< San Lucas 17 >

1 Entonces dijo a sus discípulos: Es imposible que no vengan las conturbaciones, pero ¡ay de aquél por medio de quien vienen!
ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
2 Es mejor para él si se le cuelga una piedra de molino al cuello y se lanza al mar, que conturbar a uno de estos pequeños.
ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
3 Tengan cuidado de ustedes mismos. Cuando peque tu hermano, repréndelo, y si cambia de mente, perdónalo.
ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
4 Si siete veces al día peca contra ti, y siete veces vuelve a ti y dice: Cambio de mente. Perdónalo.
ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
5 Dijeron los apóstoles al Señor: Auméntanos [la] fe.
ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।
6 Entonces el Señor dijo: Si [ustedes] tienen fe como un grano de mostaza, dirían al sicómoro: ¡Desarráigate y plántate en el mar! Y les obedecería.
ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
7 ¿Quién de ustedes tiene un esclavo que ara o pastorea, y al llegar [éste] del campo, le dice: Pasa de inmediato, reclínate?
ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
8 ¿No le dice más bien: Prepárame la cena, átate el delantal y sírveme hasta que coma y beba yo, y después de esto comerás y beberás tú?
ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
9 ¿Da gracias al esclavo porque hizo lo que se le ordenó?
ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
10 Así también ustedes, cuando hagan todas las cosas que se les ordenan, digan: Somos esclavos inútiles. Hicimos lo que debíamos hacer.
੧੦ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
11 Cuando iba hacia Jerusalén, pasaba entre Samaria y Galilea.
੧੧ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
12 Cuando Él entró en una aldea, le salieron al encuentro diez hombres leprosos, quienes se pararon a una distancia.
੧੨ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
13 Gritaron: ¡Jesús, Maestro, ten misericordia de nosotros!
੧੩ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
14 Al verlos dijo: ¡Vayan, muéstrense a los sacerdotes! Sucedió que cuando iban fueron limpiados.
੧੪ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
15 Uno de ellos, al ver que fue sanado, regresó y glorificaba a Dios a gran voz.
੧੫ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
16 Se postró a sus pies y le daba gracias. Era un samaritano.
੧੬ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
17 Jesús le preguntó: ¿No fueron limpiados los diez? ¿Dónde están los nueve?
੧੭ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
18 ¿No regresaron a dar gloria a Dios, excepto este extranjero?
੧੮ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?
19 Y le dijo: Levántate, vete. Tu fe te salvó.
੧੯ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
20 Al ser interrogado por los fariseos sobre cuándo viene el reino de Dios, les respondió: El reino de Dios no viene con advertencia,
੨੦ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
21 ni dirán: ¡Miren, está aquí! O: ¡Miren, está allí! Porque aquí en medio de ustedes está el reino de Dios.
੨੧ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।
22 Entonces dijo a los discípulos: Vendrán días cuando ustedes anhelarán ver uno de los días del Hijo del Hombre, y no [lo] verán.
੨੨ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
23 Y les dirán: ¡Miren, está aquí! ¡Miren, está allí! No vayan, ni persigan.
੨੩ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।
24 Como el resplandor del relámpago brilla desde un extremo del cielo hasta el otro, así será el Hijo del Hombre.
੨੪ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
25 Pero primero le es necesario padecer mucho y ser rechazado por esta generación.
੨੫ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।
26 Como sucedió en los días de Noé, así será también en los días del Hijo del Hombre:
੨੬ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
27 Comían, bebían, se casaban y se daban en matrimonio, hasta el día cuando Noé entró en el arca. Vino el diluvio y destruyó a todos.
੨੭ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।
28 Asimismo, como sucedió en los días de Lot: comían, bebían, compraban, vendían, plantaban y edificaban.
੨੮ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
29 Pero el día cuando Lot salió de Sodoma, llovió fuego y azufre del cielo y destruyó a todos.
੨੯ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।
30 Así será el día cuando el Hijo del Hombre se manifieste.
੩੦ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ।
31 En aquel día, el que esté en la azotea y sus bienes en la casa, no baje a tomarlos. El que [esté] en el campo, igualmente, no vuelva a las cosas de atrás.
੩੧ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
32 Recuerden a la esposa de Lot.
੩੨ਲੂਤ ਦੀ ਪਤਨੀ ਨੂੰ ਯਾਦ ਰੱਖੋ।
33 Cualquiera que procure preservar su vida, la perderá, y cualquiera que la pierda, [la] preservará.
੩੩ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
34 Les digo: Aquella noche estarán dos en una cama: uno será tomado y otro será dejado.
੩੪ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
35 Dos molerán en el mismo lugar: una será tomada y otra será dejada.
੩੫ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।
੩੬ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
37 Le preguntaron: ¿Dónde, Señor? Él les contestó: Donde esté el cadáver, allí también se reunirán los buitres.
੩੭ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।

< San Lucas 17 >