< Salmos 142 >
1 Con mi voz clamo a Yavé. Con mi voz suplico a Yavé.
੧ਦਾਊਦ ਦਾ ਮਸ਼ਕੀਲ ਜਦੋਂ ਉਹ ਗੁਫ਼ਾ ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
2 Ante Él derramo mi queja. Declaro mi aflicción ante Él.
੨ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3 Cuando mi espíritu desmayaba dentro de mí, Tú conociste mi sendero. En el camino por donde ando Ellos me escondieron una trampa.
੩ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4 Miro a la derecha y observo Que no hay uno quien me atienda. No hay escape para mí. Nadie se preocupa por mi vida.
੪ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
5 A Ti clamo, oh Yavé. Digo: Tú eres mi Refugio, Mi porción en la tierra de los que viven.
੫ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
6 Presta oído a mi clamor, Porque estoy muy abatido. Líbrame de mis perseguidores, Porque son demasiado fuertes para mí.
੬ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
7 Saca mi vida de la prisión, Para que dé gracias a tu Nombre. Me rodearán los justos, Porque Tú me tratarás con abundancia.
੭ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।