< San Lucas 14 >

1 Él entró en [la] casa de uno de los principales fariseos a comer pan un sábado. Ellos lo observaban detenidamente.
ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ।
2 Entonces un hombre que era hidrópico estaba delante de Él.
ਅਤੇ ਵੇਖੋ ਇੱਕ ਮਨੁੱਖ ਸੀ ਜਿਸ ਨੂੰ ਜਲੋਧਰੀ ਦੀ ਬਿਮਾਰੀ ਸੀ।
3 Y Jesús preguntó a los doctores de la Ley y a los fariseos: ¿Es lícito sanar en sábado o no?
ਯਿਸੂ ਨੇ ਬਿਵਸਥਾ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੂੰ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ ਕਿ ਨਹੀਂ?
4 Pero ellos callaron. Lo tomó, lo sanó y lo despidió.
ਪਰ ਉਹਨਾਂ ਕੁਝ ਉੱਤਰ ਨਾ ਦਿੱਤਾ। ਤਾਂ ਯਿਸੂ ਨੇ ਉਸ ਨੂੰ ਛੂਹ ਕੇ ਚੰਗਾ ਕੀਤਾ ਅਤੇ ਤੋਰ ਦਿੱਤਾ।
5 Les dijo: ¿A quién de ustedes se le cae un hijo o un buey en un pozo y no se apresura a sacarlo en sábado?
ਅਤੇ ਉਨ੍ਹਾਂ ਨੂੰ ਆਖਿਆ ਤੁਹਾਡੇ ਵਿੱਚੋਂ ਕੌਣ ਹੈ ਜੇਕਰ ਉਸ ਦਾ ਗਧਾ ਜਾਂ ਬੈਲ ਖੂਹ ਵਿੱਚ ਡਿੱਗ ਪਵੇ ਤਾਂ ਉਹ ਝੱਟ ਸਬਤ ਦੇ ਦਿਨ ਉਸ ਨੂੰ ਬਾਹਰ ਨਾ ਕੱਢੇਗਾ।
6 Y no pudieron responderle.
ਅਤੇ ਉਹ ਯਿਸੂ ਨੂੰ ਇਸ ਦਾ ਉੱਤਰ ਨਾ ਦੇ ਸਕੇ।
7 Al ver que ellos escogían los puestos de honor, les narró una parábola:
ਜਦ ਉਸ ਨੇ ਵੇਖਿਆ ਜੋ ਮਹਿਮਾਨ ਕਿਸ ਤਰ੍ਹਾਂ ਉੱਚੀਆਂ ਥਾਵਾਂ ਨੂੰ ਪਸੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਦ੍ਰਿਸ਼ਟਾਂਤ ਦੇ ਕੇ ਕਿਹਾ
8 Cuando seas invitado a una fiesta de bodas, no te reclines en el puesto de honor, no sea que otro más honorable que tú sea invitado por él,
ਕਿ ਜਦ ਕੋਈ ਤੈਨੂੰ ਵਿਆਹ ਵਿੱਚ ਬੁਲਾਵੇ ਤਾਂ ਮੁੱਖ ਸਥਾਨ ਤੇ ਨਾ ਬੈਠ। ਕੀ ਜਾਣੀਏ ਕਿ ਉਸ ਨੇ ਤੇਰੇ ਨਾਲੋਂ ਕਿਸੇ ਆਦਰ ਵਾਲੇ ਨੂੰ ਬੁਲਾਇਆ ਹੋਵੇ।
9 y al llegar el que te invitó [a ti] y a él, te diga: Da lugar a éste, y entonces ocuparás avergonzado el último lugar.
ਅਤੇ ਜਿਸ ਨੇ ਤੈਨੂੰ ਅਤੇ ਉਸ ਨੂੰ ਬੁਲਾਇਆ ਹੈ ਤੇਰੇ ਕੋਲ ਆਣ ਕੇ ਆਖੇ ਕਿ ਇਹ ਜਗ੍ਹਾ ਛੱਡ ਅਤੇ ਤੈਨੂੰ ਸ਼ਰਮਿੰਦਗੀ ਨਾਲ ਸਭ ਤੋਂ ਮਗਰ ਬੈਠਣਾ ਪਵੇ।
10 Pero cuando seas invitado, reclínate en el último lugar, para que cuando llegue el que te invitó, te diga: Amigo, pasa más adelante. Entonces serás honrado delante de todos los que se reclinan contigo.
੧੦ਪਰ ਜਦ ਤੈਨੂੰ ਬੁਲਇਆ ਜਾਵੇ ਤਾਂ ਸਭ ਤੋਂ ਪਿਛੇ ਬੈਠ, ਫੇਰ ਜਿਸ ਨੇ ਤੈਨੂੰ ਬੁਲਾਇਆ ਹੈ ਜਦ ਆਵੇ ਤਦ ਤੈਨੂੰ ਆਖੇ, “ਮਿੱਤਰਾ, ਅੱਗੇ ਆ ਜਾ” ਤਾਂ ਉਨ੍ਹਾਂ ਸਭਨਾਂ ਦੇ ਸਾਹਮਣੇ ਜੋ ਤੇਰੇ ਨਾਲ ਖਾਣ ਬੈਠੇ ਹਨ ਤੇਰਾ ਆਦਰ ਹੋਵੇਗਾ।
11 Porque todo el que se enaltece será humillado, y el que se humilla será enaltecido.
੧੧ਕਿਉਂਕਿ ਹਰੇਕ ਜੋ ਆਪਣੇ ਆਪ ਨੂੰ ਉੱਚਾ ਕਰਦਾ ਹੈ ਸੋ ਨੀਵਾਂ ਕੀਤਾ ਜਾਵੇਗਾ ਅਤੇ ਜੋ ਆਪਣੇ ਆਪ ਨੂੰ ਨੀਵਾਂ ਕਰਦਾ ਹੈ ਸੋ ਉੱਚਾ ਕੀਤਾ ਜਾਵੇਗਾ।
12 Decía también al que lo invitó: Cuando ofrezcas una comida o una cena, no invites a tus amigos, hermanos, parientes, ni vecinos ricos, no sea que también ellos a su vez te inviten y tengas recompensa.
੧੨ਜਿਸ ਨੇ ਉਸ ਨੂੰ ਬੁਲਾਇਆ ਸੀ ਉਸ ਨੇ ਉਹ ਨੂੰ ਵੀ ਕਿਹਾ ਕਿ ਜਾਂ ਤੂੰ ਦਿਨ ਜਾਂ ਰਾਤ ਦੀ ਦਾਵਤ ਕਰੇਂ ਤਾਂ ਆਪਣਿਆਂ ਮਿੱਤਰਾਂ, ਆਪਣਿਆਂ ਭਾਈਆਂ, ਆਪਣਿਆਂ ਸਾਕਾਂ ਅਤੇ ਧਨਵਾਨ ਗੁਆਂਢੀਆਂ ਨੂੰ ਨਾ ਬੁਲਾ, ਅਜਿਹਾ ਨਾ ਹੋਵੇ ਜੋ ਉਹ ਫੇਰ ਤੈਨੂੰ ਵੀ ਬੁਲਾਉਣ ਅਤੇ ਤੇਰਾ ਬਦਲਾ ਹੋ ਜਾਵੇ।
13 Pero cuando hagas un banquete, invita a pobres, mancos, cojos, ciegos,
੧੩ਪਰ ਜਦ ਤੂੰ ਦਾਵਤ ਕਰੇਂ ਤਾਂ ਕੰਗਾਲਾਂ, ਟੁੰਡਿਆਂ, ਲੰਗੜਿਆਂ, ਅੰਨ੍ਹਿਆਂ ਨੂੰ ਬੁਲਾ।
14 y serás inmensamente feliz, pues no tienen cómo retribuirte, pero te será recompensado en la resurrección de los justos.
੧੪ਅਤੇ ਤੂੰ ਧੰਨ ਹੋਵੇਂਗਾ ਕਿਉਂ ਜੋ ਤੇਰਾ ਬਦਲਾ ਚੁਕਾਉਣ ਲਈ ਉਨ੍ਹਾਂ ਕੋਲ ਕੁਝ ਨਹੀਂ ਹੈ। ਇਸ ਦਾ ਬਦਲਾ ਤੈਨੂੰ ਧਰਮੀਆਂ ਦੇ ਜੀ ਉੱਠਣ ਵਾਲੇ ਦਿਨ ਵਿੱਚ ਦਿੱਤਾ ਜਾਵੇਗਾ।
15 Al oírlo, uno de los reclinados le dijo: Inmensamente feliz cualquiera que coma pan en el reino de Dios.
੧੫ਉਸ ਦੇ ਨਾਲ ਬੈਠਣ ਵਾਲਿਆਂ ਵਿੱਚੋਂ ਇੱਕ ਨੇ ਇਨ੍ਹਾਂ ਗੱਲਾਂ ਨੂੰ ਸੁਣ ਕੇ ਯਿਸੂ ਨੂੰ ਕਿਹਾ ਕਿ ਧੰਨ ਉਹ ਹੈ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਭੋਜਨ ਕਰੇਗਾ।
16 Él le contestó: Un hombre preparaba una gran cena e invitó a muchos.
੧੬ਪਰ ਉਸ ਨੇ ਉਹ ਨੂੰ ਆਖਿਆ, ਕਿਸੇ ਮਨੁੱਖ ਨੇ ਇੱਕ ਵੱਡੀ ਦਾਵਤ ਕੀਤੀ ਅਤੇ ਬਹੁਤ ਸਾਰੇ ਲੋਕਾਂ ਨੂੰ ਬੁਲਾਇਆ।
17 A la hora de la cena envió a su esclavo a decir a los invitados: ¡Vengan, porque ya está preparada!
੧੭ਅਤੇ ਉਸ ਨੇ ਭੋਜਨ ਦੇ ਸਮੇਂ ਆਪਣੇ ਨੌਕਰ ਨੂੰ ਭੇਜਿਆ ਜੋ ਉਹ ਸੱਦੇ ਹੋਇਆਂ ਨੂੰ ਆਖੇ ਕਿ ਆਓ ਕਿਉਂ ਜੋ ਹੁਣ ਸਭ ਕੁਝ ਤਿਆਰ ਹੈ
18 Pero todos igualmente comenzaron a excusarse. El primero le dijo: Compré un campo y necesito ir a verlo. Te ruego que me disculpes.
੧੮ਤਾਂ ਉਹ ਸੱਭੇ ਇੱਕ ਮੱਤ ਹੋ ਕੇ ਬਹਾਨੇ ਬਣਾਉਣ ਲੱਗੇ। ਪਹਿਲੇ ਨੇ ਉਸ ਨੂੰ ਕਿਹਾ, ਮੈਂ ਇੱਕ ਖੇਤ ਮੁੱਲ ਲਿਆ ਹੈ ਅਤੇ ਜ਼ਰੂਰ ਹੈ ਜੋ ਮੈਂ ਜਾ ਕੇ ਉਸ ਨੂੰ ਵੇਖਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
19 Otro dijo: Compré cinco yuntas de bueyes y voy a probarlas. Te ruego que me disculpes.
੧੯ਅਤੇ ਦੂਜੇ ਨੇ ਆਖਿਆ, ਮੈਂ ਬਲ਼ਦਾਂ ਦੀਆਂ ਪੰਜ ਜੋੜੀਆਂ ਮੁੱਲ ਲਈਆਂ ਹਨ ਅਤੇ ਉਨ੍ਹਾਂ ਦੇ ਪਰਖਣ ਲਈ ਜਾਂਦਾ ਹਾਂ। ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਮਾਫ਼ ਕਰੀਂ।
20 Y otro dijo: Me casé, y por esto no puedo ir.
੨੦ਅਤੇ ਹੋਰ ਨੇ ਆਖਿਆ, ਮੇਰਾ ਵਿਆਹ ਹੋਇਆ ਹੈ, ਇਸ ਲਈ ਮੈਂ ਨਹੀਂ ਆ ਸਕਦਾ।
21 Cuando el esclavo regresó, informó esto a su señor. Entonces el amo de casa se enojó y dijo a su esclavo: ¡Sal pronto por las calles y callejones de la ciudad y trae acá a los pobres, mancos, ciegos y cojos!
੨੧ਤਦ ਉਸ ਨੌਕਰ ਨੇ ਆਣ ਕੇ ਆਪਣੇ ਮਾਲਕ ਨੂੰ ਇਹ ਗੱਲਾਂ ਦੱਸੀਆਂ। ਤਾਂ ਉਸ ਘਰ ਦੇ ਮਾਲਕ ਨੇ ਗੁੱਸੇ ਹੋ ਕੇ ਆਪਣੇ ਨੌਕਰ ਨੂੰ ਆਖਿਆ ਜਲਦੀ ਨਿੱਕਲ ਕੇ ਸ਼ਹਿਰ ਦੇ ਚੌਕਾਂ ਅਤੇ ਗਲੀਆਂ ਵਿੱਚ ਜਾ ਅਤੇ ਕੰਗਾਲਾਂ, ਟੁੰਡਿਆਂ, ਅੰਨ੍ਹਿਆਂ ਅਤੇ ਲੰਗੜਿਆਂ ਨੂੰ ਇੱਥੇ ਅੰਦਰ ਲਿਆ।
22 Luego el esclavo dijo: Señor, hice lo que ordenaste y aún hay lugar.
੨੨ਉਸ ਨੌਕਰ ਨੇ ਆਖਿਆ, ਸੁਆਮੀ ਜੀ ਜਿਵੇਂ ਤੁਸੀਂ ਹੁਕਮ ਦਿੱਤਾ ਸੀ। ਉਸੇ ਤਰ੍ਹਾਂ ਹੀ ਹੋਇਆ ਹੈ ਪਰ ਅਜੇ ਜਗ੍ਹਾ ਖਾਲੀ ਹੈ।
23 Y el señor ordenó al esclavo: Vé por los caminos y senderos. Impúlsalos a entrar para que se llene mi casa.
੨੩ਮਾਲਕ ਨੇ ਨੌਕਰ ਨੂੰ ਕਿਹਾ ਕਿ ਨਿੱਕਲ ਕੇ ਸੜਕਾਂ ਅਤੇ ਪੈਲੀ ਬੰਨ੍ਹਿਆ ਵੱਲ ਜਾ ਅਤੇ ਵੱਡੀ ਤਗੀਦ ਕਰ ਕੇ ਲੋਕਾਂ ਨੂੰ ਅੰਦਰ ਲਿਆ ਤਾਂ ਜੋ ਮੇਰਾ ਘਰ ਮਹਿਮਾਨਾਂ ਨਾਲ ਭਰ ਜਾਵੇ।
24 Porque les digo que ninguno de aquellos que fueron invitados probará mi cena.
੨੪ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਕਿ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਬੁਲਾਏ ਗਏ ਸਨ ਇੱਕ ਵੀ ਮੇਰੇ ਭੋਜ ਵਿੱਚ ਸ਼ਾਮਲ ਨਹੀਂ ਹੋਵੇਗਾ।
25 Iba con Él una gran multitud, y al dar la vuelta, les dijo:
੨੫ਵੱਡੀ ਭੀੜ ਯਿਸੂ ਦੇ ਨਾਲ ਚੱਲੀ ਜਾਂਦੀ ਸੀ ਅਤੇ ਉਸ ਨੇ ਮੁੜ ਕੇ ਉਨ੍ਹਾਂ ਨੂੰ ਆਖਿਆ,
26 Si alguno viene a Mí, y no aborrece a padre y madre, esposa e hijos, hermanos y hermanas, y aun su propia vida, no puede ser mi discípulo.
੨੬ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
27 Cualquiera que no levanta su cruz y me sigue, no puede ser mi discípulo.
੨੭ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
28 Porque ¿quién de ustedes que quiere edificar una torre, no se sienta primero y calcula el costo, si tiene para terminarla?
੨੮ਤੁਹਾਡੇ ਵਿੱਚੋਂ ਕੌਣ ਹੈ ਜਿਸ ਦੀ ਬੁਰਜ ਬਣਾਉਣ ਦੀ ਯੋਜਨਾ ਹੋਵੇ ਤਾਂ ਪਹਿਲਾਂ ਬੈਠ ਕੇ ਖ਼ਰਚ ਦਾ ਹਿਸਾਬ ਨਾ ਕਰੇ ਜੋ ਮੇਰੇ ਕੋਲ ਉਸ ਦੇ ਪੂਰਾ ਕਰਨ ਯੋਗ ਧਨ ਹੈ ਕਿ ਨਹੀਂ?
29 No sea que, después de poner el cimiento, y no poder terminarla, todos los que observan comiencen a burlarse:
੨੯ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜਦ ਉਸ ਨੇ ਨੀਂਹ ਰੱਖੀ ਅਤੇ ਪੂਰਾ ਨਾ ਕਰ ਸਕਿਆ ਤਾਂ ਸਭ ਵੇਖਣ ਵਾਲੇ ਇਹ ਕਹਿ ਕੇ ਉਸਦਾ ਮਜ਼ਾਕ ਉਡਾਉਣ
30 Este hombre comenzó a edificar, pero no pudo terminar.
੩੦ਕਿ ਇਸ ਆਦਮੀ ਨੇ ਸ਼ੁਰੂ ਤਾਂ ਕੀਤਾ ਪਰ ਪੂਰਾ ਨਾ ਕਰ ਸਕਿਆ!
31 ¿O cuál rey que marcha a enfrentar en batalla a otro rey, no se sienta primero a planificar si es capaz de enfrentar con 10.000 al que viene contra él con 20.000?
੩੧ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
32 Y si no puede, cuando aún está lejos de él, le envía una delegación y solicita condiciones de paz.
੩੨ਜੇ ਨਹੀਂ ਤਾਂ ਹਮਲਾਵਰ ਦੇ ਅਜੇ ਦੂਰ ਹੁੰਦਿਆਂ ਉਹ ਆਪਣਾ ਦੂਤ ਭੇਜ ਕੇ ਮੇਲ-ਮਿਲਾਪ ਦੀਆਂ ਸ਼ਰਤਾਂ ਪੁੱਛਦਾ ਹੈ।
33 Así pues, cualquiera de ustedes que no se despoje de todas sus posesiones no puede ser mi discípulo.
੩੩ਸੋ ਇਸੇ ਤਰ੍ਹਾਂ ਤੁਹਾਡੇ ਵਿੱਚੋਂ ਹਰੇਕ ਜੋ ਆਪਣਾ ਸਭ ਕੁਝ? ਨਾ ਤਿਆਗੇ ਉਹ ਮੇਰਾ ਚੇਲਾ ਨਹੀਂ ਹੋ ਸਕਦਾ।
34 Buena es la sal, pero si la sal se desvanece, ¿con qué será sazonada?
੩੪ਲੂਣ ਤਾਂ ਚੰਗਾ ਹੈ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਵੇਂ ਸਲੂਣਾ ਕੀਤਾ ਜਾਵੇ?
35 Ni para una tierra, ni para una pila de abono es útil. La botan. El que tiene oídos para oír, escuche.
੩੫ਉਹ ਨਾ ਖੇਤ, ਨਾ ਖਾਦ ਦੇ ਕੰਮ ਦਾ ਹੈ। ਲੋਕ ਉਸ ਨੂੰ ਬਾਹਰ ਸੁੱਟ ਦਿੰਦੇ ਹਨ। ਜਿਸ ਦੇ ਸੁਣਨ ਵਾਲੇ ਕੰਨ ਹੋਣ ਉਹ ਸੁਣੇ।

< San Lucas 14 >