< 1 Crónicas 14 >
1 E Hiram rey de Tiro envió embajadores a David, y madera de cedro, y albañiles, y carpinteros, que le edificasen una casa.
੧ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਉਸਦਾ ਮਹਿਲ ਬਣਾਉਣ ਲਈ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ।
2 Y entendiendo David que Jehová le había confirmado por rey sobre Israel, y que había ensalzado su reino sobre su pueblo Israel,
੨ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਅੱਤ ਉੱਚਾ ਕੀਤਾ ਗਿਆ।
3 Tomó aun David mujeres en Jerusalem, y engendró David aun hijos e hijas.
੩ਦਾਊਦ ਨੇ ਯਰੂਸ਼ਲਮ ਵਿੱਚ ਹੋਰ ਵੀ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
4 Y estos son los nombres de los que le nacieron en Jerusalem: Samua, Sobad, Natán, Salomón,
੪ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ,
5 Jebahar, Elisua, Elifalet,
੫ਯਿਬਹਾਰ, ਅਲੀਸ਼ੂਆ, ਅਲਪਾਲਟ,
7 Elisama, Baal-jada, y Elifalet.
੭ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।
8 Y oyendo los Filisteos, que David era ungido por rey sobre todo Israel, subieron todos los Filisteos en busca de David. Y como David lo oyó, salió contra ellos.
੮ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ, ਤਾਂ ਦਾਊਦ ਇਹ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲਿਆ
9 Y vinieron los Filisteos, y extendiéronse por el valle de Rafaim.
੯ਅਤੇ ਫ਼ਲਿਸਤੀਆਂ ਨੇ ਆ ਕੇ ਰਫ਼ਾਈਮ ਦੀ ਘਾਟੀ ਵਿੱਚ ਹਮਲਾ ਕੀਤਾ
10 Y David consultó a Dios, diciendo: ¿Subiré contra los Filisteos? ¿Entregarlos has en mi mano? Y Jehová le dijo: Sube, que yo los entregaré en tus manos.
੧੦ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।”
11 Entonces subieron en Baal-perazim, y allí los hirió David. Y David dijo: Dios rompió mis enemigos por mi mano como se rompen las aguas. Por esto llamaron el nombre de aquel lugar Baal-perazim.
੧੧ਤਾਂ ਉਹ ਬਆਲ-ਪਰਾਸੀਮ ਨੂੰ ਚੜ੍ਹ ਆਏ, ਦਾਊਦ ਨੇ ਉਹਨਾਂ ਨੂੰ ਉੱਥੇ ਮਾਰਿਆ, ਤਾਂ ਦਾਊਦ ਨੇ ਆਖਿਆ, “ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ੍ਹ ਵਾਂਗੂੰ ਟੁੱਟ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।”
12 Y dejaron allí sus dioses, y David dijo, que los quemasen a fuego.
੧੨ਉਹ ਆਪਣੇ ਦੇਵਤਿਆਂ ਨੂੰ ਉੱਥੇ ਛੱਡ ਗਏ, ਤਾਂ ਦਾਊਦ ਨੇ ਉਹਨਾਂ ਦੇਵਤਿਆਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।
13 Y volviendo los Filisteos a extenderse por el valle,
੧੩ਫ਼ਲਿਸਤੀ ਫੇਰ ਮੁੜ ਆਏ ਅਤੇ ਫੇਰ ਉਸੇ ਘਾਟੀ ਵਿੱਚ ਹਮਲਾ ਕੀਤਾ,
14 David volvió a consultar a Dios, y Dios le dijo: No subas tras ellos; sino rodéalos, para venir a ellos por delante de los morales.
੧੪ਤਾਂ ਦਾਊਦ ਨੇ ਪਰਮੇਸ਼ੁਰ ਕੋਲੋਂ ਪੁੱਛਿਆ ਅਤੇ ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੂੰ ਹੁਣ ਉਨ੍ਹਾਂ ਦਾ ਪਿੱਛਾ ਨਾ ਕਰ, ਸਗੋਂ ਉਨ੍ਹਾਂ ਕੋਲੋਂ ਹਟ ਜਾ ਅਤੇ ਤੂਤਾਂ ਦੇ ਰੁੱਖਾਂ ਵੱਲੋਂ ਉਨ੍ਹਾਂ ਉੱਤੇ ਹਮਲਾ ਕਰ,
15 Y como oyeres venir un estruendo por las copas de los morales, sal luego a la batalla: porque Dios saldrá delante de ti, y herirá el campo de los Filisteos.
੧੫ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇਂ, ਤਾਂ ਤੂੰ ਯੁੱਧ ਕਰਨ ਨੂੰ ਨਿੱਕਲ ਜਾ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰਨ ਲਈ ਨਿੱਕਲਿਆ ਹੈ।”
16 Y David lo hizo como Dios le mandó; e hirieron el campo de los Filisteos, desde Gabaón hasta Gazera.
੧੬ਦਾਊਦ ਨੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਹੀ ਕੀਤਾ ਅਤੇ ਉਹ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੱਕ ਮਾਰ-ਮਾਰ ਕੇ ਨਾਸ ਕਰਦਾ ਗਿਆ।
17 Y el nombre de David fue divulgado por todas aquellas tierras; y puso Jehová el temor de David sobre todas las gentes.
੧੭ਤਾਂ ਦਾਊਦ ਦਾ ਨਾਮ ਸਾਰਿਆਂ ਦੇਸਾਂ ਵਿੱਚ ਫੈਲ ਗਿਆ ਅਤੇ ਯਹੋਵਾਹ ਨੇ ਸਾਰਿਆਂ ਲੋਕਾਂ ਦੇ ਮਨਾਂ ਵਿੱਚ ਉਸ ਦਾ ਡਰ ਪਾ ਦਿੱਤਾ।