< Job 22 >
1 Elifaz temanita habló otra vez:
੧ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
2 ¿Puede el hombre dar provecho a ʼElohim? ¿Puede el hombre vigoroso serle útil?
੨“ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।
3 ¿ʼEL-Shadday tiene deleite en que tú seas justo? ¿Qué gana Él si tus caminos son rectos?
੩ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?
4 ¿Te reprocha o te lleva a juicio por tu reverencia a Él?
੪“ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
5 ¿No son grandes tus perversidades, y tus iniquidades no tienen fin?
੫ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ?
6 Porque sin razón tomaste prendas a tus hermanos y al desnudo despojaste de sus ropas.
੬ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।
7 No diste de beber al sediento y negaste el pan al hambriento.
੭ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।
8 Pero la tierra pertenece al hombre poderoso, honorable que vive en ella.
੮ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।
9 Despediste a las viudas con las manos vacías, y los brazos de los huérfanos fueron quebrantados.
੯ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।
10 Por eso hay trampas alrededor de ti, te espantan terrores repentinos,
੧੦ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!
11 o hay oscuridad para que no veas, y te cubre la abundancia de aguas.
੧੧ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?
12 ¿No está ʼEloah en la altura del cielo? ¡Mira cuán elevadas están las estrellas!
੧੨“ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ!
13 Y dijiste: ¿Qué sabe ʼElohim? ¿Podrá distinguir a través de la oscuridad?
੧੩ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ?
14 Las nubes son un lugar de escondite para Él, así que no puede ver. Él pasea por la bóveda celeste.
੧੪ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ।
15 ¿Seguirás en la senda antigua que pisaron los hombres perversos,
੧੫ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?
16 los cuales fueron arrastrados antes de tiempo, cuyos cimientos fueron arrasados por un río?
੧੬ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
17 Ellos decían a ʼElohim: ¡Apártate de nosotros! ¿Qué puede hacernos ʼEL-Shadday?
੧੭ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?
18 Aunque Él llenó sus viviendas de bienes, lejos esté de mí el consejo de los perversos.
੧੮ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!
19 Los justos lo ven y se alegran. El inocente se burla de ellos:
੧੯ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ,
20 ¡En verdad nuestros adversarios fueron destruidos, y lo que queda de ellos lo devora el fuego!
੨੦ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!
21 Reconcíliate y tendrás paz con Él, y por ello te vendrá bien.
੨੧“ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।
22 Acepta la instrucción de su boca, y guarda sus dichos en tu corazón.
੨੨ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
23 Si te vuelves a ʼEL-Shadday, serás reedificado. Si alejas la iniquidad de tu casa,
੨੩ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,
24 y lanzas tu tesoro al polvo, y el oro de Ofir, como piedras del arroyo.
੨੪ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
25 Entonces ʼEL-Shadday será tu oro y plata preciosa para ti.
੨੫ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।
26 Entonces te deleitarás en ʼEL-Shadday, y levantarás tu rostro hacia ʼElohim.
੨੬ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
27 Orarás a Él, y te escuchará, y tú podrás pagar tus votos.
੨੭ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।
28 Cuando decidas una cosa, te será establecida y brillará la luz en tus caminos.
੨੮ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
29 Cuando estés abatido, hablarás con confianza: ¡Y a la persona humilde Él salvará!
੨੯ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।
30 Librará al inocente. Escapará a causa de la limpieza de tus manos.
੩੦ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।”