< Números 20 >
1 Toda la congregación de los hijos de Israel llegó al desierto de Zin el mes primero, y el pueblo permaneció en Cades. Allí murió Miriam, y fue sepultada.
੧ਇਸਰਾਏਲੀਆਂ ਦੀ ਸਾਰੀ ਮੰਡਲੀ ਪਹਿਲੇ ਮਹੀਨੇ ਵਿੱਚ ਸੀਨ ਦੀ ਉਜਾੜ ਵਿੱਚ ਆਈ ਅਤੇ ਪਰਜਾ ਕਾਦੇਸ਼ ਵਿੱਚ ਰਹਿਣ ਲੱਗੀ ਅਤੇ ਉੱਥੇ ਮਿਰਯਮ ਮਰ ਗਈ ਅਤੇ ਉੱਥੇ ਦੱਬ ਦਿੱਤੀ ਗਈ।
2 Se reunieron contra Moisés y Aarón porque no había agua para la congregación.
੨ਉੱਥੇ ਮੰਡਲੀ ਲਈ ਪਾਣੀ ਨਹੀਂ ਸੀ ਇਸ ਕਾਰਨ ਉਹ ਮੂਸਾ ਅਤੇ ਹਾਰੂਨ ਦੇ ਵਿਰੁੱਧ ਇਕੱਠੀ ਹੋਈ।
3 El pueblo contendió contra Moisés: ¡Ojalá hubiéramos perecido cuando nuestros hermanos murieron delante de Yavé!
੩ਅਤੇ ਪਰਜਾ ਮੂਸਾ ਨਾਲ ਝਗੜਨ ਲੱਗੀ ਅਤੇ ਉਨ੍ਹਾਂ ਨੇ ਆਖਿਆ, ਭਲਾ ਹੁੰਦਾ ਜੇ ਅਸੀਂ ਵੀ ਮਰ ਜਾਂਦੇ ਜਦੋਂ ਸਾਡੇ ਭਰਾ ਯਹੋਵਾਹ ਅੱਗੇ ਮਰ ਗਏ ਸਨ!
4 ¿Por qué trajiste a la congregación de Yavé a este desierto para que nosotros y nuestro ganado muramos aquí?
੪ਤੁਸੀਂ ਯਹੋਵਾਹ ਦੀ ਸਭਾ ਨੂੰ ਕਿਉਂ ਇਸ ਉਜਾੜ ਵਿੱਚ ਲੈ ਕੇ ਆਏ ਹੋ, ਕਿ ਅਸੀਂ ਅਤੇ ਸਾਡੇ ਪਸ਼ੂ ਇੱਥੇ ਮਰ ਜਾਈਏ?
5 ¿Y por qué nos hicieron salir de Egipto para traernos a este miserable lugar? No es lugar de sementeras, de higueras, de viñas, ni de granadas. Ni siquiera hay agua para beber.
੫ਤੁਸੀਂ ਕਿਉਂ ਸਾਨੂੰ ਮਿਸਰ ਤੋਂ ਕੱਢ ਕੇ ਲਿਆਏ? ਤੁਸੀਂ ਸਾਨੂੰ ਇਸ ਬੁਰੇ ਥਾਂ ਵਿੱਚ ਲਿਆਂਦਾ ਜਿੱਥੇ ਨਾ ਬੀਜ ਨਾ ਹੰਜ਼ੀਰ, ਨਾ ਦਾਖ ਦੀ ਵੇਲ, ਨਾ ਅਨਾਰ ਅਤੇ ਨਾ ਪੀਣ ਲਈ ਪਾਣੀ ਹੈ।
6 Moisés y Aarón se fueron de delante de la congregación a la entrada del Tabernáculo de Reunión. Cayeron sobre sus rostros, y la gloria de Yavé se mostró a ellos.
੬ਤਾਂ ਮੂਸਾ ਅਤੇ ਹਾਰੂਨ, ਸਭਾ ਦੇ ਅੱਗੋਂ, ਮੰਡਲੀ ਦੇ ਤੰਬੂ ਦੇ ਦਰਵਾਜ਼ੇ ਕੋਲ ਜਾ ਕੇ ਮੂੰਹ ਦੇ ਭਾਰ ਡਿੱਗੇ ਤਾਂ ਯਹੋਵਾਹ ਦਾ ਪਰਤਾਪ ਉਨ੍ਹਾਂ ਉੱਤੇ ਪਰਗਟ ਹੋਇਆ।
7 Entonces Yavé habló a Moisés:
੭ਯਹੋਵਾਹ ਨੇ ਮੂਸਾ ਨੂੰ ਆਖਿਆ,
8 Toma la vara. Tú y tu hermano Aarón reúnan la asamblea. Hablen a la peña ante los ojos de ellos, y ella dará sus aguas. Les sacarás agua de la peña y darás de beber a la congregación y a sus ganados.
੮ਢਾਂਗਾ ਲੈ ਕੇ ਮੰਡਲੀ ਨੂੰ ਇਕੱਠਾ ਕਰ, ਤੂੰ ਅਤੇ ਤੇਰਾ ਭਰਾ ਹਾਰੂਨ, ਉਨ੍ਹਾਂ ਦੇ ਵੇਖਦਿਆਂ ਪੱਥਰੀਲੀ ਚੱਟਾਨ ਨੂੰ ਬੋਲੋ ਕਿ ਉਹ ਆਪਣਾ ਪਾਣੀ ਦੇਵੇ ਅਤੇ ਤੂੰ ਉਨ੍ਹਾਂ ਲਈ ਚੱਟਾਨ ਤੋਂ ਪਾਣੀ ਕੱਢੇਂਗਾ। ਇਸ ਤਰ੍ਹਾਂ ਤੂੰ ਇਸ ਮੰਡਲੀ ਨੂੰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਪਾਣੀ ਪਿਲਾਵੇਂਗਾ।
9 Moisés tomó la vara de delante de Yavé, como le ordenó.
੯ਉਪਰੰਤ ਮੂਸਾ ਨੇ ਯਹੋਵਾਹ ਦੇ ਅੱਗੋਂ ਢਾਂਗਾ ਲਿਆ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
10 Moisés y Aarón congregaron la asamblea frente a la peña, y él les dijo: Oigan ahora, rebeldes. ¿Les sacaremos agua de esta peña?
੧੦ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?
11 Entonces Moisés alzó su mano y golpeó la peña con su vara dos veces, y salió agua abundante y bebieron, tanto la congregación como su ganado.
੧੧ਫੇਰ ਮੂਸਾ ਨੇ ਆਪਣਾ ਹੱਥ ਚੁੱਕ ਕੇ ਉਸ ਚੱਟਾਨ ਨੂੰ ਆਪਣੇ ਢਾਂਗੇ ਨਾਲ ਦੋ ਵਾਰ ਮਾਰਿਆ ਤਾਂ ਬਹੁਤ ਪਾਣੀ ਨਿੱਕਲ ਆਇਆ ਤਾਂ ਮੰਡਲੀ ਦੇ ਲੋਕ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਪੀਤਾ।
12 Pero Yavé dijo a Moisés y a Aarón: Por cuanto no creyeron en Mí para santificarme a vista de los hijos de Israel, no introducirán a esta congregación en la tierra que les di.
੧੨ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।
13 Estas son las aguas de Meriba donde los hijos de Israel contendieron contra Yavé, y Él manifestó su santidad entre ellos.
੧੩ਇਸ ਲਈ ਇਸ ਸਥਾਨ ਦਾ ਨਾਮ ਮਰੀਬਾਹ ਪਿਆ ਕਿਉਂ ਜੋ ਇਸਰਾਏਲੀਆਂ ਨੇ ਯਹੋਵਾਹ ਨਾਲ ਝਗੜਾ ਕੀਤਾ ਅਤੇ ਉਹ ਉਨ੍ਹਾਂ ਦੇ ਵਿੱਚ ਪਵਿੱਤਰ ਠਹਿਰਾਇਆ ਗਿਆ।
14 Moisés envió mensajeros desde Cades al rey de Edom, y dijeron: Tu hermano Israel dice: Tú sabes toda la calamidad que nos aconteció,
੧੪ਫੇਰ ਮੂਸਾ ਨੇ ਕਾਦੇਸ਼ ਤੋਂ ਅਦੋਮ ਦੇ ਰਾਜੇ ਕੋਲ ਸੰਦੇਸ਼ਵਾਹਕ ਭੇਜ ਕੇ ਆਖਿਆ, ਇਸਰਾਏਲ ਤੁਹਾਡਾ ਭਰਾ ਆਖਦਾ ਹੈ ਕਿ ਤੁਸੀਂ ਉਹ ਸਾਰਾ ਕਸ਼ਟ ਜਾਣਦੇ ਹੋ, ਜੋ ਸਾਡੇ ਉੱਤੇ ਆਇਆ ਹੈ।
15 cómo nuestros antepasados bajaron a Egipto, cómo estuvimos en Egipto largo tiempo y cómo los egipcios nos maltrataron a nosotros y a nuestros antepasados.
੧੫ਕਿਵੇਂ ਸਾਡੇ ਪਿਉ-ਦਾਦੇ ਮਿਸਰ ਨੂੰ ਗਏ ਅਤੇ ਅਸੀਂ ਮਿਸਰ ਵਿੱਚ ਬਹੁਤ ਦਿਨਾਂ ਤੱਕ ਰਹੇ ਅਤੇ ਫੇਰ ਮਿਸਰੀਆਂ ਨੇ ਸਾਡੇ ਨਾਲ ਅਤੇ ਸਾਡੇ ਪੁਰਖਿਆਂ ਨਾਲ ਬੁਰਾ ਵਿਵਹਾਰ ਕੀਤਾ।
16 Pero cuando clamamos a Yavé, oyó nuestra voz, envió a su Ángel y nos sacó de Egipto. Ahora, mira, estamos en Cades, ciudad que se encuentra en el extremo de tu territorio.
੧੬ਪਰ ਜਦੋਂ ਅਸੀਂ ਯਹੋਵਾਹ ਅੱਗੇ ਦੁਹਾਈ ਦਿੱਤੀ ਤਦ ਉਸ ਨੇ ਸਾਡੀ ਬੇਨਤੀ ਸੁਣੀ ਅਤੇ ਉਹ ਇੱਕ ਦੂਤ ਭੇਜ ਕੇ ਸਾਨੂੰ ਮਿਸਰ ਦੇਸ ਤੋਂ ਕੱਢ ਲਿਆਇਆ ਹੈ ਇਸ ਲਈ ਅਸੀਂ ਕਾਦੇਸ਼ ਸ਼ਹਿਰ ਵਿੱਚ ਹਾਂ, ਜਿਹੜਾ ਤੁਹਾਡੀ ਸਰਹੱਦ ਉੱਤੇ ਹੈ।
17 Te rogamos que nos permitas pasar por tu tierra. No pasaremos por labranzas ni viñas, ni beberemos agua de ningún pozo. Iremos por el camino real, sin apartarnos ni a derecha ni a izquierda, hasta que pasemos tu territorio.
੧੭ਸਾਨੂੰ ਆਪਣੇ ਦੇਸ ਦੇ ਵਿੱਚ ਦੀ ਲੰਘਣ ਦਿਓ ਅਤੇ ਅਸੀਂ ਖੇਤਾਂ ਜਾਂ ਅੰਗੂਰੀ ਬਾਗ਼ਾਂ ਦੇ ਵਿੱਚ ਦੀ ਹੋ ਕੇ ਨਾ ਲੰਘਾਂਗੇ ਅਤੇ ਅਸੀਂ ਖੂਹ ਦਾ ਪਾਣੀ ਨਹੀਂ ਪੀਵਾਂਗੇ, ਅਸੀਂ ਰਾਜੇ ਦੀ ਬਣਾਈ ਹੋਈ ਸੜਕ ਤੋਂ ਹੀ ਲੰਘ ਜਾਂਵਾਂਗੇ, ਅਸੀਂ ਸੱਜੇ ਜਾਂ ਖੱਬੇ ਨਹੀਂ ਮੁੜਾਂਗੇ, ਜਦ ਤੱਕ ਅਸੀਂ ਤੁਹਾਡੀਆਂ ਹੱਦਾਂ ਤੋਂ ਪਾਰ ਨਾ ਲੰਘ ਜਾਈਏ।
18 Pero Edom le respondió: No pasarás por mi tierra. De otro modo, saldré contra ti con la espada.
੧੮ਪਰ ਅਦੋਮ ਦੇ ਰਾਜੇ ਨੇ ਉਸ ਨੂੰ ਉੱਤਰ ਦਿੱਤਾ, ਤੁਸੀਂ ਮੇਰੇ ਦੇਸ ਵਿੱਚੋਂ ਨਹੀਂ ਲੰਘੋਗੇ ਨਹੀਂ ਤਾਂ ਮੈਂ ਤੁਹਾਡਾ ਤਲਵਾਰ ਨਾਲ ਸਾਹਮਣਾ ਕਰਾਂਗਾ।
19 Los hijos de Israel respondieron: Iremos por el camino real, y si nosotros y nuestros ganados bebemos tus aguas, pagaremos el precio. Solo se trata de pasar a pie.
੧੯ਤਦ ਇਸਰਾਏਲੀਆਂ ਨੇ ਉਹਨਾਂ ਦੇ ਕੋਲ ਫੇਰ ਸੁਨੇਹਾ ਭੇਜਿਆ, ਅਸੀਂ ਰਸਤੇ ਤੋਂ ਹੁੰਦੇ ਹੋਏ ਜਾਂਵਾਂਗੇ, ਜੇਕਰ ਅਸੀਂ ਅਤੇ ਸਾਡੇ ਪਸ਼ੂਆਂ ਨੇ ਤੁਹਾਡਾ ਪਾਣੀ ਪੀਤਾ ਤਾਂ ਅਸੀਂ ਉਸ ਦਾ ਮੁੱਲ ਦੇ ਦੇਵਾਂਗੇ। ਕੁਝ ਹੋਰ ਨਹੀਂ ਸਿਰਫ਼ ਸਾਨੂੰ ਪੈਦਲ ਲੰਘ ਜਾਣ ਦੇ।
20 Pero él dijo: No pasarás. Y Edom salió contra él con mucho pueblo y mano fuerte.
੨੦ਪਰ ਉਸ ਨੇ ਆਖਿਆ, ਤੁਸੀਂ ਲੰਘ ਨਹੀਂ ਸਕੋਗੇ। ਅਦੋਮ ਵੱਡੀ ਸੈਨਾਂ ਲੈ ਕੇ ਉਹਨਾਂ ਦਾ ਸਾਹਮਣਾ ਕਰਨ ਲਈ ਨਿੱਕਲਿਆ।
21 Así Edom se negó a dejar pasar a Israel por su territorio, e Israel se desvió de él.
੨੧ਇਸ ਤਰ੍ਹਾਂ ਅਦੋਮ ਨੇ ਇਸਰਾਏਲ ਨੂੰ ਆਪਣੇ ਦੇਸ ਵਿੱਚੋਂ ਦੀ ਲੰਘਣ ਦੀ ਇਜਾਜ਼ਤ ਨਾ ਦਿੱਤੀ, ਇਸ ਲਈ ਇਸਰਾਏਲੀ ਉੱਥੋਂ ਮੁੜ੍ਹ ਗਏ।
22 Los hijos de Israel, toda aquella congregación, salieron de Cades, y fueron hacia la montaña Hor.
੨੨ਤਦ ਇਸਰਾਏਲੀਆਂ ਦੀ ਸਾਰੀ ਮੰਡਲੀ ਕਾਦੇਸ਼ ਤੋਂ ਕੂਚ ਕਰਕੇ, ਹੋਰ ਨਾਮ ਦੇ ਪਰਬਤ ਨੂੰ ਆਈ।
23 Yavé habló a Moisés y Aarón en la montaña Hor, en los confines de la tierra de Edom:
੨੩ਤਦ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਹੋਰ ਨਾਮ ਦੇ ਪਰਬਤ ਉੱਤੇ ਜਿਹੜਾ ਅਦੋਮ ਦੇਸ ਦੀ ਹੱਦ ਉੱਤੇ ਹੈ, ਆਖਿਆ,
24 Aarón será reunido a su pueblo, pues no entrará en la tierra que Yo di a los hijos de Israel, por cuanto fueron rebeldes a mi Palabra en las aguas de Meriba.
੨੪ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।
25 Toma a Aarón y a su hijo Eleazar, y hazlos subir a la montaña Hor.
੨੫ਇਸ ਲਈ ਤੂੰ ਹਾਰੂਨ ਅਤੇ ਉਸ ਦੇ ਪੁੱਤਰ ਅਲਆਜ਼ਾਰ ਨੂੰ, ਹੋਰ ਨਾਮ ਦੇ ਪਰਬਤ ਉੱਤੇ ਲੈ ਚੱਲ।
26 Quítale a Aarón sus ropas, y viste con ellas a su hijo Eleazar. Aarón será reunido a su pueblo y morirá allí.
੨੬ਹਾਰੂਨ ਦੇ ਬਸਤਰ ਉਸ ਉੱਤੋਂ ਉਤਾਰ ਕੇ ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾ, ਤਦ ਹਾਰੂਨ ਉੱਥੇ ਹੀ ਮਰ ਜਾਵੇਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲੇਗਾ।
27 Moisés hizo como Yavé le mandó, y subieron a la montaña Hor ante los ojos de toda la congregación.
੨੭ਤਦ ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ, ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ ਅਤੇ ਉਹ ਸਾਰੀ ਮੰਡਲੀ ਦੇ ਵੇਖਦਿਆਂ ਹੀ ਹੋਰ ਨਾਮ ਦੇ ਪਰਬਤ ਉੱਤੇ ਚੜ੍ਹ ਗਏ।
28 Entonces Moisés despojó a Aarón de sus ropas y vistió a su hijo Eleazar con ellas. Y Aarón murió allí en la cumbre de la montaña. Luego Moisés y Eleazar descendieron de la montaña.
੨੮ਤਦ ਮੂਸਾ ਨੇ ਹਾਰੂਨ ਦੇ ਬਸਤਰ ਉਤਾਰ ਕੇ, ਉਸ ਦੇ ਪੁੱਤਰ ਅਲਆਜ਼ਾਰ ਨੂੰ ਪਹਿਨਾਏ ਅਤੇ ਹਾਰੂਨ ਉਸ ਪਰਬਤ ਦੀ ਟੀਸੀ ਉੱਤੇ ਮਰ ਗਿਆ ਫੇਰ ਮੂਸਾ ਅਤੇ ਅਲਆਜ਼ਾਰ ਪਰਬਤ ਤੋਂ ਹੇਠਾਂ ਉਤਰ ਆਏ।
29 Al ver toda la congregación que Aarón falleció, toda la casa de Israel le hizo duelo durante 30 días.
੨੯ਜਦ ਇਸਰਾਏਲ ਦੀ ਸਾਰੀ ਮੰਡਲੀ ਨੇ ਵੇਖਿਆ ਕਿ ਹਾਰੂਨ ਮਰ ਗਿਆ ਹੈ ਤਦ ਇਸਰਾਏਲ ਦੇ ਸਾਰੇ ਪਰਿਵਾਰ ਹਾਰੂਨ ਦੇ ਲਈ ਤੀਹ ਦਿਨ ਤੱਕ ਸੋਗ ਕਰਦੇ ਰਹੇ।