< Miqueas 1 >
1 La Palabra de Yavé que vino a Miqueas de Moreset, en días de Jotam, Acaz y Ezequías, reyes de Judá, lo que vio sobre Samaria y Jerusalén.
੧ਯਹੋਵਾਹ ਦੀ ਬਾਣੀ ਜਿਹੜੀ ਮੋਰਸ਼ਤੀ ਮੀਕਾਹ ਕੋਲ ਯਹੂਦਾਹ ਦੇ ਰਾਜਿਆਂ ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਦਿਨਾਂ ਵਿੱਚ ਆਈ, - ਉਹ ਦਰਸ਼ਣ ਜਿਹੜਾ ਉਹ ਨੇ ਸਾਮਰਿਯਾ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।
2 ¡Escuchen, pueblos todos! Atiende, oh tierra, y lo que hay en ti. Sea ʼAdonay Yavé Testigo contra ustedes, desde su santo Templo.
੨ਹੇ ਸਾਰੀਓ ਕੌਮੋ, ਸੁਣੋ, ਧਿਆਨ ਲਾਓ, ਹੇ ਧਰਤੀ ਅਤੇ ਉਸ ਦੀ ਭਰਪੂਰੀ! ਪ੍ਰਭੂ ਯਹੋਵਾਹ ਤੁਹਾਡੇ ਵਿਰੁੱਧ ਗਵਾਹ ਹੋਵੇ, ਹਾਂ, ਪ੍ਰਭੂ ਆਪਣੀ ਪਵਿੱਤਰ ਹੈਕਲ ਤੋਂ।
3 Porque miren: Yavé sale de su lugar, descenderá y caminará sobre las alturas de la tierra.
੩ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ।
4 Las montañas se derretirán debajo de Él como cera junto al fuego. Los valles se hendirán como agua derramada sobre una pendiente.
੪ਪਰਬਤ ਉਹ ਦੇ ਹੇਠੋਂ ਪਿਘਲ ਜਾਣਗੇ, ਵਾਦੀਆਂ ਇਸ ਤਰ੍ਹਾਂ ਚੀਰੀਆਂ ਜਾਣਗੀਆਂ, ਜਿਵੇਂ ਅੱਗ ਦੇ ਅੱਗੇ ਮੋਮ ਅਤੇ ਘਾਟ ਦੇ ਉੱਤੋਂ ਵਗਦਾ ਹੋਇਆ ਪਾਣੀ।
5 Todo esto sucederá por la transgresión de Jacob y por los pecados de la Casa de Israel. ¿Cuál es la rebelión de Jacob? ¿No es Samaria? ¿Y cuál es el lugar alto de Judá? ¿No es Jerusalén?
੫ਇਹ ਸਭ ਯਾਕੂਬ ਦੇ ਅਪਰਾਧ ਅਤੇ ਇਸਰਾਏਲ ਦੇ ਘਰਾਣੇ ਦੇ ਪਾਪਾਂ ਦੇ ਕਾਰਨ ਹੁੰਦਾ ਹੈ। ਯਾਕੂਬ ਦਾ ਅਪਰਾਧ ਕੀ ਹੈ? ਕੀ ਉਹ ਸਾਮਰਿਯਾ ਨਹੀਂ? ਯਹੂਦਾਹ ਦੇ ਉੱਚੇ ਸਥਾਨ ਕੀ ਹਨ? ਕੀ ਉਹ ਯਰੂਸ਼ਲਮ ਨਹੀਂ?
6 Pues convertiré a Samaria en una pila de ruinas en el campo abierto, tierra para plantar viñas. Rodaré sus piedras hacia el valle y dejaré sus cimientos al descubierto.
੬ਇਸ ਲਈ ਮੈਂ ਸਾਮਰਿਯਾ ਨੂੰ ਮੈਦਾਨ ਵਿੱਚ ਮਲਬੇ ਦਾ ਢੇਰ ਬਣਾਵਾਂਗਾ, ਅੰਗੂਰੀ ਬਾਗ਼ ਲਾਉਣ ਦੇ ਲਈ, ਮੈਂ ਉਸ ਦੇ ਪੱਥਰਾਂ ਨੂੰ ਵਾਦੀ ਵਿੱਚ ਰੇੜ੍ਹ ਦਿਆਂਗਾ, ਅਤੇ ਉਸ ਦੀਆਂ ਨੀਹਾਂ ਨੂੰ ਨੰਗਾ ਕਰਾਂਗਾ।
7 Todos sus ídolos serán destrozados, y todas sus ofrendas quemadas. Arrasaré todos sus ídolos porque los obtuvo como regalos de prostitutas, y volverán a regalos de prostitutas.
੭ਉਸ ਦੀਆਂ ਸਾਰੀਆਂ ਮੂਰਤੀਆਂ ਚੂਰ-ਚੂਰ ਕੀਤੀਆਂ ਜਾਣਗੀਆਂ, ਅਤੇ ਜੋ ਕੁਝ ਉਸ ਦੇ ਵੇਸ਼ਵਾਗਿਰੀ ਨਾਲ ਕਮਾਇਆ ਹੈ, ਉਹ ਅੱਗ ਵਿੱਚ ਸਾੜਿਆ ਜਾਵੇਗਾ, ਅਤੇ ਉਸ ਦੇ ਸਾਰੇ ਬੁੱਤ ਮੈਂ ਬਰਬਾਦ ਕਰਾਂਗਾ, ਕਿਉਂ ਜੋ ਉਸ ਨੇ ਉਨ੍ਹਾਂ ਨੂੰ ਵੇਸ਼ਵਾਗਿਰੀ ਤੋਂ ਜਮਾਂ ਕੀਤਾ ਹੈ, ਅਤੇ ਉਹ ਫੇਰ ਵੇਸ਼ਵਾਗਿਰੀ ਵਿੱਚ ਮੁੜ ਜਾਣਗੇ!
8 Por eso tengo que lamentar y gemir, andar descalzo y desnudo y hacer un lamento como los chacales y un quejido como los avestruces.
੮ਇਸ ਦੇ ਕਾਰਨ ਮੈਂ ਵਿਰਲਾਪ ਕਰਾਂਗਾ ਅਤੇ ਧਾਹਾਂ ਮਾਰਾਂਗਾ, ਮੈਂ ਕੱਪੜਾ ਉਤਾਰ ਕੇ ਨੰਗਾ ਫਿਰਾਂਗਾ, ਮੈਂ ਗਿੱਦੜਾਂ ਵਾਂਗੂੰ ਸਿਆਪਾ ਕਰਾਂਗਾ ਅਤੇ ਸ਼ੁਤਰਮੁਰਗ ਵਾਂਗੂੰ ਸੋਗ ਕਰਾਂਗਾ।
9 Porque su llaga es incurable. Llegó a Judá porque llegó hasta la puerta de mi pueblo, a Jerusalén.
੯ਉਸ ਦਾ ਫੱਟ ਅਸਾਧ ਹੈ, ਬਿਪਤਾ ਤਾਂ ਯਹੂਦਾਹ ਤੱਕ ਆ ਗਈ ਹੈ, ਉਹ ਮੇਰੀ ਪਰਜਾ ਦੇ ਫਾਟਕ ਤੱਕ, ਸਗੋਂ ਯਰੂਸ਼ਲਮ ਤੱਕ ਪਹੁੰਚੀ ਹੈ।
10 No lo anuncien en Gat, ni se entreguen al llanto. ¡Revuélcate en el polvo en Bet-le-afrá!
੧੦ਗਥ ਵਿੱਚ ਇਸ ਦੀ ਚਰਚਾ ਨਾ ਕਰੋ, ਅਤੇ ਬਿਲਕੁਲ ਨਾ ਰੋਵੋ, ਬੈਤ-ਲਅਫਰਾਹ ਵਿੱਚ ਧੂੜ ਵਿੱਚ ਲੇਟੋ।
11 ¡Pasa en vergonzosa desnudez, oh habitante de Safir! El habitante de Saanán no sale. Bet-esel llora y te quita su apoyo.
੧੧ਹੇ ਸ਼ਾਫੀਰ ਦੀਏ ਵਾਸਣੇ, ਨੰਗੀ ਅਤੇ ਨਿਰਲੱਜ ਲੰਘ ਜਾ! ਸਅਨਾਨ ਦੀ ਵਾਸਣ ਨਹੀਂ ਨਿੱਕਲਦੀ, ਬੈਤ-ਏਸਲ ਦੇ ਰੋਣ-ਪਿੱਟਣ ਦੇ ਕਾਰਨ ਉਸ ਦੀ ਪਨਾਹ ਤੁਹਾਡੇ ਕੋਲੋਂ ਲੈ ਲਈ ਜਾਵੇਗੀ।
12 El habitante de Marot anhela ansiosamente el bien, pues de parte de Yavé bajó el mal hasta la puerta de Jerusalén.
੧੨ਮਾਰੋਥ ਦੀ ਵਾਸਣ ਨੇਕੀ ਲਈ ਤੜਫ਼ਦੀ ਹੈ, ਕਿਉਂ ਜੋ ਯਹੋਵਾਹ ਵੱਲੋਂ ਬਿਪਤਾ, ਯਰੂਸ਼ਲਮ ਦੇ ਫਾਟਕ ਤੱਕ ਆਣ ਪਈ ਹੈ।
13 ¡Ata el carruaje a veloces corceles, oh habitante de Laquis! Allí comenzó el pecado de la hija de Sion. Allí se hallaron las transgresiones de Israel.
੧੩ਹੇ ਲਾਕੀਸ਼ ਦੀਏ ਵਾਸਣੇ, ਤੇਜ਼ ਘੋੜੇ ਨੂੰ ਆਪਣੇ ਰਥ ਅੱਗੇ ਜੋਤ, ਤੈਥੋਂ ਹੀ ਸੀਯੋਨ ਦੀ ਧੀ ਦੇ ਪਾਪ ਦਾ ਅਰੰਭ ਹੋਇਆ, ਕਿਉਂ ਜੋ ਇਸਰਾਏਲ ਦੇ ਅਪਰਾਧ ਤੇਰੇ ਵਿੱਚ ਪਾਏ ਗਏ।
14 Por tanto, ustedes darán regalos a Moreset-gat, pues la casa de Aczib defraudó a los reyes de Israel.
੧੪ਇਸ ਲਈ ਤੂੰ ਮੋਰਸਥ-ਗਥ ਨੂੰ ਵਿਦਾਇਗੀ ਦੀ ਸੁਗ਼ਾਤ ਦੇ, ਇਸਰਾਏਲ ਦੇ ਰਾਜਿਆਂ ਨੂੰ ਅਕਜ਼ੀਬ ਦੇ ਘਰ ਤੋਂ ਧੋਖੇ ਹੀ ਮਿਲਣਗੇ।
15 Además, oh habitante de Maresa, traeré sobre ti al que toma posesión, y la nobleza de Israel se refugiará en Adulam.
੧੫ਹੇ ਮਾਰੇਸ਼ਾਹ ਦੀਏ ਵਾਸਣੇ, ਮੈਂ ਤੇਰੇ ਉੱਤੇ ਇੱਕ ਕਬਜ਼ਾ ਕਰਨ ਵਾਲਾ ਫੇਰ ਲਿਆਵਾਂਗਾ, ਇਸਰਾਏਲ ਦਾ ਪਰਤਾਪ ਅਦੁੱਲਾਮ ਤੱਕ ਆਵੇਗਾ।
16 ¡Rápate y trasquílate por los hijos de tus delicias! Ensancha tu calva como la del buitre, porque se irán de ti en cautiverio.
੧੬ਆਪਣੇ ਲਾਡਲੇ ਬੱਚਿਆਂ ਦੇ ਲਈ ਆਪਣੇ ਵਾਲ਼ ਕੱਟ ਕੇ ਸਿਰ ਮੁਨਾ, ਸਗੋਂ ਆਪਣੇ ਸਿਰ ਨੂੰ ਉਕਾਬ ਦੇ ਵਾਂਗੂੰ ਗੰਜਾ ਕਰ, ਕਿਉਂ ਜੋ ਉਹ ਤੇਰੇ ਕੋਲੋਂ ਗੁਲਾਮੀ ਵਿੱਚ ਚਲੇ ਜਾਣਗੇ।