< Apocalipsis 6 >
1 Vi cuando el Cordero abrió uno de los siete sellos y escuché a uno de los cuatro seres vivientes que decía con voz de trueno: ¡Ven!
੧ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!
2 Miré, y ahí estaba un caballo blanco. Su jinete tenía un arco. Se le dio una corona. Salió venciendo y para vencer.
੨ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ।
3 Cuando [el Cordero ]abrió el segundo sello, escuché al segundo ser viviente que decía: ¡Ven!
੩ਜਦੋਂ ਉਹ ਨੇ ਦੂਜੀ ਮੋਹਰ ਤੋੜੀ ਤਾਂ ਮੈਂ ਦੂਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ!
4 Salió otro caballo rojizo. A su jinete se le concedió quitar la paz de la tierra, y [los hombres] se matarán unos a otros. Y se le dio una gran espada.
੪ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।
5 Cuando [el Cordero ]abrió el tercer sello, escuché al tercer ser viviente que decía: ¡Ven! Y miré, y ahí estaba un caballo negro. Su jinete tenía una balanza en la mano.
੫ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।
6 Escuché una voz en medio de los cuatro seres vivientes que decía: Un litro de trigo por un denario, tres litros de cebada por un denario. Y no dañes el aceite ni el vino.
੬ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੌਂ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀਂ!
7 Cuando [el Cordero ] abrió el cuarto sello, escuché la voz del cuarto ser viviente que decía: ¡Ven!
੭ਜਦੋਂ ਉਹ ਨੇ ਚੌਥੀ ਮੋਹਰ ਤੋੜੀ ਤਾਂ ਮੈਂ ਚੌਥੇ ਪ੍ਰਾਣੀ ਦੀ ਅਵਾਜ਼ ਇਹ ਆਖਦੇ ਸੁਣੀ, ਕਿ ਆ ਜਾ!
8 Miré, y ahí estaba un caballo pálido. Su jinete se llamaba Muerte, y el Hades seguía con él. Y le fue concedida autoridad sobre la cuarta parte de la tierra para matar con espada, hambre, pestilencia y las fieras de la tierra. (Hadēs )
੮ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ। (Hadēs )
9 Cuando [el Cordero ]abrió el quinto sello, miré debajo del altar las almas de los que habían sido asesinados por causa de la Palabra de Dios y del testimonio que tenían.
੯ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।
10 Clamaban a gran voz y preguntaban: ¿Oh Soberano, Santo y Verdadero, hasta cuándo no juzgas a los que viven en la tierra y vengas nuestra sangre?
੧੦ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?
11 Se le dio a cada uno una túnica blanca, y se les dijo que descansaran aún un corto tiempo, hasta que fuera completado [el número] tanto de sus consiervos como de sus hermanos que estaban a punto de ser asesinados como ellos.
੧੧ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
12 Miré cuando [el Cordero ]abrió el sexto sello. Hubo un gran terremoto, el sol oscureció como tela de crin y la luna entera se volvió como sangre.
੧੨ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।
13 Las estrellas del cielo cayeron a la tierra como una higuera suelta sus brevas cuando es sacudida por un viento fuerte.
੧੩ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਸ ਪ੍ਰਕਾਰ ਹੰਜ਼ੀਰ ਦੇ ਬੂਟੇ ਤੋਂ ਜੋ ਵੱਡੀ ਹਨੇਰੀ ਨਾਲ ਝੋਕੇ ਖਾਂਦਾ ਹੈ, ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ।
14 El cielo fue replegado como un rollo que es enrollado. Toda montaña y toda isla fueron removidas de sus lugares.
੧੪ਅਤੇ ਅਕਾਸ਼ ਲਪੇਟਵੀਂ ਪੋਥੀ ਵਾਂਗੂੰ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ-ਆਪਣੇ ਸਥਾਨ ਤੋਂ ਹਿੱਲ ਗਿਆ।
15 Los reyes de la tierra, los grandes, los magistrados, los ricos, los poderosos, y todo esclavo y libre se escondieron en las cuevas y entre las rocas de las montañas.
੧੫ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।
16 Y decían a las montañas y a las rocas: ¡Caigan sobre nosotros! ¡Escóndannos de la presencia del que está sentado en el trono y de la ira del Cordero!
੧੬ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
17 Porque llegó el gran día de la ira de ellos, y ¿quién puede sostenerse en pie?
੧੭ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?