< Jonás 4 >

1 Pero esto desagradó a Jonás y lo enojó muchísimo.
ਇਹ ਗੱਲ ਯੂਨਾਹ ਨੂੰ ਬਹੁਤ ਹੀ ਬੁਰੀ ਲੱਗੀ ਅਤੇ ਉਹ ਬਹੁਤ ਹੀ ਗੁੱਸੇ ਹੋ ਗਿਆ।
2 Y habló a Yavé: ¡Oh Yavé! ¿No era esto lo que yo decía cuando aún estaba en mi tierra? Por eso huí a Tarsis, porque sabía que Tú eres un ʼEL clemente y misericordioso, lento para la ira y grande en misericordia, y que desistes del mal.
ਉਸ ਨੇ ਯਹੋਵਾਹ ਦੇ ਅੱਗੇ ਇਹ ਕਹਿ ਕੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਜਦ ਮੈਂ ਆਪਣੇ ਦੇਸ਼ ਵਿੱਚ ਹੀ ਸੀ, ਤਾਂ ਕੀ ਮੈਂ ਇਹੋ ਗੱਲ ਨਹੀਂ ਸੀ ਕਹਿੰਦਾ? ਇਸੇ ਕਾਰਨ ਹੀ ਮੈਂ ਤੇਰੀ ਆਗਿਆ ਸੁਣਦੇ ਸਾਰ ਹੀ ਛੇਤੀ ਨਾਲ ਤਰਸ਼ੀਸ਼ ਨੂੰ ਭੱਜਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਕਿਰਪਾਲੂ ਅਤੇ ਦਯਾਲੂ ਪਰਮੇਸ਼ੁਰ ਹੈ, ਜੋ ਕ੍ਰੋਧ ਵਿੱਚ ਧੀਰਜ ਕਰਨ ਵਾਲਾ ਅਤੇ ਕਿਰਪਾਵਾਨ ਹੈਂ ਅਤੇ ਦੁੱਖ ਦੇਣ ਨਾਲ ਪ੍ਰਸੰਨ ਨਹੀਂ ਹੁੰਦਾ।
3 Ahora pues, oh Yavé, te ruego que me quites la vida, porque mejor me es la muerte que la vida.
ਇਸ ਲਈ ਹੁਣ ਹੇ ਯਹੋਵਾਹ, ਮੇਰੀ ਜਾਨ ਮੇਰੇ ਵਿੱਚੋਂ ਲੈ ਲੈ, ਕਿਉਂਕਿ ਮੇਰੇ ਲਈ ਮਰਨਾ ਜੀਉਣ ਨਾਲੋਂ ਚੰਗਾ ਹੈ।”
4 Yavé le respondió: ¿Haces bien en enojarte tanto?
ਤਦ ਯਹੋਵਾਹ ਨੇ ਕਿਹਾ, “ਕੀ ਤੇਰਾ ਕ੍ਰੋਧ ਕਰਨਾ ਚੰਗਾ ਹੈ?”
5 Jonás salió de la ciudad y se sentó al oriente de ella. Allí hizo una enramada y se sentó a su sombra hasta ver qué sucedería en la ciudad.
ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ?
6 Yavé ʼElohim preparó una calabacera la cual creció e hizo sombra sobre la cabeza de Jonás para librarlo de su malestar. Y Jonás se alegró grandemente por la calabacera.
ਯਹੋਵਾਹ ਪਰਮੇਸ਼ੁਰ ਨੇ ਇੱਕ ਬੂਟਾ ਉਗਾ ਕੇ ਵਧਾਇਆ ਅਤੇ ਉਸ ਨੂੰ ਯੂਨਾਹ ਦੇ ਉੱਤੇ ਕੀਤਾ, ਤਾਂ ਜੋ ਉਸ ਦੇ ਸਿਰ ਉੱਤੇ ਛਾਂ ਕਰੇ ਅਤੇ ਉਸ ਨੂੰ ਪਰੇਸ਼ਾਨੀ ਨਾ ਹੋਵੇ, ਅਤੇ ਯੂਨਾਹ ਉਸ ਬੂਟੇ ਦੇ ਕਾਰਨ ਬਹੁਤ ਅਨੰਦ ਹੋਇਆ।
7 Pero al amanecer del día siguiente ʼElohim preparó un gusano, el cual hirió la calabacera, y se secó.
ਪਰ ਦੂਜੇ ਦਿਨ ਸਵੇਰੇ ਹੀ ਪਰਮੇਸ਼ੁਰ ਨੇ ਇੱਕ ਕੀੜੇ ਨੂੰ ਠਹਿਰਾਇਆ ਜਿਸ ਨੇ ਉਸ ਬੂਟੇ ਨੂੰ ਅਜਿਹਾ ਡੰਗਿਆ ਕਿ ਉਹ ਸੁੱਕ ਗਿਆ।
8 Aconteció que al salir el sol, ʼElohim envió un sofocante viento oriental que golpeó la cabeza de Jonás, de modo que se desmayaba y anhelaba la muerte. Y dijo: Mejor me es morir que vivir.
ਜਦ ਸੂਰਜ ਚੜ੍ਹਿਆ ਤਾਂ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਪੂਰਬੀ ਲੂ ਵਗਾਈ ਅਤੇ ਜਦ ਸੂਰਜ ਦੀ ਧੁੱਪ ਯੂਨਾਹ ਦੇ ਸਿਰ ਉੱਤੇ ਲੱਗੀ ਤਾਂ ਉਹ ਬੇਹੋਸ਼ ਹੋਣ ਲੱਗਾ ਅਤੇ ਇਹ ਕਹਿ ਕੇ ਆਪਣੇ ਲਈ ਮੌਤ ਮੰਗਣ ਲੱਗਾ ਕਿ “ਮੇਰੇ ਲਈ ਮਰਨਾ, ਮੇਰੇ ਜੀਉਣ ਨਾਲੋਂ ਚੰਗਾ ਹੈ!”
9 Entonces ʼElohim respondió a Jonás: ¿Te parece bien enojarte por la calabacera? Y él respondió: Mucho me enojo, hasta la muerte.
ਤਦ ਪਰਮੇਸ਼ੁਰ ਨੇ ਯੂਨਾਹ ਨੂੰ ਕਿਹਾ, “ਤੇਰਾ ਕ੍ਰੋਧ ਜੋ ਉਸ ਬੂਟੇ ਦੇ ਕਾਰਨ ਹੈ, ਕੀ ਉਹ ਚੰਗਾ ਹੈ?” ਅੱਗੋਂ ਯੂਨਾਹ ਨੇ ਕਿਹਾ, “ਹਾਂ, ਸਗੋਂ ਕ੍ਰੋਧ ਦੇ ਕਾਰਨ ਮਰਨ ਤੱਕ ਚੰਗਾ ਹੈ!”
10 Yavé le dijo: Te preocupas por la calabacera, por la cual no trabajaste ni la hiciste crecer, que en una noche nació y en una noche pereció.
੧੦ਫੇਰ ਯਹੋਵਾਹ ਨੇ ਕਿਹਾ, “ਤੈਨੂੰ ਉਸ ਬੂਟੇ ਉੱਤੇ ਤਰਸ ਆਇਆ, ਜਿਸ ਦੇ ਲਈ ਤੂੰ ਨਾ ਤਾਂ ਕੁਝ ਮਿਹਨਤ ਕੀਤੀ ਅਤੇ ਨਾ ਹੀ ਉਸ ਨੂੰ ਉਗਾਇਆ, ਜਿਹੜਾ ਇੱਕ ਹੀ ਰਾਤ ਵਿੱਚ ਉੱਗਿਆ ਅਤੇ ਇੱਕ ਹੀ ਰਾਤ ਵਿੱਚ ਸੁੱਕ ਗਿਆ।
11 ¿No debo Yo preocuparme por Nínive, esta gran ciudad donde hay más de 120.000 personas que no distinguen su mano derecha de su mano izquierda, y muchos animales?
੧੧ਤਦ ਕੀ ਇਸ ਵੱਡੇ ਸ਼ਹਿਰ ਨੀਨਵਾਹ ਉੱਤੇ ਜਿਸ ਦੇ ਵਿੱਚ ਇੱਕ ਲੱਖ ਵੀਹ ਹਜ਼ਾਰ ਤੋਂ ਵੱਧ ਲੋਕ ਹਨ, ਜਿਹੜੇ ਆਪਣੇ ਸੱਜੇ ਖੱਬੇ ਹੱਥ ਦਾ ਭੇਤ ਵੀ ਨਹੀਂ ਪਛਾਣ ਸਕਦੇ ਅਤੇ ਬਹੁਤ ਸਾਰੇ ਪਸ਼ੂ ਵੀ ਹਨ, ਮੈਨੂੰ ਤਰਸ ਨਹੀਂ ਆਉਣਾ ਚਾਹੀਦਾ?”

< Jonás 4 >