< Números 9 >
1 El mes primero del año segundo de su salida de la tierra de Egipto, Yavé habló a Moisés en el desierto de Sinaí:
੧ਸੀਨਈ ਦੀ ਉਜਾੜ ਵਿੱਚ, ਦੂਜੇ ਸਾਲ ਦੇ ਪਹਿਲੇ ਮਹੀਨੇ ਇਸਰਾਏਲੀਆਂ ਦੇ ਮਿਸਰ ਦੇਸ ਵਿੱਚੋਂ ਨਿੱਕਲਣ ਤੋਂ ਬਾਅਦ ਯਹੋਵਾਹ ਮੂਸਾ ਨਾਲ ਬੋਲਿਆ,
2 Los hijos de Israel celebrarán la Pascua en su tiempo señalado.
੨ਇਸਰਾਏਲੀ ਪਸਾਹ ਦੇ ਪਰਬ ਨੂੰ ਠਹਿਰਾਏ ਹੋਏ ਸਮੇਂ ਉੱਤੇ ਮਨਾਇਆ ਕਰਨ।
3 El día 14 de este mes, entre las dos noches, la celebrarán en su tiempo señalado. La celebrarán conforme a todos sus Estatutos y Ordenanzas.
੩ਇਸੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਠਹਿਰਾਏ ਹੋਏ ਸਮੇਂ ਉੱਤੇ ਉਸ ਦੀਆਂ ਸਾਰੀਆਂ ਬਿਧੀਆਂ ਅਤੇ ਰੀਤਾਂ ਅਨੁਸਾਰ ਉਸ ਨੂੰ ਮਨਾਇਆ ਕਰੋ।
4 Moisés habló a los hijos de Israel para que celebraran la Pascua,
੪ਇਸ ਲਈ ਮੂਸਾ ਨੇ ਇਸਰਾਏਲੀਆਂ ਨੂੰ ਪਸਾਹ ਮਨਾਉਣ ਲਈ ਆਖਿਆ।
5 y el mes primero, a los 14 días del mes, entre las dos noches, celebraron la Pascua en el desierto de Sinaí. Como Yavé ordenó a Moisés, así hicieron los hijos de Israel.
੫ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ।
6 Sin embargo, hubo algunos varones que se contaminaron por causa de una persona muerta, y no pudieron celebrar la Pascua aquel día. Acudieron a Moisés y Aarón en aquel día, y
੬ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ,
7 les dijeron: Nosotros estamos impuros a causa de un muerto. ¿Por qué se nos impide ofrecer sacrificio a Yavé con los demás hijos de Israel en el tiempo señalado?
੭ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ?
8 Moisés les respondió: Esperen hasta que yo oiga lo que Yavé ordene con respecto a ustedes.
੮ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ।
੯ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
10 Habla a los hijos de Israel: Cualquier hombre de ustedes o de sus descendientes que esté impuro por causa de una persona muerta, o que esté lejos de viaje, podrá celebrar la Pascua para Yavé.
੧੦ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਕਿਸੇ ਦੀ ਲਾਸ਼ ਦੇ ਕਾਰਨ ਜਾਂ ਕਿਸੇ ਦੂਰ ਸਫ਼ਰ ਦੇ ਕਾਰਨ ਅਸ਼ੁੱਧ ਹੋ ਗਿਆ ਹੋਵੇ, ਭਾਵੇਂ ਤੁਹਾਡੇ ਵਿੱਚੋਂ, ਭਾਵੇਂ ਤੁਹਾਡੀ ਅੰਸ ਵਿੱਚੋਂ ਤਾਂ ਵੀ ਉਹ ਯਹੋਵਾਹ ਦੇ ਲਈ ਪਸਾਹ ਨੂੰ ਮਨਾਵੇ।
11 La celebrará el mes segundo, el día 14 del mes al llegar la noche, y la comerá con panes sin levadura y hierbas amargas.
੧੧ਉਹ ਦੂਜੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਉਹ ਨੂੰ ਮਨਾਉਣ, ਉਹ ਪਸਾਹ ਦੀ ਪਤੀਰੀ ਰੋਟੀ ਅਤੇ ਸਾਗ ਪੱਤ ਨਾਲ ਉਸ ਨੂੰ ਖਾਣ।
12 No dejarán nada del cordero pascual para la mañana siguiente, ni le quebrarán algún hueso. La celebrarán conforme a todo el estatuto de la Pascua.
੧੨ਉਹ ਸਵੇਰ ਤੱਕ ਕੁਝ ਵੀ ਬਾਕੀ ਨਾ ਛੱਡਣ ਅਤੇ ਨਾ ਹੀ ਉਸ ਦੀ ਹੱਡੀ ਤੋੜਨ ਅਤੇ ਪਸਾਹ ਦੀ ਸਾਰੀ ਬਿਧੀ ਅਨੁਸਾਰ ਉਹ ਨੂੰ ਮਨਾਉਣ।
13 Pero el hombre que esté puro, y no esté de viaje, si deja de celebrar la Pascua, esa persona será cortada de su pueblo. Por cuanto no ofreció el sacrificio para Yavé en el tiempo señalado, ese hombre llevará su pecado.
੧੩ਪਰੰਤੂ ਜਿਹੜਾ ਮਨੁੱਖ ਸ਼ੁੱਧ ਹੋਵੇ ਅਤੇ ਸਫ਼ਰ ਵਿੱਚ ਵੀ ਨਾ ਹੋਵੇ ਅਤੇ ਜੇਕਰ ਉਹ ਪਸਾਹ ਮਨਾਉਣ ਤੋਂ ਇਨਕਾਰ ਕਰੇ ਤਾਂ ਉਹ ਮਨੁੱਖ ਆਪਣਿਆਂ ਲੋਕਾਂ ਵਿੱਚੋਂ ਕੱਢਿਆ ਜਾਵੇ ਕਿਉਂ ਜੋ ਉਸ ਨੇ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਨਹੀਂ ਚੜ੍ਹਾਇਆ, ਉਹ ਮਨੁੱਖ ਆਪਣਾ ਪਾਪ ਆਪ ਚੁੱਕੇਗਾ।
14 Si un extranjero vive con ustedes y desea celebrar la Pascua para Yavé, lo hará conforme al estatuto de la Pascua y conforme a su ordenanza. Un solo estatuto habrá para ustedes, tanto para el extranjero como para el nativo de la tierra.
੧੪ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ।
15 El día cuando fue erigido el Tabernáculo, la nube cubrió el Tabernáculo del Testimonio. Desde la llegada de la noche hasta la mañana hubo una apariencia como de fuego sobre el Tabernáculo.
੧੫ਜਿਸ ਦਿਨ ਡੇਰਾ ਖੜ੍ਹਾ ਕੀਤਾ ਗਿਆ ਤਾਂ ਬੱਦਲ ਨੇ ਡੇਰੇ ਨੂੰ ਸਾਖੀ ਦੇ ਤੰਬੂ ਤੱਕ ਢੱਕ ਲਿਆ ਅਤੇ ਸ਼ਾਮ ਨੂੰ ਡੇਰੇ ਉੱਤੇ ਸਵੇਰ ਤੱਕ ਅੱਗ ਜਿਹੀ ਦਿੱਸਦੀ ਰਹੀ।
16 Así sucedía continuamente: la nube lo cubría de día y una apariencia como de fuego estaba de noche.
੧੬ਇਸ ਤਰ੍ਹਾਂ ਸਦਾ ਹੀ ਹੁੰਦਾ ਸੀ। ਬੱਦਲ ਉਹ ਨੂੰ ਢੱਕਦਾ ਹੁੰਦਾ ਸੀ ਅਤੇ ਰਾਤ ਨੂੰ ਅੱਗ ਦਿੱਸਦੀ ਹੁੰਦੀ ਸੀ।
17 Cuando la nube se alzaba del Tabernáculo, los hijos de Israel salían, y en el lugar donde la nube se detenía, allí acampaban los hijos de Israel.
੧੭ਜਦੋਂ ਵੀ ਬੱਦਲ ਤੰਬੂ ਦੇ ਉੱਤੋਂ ਚੁੱਕਿਆ ਜਾਂਦਾ ਸੀ ਤਾਂ ਉਸ ਦੇ ਪਿੱਛੇ ਇਸਰਾਏਲੀ ਕੂਚ ਕਰਦੇ ਸਨ ਅਤੇ ਜਿਸ ਥਾਂ ਬੱਦਲ ਠਹਿਰਦਾ ਸੀ ਉੱਥੇ ਇਸਰਾਏਲੀ ਡੇਰੇ ਲਾਉਂਦੇ ਸਨ।
18 Al mandato de Yavé salían los hijos de Israel, y al mandato de Yavé acampaban. Mientras la nube permanecía sobre el Tabernáculo, ellos permanecían en el campamento.
੧੮ਯਹੋਵਾਹ ਦੇ ਹੁਕਮ ਉੱਤੇ ਇਸਰਾਏਲੀ ਕੂਚ ਕਰਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਡੇਰੇ ਲਾਉਂਦੇ ਸਨ। ਜਿਨ੍ਹਾਂ ਚਿਰ ਬੱਦਲ ਡੇਰੇ ਦੇ ਉੱਤੇ ਠਹਿਰਦਾ ਸੀ ਉਨ੍ਹੀਂ ਦੇਰ ਤੱਕ ਆਪਣੇ ਡੇਰੇ ਵਿੱਚ ਰਹਿੰਦੇ ਸਨ।
19 Cuando la nube se detenía sobre el Tabernáculo muchos días, los hijos de Israel guardaban la ordenanza de Yavé, y no salían.
੧੯ਜਦ ਬੱਦਲ ਡੇਰੇ ਉੱਤੇ ਬਹੁਤੇ ਦਿਨਾਂ ਤੱਕ ਠਹਿਰਿਆ ਰਹਿੰਦਾ ਸੀ ਤਾਂ ਇਸਰਾਏਲੀ ਯਹੋਵਾਹ ਦੇ ਹੁਕਮ ਨੂੰ ਮੰਨਦੇ ਹੋਏ ਕੂਚ ਨਹੀਂ ਕਰਦੇ ਸਨ।
20 Otras veces la nube permanecía sobre el Tabernáculo cierto número de días. Acampaban y salían según el mandato de Yavé.
੨੦ਕਦੀ-ਕਦੀ ਬੱਦਲ ਥੋੜ੍ਹੇ ਦਿਨ ਡੇਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਰੇ ਵਿੱਚ ਹੀ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ।
21 A veces la nube permanecía desde la llegada de la noche hasta la mañana. Cuando la nube se levantaba por la mañana, ellos se movían. [Si permanecía] durante el día y la noche, cuando la nube se levantaba, ellos salían.
੨੧ਅਤੇ ਕਦੀ-ਕਦੀ ਬੱਦਲ ਸ਼ਾਮ ਤੋਂ ਸਵੇਰ ਤੱਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਉਹ ਕੂਚ ਕਰਦੇ ਸਨ।
22 O si la nube permanecía sobre el Tabernáculo dos días, un mes o un año, los hijos de Israel permanecían acampados y no se movían. Pero cuando ella se levantaba, ellos salían.
੨੨ਭਾਵੇਂ ਦੋ ਦਿਨ, ਭਾਵੇਂ ਮਹੀਨਾ ਭਾਵੇਂ ਪੂਰਾ ਸਾਲ ਬੱਦਲ ਜਦ ਤੱਕ ਡੇਰੇ ਉੱਤੇ ਠਹਿਰਿਆ ਰਹਿੰਦਾ ਸੀ, ਉਦੋਂ ਤੱਕ ਇਸਰਾਏਲੀ ਆਪਣੇ ਡੇਰਿਆਂ ਵਿੱਚ ਰਹਿੰਦੇ ਹੁੰਦੇ ਸਨ ਅਤੇ ਕੂਚ ਨਹੀਂ ਕਰਦੇ ਸਨ ਪਰ ਜਦ ਬੱਦਲ ਚੁੱਕਿਆ ਜਾਂਦਾ ਸੀ, ਤਦ ਉਹ ਕੂਚ ਕਰਦੇ ਸਨ।
23 Por orden de Yavé acampaban, y por su orden salían. Así guardaban la ordenanza de Yavé según el mandato de Yavé dado por medio de Moisés.
੨੩ਯਹੋਵਾਹ ਦੇ ਹੁਕਮ ਨਾਲ ਉਹ ਡੇਰੇ ਲਾਉਂਦੇ ਸਨ ਅਤੇ ਯਹੋਵਾਹ ਦੇ ਹੁਕਮ ਨਾਲ ਉਹ ਕੂਚ ਕਰਦੇ ਸਨ। ਉਹ ਯਹੋਵਾਹ ਦੀ ਆਗਿਆ ਨੂੰ ਮੰਨਦੇ ਸਨ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਹੁਕਮ ਦਿੰਦਾ ਸੀ।