< Apocalipsis 11 >
1 Me fue dada una caña larga como una vara de medir y se me dijo: Levántate y mide el Santuario de Dios, el altar y a los que adoran en él.
੧ਡੰਡੇ ਵਰਗਾ ਇੱਕ ਕਾਨਾ ਮੈਨੂੰ ਦਿੱਤਾ ਗਿਆ ਅਤੇ ਇਹ ਬਚਨ ਹੋਇਆ ਕਿ ਉੱਠ, ਪਰਮੇਸ਼ੁਰ ਦੀ ਹੈਕਲ, ਜਗਵੇਦੀ ਅਤੇ ਉਹਨਾਂ ਨੂੰ ਜਿਹੜੇ ਉੱਥੇ ਬੰਦਗੀ ਕਰਦੇ ਹਨ ਮਿਣ ਲੈ।
2 Pero no midas el patio que está fuera del Santuario, porque fue entregado a los gentiles, y pisotearán la Ciudad Santa 42 meses.
੨ਅਤੇ ਉਸ ਵਿਹੜੇ ਨੂੰ ਜਿਹੜਾ ਹੈਕਲ ਤੋਂ ਬਾਹਰ ਹੈ ਛੱਡ ਦੇ ਅਤੇ ਉਹ ਨੂੰ ਨਾ ਮਿਣ, ਕਿਉਂਕਿ ਉਹ ਪਰਾਈਆਂ ਕੌਮਾਂ ਨੂੰ ਦਿੱਤਾ ਗਿਆ ਹੈ ਅਤੇ ਉਹ ਪਵਿੱਤਰ ਨਗਰੀ ਨੂੰ ਬਤਾਲੀਆਂ ਮਹੀਨਿਆਂ ਤੱਕ ਲਤਾੜਨਗੀਆਂ।
3 Daré [autoridad] a mis dos testigos, y ellos profetizarán 1.260 días cubiertos con tela áspera.
੩ਮੈਂ ਆਪਣਿਆਂ ਦੋਹਾਂ ਗਵਾਹਾਂ ਨੂੰ ਇਹ ਸਮਰੱਥ ਦੇਵਾਂਗਾ ਭਈ ਉਹ ਤੱਪੜ ਪਹਿਨੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਅਗੰਮ ਵਾਕ ਕਰਨਗੇ।
4 Éstos son los dos olivos y los dos candelabros que están en pie delante del Señor de la tierra.
੪ਇਹ ਉਹ ਦੋ ਜ਼ੈਤੂਨ ਦੇ ਰੁੱਖ ਅਤੇ ਦੋ ਸ਼ਮਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜ੍ਹੇ ਰਹਿੰਦੇ ਹਨ।
5 Si alguno quiere dañarlos, un fuego sale de la boca de ellos y devora a sus enemigos. Cuando alguno les quiere hacer daño, tiene que morir de esta manera.
੫ਜੇ ਕੋਈ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹਨਾਂ ਦੇ ਮੂੰਹੋਂ ਅੱਗ ਨਿੱਕਲਦੀ ਹੈ ਅਤੇ ਉਹਨਾਂ ਦੇ ਵੈਰੀਆਂ ਨੂੰ ਭਸਮ ਕਰ ਦਿੰਦੀ ਹੈ। ਸੋ ਜੇ ਉਹਨਾਂ ਦਾ ਨੁਕਸਾਨ ਕਰਨਾ ਚਾਹੇ ਤਾਂ ਉਹ ਇਸੇ ਤਰ੍ਹਾਂ ਜ਼ਰੂਰ ਮਾਰਿਆ ਜਾਵੇ।
6 Éstos [dos testigos ]tienen el poder de cerrar el cielo para que no llueva en los días de su profecía. También tienen poder sobre las aguas para convertirlas en sangre, y para golpear la tierra con toda plaga, todas las veces que quieran.
੬ਅਕਾਸ਼ ਬੰਦ ਕਰਨਾ ਉਹਨਾਂ ਦੇ ਵੱਸ ਵਿੱਚ ਹੈ ਤਾਂ ਕਿ ਉਹਨਾਂ ਦੇ ਅਗੰਮ ਵਾਕ ਦੇ ਦਿਨੀਂ ਮੀਂਹ ਨਾ ਪਵੇ, ਅਤੇ ਪਾਣੀ ਉਹਨਾਂ ਦੇ ਵੱਸ ਵਿੱਚ ਹਨ ਕਿ ਉਨ੍ਹਾਂ ਨੂੰ ਲਹੂ ਬਣਾ ਦੇਣ ਅਤੇ ਜਦੋਂ ਕਦੇ ਉਹਨਾਂ ਦਾ ਮਨ ਕਰੇ, ਤਾਂ ਉਹ ਧਰਤੀ ਨੂੰ ਸਭ ਪਰਕਾਰ ਦੀਆਂ ਮਹਾਂਮਾਰੀਆਂ ਨਾਲ ਮਾਰਨ।
7 Cuando terminen su testimonio, la bestia que sube del abismo hará guerra contra ellos. Los vencerá y los matará. (Abyssos )
੭ਜਦ ਉਹ ਆਪਣੀ ਗਵਾਹੀ ਦੇ ਹਟਣਗੇ ਤਦ ਉਹ ਦਰਿੰਦਾ ਜਿਹੜਾ ਅਥਾਹ ਕੁੰਡ ਵਿੱਚੋਂ ਆਉਂਦਾ ਹੈ, ਉਹਨਾਂ ਨਾਲ ਯੁੱਧ ਕਰਕੇ ਉਹਨਾਂ ਨੂੰ ਜਿੱਤ ਲਵੇਗਾ ਅਤੇ ਉਹਨਾਂ ਨੂੰ ਮਾਰ ਸੁੱਟੇਗਾ। (Abyssos )
8 Los cadáveres de los [dos testigos] estarán tendidos en la plaza de la gran ciudad, que figuradamente se llama Sodoma y Egipto, donde también fue crucificado el Señor de ellos.
੮ਅਤੇ ਉਹਨਾਂ ਦੀਆਂ ਲਾਸ਼ਾਂ ਉਸ ਵੱਡੀ ਨਗਰੀ ਦੇ ਚੌਂਕ ਵਿੱਚ ਪਈਆਂ ਰਹਿਣਗੀਆਂ ਜਿਸ ਨੂੰ ਆਤਮਿਕ ਰੀਤੀ ਨਾਲ ਸਦੂਮ ਅਤੇ ਮਿਸਰ ਕਿਹਾ ਜਾਂਦਾ ਹੈ, ਜਿੱਥੇ ਉਹਨਾਂ ਦਾ ਪ੍ਰਭੂ ਵੀ ਸਲੀਬ ਉੱਤੇ ਚੜ੍ਹਾਇਆ ਗਿਆ ਸੀ।
9 [Los habitantes] de los pueblos, tribus, lenguas y naciones verán sus cadáveres por tres días y medio, y no permitirán que sus cadáveres sean puestos en sepulcros.
੯ਉੱਮਤਾਂ, ਗੋਤਾਂ, ਭਾਸ਼ਾਵਾਂ ਅਤੇ ਕੌਮਾਂ ਵਿੱਚੋਂ ਕਈ ਉਹਨਾਂ ਦੀਆਂ ਲਾਸ਼ਾਂ ਨੂੰ ਸਾਢੇ ਤਿੰਨ ਦਿਨ ਵੇਖਣਗੇ ਪਰ ਉਹਨਾਂ ਦੀਆਂ ਲਾਸ਼ਾਂ ਨੂੰ ਕਬਰ ਵਿੱਚ ਨਾ ਰੱਖਣਗੇ।
10 Los que habitan en la tierra sentirán gozo con respecto a ellos y se regocijarán. Se enviarán regalos unos a otros, porque estos dos profetas atormentaron a los que habitan en la tierra.
੧੦ਅਤੇ ਧਰਤੀ ਦੇ ਵਾਸੀ ਖੁਸ਼ ਹੋਣਗੇ ਅਤੇ ਉਹਨਾਂ ਉੱਤੇ ਅਨੰਦ ਕਰਨਗੇ ਅਤੇ ਇੱਕ ਦੂਜੇ ਦੇ ਕੋਲ ਸੁਗਾਤਾਂ ਭੇਜਣਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ ਨੇ ਧਰਤੀ ਦੇ ਵਾਸੀਆਂ ਨੂੰ ਔਖਾ ਕੀਤਾ ਹੋਇਆ ਸੀ।
11 Pero después de los tres días y medio, entró en ellos espíritu de vida de Dios, y se pusieron en pies. Un gran temor cayó sobre los que los vieron.
੧੧ਸਾਢੇ ਤਿੰਨਾਂ ਦਿਨਾਂ ਤੋਂ ਬਾਅਦ ਜੀਵਨ ਦਾ ਸੁਆਸ ਪਰਮੇਸ਼ੁਰ ਦੀ ਵੱਲੋਂ ਉਹਨਾਂ ਵਿੱਚ ਆ ਗਿਆ ਅਤੇ ਉਹ ਆਪਣਿਆਂ ਪੈਰਾਂ ਉੱਤੇ ਖੜ੍ਹੇ ਹੋ ਗਏ ਅਤੇ ਜਿਨ੍ਹਾਂ ਉਹਨਾਂ ਨੂੰ ਵੇਖਿਆ, ਉਹ ਬਹੁਤ ਡਰ ਗਏ।
12 Oyeron una gran voz del cielo que les dijo: ¡Suban acá! Y subieron al cielo en la nube, y sus enemigos los vieron.
੧੨ਅਤੇ ਉਨ੍ਹਾਂ ਨੇ ਅਕਾਸ਼ ਤੋਂ ਇੱਕ ਵੱਡੀ ਅਵਾਜ਼ ਉਹਨਾਂ ਨੂੰ ਇਹ ਆਖਦੇ ਸੁਣੀ ਕਿ ਐਧਰ ਉਤਾਹਾਂ ਨੂੰ ਆ ਜਾਓ! ਤਾਂ ਉਹ ਬੱਦਲ ਵਿੱਚ ਅਕਾਸ਼ ਨੂੰ ਉਤਾਹਾਂ ਚੜ੍ਹ ਗਏ ਅਤੇ ਉਹਨਾਂ ਦੇ ਵੈਰੀਆਂ ਨੇ ਉਹਨਾਂ ਨੂੰ ਦੇਖਿਆ।
13 En aquella hora ocurrió un gran terremoto, y cayó la décima parte de la ciudad. En el terremoto murieron 7.000 hombres. Los demás se llenaron de temor, y dieron gloria al Dios del cielo.
੧੩ਉਸੇ ਵੇਲੇ ਵੱਡਾ ਭੂਚਾਲ ਆਇਆ, ਜਿਸ ਨਾਲ ਨਗਰੀ ਦਾ ਦਸਵਾਂ ਹਿੱਸਾ ਢਹਿ ਗਿਆ ਅਤੇ ਸੱਤ ਹਜ਼ਾਰ ਆਦਮੀ ਮਾਰੇ ਗਏ, ਜਿਹੜੇ ਬਚ ਗਏ ਉਹ ਡਰ ਗਏ ਅਤੇ ਸਵਰਗ ਦੇ ਪਰਮੇਸ਼ੁਰ ਦੀ ਵਡਿਆਈ ਕਰਨ ਲੱਗੇ।
14 El segundo ¡ay! pasó, y el tercer ¡ay! viene sin demora.
੧੪ਦੂਜਾ ਦੁੱਖ ਬੀਤ ਗਿਆ। ਵੇਖੋ, ਤੀਜਾ ਦੁੱਖ ਛੇਤੀ ਆਉਂਦਾ ਹੈ!।
15 El séptimo ángel tocó la trompeta, y se produjeron grandes voces en el cielo, que decían: ¡El reino del mundo es de nuestro Señor y de su Cristo, y reinará por los siglos de los siglos! (aiōn )
੧੫ਫੇਰ ਸੱਤਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਸਵਰਗ ਵਿੱਚ ਵੱਡੀ ਅਵਾਜ਼ ਇਹ ਆਖਦਿਆਂ ਸੁਣੀ - ਸੰਸਾਰ ਦਾ ਰਾਜ ਸਾਡੇ ਪ੍ਰਭੂ ਦਾ ਅਤੇ ਉਹ ਦੇ ਮਸੀਹ ਦਾ ਹੋ ਗਿਆ ਹੈ, ਅਤੇ ਉਹ ਜੁੱਗੋ-ਜੁੱਗ ਰਾਜ ਕਰੇਗਾ! (aiōn )
16 Los 24 ancianos que estaban sentados en sus tronos delante de Dios cayeron sobre sus rostros, adoraron a Dios
੧੬ਉਹ ਚੌਵੀ ਬਜ਼ੁਰਗ ਜਿਹੜੇ ਪਰਮੇਸ਼ੁਰ ਦੇ ਹਜ਼ੂਰ ਆਪੋ ਆਪਣੇ ਸਿੰਘਾਸਣਾਂ ਉੱਤੇ ਬੈਠੇ ਹੋਏ ਸਨ, ਮੂੰਹ ਦੇ ਭਾਰ ਡਿੱਗ ਪਏ ਅਤੇ ਪਰਮੇਸ਼ੁਰ ਨੂੰ ਮੱਥਾ ਟੇਕ ਕੇ ਕਹਿਣ ਲੱਗੇ,
17 y dijeron: Te damos gracias, Señor Dios Todopoderoso, el que es y el que era, porque tomaste tu gran poder y reinaste.
੧੭ਹੇ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਅਤੇ ਜਿਹੜਾ ਸੀ, ਅਸੀਂ ਤੇਰਾ ਧੰਨਵਾਦ ਕਰਦੇ ਹਾਂ, ਇਸ ਲਈ ਜੋ ਤੂੰ ਆਪਣੀ ਵੱਡੀ ਸਮਰੱਥਾ ਲੈ ਕੇ ਰਾਜ ਕੀਤਾ,
18 Las naciones se airaron. Pero llegó tu ira y el tiempo para juzgar a los muertos, dar el galardón a tus esclavos profetas, a los santos, a los que temen tu Nombre, a los pequeños y a los grandes, y para destruir a los que destruyen la tierra.
੧੮ਕੌਮਾਂ ਕ੍ਰੋਧਵਾਨ ਹੋਈਆਂ ਤਾਂ ਤੇਰਾ ਕ੍ਰੋਧ ਆਣ ਪਿਆ, ਅਤੇ ਮੁਰਦਿਆਂ ਦਾ ਸਮਾਂ ਆ ਪਹੁੰਚਿਆ ਜੋ ਉਹਨਾਂ ਦਾ ਨਿਆਂ ਹੋਵੇ ਅਤੇ ਤੂੰ ਆਪਣੇ ਦਾਸਾਂ ਨੂੰ ਅਰਥਾਤ ਨਬੀਆਂ ਨੂੰ, ਸੰਤਾਂ ਨੂੰ, ਅਤੇ ਉਹਨਾਂ ਨੂੰ ਜੋ ਤੇਰੇ ਨਾਮ ਦਾ ਡਰ ਰੱਖਦੇ ਹਨ, ਕੀ ਛੋਟੇ ਕੀ ਵੱਡੇ ਨੂੰ ਫਲ ਦੇਵੇਂ, ਅਤੇ ਉਹਨਾਂ ਦਾ ਨਾਸ ਕਰੇਂ ਜੋ ਧਰਤੀ ਦਾ ਨਾਸ ਕਰਨ ਵਾਲੇ ਹਨ!।
19 El Santuario de Dios en el cielo fue abierto, y se vio el Arca de su Pacto en su Santuario. Hubo rayos, voces, truenos, un terremoto y granizo grande.
੧੯ਅਤੇ ਪਰਮੇਸ਼ੁਰ ਦੀ ਹੈਕਲ ਜਿਹੜੀ ਸਵਰਗ ਵਿੱਚ ਹੈ ਖੋਲ੍ਹੀ ਗਈ ਅਤੇ ਉਹ ਦੀ ਹੈਕਲ ਵਿੱਚ ਉਹ ਦੇ ਨੇਮ ਦਾ ਸੰਦੂਕ ਦਿਖਾਈ ਦੇਣ ਲੱਗ ਪਿਆ ਅਤੇ ਬਿਜਲੀ ਦੀਆਂ ਲਿਸ਼ਕਾਂ ਅਤੇ ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਹੋਈਆਂ ਅਤੇ ਭੂਚਾਲ ਆਇਆ ਅਤੇ ਵੱਡੇ-ਵੱਡੇ ਗੜੇ ਪਏ।