਕੁਝ ਕੀਤਾ ਹੈ, ਤੂੰ ਆਪਣਿਆਂ ਰਾਹਾਂ ਵਿੱਚ ਫਿਰਨ ਵਾਲੀ ਇੱਕ ਤੇਜ਼ ਊਠਣੀ ਹੈਂ!
24 Eres un asna montés acostumbrada al desierto que en el ardor de su deseo olfatea el viento. ¿Quién podrá reprimirla cuando está en celo? Los que la buscan no tienen que fatigarse, pues la hallarán en su ardor.
੨੪ਇੱਕ ਜੰਗਲੀ ਗਧੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਉਹ ਉਸ ਨੂੰ ਪਾ ਲੈਣਗੇ।
25 Guarda tus pies de andar descalzos, y tu garganta de la sed. Pero dijiste: ¡No hay remedio de ninguna clase! A extraños amé, y tras ellos seguiré.
੨੫ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਖੁਸ਼ਕੀ ਤੋਂ ਬਚਾ। ਪਰ ਤੂੰ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਂਵਾਂਗੀ।
26 Como se avergüenza el ladrón cuando es sorprendido, así se avergonzará la Casa de Israel, sus reyes y sus magistrados, sus sacerdotes y sus profetas,
੨੬ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ।
27 los que dicen al leño: ¡Tú eres mi padre! Y a la piedra: ¡Tú me diste a luz! Ciertamente me dieron la espalda y no la cara, pero en el tiempo de su angustia me dicen: ¡Levántate y líbranos!
੨੭ਉਹ ਰੁੱਖ ਨੂੰ ਆਖਦੇ ਹਨ ਤੂੰ ਮੇਰਾ ਪਿਤਾ ਹੈ, ਅਤੇ ਪੱਥਰ ਨੂੰ, ਤੂੰ ਮੈਨੂੰ ਜਣਿਆ! ਉਹਨਾਂ ਨੇ ਆਪਣੀ ਪਿੱਠ ਮੇਰੀ ਵੱਲ ਕੀਤੀ ਅਤੇ ਆਪਣਾ ਮੂੰਹ ਨਹੀਂ, ਪਰ ਬਿਪਤਾ ਦੇ ਵੇਲੇ ਉਹ ਆਖਣਗੇ, ਉੱਠ ਤੇ ਸਾਨੂੰ ਬਚਾ।
28 Pero, ¿dónde están los ʼelohim que te hiciste? Que se levanten y te salven ellos en el tiempo de tu aflicción. Pues como el número de tus ciudades, oh Judá, así fue el número de tus ʼelohim.
੨੮ਕਿੱਥੇ ਹਨ ਤੇਰੇ ਦੇਵਤੇ, ਜਿਹਨਾਂ ਨੂੰ ਤੂੰ ਆਪਣੇ ਲਈ ਬਣਾਇਆ? ਉਹ ਉੱਠਣ ਜੇ ਉਹ ਤੇਰੀ ਬਿਪਤਾ ਦੇ ਵੇਲੇ ਤੈਨੂੰ ਬਚਾ ਸਕਣ। ਹੇ ਯਹੂਦਾਹ ਜਿੰਨੇ ਕੁ ਤੇਰੇ ਸ਼ਹਿਰ ਹਨ, ਓਨ੍ਹੇ ਤੇਰੇ ਦੇਵਤੇ ਹਨ!
29 ¿Por qué contienden conmigo, si todos se rebelaron contra Mí? dice Yavé.
੨੯ਤੁਸੀਂ ਕਿਉਂ ਮੇਰੇ ਨਾਲ ਝਗੜੋਗੇ? ਤੁਸੀਂ ਸਭ ਦੇ ਸਭ ਮੇਰੇ ਅਪਰਾਧੀ ਹੋ ਗਏ, ਯਹੋਵਾਹ ਦਾ ਵਾਕ ਹੈ।
30 En vano azoté a los hijos de ustedes. Ellos no recibieron corrección. La espada de ustedes devoró a sus profetas, como un león destructor.
੩੦ਮੈਂ ਐਂਵੇਂ ਕਿਵੇਂ ਤੇਰੇ ਪੁੱਤਰਾਂ ਨੂੰ ਮਾਰਿਆ, ਉਹਨਾਂ ਨਾ ਮੰਨਿਆ, ਤੁਸੀਂ ਆਪਣੀ ਤਲਵਾਰ ਨਬੀਆਂ ਨੂੰ ਮਾਰਿਆ ਜਿਵੇਂ ਹੜੱਪ ਕਰਨ ਵਾਲਾ ਬੱਬਰ ਸ਼ੇਰ।
31 ¡Oh generación, atiende la Palabra de Yavé! ¿Yo fui para Israel como un desierto? ¿O una tierra de oscuridad? ¿Por qué dice mi pueblo: Somos libres, nunca más regresaremos a Ti?
੩੧ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ?
32 ¿Olvida una doncella sus adornos o una novia su atavío? Pues mi pueblo me olvidó un sinnúmero de días.
੩੨ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।
33 ¡Qué bien dispones tu camino para buscar amor! Por tanto, aun a las mujeres perversas enseñaste tus caminos.
੩੩ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਔਰਤਾਂ ਨੂੰ ਆਪਣੇ ਰਾਹ ਸਿਖਾਏ ਹਨ!
34 Aun en tus ropas se halló la sangre de los pobres, de los inocentes. No los sorprendiste en algún delito. Sin embargo, en todas estas cosas
੩੪ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
35 dices: Soy inocente. Ciertamente su ira se apartó de mí. Mira, Yo entro en juicio contra ti, porque dijiste: No pequé.
੩੫ਤੂੰ ਆਖਦੀ ਹੈ, ਮੈਂ ਬੇਦੋਸ਼ ਹਾਂ! ਸੱਚ-ਮੁੱਚ ਉਸ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਕਿਉਂਕਿ ਤੂੰ ਆਖਿਆ, ਮੈਂ ਪਾਪ ਨਹੀਂ ਕੀਤਾ
36 ¿Por qué hablas tanto al cambiar tu camino? También serás avergonzada por Egipto, como fuiste avergonzada por Asiria.
੩੬ਤੂੰ ਆਪਣਾ ਰਾਹ ਬਦਲਣ ਲਈ ਕਿਉਂ ਬਹੁਤ ਬੇਚੈਨ ਫਿਰਦੀ ਹੈਂ? ਤੂੰ ਮਿਸਰ ਤੋਂ ਵੀ ਲੱਜਿਆਵਾਨ ਹੋਵੇਂਗੀ, ਜਿਵੇਂ ਅੱਸ਼ੂਰ ਤੋਂ ਲੱਜਿਆਵਾਨ ਹੋਈ ਸੀ।
37 También saldrás de allí con las manos sobre la cabeza. Porque Yavé rechazó a aquellos en quienes tú confías, y no prosperarás con ellos.
੩੭ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਰੱਦ ਦਿੱਤਾ, ਜਿਹਨਾਂ ਉੱਤੇ ਤੂੰ ਭਰੋਸਾ ਕੀਤਾ, ਤੂੰ ਉਹਨਾਂ ਨਾਲ ਸਫ਼ਲ ਨਾ ਹੋਵੇਗੀ।