< Job 3 >

1 Después de esto Job abrió su boca y maldijo su día.
ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
2 Y Job habló:
ਅਤੇ ਅੱਯੂਬ ਆਖਣ ਲੱਗਾ,
3 Perezca el día cuando nací y la noche cuando se dijo: Un varón fue concebido.
“ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ!
4 Sea aquel día oscuridad. No pregunte ʼElohim desde lo alto por él, ni claridad lo ilumine.
ਉਹ ਦਿਨ ਹਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!
5 Que la oscuridad y las tinieblas reclamen [ese día] para ellas, repose sobre él una nube, llénelo de terror la calina del día.
ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦਾ ਹਨ੍ਹੇਰਾ ਉਸ ਨੂੰ ਡਰਾਵੇ!
6 Que la oscuridad se apodere de aquella noche. No se cuente entre los días del año ni aparezca en el número de los meses.
ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ!
7 Sea esa noche estéril y los gritos de júbilo no penetren en ella.
ਵੇਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ!
8 Maldíganla los que maldicen en el día, los que se aprestan a excitar al cocodrilo.
ਦਿਨ ਨੂੰ ਫਿਟਕਾਰਣ ਵਾਲੇ ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ!
9 Oscurézcanse las estrellas de su alborada. Espere la luz, y no le venga, ni contemple los destellos de la aurora,
ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
10 porque no cerró las puertas de la matriz donde yo estaba, ni escondió la miseria de mis ojos.
੧੦ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ!
11 ¿Por qué no morí yo en la matriz o expiré al salir del vientre?
੧੧“ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ?
12 ¿Por qué hallé rodillas que me acogieron y pechos que me amamantaron?
੧੨ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ?
13 Pues ahora yacería tranquilo, dormiría y tendría descanso
੧੩ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,
14 con reyes y consejeros de la tierra que reedificaron ruinas para ellos,
੧੪ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ,
15 o con príncipes que tuvieron oro, que llenaron de plata sus palacios.
੧੫ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।
16 ¡Oh! ¿Por qué no fui escondido como aborto, como los fetos que nunca ven la luz?
੧੬ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।
17 Allí dejan de perturbar los perversos. Allí descansan los de agotadas fuerzas.
੧੭ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ।
18 Allí también los cautivos gozan del reposo, sin oír la voz del capataz.
੧੮ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
19 Allí están el pequeño y el grande, y el esclavo está libre de su amo.
੧੯ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ।
20 ¿Por qué se da luz al desdichado, y vida a los de ánimo amargado,
੨੦“ਦੁਖਿਆਰਾਂ ਨੂੰ ਚਾਨਣ ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ?
21 a los que ansían la muerte y no les llega aunque la busquen más que tesoros escondidos,
੨੧ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,
22 a los que se alegran grandemente, y se regocijan cuando hallan la tumba,
੨੨ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, ਜਦ ਉਹ ਕਬਰ ਨੂੰ ਪਾ ਲੈਂਦੇ ਹਨ,
23 al hombre para quien su camino está oculto, y a quien ʼElohim tiene acorralado?
੨੩ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ?
24 Porque en lugar de mi pan viene mi suspiro, y mis gemidos corren como aguas,
੨੪ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।
25 porque me cayó lo que temía y el terror que tenía me aconteció.
੨੫ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।
26 ¡No tengo paz, ni tranquilidad, ni reposo, sino me vino turbación!
੨੬ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, ਸਗੋਂ ਬੇਚੈਨੀ ਹੀ ਬੇਚੈਨੀ ਹੈ।”

< Job 3 >