< Salmos 139 >
1 Oh Yavé, Tú me escudriñaste y conociste.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਤੂੰ ਮੈਨੂੰ ਪਰਖ ਲਿਆ ਤੇ ਜਾਣ ਲਿਆ,
2 Tú sabes cuándo me siento Y cuándo me pongo en pie, De lejos entiendes mi pensamiento.
੨ਤੂੰ ਮੇਰਾ ਬੈਠਣਾ ਉੱਠਣਾ ਜਾਣਦਾ ਹੈਂ, ਤੂੰ ਮੇਰੀ ਵਿਚਾਰ ਨੂੰ ਦੂਰ ਤੋਂ ਹੀ ਸਮਝ ਲੈਂਦਾ ਹੈਂ,
3 Vigilas cuando camino Y cuando reposo, Y estás íntimamente familiarizado con todos mis caminos.
੩ਤੂੰ ਮੇਰੇ ਚੱਲਣੇ ਅਤੇ ਲੇਟਣੇ ਦੀ ਛਾਣਬੀਣ ਕਰਦਾ ਹੈਂ, ਅਤੇ ਮੇਰੀਆਂ ਸਾਰੀਆਂ ਚਾਲਾਂ ਤੋਂ ਵਾਕਫ਼ ਹੈਂ।
4 Aun antes que haya una palabra en mi lengua, Ciertamente, oh Yavé, Tú la sabes toda.
੪ਮੇਰੀ ਜੀਭ ਉੱਤੇ ਇੱਕ ਗੱਲ ਵੀ ਨਹੀਂ, ਵੇਖ, ਹੇ ਯਹੋਵਾਹ, ਤੂੰ ਉਹ ਨੂੰ ਪੂਰੇ ਤੌਰ ਨਾਲ ਜਾਣਦਾ ਹੈਂ।
5 Me rodeaste por detrás y por delante, Y pusiste tu mano sobre mí.
੫ਤੂੰ ਮੈਨੂੰ ਅੱਗੋਂ ਪਿੱਛੋਂ ਘੇਰ ਰੱਖਿਆ ਹੈ, ਤੂੰ ਆਪਣਾ ਹੱਥ ਮੇਰੇ ਉੱਤੇ ਧਰਿਆ ਹੈ,
6 [Tal] conocimiento es demasiado maravilloso para mí. Alto es, no puedo alcanzarlo.
੬ਇਹ ਗਿਆਨ ਮੇਰੇ ਲਈ ਅਚਰਜ਼ ਹੈ, ਉਹ ਉੱਚਾ ਹੈ, ਮੈਂ ਉਹ ਦੇ ਜੋਗ ਨਹੀਂ!।
7 ¿A dónde puedo irme de tu Espíritu? ¿O a dónde puedo huir de tu Presencia?
੭ਮੈਂ ਤੇਰੇ ਆਤਮਾ ਤੋਂ ਕਿੱਧਰ ਜਾਂਵਾਂ, ਅਤੇ ਤੇਰੀ ਹਜ਼ੂਰੀ ਤੋਂ ਕਿੱਧਰ ਨੱਠਾਂ?
8 Si subo al cielo, allí estás Tú, Y si en el Seol preparo mi cama, Mira, allí estás Tú. (Sheol )
੮ਜੇ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂ, ਤੂੰ ਉੱਥੇ ਹੈਂ, ਜੇ ਮੈਂ ਪਤਾਲ ਵਿੱਚ ਬਿਸਤਰਾ ਵਿਛਾਵਾਂ, ਵੇਖ, ਤੂੰ ਉੱਥੇ ਹੈਂ! (Sheol )
9 Si tomo las alas del alba Y vivo en la parte más remota del mar,
੯ਜੇ ਮੈਂ ਫਜ਼ਰ ਦੇ ਖੰਭ ਲਾ ਲਵਾਂ, ਅਤੇ ਸਮੁੰਦਰ ਦੇ ਆਖਿਰ ਵਿੱਚ ਜਾ ਵੱਸਾਂ,
10 Aun allí me guiará tu mano Y me sostendrá tu mano derecha.
੧੦ਉੱਥੇ ਵੀ ਤੇਰਾ ਹੱਥ ਮੇਰੀ ਅਗਵਾਈ ਕਰੇਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਫੜ ਲਵੇਗਾ!
11 Si digo: Ciertamente la oscuridad me cubrirá, La luz a mi alrededor será la noche.
੧੧ਜੇ ਮੈਂ ਆਖਾਂ ਕਿ ਅਨ੍ਹੇਰਾ ਮੈਨੂੰ ਜ਼ਰੂਰ ਢੱਕ ਲਵੇਗਾ, ਅਤੇ ਮੇਰੇ ਇਰਦ-ਗਿਰਦ ਦਾ ਚਾਨਣ ਰਾਤ ਹੋ ਜਾਵੇਗਾ,
12 Aun la oscuridad no es oscura para Ti, La noche resplandece como el día. Lo mismo son la oscuridad y la luz.
੧੨ਫੇਰ ਵੀ ਅਨ੍ਹੇਰਾ ਤੈਥੋਂ ਨਾ ਛਿਪਾਵੇਗਾ, ਅਤੇ ਰਾਤ-ਦਿਨ ਵਾਂਗੂੰ ਚਮਕੇਗੀ, ਸੋ ਅਨ੍ਹੇਰਾ ਤੇ ਚਾਨਣ ਇੱਕੋ ਜਿਹੇ ਹਨ!।
13 Tú formaste mis órganos internos. Me tejiste en el vientre de mi madre.
੧੩ਤੂੰ ਤਾਂ ਮੇਰੇ ਅੰਦਰਲੇ ਅੰਗ ਰਚੇ, ਤੂੰ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ।
14 Te doy gracias, Porque soy temerosa y maravillosamente formado. Maravillosas son tus obras, Y mi alma lo sabe muy bien.
੧੪ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਨਕ ਰੀਤੀ ਤੇ ਅਚਰਜ਼ ਹਾਂ, ਤੇਰੇ ਕੰਮ ਅਚਰਜ਼ ਹਨ, ਅਤੇ ਮੈਂ ਇਸ ਨੂੰ ਖੂਬ ਜਾਣਦਾ ਹਾਂ!
15 No fueron encubiertos de Ti mis huesos, Cuando en secreto fui hecho, Y entretejido en las profundidades de la tierra.
੧੫ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਵਾਂ ਵਿੱਚ ਮੇਰਾ ਰਸੀਦਾ ਕੱਢੀਦਾ ਸੀ।
16 Tus ojos vieron mi embrión, Y en tu rollo estaban escritos todos Los días que me fueron ordenados, Cuando aún [no existía] uno de ellos.
੧੬ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਸਭ ਲਿਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ।
17 ¡Oh ʼEL, cuán preciosos me son tus pensamientos! ¡Cuán inmensa es la suma de ellos!
੧੭ਹੇ ਪਰਮੇਸ਼ੁਰ, ਤੇਰੇ ਵਿਚਾਰ ਮੇਰੇ ਲਈ ਕੇਡੇ ਬਹੁਮੁੱਲੇ ਹਨ, ਉਨ੍ਹਾਂ ਦਾ ਜੋੜ ਕੇਡਾ ਵੱਡਾ ਹੈ!
18 Si los cuento, serían más que la arena. Cuando despierto, aún estoy contigo.
੧੮ਜੇ ਮੈਂ ਉਨ੍ਹਾਂ ਨੂੰ ਗਿਣਾ, ਓਹ ਰੇਤ ਦੇ ਦਾਣਿਆਂ ਨਾਲੋਂ ਵੀ ਵੱਧ ਹਨ, ਜਦ ਮੈਂ ਜਾਗ ਉੱਠਦਾ ਹਾਂ, ਮੈਂ ਤੇਰੇ ਨਾਲ ਹੁੰਦਾ ਹਾਂ।
19 ¡Oh ʼEloah, si mataras al perverso, Si, por tanto, se alejan de mí los hombres sanguinarios!
੧੯ਹੇ ਪਰਮੇਸ਼ੁਰ, ਤੂੰ ਜ਼ਰੂਰ ਦੁਸ਼ਟਾਂ ਨੂੰ ਵੱਢ ਸੁੱਟੇਂਗਾ, ਹੇ ਖੂਨੀਓ, ਮੈਥੋਂ ਦੂਰ ਹੋ ਜਾਓ!
20 Porque hablan contra Ti perversamente, Y tus enemigos toman [tu Nombre] en vano.
੨੦ਜਿਹੜੇ ਤੇਰੇ ਵਿਖੇ ਬੁਰੀ ਚਰਚਾ ਕਰਦੇ ਹਨ, ਓਹ ਤੇਰੇ ਵੈਰੀ ਆਪਣੇ ਆਪ ਨੂੰ ਵਿਅਰਥ ਉੱਚਾ ਕਰਦੇ ਹਨ!
21 Oh Yavé, ¿No aborrezco a los que te aborrecen? ¿No repugno a los que se levantan contra Ti?
੨੧ਹੇ ਯਹੋਵਾਹ, ਕੀ ਮੈਂ ਤੇਰੇ ਵੈਰੀਆਂ ਨਾਲ ਵੈਰ ਨਹੀਂ ਰੱਖਦਾ? ਅਤੇ ਤੇਰੇ ਵਿਰੋਧੀਆਂ ਤੋਂ ਗਰੰਜ ਨਹੀਂ ਹੁੰਦਾ?
22 Con absoluto odio los aborrezco. Son mis enemigos.
੨੨ਮੈਂ ਉਨ੍ਹਾਂ ਨਾਲ ਪੂਰਾ ਪੂਰਾ ਵੈਰ ਰੱਖਦਾ ਹਾਂ, ਓਹ ਮੇਰੇ ਵੈਰੀ ਹੋ ਗਏ ਹਨ।
23 Escudríñame, oh ʼEL, y conoce mi corazón. Pruébame y conoce mis ansiosos pensamientos,
੨੩ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ, ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
24 Ve si hay en mí camino de perversidad Y guíame en el camino eterno.
੨੪ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ? ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!