< Romanos 6 >

1 Entonces ¿qué diremos? ¿Permanezcamos en el pecado para que abunde la gracia?
ਹੁਣ ਅਸੀਂ ਕੀ ਆਖੀਏ? ਕੀ ਪਾਪ ਕਰਨ ਵਿੱਚ ਲੱਗੇ ਰਹੀਏ ਕਿ ਕਿਰਪਾ ਬਹੁਤੀ ਹੋਵੇ?
2 ¡Claro que no! Porque los que morimos al pecado, ¿cómo seguiremos aún en él?
ਕਦੇ ਨਹੀਂ! ਅਸੀਂ ਜੋ ਪਾਪ ਦੇ ਵੱਲੋਂ ਮਰ ਗਏ, ਤਾਂ ਹੁਣ ਅੱਗੇ ਤੋਂ ਉਸ ਵਿੱਚ ਜੀਵਨ ਕਿਉਂ ਬਤੀਤ ਕਰੀਏ?।
3 ¿No saben [ustedes] que los bautizados en Cristo Jesús fuimos bautizados en su muerte?
ਕੀ ਤੁਸੀਂ ਇਸ ਗੱਲ ਤੋਂ ਅਣਜਾਣ ਹੋ ਕਿ ਸਾਡੇ ਵਿੱਚੋਂ ਜਿਨ੍ਹਾਂ ਨੇ ਮਸੀਹ ਯਿਸੂ ਵਿੱਚ ਬਪਤਿਸਮਾ ਲਿਆ, ਉਸ ਦੀ ਮੌਤ ਵਿੱਚ ਬਪਤਿਸਮਾ ਲਿਆ?
4 Por medio del bautismo fuimos sepultados con Él para la muerte, a fin de que como Cristo fue resucitado de entre [los] muertos por medio de la majestad del Padre, también nosotros andemos en vida nueva.
ਸੋ ਅਸੀਂ ਮੌਤ ਦਾ ਬਪਤਿਸਮਾ ਲੈਣ ਦੇ ਕਾਰਨ ਉਹ ਦੇ ਨਾਲ ਦੱਬੇ ਗਏ, ਤਾਂ ਜੋ ਜਿਵੇਂ ਪਿਤਾ ਦੀ ਮਹਿਮਾ ਦੇ ਵਸੀਲੇ ਨਾਲ ਮਸੀਹ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ, ਤਿਵੇਂ ਅਸੀਂ ਵੀ ਨਵੇਂ ਜੀਵਨ ਦੇ ਰਾਹ ਚੱਲੀਏ।
5 Porque si nos unimos en la semejanza de su muerte, también nos uniremos a la semejanza de su resurrección.
ਜਦੋਂ ਅਸੀਂ ਉਹ ਦੀ ਮੌਤ ਦੀ ਸਮਾਨਤਾ ਵਿੱਚ ਉਸ ਦੇ ਨਾਲ ਜੋੜੇ ਗਏ ਤਾਂ ਉਸ ਦੇ ਜੀ ਉੱਠਣ ਦੀ ਸਮਾਨਤਾ ਵਿੱਚ ਵੀ ਹੋਵਾਂਗੇ।
6 Sabemos que nuestro viejo ser fue crucificado con [Él], a fin de que el cuerpo pecaminoso quedara sin fuerza para que no sirvamos más al pecado.
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।
7 Porque el que murió fue liberado del pecado.
ਕਿਉਂਕਿ ਜਿਹੜਾ ਮਰ ਗਿਆ ਉਹ ਪਾਪ ਤੋਂ ਛੁੱਟ ਕੇ ਧਰਮੀ ਠਹਿਰਾਇਆ ਗਿਆ।
8 Si morimos con Cristo, creemos que también viviremos con Él.
ਪਰੰਤੂ ਜਦੋਂ ਅਸੀਂ ਮਸੀਹ ਦੇ ਨਾਲ ਮਰੇ ਤਾਂ ਸਾਨੂੰ ਵਿਸ਼ਵਾਸ ਹੈ ਜੋ ਅਸੀਂ ਉਹ ਦੇ ਨਾਲ ਜੀਵਾਂਗੇ ਵੀ।
9 Sabemos que Cristo, Quien fue resucitado de entre [los] muertos, ya no muere. La muerte ya no lo domina.
ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ।
10 Porque el que murió, murió una vez por todas al pecado, pero el que vive, vive para Dios.
੧੦ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ।
11 Así también ustedes, considérense ciertamente muertos al pecado, pero vivos para Dios en Cristo Jesús.
੧੧ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।
12 Por tanto, no reine [el] pecado en su cuerpo mortal, para que obedezcan a sus desordenados deleites sensuales.
੧੨ਹੁਣ ਫੇਰ ਪਾਪ ਤੁਹਾਡੀ ਮਰਨਹਾਰ ਦੇਹੀ ਵਿੱਚ ਰਾਜ ਨਾ ਕਰੇ, ਜੋ ਤੁਸੀਂ ਉਸ ਦੀਆਂ ਬੁਰੀਆਂ ਕਾਮਨਾਵਾਂ ਦੇ ਅਧੀਨ ਹੋਵੋ।
13 Ni tampoco presenten sus miembros como instrumentos de iniquidad para el pecado, sino preséntense ustedes mismos a Dios como vivos entre [los] muertos, y sus miembros a Dios como armas de justicia.
੧੩ਅਤੇ ਨਾ ਆਪਣੇ ਅੰਗਾਂ ਨੂੰ ਕੁਧਰਮ ਦੇ ਹਥਿਆਰ ਬਣਾ ਕੇ ਪਾਪ ਨੂੰ ਸੌਂਪੋ ਸਗੋਂ ਆਪਣੇ ਆਪ ਨੂੰ ਮੁਰਦਿਆਂ ਵਿੱਚੋਂ ਜੀ ਉੱਠੇ ਹੋਏ ਸਮਝ ਕੇ ਪਰਮੇਸ਼ੁਰ ਨੂੰ ਸੌਂਪ ਦਿਓ ਅਤੇ ਆਪਣੇ ਅੰਗਾਂ ਨੂੰ ਧਰਮ ਦੇ ਹਥਿਆਰ ਬਣਾ ਕੇ ਪਰਮੇਸ਼ੁਰ ਨੂੰ ਸੌਂਪ ਦਿਓ।
14 Porque el pecado no tendrá dominio sobre ustedes, pues no están bajo [la] Ley, sino bajo [la ]gracia.
੧੪ਜੋ ਤੁਹਾਡੇ ਉੱਤੇ ਪਾਪ ਦਾ ਜੋਰ ਨਾ ਚੱਲੇਗਾ ਕਿਉਂਕਿ ਤੁਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹੋ।
15 ¿Entonces, qué diremos? ¿Pecaremos porque no estamos bajo [la ]Ley, sino bajo [la ]gracia? ¡Claro que no!
੧੫ਤਾਂ ਫੇਰ ਕੀ? ਅਸੀਂ ਪਾਪ ਕਰੀਏ ਇਸ ਲਈ ਜੋ ਅਸੀਂ ਬਿਵਸਥਾ ਦੇ ਅਧੀਨ ਨਹੀਂ ਸਗੋਂ ਕਿਰਪਾ ਦੇ ਅਧੀਨ ਹਾਂ? ਕਦੇ ਨਹੀਂ!
16 ¿No saben que son esclavos de aquel a quien se presentan para obedecerle, sea del pecado para muerte o de la obediencia para justicia?
੧੬ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।
17 Pero gracias a Dios que, aunque eran esclavos del pecado, obedecieron de corazón la doctrina a la cual se entregaron.
੧੭ਪਰ ਧੰਨਵਾਦ ਹੈ ਪਰਮੇਸ਼ੁਰ ਦਾ ਕਿ ਭਾਵੇਂ ਤੁਸੀਂ ਪਾਪ ਦੇ ਦਾਸ ਸੀ, ਪਰ ਜਿਸ ਸਿੱਖਿਆ ਦੇ ਸਾਂਚੇ ਵਿੱਚ ਢਾਲ਼ੇ ਗਏ ਤੁਸੀਂ ਮਨ ਤੋਂ ਉਹ ਦੇ ਆਗਿਆਕਾਰ ਹੋ ਗਏ।
18 Como se libraron del pecado, se esclavizaron a la justicia.
੧੮ਅਤੇ ਪਾਪ ਤੋਂ ਛੁੱਟ ਕੇ ਤੁਸੀਂ ਧਾਰਮਿਕਤਾ ਦੇ ਦਾਸ ਬਣ ਗਏ।
19 Hablo como humano por causa de la debilidad de su naturaleza humana. Porque así como presentaron sus miembros como esclavos a la impureza [para] la iniquidad, ahora preséntenlos como esclavos a la justicia para santificación.
੧੯ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
20 Cuando eran esclavos del pecado no tenían obligación con la justicia.
੨੦ਜਦੋਂ ਤੁਸੀਂ ਪਾਪ ਦੇ ਦਾਸ ਸੀ ਤਾਂ ਧਾਰਮਿਕਤਾ ਤੋਂ ਆਜ਼ਾਦ ਸੀ।
21 ¿Qué fruto tenían de aquellas cosas de las cuales ahora se avergüenzan? Porque el fin de ellas es muerte.
੨੧ਸੋ ਉਸ ਵੇਲੇ ਤੁਹਾਨੂੰ ਉਹਨਾਂ ਗੱਲਾਂ ਤੋਂ ਕੀ ਫਲ ਮਿਲਿਆ ਜਿਨ੍ਹਾਂ ਕਰਕੇ ਹੁਣ ਤੁਹਾਨੂੰ ਸ਼ਰਮ ਆਉਂਦੀ ਹੈ ਕਿਉਂ ਜੋ ਉਹਨਾਂ ਦਾ ਅੰਤ ਤਾਂ ਮੌਤ ਹੈ?
22 Pero ahora, ya libres del pecado y esclavizados a Dios, tienen su fruto para santificación, y el fin, vida eterna. (aiōnios g166)
੨੨ਪਰ ਹੁਣ ਤੁਸੀਂ ਪਾਪ ਤੋਂ ਛੁੱਟ ਕੇ ਅਤੇ ਪਰਮੇਸ਼ੁਰ ਦੇ ਦਾਸ ਬਣ ਕੇ ਪਵਿੱਤਰਤਾਈ ਦੇ ਲਈ ਆਪਣਾ ਫਲ ਅਤੇ ਅੰਤ ਵਿੱਚ ਸਦੀਪਕ ਜੀਵਨ ਪਾਉਂਦੇ ਹੋ। (aiōnios g166)
23 Porque la consecuencia del pecado es muerte, pero el regalo de Dios es vida eterna en Cristo Jesús nuestro Señor. (aiōnios g166)
੨੩ਕਿਉਂਕਿ ਪਾਪ ਦੀ ਮਜ਼ਦੂਰੀ ਤਾਂ ਮੌਤ ਹੈ, ਪਰ ਪਰਮੇਸ਼ੁਰ ਦਾ ਵਰਦਾਨ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਸਦੀਪਕ ਜੀਵਨ ਹੈ। (aiōnios g166)

< Romanos 6 >