< 2 Crónicas 14 >
1 Y durmió Abías con sus padres, y fue sepultado en la ciudad de David: y reinó en su lugar Asa su hijo. En sus días reposó la tierra diez años.
੧ਤਦ ਅਬਿਯਾਹ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਤਦ ਉਸ ਦਾ ਪੁੱਤਰ ਆਸਾ ਉਸ ਦੇ ਥਾਂ ਰਾਜ ਕਰਨ ਲੱਗਾ ਅਤੇ ਉਹ ਦੇ ਦਿਨਾਂ ਵਿੱਚ ਦਸ ਵਰ੍ਹੇ ਤੱਕ ਦੇਸ ਵਿੱਚ ਅਮਨ ਰਿਹਾ।
2 E hizo Asa lo bueno y recto en los ojos de Jehová su Dios:
੨ਆਸਾ ਨੇ ਉਹ ਹੀ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ
3 Porque quitó los altares del ajeno, y los altos: quebró las imágenes, y taló los bosques,
੩ਕਿਉਂ ਜੋ ਉਹ ਨੇ ਓਪਰੇ ਦੇਵਤਿਆਂ ਦੀਆਂ ਜਗਵੇਦੀਆਂ ਨੂੰ ਅਤੇ ਉੱਚੇ ਸਥਾਨਾਂ ਨੂੰ ਢਾਹ ਦਿੱਤਾ ਅਤੇ ਥੰਮਾਂ ਨੂੰ ਭੰਨ ਛੱਡਿਆ ਅਤੇ ਟੁੰਡਾਂ ਨੂੰ ਵੱਢ ਸੁੱਟਿਆ
4 Y mandó a Judá que buscasen a Jehová el Dios de sus padres, e hiciesen la ley y los mandamientos.
੪ਅਤੇ ਯਹੂਦਾਹ ਨੂੰ ਹੁਕਮ ਦਿੱਤਾ ਕਿ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਭਾਲਣਾ ਕਰਨ ਅਤੇ ਬਿਵਸਥਾ ਅਤੇ ਹੁਕਮਨਾਮੇ ਨੂੰ ਮੰਨਣ
5 Y quitó de todas las ciudades de Judá los altos y las imágenes: y estuvo el reino quieto delante de él.
੫ਉਹ ਨੇ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚੋਂ ਉੱਚੇ ਸਥਾਨਾਂ ਅਤੇ ਸੂਰਜ ਦੀਆਂ ਮੂਰਤੀਆਂ ਨੂੰ ਦੂਰ ਕਰ ਛੱਡਿਆ ਅਤੇ ਉਹ ਦੇ ਸਾਹਮਣੇ ਰਾਜ ਵਿੱਚ ਚੈਨ ਰਿਹਾ।
6 Y edificó ciudades fuertes en Judá, por cuanto había paz en la tierra, y no había guerra contra él en aquellos tiempos; porque Jehová le había dado reposo.
੬ਉਹ ਨੇ ਯਹੂਦਾਹ ਦੇ ਵਿੱਚ ਗੜਾਂ ਵਾਲੇ ਸ਼ਹਿਰ ਬਣਵਾਏ ਕਿਉਂ ਜੋ ਦੇਸ ਵਿੱਚ ਚੈਨ ਸੀ ਅਤੇ ਉਨ੍ਹਾਂ ਸਾਲਾਂ ਵਿੱਚ ਉਹ ਨੂੰ ਲੜਾਈ ਨਾ ਲੜਨੀ ਪਈ ਕਿਉਂ ਜੋ ਯਹੋਵਾਹ ਨੇ ਉਹ ਨੂੰ ਅਰਾਮ ਬਖ਼ਸ਼ਿਆ ਸੀ
7 Dijo pues a Judá: Edifiquemos estas ciudades, y cerquémoslas de muros, torres, puertas, y barras, pues que la tierra es nuestra, por cuanto hemos buscado a Jehová nuestro Dios: nosotros le hemos buscado, y él nos ha dado reposo de todas partes. Y edificaron, y fueron prosperados.
੭ਇਸ ਲਈ ਉਹ ਨੇ ਯਹੂਦਾਹ ਨੂੰ ਆਖਿਆ ਕਿ ਅਸੀਂ ਇਹ ਸ਼ਹਿਰ ਬਣਾਈਏ ਅਤੇ ਉਨ੍ਹਾਂ ਦੇ ਦੁਆਲੇ ਕੰਧਾਂ ਅਤੇ ਬੁਰਜ ਬਣਾਈਏ ਅਤੇ ਫਾਟਕ ਦੇ ਅਰਲ ਲਾਈਏ ਜਦ ਤੱਕ ਇਹ ਦੇਸ ਸਾਡੇ ਕਬਜ਼ੇ ਵਿੱਚ ਹੈ ਕਿਉਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭਾਲਿਆ। ਅਸੀਂ ਉਹ ਨੂੰ ਭਾਲਿਆ ਅਤੇ ਉਸ ਨੇ ਸਾਨੂੰ ਚੁਫ਼ੇਰਿਓਂ ਅਰਾਮ ਬਖਸ਼ਿਆ ਹੈ। ਸੋ ਉਹਨਾਂ ਨੇ ਉਨ੍ਹਾਂ ਨੂੰ ਬਣਾਇਆ ਅਤੇ ਸਫ਼ਲ ਹੋਏ।
8 Tuvo también Asa ejército que traía escudos y lanzas, trescientos mil de Judá; y doscientos y ochenta mil de Ben-jamín, que traían escudos, y flechaban arcos: todos hombres diestros.
੮ਆਸਾ ਦੇ ਕੋਲ ਯਹੂਦਾਹ ਦੀ ਤਿੰਨ ਲੱਖ ਫ਼ੌਜ ਸੀ ਜਿਹੜੇ ਢਾਲ਼ ਅਤੇ ਬਰਛੀ ਚੁੱਕਦੇ ਸਨ ਅਤੇ ਬਿਨਯਾਮੀਨ ਦੇ ਦੋ ਲੱਖ ਅੱਸੀ ਹਜ਼ਾਰ ਸਨ ਜੋ ਢਾਲ਼ ਚੁੱਕਦੇ ਅਤੇ ਤੀਰ ਚਲਾਉਂਦੇ ਸਨ ਅਤੇ ਇਹ ਸਾਰੇ ਸੂਰਬੀਰ ਯੋਧੇ ਸਨ।
9 Y salió contra ellos Zara Etiope con ejército de mil millares, y trescientos carros; y vino hasta Maresa.
੯ਜ਼ਰਹ ਕੂਸ਼ੀ ਦਸ ਲੱਖ ਦੀ ਫ਼ੌਜ ਅਤੇ ਤਿੰਨ ਸੌ ਰਥ ਲੈ ਕੇ ਉਹਨਾਂ ਦੇ ਵਿਰੁੱਧ ਨਿੱਕਲਿਆ ਅਤੇ ਮਾਰੇਸ਼ਾਹ ਵਿੱਚ ਆਇਆ
10 Mas Asa salió contra él, y ordenaron la batalla en el valle de Sefata junto a Maresa.
੧੦ਅਤੇ ਆਸਾ ਉਸ ਦੇ ਟਾਕਰੇ ਲਈ ਵਧਿਆ ਅਤੇ ਉਨ੍ਹਾਂ ਨੇ ਮਾਰੇਸ਼ਾਹ ਵਿੱਚ ਸਫਾਥਾਹ ਦੀ ਵਾਦੀ ਵਿੱਚ ਲੜਾਈ ਲਈ ਪਾਲਾਂ ਬੰਨ੍ਹੀਆਂ
11 Y clamó Asa a Jehová su Dios, y dijo: Jehová, no tienes tú más con el grande, que con el que ninguna fuerza tiene, para dar ayuda. Ayúdanos, oh Jehová Dios nuestro, porque en ti estribamos, y en tu nombre venimos contra este ejército. Oh Jehová, tú eres nuestro Dios: no prevalezca contra ti el hombre.
੧੧ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!
12 Y Jehová deshizo los Etiopes delante de Asa, y delante de Judá; y huyeron los Etiopes.
੧੨ਫੇਰ ਯਹੋਵਾਹ ਨੇ ਆਸਾ ਅਤੇ ਯਹੂਦਾਹ ਦੇ ਸਾਹਮਣੇ ਕੂਸ਼ੀਆਂ ਨੂੰ ਮਾਰਿਆ ਤਾਂ ਕੂਸ਼ੀ ਭੱਜ ਗਏ।
13 Y Asa, y el pueblo que con él estaba, los siguió hasta Gerara: y cayeron los Etiopes hasta no quedar en ellos hombre a vida; porque fueron deshechos delante de Jehová y de su ejército: y tomaron un muy grande despojo.
੧੩ਆਸਾ ਅਤੇ ਉਹ ਦੇ ਲੋਕਾਂ ਨੇ ਗਰਾਰ ਤੱਕ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਕੂਸ਼ੀਆਂ ਵਿੱਚੋਂ ਐਨੇ ਡਿੱਗ ਗਏ ਕਿ ਉਹ ਫੇਰ ਸੰਭਲ ਨਾ ਸਕੇ ਕਿਉਂ ਜੋ ਉਹ ਯਹੋਵਾਹ ਅਤੇ ਉਸ ਦੇ ਦਲ ਦੇ ਹੱਥੋਂ ਮਾਰੇ ਗਏ ਅਤੇ ਯਹੂਦਾਹ ਬਹੁਤ ਸਾਰਾ ਲੁੱਟ ਦਾ ਮਾਲ ਚੁੱਕ ਲਿਆਇਆ
14 E hirieron todas las ciudades al derredor de Gerara; porque el terror de Jehová era sobre ellos: y saquearon todas las ciudades; porque había en ellas gran despojo.
੧੪ਅਤੇ ਉਹਨਾਂ ਨੇ ਗਰਾਰ ਦੇ ਆਸ-ਪਾਸ ਦੇ ਸਾਰੇ ਸ਼ਹਿਰਾਂ ਨੂੰ ਮਾਰਿਆ ਕਿਉਂ ਜੋ ਯਹੋਵਾਹ ਦਾ ਭੈਅ ਉਨ੍ਹਾਂ ਉੱਤੇ ਪੈ ਗਿਆ ਸੀ ਇਸ ਲਈ ਉਹਨਾਂ ਨੇ ਸਾਰੇ ਸ਼ਹਿਰਾਂ ਨੂੰ ਲੁੱਟਿਆ ਕਿਉਂ ਜੋ ਉਨ੍ਹਾਂ ਵਿੱਚ ਲੁੱਟਣ ਲਈ ਮਾਲ ਬਹੁਤ ਸੀ
15 Asimismo dieron sobre las cabañas de los ganados, y trajeron muchas ovejas y camellos; y volviéronse a Jerusalem.
੧੫ਅਤੇ ਉਹਨਾਂ ਨੇ ਪਸ਼ੂਆਂ ਦੇ ਮਾਲਕਾਂ ਦੇ ਤੰਬੂਆਂ ਨੂੰ ਢਾਹਿਆ ਅਤੇ ਢੇਰ ਸਾਰੀਆਂ ਭੇਡਾਂ ਅਤੇ ਊਠ ਲੈ ਕੇ ਯਰੂਸ਼ਲਮ ਨੂੰ ਮੁੜ ਪਏ।