< Salmos 17 >
1 Oye, oh Yavé, una causa justa, atiende mi clamor. Escucha mi oración hecha con labios sin engaño.
੧ਦਾਊਦ ਦੀ ਪ੍ਰਾਰਥਨਾ। ਹੇ ਯਹੋਵਾਹ, ਸਚਿਆਈ ਨੂੰ ਸੁਣ, ਮੇਰੀ ਪੁਕਾਰ ਉੱਤੇ ਧਿਆਨ ਦੇ, ਮੇਰੀ ਪ੍ਰਾਰਥਨਾ ਉੱਤੇ ਕੰਨ ਲਾ ਜਿਹੜੀ ਨਿਸ਼ਕਪਟ ਬੁੱਲ੍ਹਾਂ ਤੋਂ ਹੈ।
2 De tu Presencia proceda mi defensa. Vean tus ojos la rectitud.
੨ਮੇਰਾ ਫ਼ੈਸਲਾ ਤੇਰੇ ਹਜ਼ੂਰ ਤੋਂ ਨਿੱਕਲੇ, ਤੇਰੀਆਂ ਅੱਖੀਆਂ ਸਿਧਿਆਈ ਨੂੰ ਵੇਖਣ।
3 Tú probaste mi corazón. Me visitaste de noche, Me pasaste por el crisol y nada [inicuo] hallaste. Resolví que mi boca no cometa transgresión.
੩ਤੂੰ ਮੇਰੇ ਮਨ ਨੂੰ ਜਾਂਚਿਆ ਹੈ, ਰਾਤ ਨੂੰ ਤੂੰ ਮੈਨੂੰ ਪਰਖਿਆ ਹੈ, ਤੂੰ ਮੈਨੂੰ ਤਾਇਆ ਹੈ ਪਰ ਕੁਝ ਨਾ ਲੱਭਾ, ਮੈਂ ਠਾਣ ਲਿਆ ਕਿ ਮੇਰਾ ਮੂੰਹ ਉਲੰਘਣ ਨਾ ਕਰੇ।
4 En cuanto a las obras humanas, Con la Palabra de tus labios Me guardé de las sendas del violento.
੪ਇਨਸਾਨ ਦੇ ਕਰਮਾਂ ਦੇ ਵਿਖੇ ਤੇਰੇ ਬਚਨਾਂ ਦੇ ਰਾਹੀਂ ਮੈਂ ਆਪਣੇ ਆਪ ਨੂੰ ਜ਼ਾਲਮਾਂ ਦੇ ਮਾਰਗਾਂ ਤੋਂ ਬਚਾ ਰੱਖਿਆ ਹੈ।
5 Mis pasos se mantuvieron en tus caminos. Mis pies no resbalarán.
੫ਮੇਰੇ ਕਦਮਾਂ ਨੇ ਤੇਰੇ ਰਾਹਾਂ ਨੂੰ ਠੀਕ ਫੜਿਆ ਹੈ, ਮੇਰੇ ਪੈਰ ਨਹੀਂ ਤਿਲਕੇ।
6 Oh ʼElohim, yo te invocaré, Y Tú me responderás. Inclina tu oído hacia mí y escucha mis palabras.
੬ਮੈਂ ਤੈਨੂੰ ਪੁਕਾਰਿਆ ਹੈ, ਹੇ ਪਰਮੇਸ਼ੁਰ, ਤੂੰ ਤਾਂ ਮੈਨੂੰ ਉੱਤਰ ਦੇਵੇਂਗਾ, ਮੇਰੀ ਵੱਲ ਆਪਣਾ ਕੰਨ ਝੁਕਾ ਅਤੇ ਮੇਰੀ ਸੁਣ।
7 ¡Haz tus misericordias maravillosas! Tú eres Quien salvas a quienes se refugian a tu mano derecha, De los que se levantan contra ellos.
੭ਆਪਣੀ ਅਚਰਜ਼ ਦਯਾ ਵਿਖਾ, ਤੂੰ ਜੋ ਆਪਣੇ ਸੱਜੇ ਹੱਥ ਨਾਲ ਉਨ੍ਹਾਂ ਨੂੰ ਜਿਹੜੇ ਤੇਰੀ ਪਨਾਹ ਲੈਂਦੇ ਹਨ ਉਨ੍ਹਾਂ ਦੇ ਵਿਰੋਧੀਆਂ ਤੋਂ ਬਚਾਉਂਦਾ ਹੈਂ।
8 Guárdame como a la pupila de tus ojos, Escóndeme bajo la sombra de tus alas
੮ਅੱਖ ਦੀ ਕਾਕੀ ਦੀ ਨਿਆਈਂ ਮੇਰੀ ਰਾਖੀ ਕਰ, ਆਪਣੇ ਖੰਭਾਂ ਦੀ ਛਾਇਆ ਹੇਠ ਮੈਨੂੰ ਲੁਕਾ ਲੈ,
9 De la presencia de los perversos que me oprimen, De los enemigos mortales que me rodean.
੯ਉਨ੍ਹਾਂ ਦੁਸ਼ਟਾਂ ਤੋਂ ਜਿਹਨਾਂ ਨੇ ਮੇਰੇ ਨਾਲ ਧੱਕਾ ਕੀਤਾ ਹੈ, ਮੇਰੇ ਜਾਨੀ ਦੁਸ਼ਮਣਾਂ ਤੋਂ ਜਿਹੜੇ ਮੈਨੂੰ ਘੇਰ ਲੈਂਦੇ ਹਨ।
10 Protegidos están en su prosperidad. Con su boca hablan arrogancias.
੧੦ਉਹ ਆਪਣੀ ਹੀ ਚਰਬੀ ਵਿੱਚ ਗੁੱਥੇ ਹੋਏ ਹਨ, ਉਹ ਆਪਣੇ ਮੂੰਹ ਤੋਂ ਘਮੰਡ ਨਾਲ ਬੋਲਦੇ ਹਨ।
11 Ahora cercaron nuestros pasos. Fijan su mirada en echarnos a tierra,
੧੧ਹੁਣ ਉਨ੍ਹਾਂ ਨੇ ਪੈਰ-ਪੈਰ ਤੇ ਸਾਨੂੰ ਘੇਰਿਆ ਹੈ, ਉਨ੍ਹਾਂ ਨੇ ਆਪਣੀਆਂ ਅੱਖਾਂ ਲਾ ਰੱਖੀਆਂ ਹਨ ਕਿ ਸਾਨੂੰ ਧਰਤੀ ਉੱਤੇ ਪਟਕਾ ਦੇਣ।
12 Como león ansioso de desgarrar su presa, Como cachorro de león agazapado en su cueva.
੧੨ਉਹ ਬੱਬਰ ਸ਼ੇਰ ਵਰਗਾ ਹੈ ਜਿਹੜਾ ਪਾੜਨਾ ਚਾਹੁੰਦਾ ਹੈ, ਅਤੇ ਬੱਬਰ ਸ਼ੇਰ ਦੇ ਬੱਚੇ ਵਰਗਾ ਜਿਹੜਾ ਘਾਤ ਵਿੱਚ ਬੈਠਦਾ ਹੈ।
13 ¡Levántate, oh Yavé! ¡Hazle frente! Haz que sea derribado. Con tu espada libra mi alma del inicuo,
੧੩ਹੇ ਯਹੋਵਾਹ, ਉੱਠ, ਉਹ ਦਾ ਸਾਹਮਣਾ ਕਰ, ਉਹ ਨੂੰ ਕੱਸ ਕੇ ਬੰਨ ਲੈ, ਆਪਣੀ ਤਲਵਾਰ ਨਾਲ ਮੇਰੀ ਜਾਨ ਨੂੰ ਦੁਸ਼ਟ ਤੋਂ ਬਚਾ ਕੇ ਛੁਡਾ ਲੈ,
14 Y con tu mano, oh Yavé, de los hombres del mundo, Cuya porción está en esta vida, Cuyo vientre Tú llenas con tus tesoros. ¡Sean saciados, pues, sus hijos, Y dejen las migajas a sus nietos!
੧੪ਮਨੁੱਖਾਂ ਤੋਂ ਆਪਣੇ ਹੱਥ ਨਾਲ, ਹੇ ਯਹੋਵਾਹ, ਸੰਸਾਰੀ ਮਨੁੱਖਾਂ ਤੋਂ ਜਿਨ੍ਹਾਂ ਦਾ ਹਿੱਸਾ ਇਸੇ ਜਿਉਣ ਵਿੱਚ ਹੈ, ਅਤੇ ਜਿਨ੍ਹਾਂ ਦਾ ਢਿੱਡ ਤੂੰ ਆਪਣੇ ਭੰਡਾਰ ਤੋਂ ਭਰ ਦਿੰਦਾ ਹੈਂ। ਉਹ ਬੱਚਿਆਂ ਨਾਲ ਸੰਤੁਸ਼ਟ ਹੋ ਜਾਂਦੇ ਅਤੇ ਆਪਣੇ ਰਹਿੰਦੇ ਮਾਲ ਨੂੰ ਆਪਣਿਆਂ ਬਾਲ-ਬੱਚਿਆਂ ਲਈ ਛੱਡ ਜਾਂਦੇ ਹਨ।
15 Yo veré tu rostro en justicia, Estaré satisfecho cuando despierte a tu semejanza.
੧੫ਮੈਂ ਧਰਮ ਵਿੱਚ ਤੇਰੇ ਮੂੰਹ ਦਾ ਦਰਸ਼ਣ ਕਰਾਂਗਾ, ਜਦੋਂ ਮੈਂ ਜਾਗਾਂਗਾ ਤਦ ਤੇਰੇ ਰੂਪ ਨਾਲ ਤ੍ਰਿਪਤ ਹੋਵਾਂਗਾ।