< Jeremías 5 >
1 Recorran las calles de Jerusalén. Miren e infórmense. Busquen en sus plazas para ver si hallan un solo hombre y si hallan alguno que practique justicia, que busque la verdad, y Yo la perdonaré.
੧ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।
2 Pues aunque dicen: Vive Yavé, ciertamente juran falsamente.
੨ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸਹੁੰ,” ਉਹ ਜ਼ਰੂਰ ਝੂਠੀ ਸਹੁੰ ਖਾਂਦੇ ਹਨ।
3 Oh Yavé, ¿no buscan tus ojos la verdad? Los castigaste, pero no les dolió. Los consumiste, pero se negaron a recibir corrección. Endurecieron sus rostros más que la roca. Rehúsan regresar.
੩ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।
4 Entonces yo dije: Ciertamente éstos son pobres. Enloquecieron, porque no conocen el camino de Yavé, el juicio de su ʼElohim.
੪ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ।
5 Iré a los grandes y les hablaré, porque ellos conocen el camino de Yavé, el juicio de su ʼElohim. Pero todos ellos quebraron el yugo. Rompieron las correas.
੫ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ।
6 Por tanto, el león de la selva los matará. El lobo del desierto los destruirá. El leopardo acecha sus ciudades. Cualquiera que salga de ellas será despedazado, porque sus transgresiones son muchas. Sus apostasías son numerosas.
੬ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।
7 ¿Por qué te debo perdonar esto? Tus hijos me abandonaron y juran por los que no son ʼelohim. Cuando Yo los alimento hasta la saciedad, ellos cometen adulterio. Corren en tropel a la casa de la prostituta.
੭ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ!
8 Como caballos bien alimentados, cada cual relincha tras la esposa de su prójimo.
੮ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ।
9 ¿No debo castigar estas cosas? dice Yavé. ¿No debo vengarme de una nación como ésta?
੯ਕੀ ਮੈਂ ਇਹਨਾਂ ਗੱਲਾਂ ਦੀ ਖ਼ਬਰ ਨਾ ਲਵਾਂਗਾ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜਿਹੀ ਕੌਮ ਕੋਲੋਂ ਬਦਲਾ ਨਾ ਲਵੇਗੀ?
10 Suban a las terrazas de su viña y destruyan, pero no la destruyan por completo. Quiten sus ramas, porque no son de Yavé.
੧੦ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ।
11 Porque la Casa de Israel y la Casa de Judá me trataron de manera muy traidora, dice Yavé.
੧੧ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗ਼ਾ ਕੀਤਾ, ਯਹੋਵਾਹ ਦਾ ਵਾਕ ਹੈ।
12 Negaron a Yavé: ¡Él no existe! No vendrá sobre nosotros la calamidad, ni veremos espada ni hambre.
੧੨ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।
13 Los profetas son como el viento, y la Palabra no está en ellos. ¡Que así se les haga a ellos!
੧੩ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ।
14 Por tanto, Yavé ʼElohim de las huestes dice: Porque dijeron esta palabra, convierto mi Palabra en fuego en tu boca y a este pueblo en leña, y los consumirá.
੧੪ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ, ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ।
15 En verdad Yo traigo contra ustedes, oh Casa de Israel, dice Yavé, una nación lejana, perenne, antigua, cuya lengua no conocen, ni pueden entender lo que dice.
੧੫ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ।
16 Su caja portátil para flechas es un sepulcro abierto. Todos ellos son valientes.
੧੬ਉਹਨਾਂ ਦਾ ਤਰਕਸ਼ ਖੁੱਲ੍ਹੀ ਗੋਰ ਹੈ, ਉਹ ਸਾਰਿਆਂ ਦੇ ਸਾਰੇ ਸੂਰਮੇ ਹਨ।
17 Devorarán tu cosecha de granos y tu pan. Devorarán a tus hijos y a tus hijas. Comerán tus rebaños y manadas de ganado vacuno. Devorarán tus viñas y tus higueras. Destruirán a espada tus ciudades fortificadas en las cuales fijas tu confianza.
੧੭ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।
18 Pero ni aun en aquellos días, dice Yavé, los destruiré por completo.
੧੮ਪਰ ਉਹਨਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ
19 Sucederá que, cuando preguntes: ¿Por qué trae Yavé nuestro ʼElohim estas cosas sobre nosotros? les responderás: Como ustedes me abandonaron y sirvieron a ʼelohim extraños en su tierra, así servirán a los extraños en una tierra ajena.
੧੯ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਕਿਉਂ ਕੀਤਾ ਹੈ? ਤਦ ਤੁਸੀਂ ਉਹਨਾਂ ਨੂੰ ਆਖੋਗੇ, ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।
20 Proclamen esto en la casa de Jacob y que se oiga en Judá:
੨੦ਯਾਕੂਬ ਦੇ ਘਰਾਣੇ ਵਿੱਚ ਇਹ ਦੱਸੋ, ਅਤੇ ਯਹੂਦਾਹ ਵਿੱਚ ਇਹ ਸੁਣਾਓ,
21 Oiga ahora esto, pueblo insensato e insensible, que tiene ojos, pero no mira, que tiene oídos, pero no escucha.
੨੧ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,
22 ¿No me temerán a Mí? dice Yavé. ¿No temblarán ante mi Presencia, Yo, Quien puso la arena de límite al mar, como estatuto perpetuo que no puede traspasar? Aunque se agiten sus ondas, no pueden prevalecer. Aunque rujan sus olas, no lo traspasan.
੨੨ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।
23 Pero este pueblo tiene un corazón obstinado y rebelde. Apostataron y se fueron.
੨੩ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ।
24 No dicen en su corazón: Temamos ahora a Yavé nuestro ʼElohim, Quien nos da la lluvia temprana y tardía en su tiempo, y nos cumple los tiempos establecidos para la cosecha.
੨੪ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।
25 Las iniquidades de ustedes alejaron estas cosas. Sus pecados apartaron de ustedes el bien.
੨੫ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।
26 Porque en medio de mi pueblo se hallan hombres perversos. Acechan como acechan los que ponen trampas. Atrapan hombres.
੨੬ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।
27 Como una jaula llena de pájaros, así están sus casas llenas de engaño. Así se engrandecieron y fueron ricos.
੨੭ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।
28 Engordaron y están lustrosos. También se excedieron en obras de perversidad. No defienden la causa del huérfano para que prospere. No respetaron el derecho de los pobres.
੨੮ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫ਼ਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ।
29 ¿Y no voy a castigar Yo estas cosas? dice Yavé. ¿De una nación como ésta no se vengará mi alma?
੨੯ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ?
30 Cosa espantosa y horrible sucedió en la tierra:
੩੦ਇੱਕ ਅਚਰਜ਼ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ,
31 Los profetas profetizan mentira y los sacerdotes dirigen guiados por ellos, y así lo quiere mi pueblo. ¿Qué, pues, harán cuando llegue su fin?
੩੧ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।