< Juan 20 >
1 El primer [día] de la semana en la mañana cuando aún había oscuridad, María Magdalena fue a la tumba y vio la piedra quitada del sepulcro.
੧ਹਫ਼ਤੇ ਦੇ ਪਹਿਲੇ ਦਿਨ, ਤੜਕੇ ਮਰਿਯਮ ਮਗਦਲੀਨੀ ਕਬਰ ਕੋਲ ਗਈ, ਜਿੱਥੇ ਯਿਸੂ ਦਾ ਸਰੀਰ ਪਿਆ ਹੋਇਆ ਸੀ। ਅਜੇ ਹਨ੍ਹੇਰਾ ਹੀ ਸੀ। ਉਸ ਨੇ ਵੇਖਿਆ ਜਿਸ ਪੱਥਰ ਨਾਲ ਕਬਰ ਬੰਦ ਸੀ ਉਹ ਪਰੇ ਕੀਤਾ ਹੋਇਆ ਸੀ।
2 Entonces corrió, fue a Simón Pedro y al otro discípulo a quien Jesús amaba y les dijo: ¡Sacaron al Señor del sepulcro, y no sabemos dónde lo pusieron!
੨ਤਾਂ ਮਰਿਯਮ ਭੱਜਦੀ ਹੋਈ ਸ਼ਮਊਨ ਪਤਰਸ ਅਤੇ ਦੂਜੇ ਚੇਲੇ ਨੂੰ ਜਿਸ ਨੂੰ ਯਿਸੂ ਪਿਆਰ ਕਰਦਾ ਸੀ, ਕੋਲ ਗਈ। ਉਸ ਨੇ ਉਨ੍ਹਾਂ ਨੂੰ ਆਖਿਆ, “ਉਨ੍ਹਾਂ ਨੇ ਪ੍ਰਭੂ ਨੂੰ ਕਬਰ ਵਿੱਚੋਂ ਕੱਢ ਲਿਆ ਹੈ ਅਤੇ ਅਸੀਂ ਨਹੀਂ ਜਾਣਦੇ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ ਹੈ?”
3 Pedro salió con el otro discípulo, y se fueron al sepulcro.
੩ਤਾਂ ਪਤਰਸ ਅਤੇ ਦੂਜਾ ਚੇਲਾ ਕਬਰ ਵੱਲ ਗਏ।
4 Ambos corrieron, pero el otro discípulo corrió más rápido que Pedro y llegó primero al sepulcro.
੪ਉਹ ਦੋਵੇਂ ਭੱਜ ਰਹੇ ਸਨ ਪਰ ਦੂਜਾ ਚੇਲਾ ਪਤਰਸ ਨਾਲੋਂ ਤੇਜ ਭੱਜ ਰਿਹਾ ਸੀ ਅਤੇ ਕਬਰ ਕੋਲ ਪਹਿਲਾਂ ਪਹੁੰਚ ਗਿਆ।
5 Se agachó y vio las envolturas de lino puestas [allí], pero no entró.
੫ਇਸ ਨੇ ਥੱਲੇ ਝੁੱਕ ਕੇ ਅੰਦਰ ਵੇਖਿਆ ਤਾਂ ਉਸ ਨੇ ਉਹਦਾ ਕਫ਼ਨ ਪਿਆ ਵੇਖਿਆ, ਪਰ ਉਹ ਅੰਦਰ ਨਾ ਗਿਆ।
6 También Simón Pedro, quien lo seguía, llegó y entró al sepulcro. Vio las envolturas de lino puestas [allí],
੬ਤਦ ਸ਼ਮਊਨ ਪਤਰਸ ਵੀ ਉਸ ਦੇ ਮਗਰ ਆ ਪਹੁੰਚਾ ਅਤੇ ਉਹ ਕਬਰ ਦੇ ਅੰਦਰ ਵੜ ਗਿਆ ਉਸ ਨੇ ਵੀ ਉੱਥੇ ਕਫ਼ਨ ਪਿਆ ਵੇਖਿਆ।
7 y el sudario que estaba sobre su cabeza, no dejado con las envolturas de lino, sino doblado en un lugar aparte.
੭ਉਸ ਨੇ ਉਹ ਕੱਪੜਾ ਵੀ ਵੇਖਿਆ ਜਿਹੜਾ ਯਿਸੂ ਦੇ ਸਿਰ ਤੇ ਲਪੇਟਿਆ ਹੋਇਆ ਸੀ। ਅਤੇ ਉਹ ਕੱਪੜਾ ਤਹਿ ਕਰਕੇ ਉਸ ਕਫ਼ਨ ਤੋਂ ਹੱਟ ਕੇ ਇੱਕ ਪਾਸੇ ਪਿਆ ਹੋਇਆ ਸੀ।
8 Entonces entró también el otro discípulo, el que llegó primero al sepulcro. Vio y creyó.
੮ਫਿਰ ਦੂਜਾ ਚੇਲਾ ਵੀ ਅੰਦਰ ਗਿਆ ਇਹ ਉਹ ਚੇਲਾ ਸੀ ਜਿਹੜਾ ਕਿ ਕਬਰ ਉੱਤੇ ਪਤਰਸ ਤੋਂ ਪਹਿਲਾਂ ਪਹੁੰਚਿਆ ਸੀ। ਜਦ ਉਸ ਨੇ ਇਹ ਸਭ ਹੋਇਆ ਵੇਖਿਆ ਤਾਂ ਉਸ ਨੂੰ ਵਿਸ਼ਵਾਸ ਹੋਇਆ।
9 Porque aún no habían entendido la Escritura, que le era necesario ser resucitado de entre [los] muertos.
੯ਉਹ ਚੇਲੇ ਉਦੋਂ ਤੱਕ ਇਹ ਨਾ ਸਮਝ ਸਕੇ ਸਨ ਕਿ ਪੋਥੀਆਂ ਵਿੱਚ ਕੀ ਲਿਖਿਆ ਹੋਇਆ ਸੀ, ਕਿ ਯਿਸੂ ਮੁਰਦਿਆਂ ਚੋਂ ਜੀ ਉੱਠੇਗਾ।
10 Entonces los discípulos regresaron a los suyos.
੧੦ਫ਼ੇਰ ਚੇਲੇ ਘਰ ਨੂੰ ਵਾਪਸ ਚਲੇ ਗਏ।
11 Pero María lloraba cerca del sepulcro. En medio de su llanto, se inclinó y miró dentro del sepulcro.
੧੧ਮਰਿਯਮ ਅਜੇ ਵੀ ਕਬਰ ਦੇ ਬਾਹਰ ਖੜੀ ਰੋ ਰਹੀ ਸੀ ਜਦੋਂ ਉਸ ਨੇ ਰੋਂਦੀ-ਰੋਂਦੀ ਨੇ ਝੁੱਕ ਕੇ ਕਬਰ ਅੰਦਰ ਵੇਖਿਆ।
12 Vio a dos ángeles resplandecientes sentados uno a la cabecera y uno a los pies donde había sido puesto el cuerpo de Jesús.
੧੨ਮਰਿਯਮ ਨੇ ਦੋ ਦੂਤਾਂ ਨੂੰ ਚਿੱਟੇ ਕੱਪੜੇ ਪਾਏ ਹੋਏ ਵੇਖਿਆ, ਉਹ ਉੱਥੇ ਬੈਠੇ ਹੋਏ ਸਨ ਜਿੱਥੇ ਯਿਸੂ ਦਾ ਸਰੀਰ ਰੱਖਿਆ ਹੋਇਆ ਸੀ। ਇੱਕ ਦੂਤ ਯਿਸੂ ਦੇ ਸਿਰ ਵਾਲੇ ਪਾਸੇ ਸੀ ਤੇ ਦੂਜਾ ਦੂਤ ਉਸ ਦੇ ਪੈਰਾਂ ਵਾਲੇ ਪਾਸੇ ਸੀ।
13 Ellos le preguntaron: Mujer, ¿por qué lloras? [Ella] les contestó: Porque movieron a mi Señor, y no sé dónde lo pusieron.
੧੩ਦੂਤਾਂ ਨੇ ਮਰਿਯਮ ਨੂੰ ਪੁੱਛਿਆ, “ਹੇ ਔਰਤ, ਤੂੰ ਰੋ ਕਿਉਂ ਰਹੀ ਹੈਂ?” ਮਰਿਯਮ ਨੇ ਉੱਤਰ ਦਿੱਤਾ, “ਕੁਝ ਲੋਕ ਮੇਰੇ ਪ੍ਰਭੂ ਦਾ ਸਰੀਰ ਲੈ ਗਏ, ਤੇ ਮੈਂ ਨਹੀਂ ਜਾਣਦੀ ਕਿ ਉਨ੍ਹਾਂ ਨੇ ਉਸ ਨੂੰ ਕਿੱਥੇ ਰੱਖਿਆ।”
14 Cuando dijo esto, se volvió y vio a Jesús, Quien estaba en pie, pero no sabía que era Jesús.
੧੪ਇਹ ਆਖ ਕੇ ਓਹ ਵਾਪਿਸ ਮੁੜੀ, ਤਾਂ ਉੱਥੇ ਉਸ ਨੇ ਯਿਸੂ ਨੂੰ ਖੜਿਆਂ ਵੇਖਿਆ ਪਰ ਉਹ ਇਹ ਨਹੀਂ ਸੀ ਜਾਣਦੀ ਕਿ ਇਹ ਯਿਸੂ ਹੀ ਹੈ।
15 Jesús le dijo: Mujer, ¿por qué lloras? ¿A quién buscas? Ella, al pensar que era el jardinero, le dijo: Señor, si Tú lo llevaste, dime dónde lo pusiste, y yo lo llevaré.
੧੫ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”
16 Jesús le respondió: ¡María! Ella, al dar la vuelta, le dijo en hebreo: ¡Rabboni! que significa Maestro.
੧੬ਯਿਸੂ ਨੇ ਉਸ ਨੂੰ ਆਖਿਆ, “ਹੇ ਮਰਿਯਮ।” ਤਾਂ ਉਹ ਮੁੜੀ ਅਤੇ ਯਿਸੂ ਵੱਲ ਵੇਖਿਆ ਅਤੇ ਇਬਰਾਨੀ ਭਾਸ਼ਾ ਵਿੱਚ ਬੋਲੀ, “ਰੱਬੋਨੀ” ਭਾਵ “ਪ੍ਰਭੂ।”
17 Jesús le dijo: No me toques, porque aún no he subido al Padre. Pero vé a mis hermanos y diles: Subo a mi Padre y a su Padre, a mi Dios y a su Dios.
੧੭ਯਿਸੂ ਨੇ ਉਸ ਨੂੰ ਆਖਿਆ, “ਮੈਨੂੰ ਨਾ ਫ਼ੜ! ਅਜੇ ਮੈਂ ਆਪਣੇ ਪਿਤਾ ਕੋਲ ਨਹੀਂ ਗਿਆ। ਪਰ ਤੂੰ ਮੇਰੇ ਭਰਾਵਾਂ ਕੋਲ ਜਾ ਅਤੇ ਉਨ੍ਹਾਂ ਨੂੰ ਇਹ ਆਖ: ਮੈਂ ਵਾਪਸ ਆਪਣੇ ਅਤੇ ਤੇਰੇ ਪਿਤਾ ਕੋਲ ਜਾ ਰਿਹਾ ਹਾਂ। ਮੇਰੇ ਪਰਮੇਸ਼ੁਰ ਅਤੇ ਤੇਰੇ ਪਰਮੇਸ਼ੁਰ ਕੋਲ।”
18 María Magdalena fue a anunciar a los discípulos: ¡Vi al Señor! Y les [informó] que le dijo estas cosas.
੧੮ਮਰਿਯਮ ਮਗਦਲੀਨੀ ਚੇਲਿਆਂ ਕੋਲ ਗਈ ਅਤੇ ਉਨ੍ਹਾਂ ਨੂੰ ਜਾ ਕੇ ਦੱਸਿਆ, “ਮੈਂ ਪ੍ਰਭੂ ਨੂੰ ਵੇਖਿਆ ਹੈ।” ਅਤੇ ਉਸ ਨੇ ਉਨ੍ਹਾਂ ਨੂੰ ਉਹ ਬਚਨ ਵੀ ਜੋ ਯਿਸੂ ਨੇ ਉਸ ਨੂੰ ਆਖੇ ਸਨ।
19 Por la tarde de aquel día, el primero de [la] semana, cuando los discípulos tenían las puertas trancadas a causa del temor a los judíos, Jesús se apareció en medio y les dijo: Paz a ustedes.
੧੯ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ ।”
20 Luego les mostró las manos y el costado. Al ver al Señor, los discípulos se regocijaron.
੨੦ਜਦੋਂ ਯਿਸੂ ਨੇ ਇਹ ਆਖਿਆ ਤਾਂ ਉਸ ਦੇ ਚੇਲਿਆਂ ਨੂੰ ਆਪਣੇ ਹੱਥ ਅਤੇ ਆਪਣੀ ਵੱਖੀ ਵਿਖਾਈ। ਚੇਲੇ ਪ੍ਰਭੂ ਨੂੰ ਵੇਖ ਕੇ ਬੜੇ ਖੁਸ਼ ਹੋਏ।
21 Les dijo otra vez: Paz a ustedes. Como el Padre me envió, Yo también los envío.
੨੧ਤਦ ਯਿਸੂ ਨੇ ਫਿਰ ਕਿਹਾ, “ਤੁਹਾਨੂੰ ਸ਼ਾਂਤੀ ਮਿਲੇ! ਮੈਂ ਤੁਹਾਨੂੰ ਭੇਜ ਰਿਹਾ ਹਾਂ ਜਿਵੇਂ ਪਿਤਾ ਨੇ ਮੈਨੂੰ ਭੇਜਿਆ ਹੈ।”
22 Entonces sopló sobre ellos y dijo: Reciban [el] Espíritu Santo.
੨੨ਯਿਸੂ ਨੇ ਇਹ ਆਖਿਆ ਉਸ ਨੇ ਆਪਣੇ ਚੇਲਿਆਂ ਉੱਪਰ ਫੂਕ ਮਾਰੀ ਅਤੇ ਯਿਸੂ ਨੇ ਆਖਿਆ, “ਪਵਿੱਤਰ ਆਤਮਾ ਲਵੋ।
23 A cuantos perdonen los pecados, les fueron perdonados. A cuantos se los retengan, les fueron retenidos.
੨੩ਜਦੋਂ ਤੁਸੀਂ ਲੋਕਾਂ ਦੇ ਪਾਪ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣਗੇ, ਤੇ ਜੇ ਤੁਸੀਂ ਉਨ੍ਹਾਂ ਦੇ ਪਾਪਾਂ ਨੂੰ ਨਾ ਮਾਫ਼ ਕਰੋ ਤਾਂ ਉਨ੍ਹਾਂ ਦੇ ਪਾਪ ਮਾਫ਼ ਕੀਤੇ ਨਹੀਂ ਜਾਣਗੇ।”
24 Tomás el Dídimo, uno de los 12, no estaba con ellos cuando Jesús apareció.
੨੪ਜਦ ਯਿਸੂ ਉਨ੍ਹਾਂ ਕੋਲ ਆਇਆ ਤਾਂ ਥੋਮਾ, ਜਿਸ ਨੂੰ ਦੀਦੁਮੁਸ ਵੀ ਕਹਿੰਦੇ ਸਨ, ਉੱਥੇ ਚੇਲਿਆਂ ਵਿੱਚ ਨਹੀਂ ਸੀ। ਥੋਮਾ ਉਨ੍ਹਾਂ ਬਾਰ੍ਹਾਂ ਵਿੱਚੋਂ ਇੱਕ ਸੀ।
25 Los otros discípulos le decían: Vimos al Señor. Pero él les respondió: Si no veo la marca de los clavos en sus manos, si no meto mi dedo en el lugar de los clavos, y mi mano en su costado, de ningún modo creeré.
੨੫ਦੂਜੇ ਚੇਲਿਆਂ ਨੇ ਥੋਮਾ ਨੂੰ ਦੱਸਿਆ, “ਅਸੀਂ ਪ੍ਰਭੂ ਨੂੰ ਵੇਖਿਆ।” ਥੋਮਾ ਨੇ ਕਿਹਾ, “ਮੈਂ ਉਦੋਂ ਤੱਕ ਵਿਸ਼ਵਾਸ ਨਹੀਂ ਕਰਾਂਗਾ ਜਦ ਤੱਕ ਮੈਂ ਉਸ ਦੇ ਹੱਥਾਂ ਵਿੱਚ ਕਿੱਲਾਂ ਦੇ ਨਿਸ਼ਾਨ ਤੇ ਛੇਦ ਨਾ ਵੇਖਾਂ ਅਤੇ ਆਪਣੀ ਉਂਗਲ ਉਨ੍ਹਾਂ ਥਾਵਾਂ ਵਿੱਚ ਪਾ ਕੇ ਨਾ ਵੇਖ ਲਵਾਂ ਜਿੱਥੇ ਕਿੱਲਾਂ ਠੋਕੀਆਂ ਗਈਆਂ ਸਨ ਅਤੇ ਆਪਣਾ ਹੱਥ ਉਸ ਦੀ ਵੱਖੀ ਚ ਨਾ ਪਾਵਾਂ।”
26 Ocho días después, sus discípulos estaban otra vez adentro con las puertas trancadas, y Tomás con ellos. Jesús se apareció en medio de ellos y dijo: Paz a ustedes.
੨੬ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”
27 Luego dijo a Tomás: Pon aquí tu dedo y mira mis manos. Extiende tu mano y métela en mi costado. No seas incrédulo, sino creyente.
੨੭ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
28 Tomás respondió: ¡Señor mío y Dios mío!
੨੮ਥੋਮਾ ਨੇ ਯਿਸੂ ਨੂੰ ਕਿਹਾ, “ਮੇਰੇ ਪ੍ਰਭੂ ਅਤੇ ਮੇਰੇ ਪਰਮੇਸ਼ੁਰ।”
29 Jesús le preguntó: ¿Porque me has visto, has creído? Inmensamente felices los que no vieron y creyeron.
੨੯ਯਿਸੂ ਨੇ ਥੋਮਾ ਨੂੰ ਕਿਹਾ, “ਤੂੰ ਜੋ ਮੈਨੂੰ ਵੇਖਿਆ ਇਸ ਕਰਕੇ ਵਿਸ਼ਵਾਸ ਕੀਤਾ ਹੈ? ਧੰਨ ਉਹ ਜਿਨ੍ਹਾਂ ਨੇ ਨਹੀਂ ਵੀ ਵੇਖਿਆ ਫ਼ਿਰ ਵੀ ਵਿਸ਼ਵਾਸ ਕਰਦੇ।”
30 Jesús también hizo muchas otras señales en presencia de los discípulos, las cuales no están escritas en este rollo.
੩੦ਯਿਸੂ ਨੇ ਹੋਰ ਵੀ ਕਈ ਚਮਤਕਾਰ ਕੀਤੇ ਜਿਹੜੇ ਉਸ ਦੇ ਚੇਲਿਆਂ ਨੇ ਵੇਖੇ। ਉਹ ਚਮਤਕਾਰ ਇਸ ਪੁਸਤਕ ਵਿੱਚ ਨਹੀਂ ਲਿਖੇ ਗਏ ਹਨ।
31 Pero éstas fueron escritas para que crean que Jesús es el Cristo, el Hijo de Dios, y para que al creer, tengan vida en su Nombre.
੩੧ਇਹ ਗੱਲਾਂ ਲਿਖੀਆਂ ਗਈਆਂ ਹਨ ਤਾਂ ਜੋ ਤੁਸੀਂ ਵਿਸ਼ਵਾਸ ਕਰ ਸਕੋ ਕਿ ਯਿਸੂ ਹੀ ਮਸੀਹ ਅਤੇ ਪਰਮੇਸ਼ੁਰ ਦਾ ਪੁੱਤਰ ਹੈ ਅਤੇ ਵਿਸ਼ਵਾਸ ਕਰਕੇ, ਉਸ ਦੇ ਨਾਮ ਤੋਂ ਤੁਸੀਂ ਜੀਵਨ ਪ੍ਰਾਪਤ ਕਰ ਸਕੋ।