< Job 40 >

1 Además, Yavé respondió a Job:
ਫੇਰ ਯਹੋਵਾਹ ਨੇ ਅੱਯੂਬ ਨੂੰ ਇਹ ਵੀ ਆਖਿਆ,
2 ¿El que contiende con ʼEL-Shadday lo corrige? El que argumenta con ʼEloah, responda.
“ਕੀ ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!
3 Entonces Job respondió a Yavé:
“ਤਦ ਅੱਯੂਬ ਨੇ ਯਹੋਵਾਹ ਨੂੰ ਉੱਤਰ ਦਿੱਤਾ
4 Ciertamente, soy insignificante. ¿Qué puedo responderte? Pongo mi mano sobre mi boca.
ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ।
5 Una vez hablé, pero no responderé más. Y aun dos veces, pero nada.
ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦੇਵਾਂਗਾ, ਸਗੋਂ ਦੋ ਵਾਰ ਅਤੇ ਹੁਣ ਮੈਂ ਕੁਝ ਹੋਰ ਨਾ ਆਖਾਂਗਾ!
6 Entonces Yavé respondió a Job desde el remolino de viento:
“ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਉੱਤਰ ਦੇ ਕੇ ਆਖਿਆ,
7 Cíñete ahora tu cintura como varón. Yo te preguntaré, y tú me responderás:
ਪੁਰਖ ਵਾਂਗੂੰ ਆਪਣੀ ਕਮਰ ਕੱਸ ਲੈ! ਮੈਂ ਤੈਥੋਂ ਸਵਾਲ ਕਰਾਂਗਾ, ਅਤੇ ਤੂੰ ਮੈਨੂੰ ਉੱਤਰ ਦੇ!
8 ¿Invalidarás mi juicio? ¿Me condenarás para justificarte?
“ਕੀ ਤੂੰ ਮੇਰੇ ਨਿਆਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਤਾਂ ਜੋ ਤੂੰ ਨਿਰਦੋਸ਼ ਠਹਿਰੇਂ?
9 Si tienes un brazo como el de ʼEL, y tu voz truena con una voz como la suya,
ਕੀ ਤੇਰਾ ਬਲ ਪਰਮੇਸ਼ੁਰ ਵਰਗਾ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸਕਦਾ ਹੈਂ?।
10 adórnate de majestad y esplendor. Cúbrete de honra y majestad.
੧੦ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜਾ, ਅਤੇ ਆਦਰ ਅਤੇ ਤੇਜ ਨੂੰ ਪਹਿਨ ਲੈ!
11 Derrama el ardor de tu ira, y abate con una mirada al soberbio.
੧੧ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇ, ਅਤੇ ਹਰੇਕ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
12 Observa a todo arrogante y humíllalo. Quebranta a los perversos en su sitio,
੧੨ਹਰੇਕ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਹਨਾਂ ਦੇ ਥਾਂ ਵਿੱਚ ਮਿੱਧ ਸੁੱਟ!
13 entiérralos juntos en el polvo y véndales los semblantes en la oscuridad.
੧੩ਉਹਨਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇ, ਓਹਲੇ ਵਿੱਚ ਉਹਨਾਂ ਦੇ ਮੂੰਹ ਬੰਨ੍ਹ ਦੇ,
14 Entonces Yo también reconoceré que tu mano derecha puede salvarte.
੧੪ਤਦ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸਕਦਾ ਹੈ!
15 Contempla ahora al hipopótamo al cual hice como a ti. Come hierba como un buey.
੧੫“ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਸ ਨੂੰ ਮੈਂ ਤੇਰੇ ਨਾਲ ਬਣਾਇਆ ਹੈ, ਉਹ ਬਲ਼ਦ ਵਾਂਗੂੰ ਘਾਹ ਖਾਂਦਾ ਹੈ।
16 Ciertamente la fuerza está en sus lomos. Su vigor en su vientre musculoso
੧੬ਵੇਖ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
17 cuando entiesa su cola como un cedro, y tensa los tendones de los muslos.
੧੭ਉਹ ਆਪਣੀ ਪੂਛ ਦਿਆਰ ਵਾਂਗੂੰ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆਂ ਹਨ।
18 Sus huesos son como tubos de bronce, su osamenta como barras de hierro.
੧੮ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਗੂੰ ਹਨ।
19 Él es el principal de los procedimientos de ʼEL. Solo su Hacedor puede acercarle su espada.
੧੯ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਸਿਰਜਣਹਾਰ ਹੀ ਆਪਣੀ ਤਲਵਾਰ ਉਹ ਦੇ ਨੇੜੇ ਲਿਆ ਸਕਦਾ ਹੈ!
20 Las montañas producen hierba para él, y las bestias del campo retozan allí.
੨੦ਪਹਾੜਾਂ ਉੱਤੇ ਉਸ ਦੇ ਲਈ ਚਾਰਾ ਮਿਲਦਾ ਹੈ, ਜਿੱਥੇ ਜੰਗਲ ਦੇ ਸਾਰੇ ਜਾਨਵਰ ਖੇਡਦੇ ਹਨ।
21 Se recuesta debajo de las plantas de loto y se oculta entre los juncos del pantano.
੨੧ਕਮਲ ਦੇ ਫੁੱਲਾਂ ਹੇਠ ਅਤੇ ਕਾਨਿਆਂ ਤੇ ਖੋਭਿਆਂ ਦੀ ਓਟ ਦੇ ਹੇਠ ਉਹ ਲੇਟਦਾ ਹੈ।
22 Lo cubren los lotos con su sombra y lo rodean los sauces del arroyo.
੨੨ਕਮਲ ਦੇ ਬੂਟੇ ਉਹ ਨੂੰ ਆਪਣੀ ਛਾਂ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
23 Ciertamente, cuando el río se desborda, él no se alarma. Aunque el Jordán espumee contra su hocico, queda tranquilo
੨੩ਵੇਖ, ਜੇ ਦਰਿਆ ਰੋਹ ਵਿਖਾਵੇ, ਤਾਂ ਵੀ ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹ ਤੱਕ ਚੜ੍ਹ ਜਾਵੇ, ਉਹ ਨਿਡਰ ਰਹਿੰਦਾ ਹੈ।
24 ¿Puede alguien vigilarlo y capturarlo al perforar sus fosas nasales con un garfio?
੨੪ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ੍ਹ ਸਕਦਾ ਹੈ, ਜਾਂ ਫੰਦਾ ਲਾ ਕੇ ਉਹ ਨੂੰ ਨੱਥ ਸਕਦਾ ਹੈ?”

< Job 40 >