< Nehemías 8 >
1 Todo el pueblo se reunió como un solo hombre en la plaza que estaba frente a la puerta de las Aguas. Le pidieron a Esdras, el escriba, que llevara el Rollo de la Ley de Moisés que Yavé ordenó a Israel.
੧ਫਿਰ ਸਾਰੀ ਪਰਜਾ ਇੱਕ ਮਨ ਹੋ ਕੇ ਜਲ-ਫਾਟਕ ਦੇ ਸਾਹਮਣੇ ਚੌਂਕ ਵਿੱਚ ਇਕੱਠੀ ਹੋਈ ਅਤੇ ਉਨ੍ਹਾਂ ਨੇ ਅਜ਼ਰਾ ਸ਼ਾਸਤਰੀ ਨੂੰ ਕਿਹਾ ਕਿ ਮੂਸਾ ਦੀ ਬਿਵਸਥਾ ਦੀ ਪੁਸਤਕ ਨੂੰ ਲੈ ਆ, ਜਿਸ ਦਾ ਯਹੋਵਾਹ ਨੇ ਇਸਰਾਏਲ ਨੂੰ ਹੁਕਮ ਦਿੱਤਾ ਹੈ।
2 El primer día del mes séptimo, el sacerdote Esdras llevó la Ley ante la congregación que constaba de hombres y mujeres que entendían lo que oían.
੨ਤਦ ਅਜ਼ਰਾ ਜਾਜਕ ਸੱਤਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਸਾਰੀ ਸਭਾ ਦੇ ਸਾਹਮਣੇ ਭਾਵੇਂ ਪੁਰਖ ਭਾਵੇਂ ਇਸਤਰੀਆਂ ਸਗੋਂ ਉਨ੍ਹਾਂ ਸਾਰਿਆਂ ਦੇ ਅੱਗੇ ਜਿਹੜੇ ਸੁਣ ਕੇ ਸਮਝ ਸਕਦੇ ਸਨ, ਬਿਵਸਥਾ ਨੂੰ ਲੈ ਆਇਆ,
3 Leyó en él delante de la plaza que estaba frente a la puerta de las Aguas, desde el amanecer hasta el mediodía, en presencia de los hombres y mujeres que entendían. Los oídos de todo el pueblo estaban atentos al Rollo de la Ley.
੩ਅਤੇ ਜਲ ਫਾਟਕ ਦੇ ਅੱਗੇ ਚੌਂਕ ਵਿੱਚ ਪਹੁ ਫੁੱਟਣ ਤੋਂ ਲੈ ਕੇ ਦੁਪਹਿਰ ਤੱਕ ਪੁਰਖਾਂ, ਇਸਤਰੀਆਂ ਅਤੇ ਜੋ ਸਮਝ ਸਕਦੇ ਸਨ, ਉਨ੍ਹਾਂ ਦੇ ਅੱਗੇ ਪੜ੍ਹਦਾ ਰਿਹਾ ਅਤੇ ਸਾਰੀ ਪਰਜਾ ਦੇ ਕੰਨ ਬਿਵਸਥਾ ਦੀ ਪੁਸਤਕ ਵੱਲ ਲੱਗੇ ਰਹੇ।
4 El escriba Esdras se ubicó sobre un estrado de madera que hizo para el acontecimiento. Junto a él a su derecha estaban Matatías, Sema, Anías, Urías, Hilcías y Maasías, y a su izquierda, Pedaías, Misael, Malquías, Hasum, Hasbadana, Zacarías y Mesulam.
੪ਤਦ ਅਜ਼ਰਾ ਸ਼ਾਸਤਰੀ ਲੱਕੜੀ ਦੇ ਇੱਕ ਤਖ਼ਤ-ਪੋਸ਼ ਉੱਤੇ ਖੜਾ ਹੋ ਗਿਆ, ਜਿਹੜਾ ਇਸੇ ਕੰਮ ਲਈ ਬਣਾਇਆ ਗਿਆ ਸੀ ਅਤੇ ਉਹ ਦੇ ਕੋਲ ਮੱਤੀਥਯਾਹ, ਸ਼ਮਆ, ਅਨਾਯਾਹ, ਊਰਿੱਯਾਹ, ਹਿਲਕੀਯਾਹ ਅਤੇ ਮਅਸੇਯਾਹ ਉਸ ਦੇ ਸੱਜੇ ਪਾਸੇ ਖੜ੍ਹੇ ਸਨ ਅਤੇ ਉਸ ਦੇ ਖੱਬੇ ਪਾਸੇ ਪਦਾਯਾਹ, ਮੀਸ਼ਾਏਲ, ਮਲਕੀਯਾਹ, ਹਾਸ਼ੁਮ, ਹਸ਼ਬੱਦਾਨਾਹ, ਜ਼ਕਰਯਾਹ ਅਤੇ ਮਸ਼ੁੱਲਾਮ ਖੜ੍ਹੇ ਸਨ।
5 Esdras abrió el Rollo a la vista de todo el pueblo, porque sobresalía entre todos. Cuando lo abrió, todo el pueblo se puso en pie.
੫ਤਦ ਅਜ਼ਰਾ ਨੇ ਜੋ ਸਭ ਤੋਂ ਉੱਚੇ ਸਥਾਨ ਤੇ ਖੜ੍ਹਾ ਸੀ, ਸਾਰੀ ਪਰਜਾ ਦੇ ਵੇਖਦਿਆਂ ਪੁਸਤਕ ਨੂੰ ਖੋਲ੍ਹਿਆ, ਅਤੇ ਉਸ ਦੇ ਖੋਲ੍ਹਦਿਆਂ ਸਾਰ ਹੀ ਸਾਰੀ ਪਰਜਾ ਉੱਠ ਕੇ ਖੜੀ ਹੋ ਗਈ।
6 Esdras bendijo a Yavé, el ʼElohim grande. Y todo el pueblo alzó sus manos y respondió: ¡Amén! ¡Amén! Con reverencia se postraron rostro en tierra ante Yavé.
੬ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ “ਆਮੀਨ” ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।
7 Los levitas Jesuá, Bani, Serebías, Jamín, Acub, Sabetay, Hodías, Maasías, Quelita, Azarías, Jozabed, Hanán y Pelaía explicaban al pueblo la Ley, y el pueblo permanecía atento en su lugar.
੭ਤਦ ਯੇਸ਼ੂਆ, ਬਾਨੀ, ਸ਼ੇਰੇਬਯਾਹ, ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਅਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ, ਹਾਨਾਨ, ਪਲਾਯਾਹ ਅਤੇ ਲੇਵੀਆਂ ਨੇ ਪਰਜਾ ਨੂੰ ਬਿਵਸਥਾ ਸਮਝਾਈ ਅਤੇ ਪਰਜਾ ਆਪਣੇ ਸਥਾਨ ਤੇ ਖੜ੍ਹੀ ਰਹੀ।
8 Leían en el Rollo de la Ley de ʼElohim, explicaban y aclaraban el sentido, de modo que entendieran la lectura.
੮ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।
9 Mientras escuchaba las Palabras de la Ley, todo el pueblo lloraba. Entonces el gobernador Nehemías, el sacerdote y escriba Esdras y los levitas que explicaban al pueblo, les dijeron: Hoy es día santo para Yavé su ʼElohim. No se lamenten ni lloren. Porque todo el pueblo lloraba al oír las Palabras de la Ley.
੯ਤਦ ਨਹਮਯਾਹ ਨੇ ਜੋ ਹਾਕਮ ਸੀ ਅਤੇ ਅਜ਼ਰਾ ਜੋ ਜਾਜਕ ਅਤੇ ਸ਼ਾਸਤਰੀ ਸੀ ਅਤੇ ਲੇਵੀ ਜੋ ਲੋਕਾਂ ਨੂੰ ਸਿਖਾ ਰਹੇ ਹਨ, ਉਨ੍ਹਾਂ ਨੇ ਸਾਰੀ ਪਰਜਾ ਨੂੰ ਕਿਹਾ, “ਅੱਜ ਦਾ ਦਿਨ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਪਵਿੱਤਰ ਹੈ; ਇਸ ਲਈ ਨਾ ਸੋਗ ਕਰੋ ਅਤੇ ਨਾ ਰੋਵੋ।” ਕਿਉਂ ਜੋ ਸਾਰੀ ਪਰਜਾ ਬਿਵਸਥਾ ਦੇ ਬਚਨ ਸੁਣ ਕੇ ਰੋਂਦੀ ਸੀ।
10 Luego les dijo: ¡Vayan, coman manjares, beban bebidas dulces! ¡Envíen porciones al que nada tiene preparado, porque hoy es día santo para nuestro ʼAdonay! ¡No se entristezcan, porque el gozo de Yavé es su fortaleza!
੧੦ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।”
11 Los levitas calmaron a todo el pueblo: Callen porque este día es santo. ¡No se lamenten!
੧੧ਤਦ ਲੇਵੀਆਂ ਨੇ ਸਾਰੀ ਪਰਜਾ ਨੂੰ ਇਹ ਕਹਿ ਕੇ ਸ਼ਾਂਤ ਕੀਤਾ, “ਚੁੱਪ ਰਹੋ ਕਿਉਂ ਜੋ ਅੱਜ ਦਾ ਦਿਨ ਪਵਿੱਤਰ ਹੈ, ਅਤੇ ਉਦਾਸ ਨਾ ਹੋਵੋ।”
12 Todo el pueblo se retiró a comer, beber, enviar porciones y celebrar con gran alegría, porque entendieron las palabras que se les enseñaron.
੧੨ਤਦ ਸਾਰੀ ਪਰਜਾ ਖਾਣ-ਪੀਣ ਅਤੇ ਇੱਕ ਦੂਜੇ ਨੂੰ ਭੋਜਨ ਵਸਤੂਆਂ ਭੇਜਣ ਅਤੇ ਵੱਡਾ ਅਨੰਦ ਕਰਨ ਲਈ ਚਲੀ ਗਈ, ਕਿਉਂਕਿ ਜੋ ਬਚਨ ਉਨ੍ਹਾਂ ਨੂੰ ਸਮਝਾਏ ਗਏ ਸਨ, ਉਨ੍ਹਾਂ ਨੇ ਉਹ ਸਮਝ ਲਏ ਸਨ।
13 Al día siguiente los jefes de las casas paternas de todo el pueblo, los sacerdotes y los levitas se reunieron con el escriba Esdras para profundizar en las Palabras de la Ley.
੧੩ਦੂਜੇ ਦਿਨ ਵੀ ਸਾਰੀ ਪਰਜਾ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਅਤੇ ਜਾਜਕ ਅਤੇ ਲੇਵੀ ਅਜ਼ਰਾ ਸ਼ਾਸਤਰੀ ਕੋਲ ਇਕੱਠੇ ਹੋਏ ਤਾਂ ਜੋ ਬਿਵਸਥਾ ਦੀਆਂ ਗੱਲਾਂ ਵੱਲ ਧਿਆਨ ਦੇਣ।
14 Hallaron escrito en la Ley que Yavé ordenó por medio de Moisés, que los hijos de Israel vivieran en cabañas durante la fiesta del mes séptimo
੧੪ਉਨ੍ਹਾਂ ਨੂੰ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਮਿਲਿਆ ਕਿ ਯਹੋਵਾਹ ਨੇ ਮੂਸਾ ਦੇ ਰਾਹੀਂ ਇਹ ਹੁਕਮ ਦਿੱਤਾ ਸੀ ਕਿ ਇਸਰਾਏਲੀ ਸੱਤਵੇਂ ਮਹੀਨੇ ਦੇ ਪਰਬ ਲਈ ਡੇਰਿਆਂ ਵਿੱਚ ਰਿਹਾ ਕਰਨ
15 y que proclamaran y pregonaran por todas sus ciudades y por Jerusalén: Salgan al bosque. Traigan ramas de olivo silvestre, mirto, palmeras y árbol frondoso para hacer cabañas, como está escrito.
੧੫ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।
16 El pueblo salió y trajeron ramas e hicieron cabañas, cada uno sobre su terraza, sus patios, los patios del Templo de ʼElohim, la plaza de la puerta de las Aguas y la plaza de la puerta de Efraín.
੧੬ਤਦ ਲੋਕ ਬਾਹਰ ਗਏ ਅਤੇ ਟਹਿਣੀਆਂ ਨੂੰ ਲਿਆਏ ਅਤੇ ਆਪਣੇ-ਆਪਣੇ ਘਰ ਦੀ ਛੱਤ ਉੱਤੇ, ਆਪਣੇ ਵਿਹੜਿਆਂ ਵਿੱਚ ਅਤੇ ਪਰਮੇਸ਼ੁਰ ਦੇ ਭਵਨ ਦੇ ਵਿਹੜੇ ਵਿੱਚ ਅਤੇ ਜਲ-ਫਾਟਕ ਦੇ ਚੌਂਕ ਵਿੱਚ ਅਤੇ ਇਫ਼ਰਾਈਮੀ ਫਾਟਕ ਦੇ ਚੌਂਕ ਵਿੱਚ ਆਪਣੇ ਲਈ ਡੇਰੇ ਬਣਾਏ।
17 Toda la congregación de los que regresaron del cautiverio hicieron cabañas. Vivieron en las cabañas, cosa que los hijos de Israel no hacían desde los días de Josué, hijo de Nun. Y hubo gran alegría.
੧੭ਸਾਰੀ ਸਭਾ ਨੇ ਜਿਹੜੀ ਗ਼ੁਲਾਮੀ ਵਿੱਚੋਂ ਮੁੜ ਆਈ ਸੀ, ਡੇਰੇ ਬਣਾਏ ਅਤੇ ਉਨ੍ਹਾਂ ਵਿੱਚ ਰਹੇ ਕਿਉਂ ਜੋ ਨੂਨ ਦੇ ਪੁੱਤਰ ਯੇਸ਼ੂਆ ਦੇ ਦਿਨਾਂ ਤੋਂ ਲੈ ਕੇ ਉਸ ਦਿਨ ਤੱਕ ਇਸਰਾਏਲੀਆਂ ਨੇ ਅਜਿਹਾ ਨਹੀਂ ਕੀਤਾ ਸੀ। ਉਸ ਸਮੇਂ ਬਹੁਤ ਵੱਡਾ ਅਨੰਦ ਹੋਇਆ।
18 Esdras leía cada día en el Rollo de la Ley de ʼElohim, desde el primer día hasta el último. Y celebraron la fiesta durante siete días, y el octavo día hubo solemne asamblea, según la ordenanza.
੧੮ਫਿਰ ਪਹਿਲੇ ਦਿਨ ਤੋਂ ਲੈ ਕੇ ਆਖਰੀ ਦਿਨ ਤੱਕ ਅਜ਼ਰਾ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਵਿੱਚੋਂ ਹਰ ਰੋਜ਼ ਪੜ੍ਹਿਆ ਅਤੇ ਉਨ੍ਹਾਂ ਨੇ ਸੱਤ ਦਿਨਾਂ ਤੱਕ ਪਰਬ ਮਨਾਇਆ ਅਤੇ ਅੱਠਵੇਂ ਦਿਨ ਨਿਯਮ ਦੇ ਅਨੁਸਾਰ ਮਹਾਂ-ਸਭਾ ਹੋਈ।