< Ester 3 >

1 Y después de estas cosas el rey Asuero engrandeció a Amán, hijo de Amadati Agageo, y ensalzóle, y puso su silla sobre todos los príncipes que estaban con él.
ਇਨ੍ਹਾਂ ਘਟਨਾਵਾਂ ਤੋਂ ਬਾਅਦ ਰਾਜਾ ਅਹਸ਼ਵੇਰੋਸ਼ ਨੇ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਉੱਚੀ ਪਦਵੀ ਦੇ ਦਿੱਤੀ ਅਤੇ ਉਸ ਨੂੰ ਆਦਰ ਦਿੰਦੇ ਹੋਏ ਉਸਦਾ ਸਿੰਘਾਸਣ ਉਸ ਦੇ ਨਾਲ ਦੇ ਸਾਰੇ ਹਾਕਮਾਂ ਦੇ ਸਿੰਘਾਸਣਾਂ ਨਾਲੋਂ ਉੱਚਾ ਕਰ ਦਿੱਤਾ।
2 Y todos los siervos del rey que estaban a la puerta del rey se arrodillaban, e inclinaban a Amán, porque así se lo había mandado el rey: mas Mardoqueo ni se arrodillaba ni se humillaba.
ਰਾਜਾ ਦੇ ਸਾਰੇ ਕਰਮਚਾਰੀ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਹਾਮਾਨ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਮੱਥਾ ਟੇਕਦੇ ਸਨ ਕਿਉਂਕਿ ਉਸ ਦੇ ਲਈ ਰਾਜਾ ਦਾ ਇਹੋ ਹੁਕਮ ਸੀ, ਪਰ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਸੀ ਅਤੇ ਨਾ ਹੀ ਮੱਥਾ ਟੇਕਦਾ ਸੀ।
3 Y los siervos del rey, que estaban a la puerta, dijeron a Mardoqueo: ¿Por qué traspasas el mandamiento del rey?
ਤਦ ਰਾਜਾ ਦੇ ਕਰਮਚਾਰੀਆਂ ਨੇ ਜਿਹੜੇ ਮਹਿਲ ਦੇ ਫਾਟਕ ਉੱਤੇ ਸਨ, ਮਾਰਦਕਈ ਨੂੰ ਪੁੱਛਿਆ, “ਤੂੰ ਰਾਜਾ ਦੇ ਹੁਕਮ ਦੀ ਉਲੰਘਣਾ ਕਿਉਂ ਕਰਦਾ ਹੈਂ?”
4 Y aconteció, que hablándole cada día de esta manera, y no escuchándolos él, denunciáronle a Amán, por ver si las palabras de Mardoqueo estarían firmes, porque ya él les había declarado que era Judío.
ਫਿਰ ਅਜਿਹਾ ਹੋਇਆ ਕਿ ਜਦ ਉਹ ਹਰ ਰੋਜ਼ ਇਸੇ ਤਰ੍ਹਾਂ ਹੀ ਕਹਿੰਦੇ ਰਹੇ ਅਤੇ ਮਾਰਦਕਈ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਉਨ੍ਹਾਂ ਨੇ ਹਾਮਾਨ ਨੂੰ ਦੱਸ ਦਿੱਤਾ, ਇਹ ਵੇਖਣ ਲਈ ਕਿ ਮਾਰਦਕਈ ਦੀ ਇਹ ਗੱਲ ਚੱਲੇਗੀ ਕਿ ਨਹੀਂ ਕਿਉਂਕਿ ਉਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਯਹੂਦੀ ਹੈ।
5 Y vio Amán que Mardoqueo ni se arrodillaba, ni se humillaba delante de él, y fue lleno de ira.
ਜਦ ਹਾਮਾਨ ਨੇ ਵੇਖਿਆ ਕਿ ਮਾਰਦਕਈ ਨਾ ਤਾਂ ਗੋਡੇ ਨਿਵਾਉਂਦਾ ਹੈ, ਅਤੇ ਨਾ ਹੀ ਮੈਨੂੰ ਮੱਥਾ ਟੇਕਦਾ ਹੈ ਤਾਂ ਹਾਮਾਨ ਗੁੱਸੇ ਨਾਲ ਭਰ ਗਿਆ।
6 Y tuvo en poco meter la mano en solo Mardoqueo, porque ya le habían declarado el pueblo de Mardoqueo, y procuró Amán destruir a todos los Judíos que había en el reino de Asuero, al pueblo de Mardoqueo.
ਪਰ ਇਕੱਲੇ ਮਾਰਦਕਈ ਉੱਤੇ ਹੱਥ ਪਾਉਣਾ, ਉਸ ਨੂੰ ਆਪਣੀ ਬੇਇੱਜ਼ਤੀ ਜਾਣ ਪਈ ਕਿਉਂਕਿ ਰਾਜਾ ਦੇ ਕਰਮਚਾਰੀਆਂ ਨੇ ਹਾਮਾਨ ਨੂੰ ਦੱਸ ਦਿੱਤਾ ਸੀ ਕਿ ਮਾਰਦਕਈ ਕਿਸ ਜਾਤੀ ਦਾ ਹੈ, ਇਸ ਲਈ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਅਰਥਾਤ ਮਾਰਦਕਈ ਦੇ ਸਾਰੇ ਲੋਕਾਂ ਨੂੰ ਨਾਸ ਕਰਨ ਦੀ ਯੋਜਨਾ ਬਣਾਈ।
7 En el mes primero, que es el mes de Nisán, en el año doceno del rey Asuero, fue echada Pur, que es suerte, delante de Amán de día en día, y de mes en mes hasta el mes doceno, que es el mes de Adar.
ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਬਾਰਵੇਂ ਸਾਲ ਦੇ ਨੀਸਾਨ ਨਾਮਕ ਪਹਿਲੇ ਮਹੀਨੇ ਵਿੱਚ ਹਾਮਾਨ ਨੇ ਅਦਾਰ ਨਾਮਕ ਬਾਰਵੇਂ ਮਹੀਨੇ ਤੱਕ ਇੱਕ-ਇੱਕ ਦਿਨ ਅਤੇ ਇੱਕ-ਇੱਕ ਮਹੀਨੇ ਦੇ ਲਈ ਆਪਣੇ ਸਾਹਮਣੇ “ਪੂਰ” ਅਰਥਾਤ ਪਰਚੀਆਂ ਪਵਾਈਆਂ।
8 Y dijo Amán al rey Asuero: Hay un pueblo esparcido y dividido entre los pueblos en todas las provincias de tu reino, y sus leyes son diferentes de todo pueblo, y no hacen las leyes del rey: y al rey no viene provecho de dejarlos.
ਤਾਂ ਹਾਮਾਨ ਨੇ ਰਾਜਾ ਅਹਸ਼ਵੇਰੋਸ਼ ਨੂੰ ਕਿਹਾ, “ਆਪ ਜੀ ਦੇ ਰਾਜ ਦੇ ਸਾਰੇ ਸੂਬਿਆਂ ਵਿੱਚ ਰਹਿਣ ਵਾਲੇ ਲੋਕਾਂ ਦੇ ਵਿਚਕਾਰ ਖਿੱਲਰੀ ਅਤੇ ਫੈਲੀ ਹੋਈ ਇੱਕ ਜਾਤੀ ਹੈ, ਜਿਨ੍ਹਾਂ ਦੀਆਂ ਰੀਤਾਂ ਹੋਰ ਸਾਰੀਆਂ ਜਾਤੀਆਂ ਨਾਲੋਂ ਵੱਖਰੀਆਂ ਹਨ, ਅਤੇ ਉਹ ਰਾਜਾ ਦੇ ਕਨੂੰਨ ਨੂੰ ਨਹੀਂ ਮੰਨਦੇ, ਇਸ ਲਈ ਉਸ ਜਾਤੀ ਨੂੰ ਰਹਿਣ ਦੇਣਾ ਰਾਜਾ ਲਈ ਲਾਭਦਾਇਕ ਨਹੀਂ ਹੈ।
9 Si place al rey, sea escrito que sean destruidos: y yo pesaré diez mil talentos de plata en manos de los que hacen la obra, para que sean traídos a los tesoros del rey.
ਜੇ ਰਾਜਾ ਨੂੰ ਸਵੀਕਾਰ ਹੋਵੇ ਤਾਂ ਉਨ੍ਹਾਂ ਨੂੰ ਨਾਸ ਕਰਨ ਲਈ ਹੁਕਮ ਲਿਖਿਆ ਜਾਵੇ, ਅਤੇ ਮੈਂ ਰਾਜਾ ਦੇ ਭੰਡਾਰੀਆਂ ਨੂੰ ਸ਼ਾਹੀ ਖਜ਼ਾਨੇ ਵਿੱਚ ਪਾਉਣ ਲਈ ਦਸ ਹਜ਼ਾਰ ਚਾਂਦੀ ਦੇ ਸਿੱਕੇ ਤੋਲ ਕੇ ਦਿਆਂਗਾ।”
10 Entonces el rey quitó su anillo de su mano, y diólo a Amán, hijo de Amadati Agageo, enemigo de los Judíos,
੧੦ਤਾਂ ਰਾਜਾ ਨੇ ਆਪਣੀ ਮੋਹਰ ਦੀ ਅੰਗੂਠੀ ਆਪਣੇ ਹੱਥ ਤੋਂ ਉਤਾਰ ਕੇ ਯਹੂਦੀਆਂ ਦੇ ਵੈਰੀ ਅਗਾਗੀ ਹਮਦਾਥਾ ਦੇ ਪੁੱਤਰ ਹਾਮਾਨ ਨੂੰ ਦੇ ਦਿੱਤੀ।
11 Y dijo a Amán: La plata dada sea para ti y el pueblo, para que hagas de él lo que bien te pareciere.
੧੧ਅਤੇ ਰਾਜਾ ਨੇ ਹਾਮਾਨ ਨੂੰ ਕਿਹਾ, “ਤੇਰੀ ਚਾਂਦੀ ਮੈਂ ਤੈਨੂੰ ਦਿੰਦਾ ਹਾਂ ਅਤੇ ਉਹ ਲੋਕ ਵੀ, ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਲੱਗੇ ਤੂੰ ਉਨ੍ਹਾਂ ਨਾਲ ਕਰੇਂ।”
12 Entonces fueron llamados los escribanos del rey en el mes primero, a los trece del mismo, y fue escrito conforme a todo lo que mandó Amán, a los príncipes del rey, y a los capitanes, que estaban sobre cada provincia, y a los príncipes de cada pueblo, a cada provincia según su escritura, y a cada pueblo según su lengua: en nombre del rey Asuero fue escrito, y signado con el anillo del rey.
੧੨ਇਸ ਤਰ੍ਹਾਂ ਉਸੇ ਪਹਿਲੇ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਰਾਜਾ ਦੇ ਲਿਖਾਰੀ ਬੁਲਾਏ ਗਏ, ਅਤੇ ਹਾਮਾਨ ਦੇ ਹੁਕਮ ਅਨੁਸਾਰ ਰਾਜਾ ਦੇ ਸਾਰੇ ਅਧਿਕਾਰੀਆਂ ਅਤੇ ਸਾਰੇ ਸੂਬਿਆਂ ਦੇ ਪ੍ਰਧਾਨਾਂ ਅਤੇ ਜਾਤੀ-ਜਾਤੀ ਦੇ ਲੋਕਾਂ ਦੇ ਹਾਕਮਾਂ ਦੇ ਲਈ ਹਰੇਕ ਸੂਬੇ ਦੀ ਲਿਖਤ ਅਤੇ ਹਰੇਕ ਜਾਤੀ ਦੇ ਲੋਕਾਂ ਦੀ ਭਾਸ਼ਾ ਵਿੱਚ ਰਾਜਾ ਅਹਸ਼ਵੇਰੋਸ਼ ਦੇ ਨਾਮ ਤੇ ਹੁਕਮਨਾਮੇ ਲਿਖੇ ਗਏ ਅਤੇ ਉਨ੍ਹਾਂ ਦੇ ਉੱਤੇ ਰਾਜਾ ਦੀ ਅੰਗੂਠੀ ਦੀ ਮੋਹਰ ਲਗਾਈ ਗਈ।
13 Y fueron enviadas cartas por mano de los correos a todas las provincias del rey, para destruir, y matar, y echar a perder a todos los Judíos, desde el niño hasta el viejo, niños y mujeres, en un día, a los trece días del mes doceno, que es el mes de Adar: y que los metiesen a saco.
੧੩ਰਾਜ ਦੇ ਹਰੇਕ ਸੂਬੇ ਵਿੱਚ ਇਹ ਹੁਕਮਨਾਮੇ ਸੰਦੇਸ਼ਵਾਹਕਾਂ ਦੇ ਰਾਹੀਂ ਇਸ ਉਦੇਸ਼ ਨਾਲ ਭੇਜੇ ਗਏ ਕਿ ਸਾਰੇ ਯਹੂਦੀ ਅਦਾਰ ਨਾਮਕ ਬਾਰਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਭਾਵੇਂ ਜੁਆਨ, ਭਾਵੇਂ ਬੁੱਢਾ, ਭਾਵੇਂ ਬੱਚਾ, ਭਾਵੇਂ ਇਸਤਰੀ, ਸਾਰੇ ਇੱਕ ਹੀ ਦਿਨ ਵਿੱਚ ਮਾਰ ਦਿੱਤੇ ਜਾਣ, ਨਾਸ ਕੀਤੇ ਜਾਣ ਅਤੇ ਮਿਟਾ ਦਿੱਤੇ ਜਾਣ ਅਤੇ ਉਨ੍ਹਾਂ ਦਾ ਮਾਲ ਧਨ ਲੁੱਟ ਲਿਆ ਜਾਵੇ।
14 La copia de la escritura era que se diese ley en cada provincia, que fuese manifiesto a todos los pueblos que estuviesen apercibidos para aquel día.
੧੪ਉਸ ਲਿਖਤੀ ਹੁਕਮਨਾਮੇ ਦੀ ਇੱਕ-ਇੱਕ ਨਕਲ ਸਾਰੇ ਸੂਬਿਆਂ ਵਿੱਚ ਖੁੱਲ੍ਹੀ ਭੇਜੀ ਗਈ ਤਾਂ ਜੋ ਲੋਕ ਉਸ ਦਿਨ ਦੇ ਲਈ ਤਿਆਰ ਰਹਿਣ।
15 Y salieron los correos de priesa por el mandado del rey: y la ley fue dada en Susán la cabecera del reino: y el rey y Amán estaban sentados a beber; y la ciudad de Susán estaba alborotada.
੧੫ਇਹ ਹੁਕਮ ਸ਼ੂਸ਼ਨ ਦੀ ਰਾਜਧਾਨੀ ਵਿੱਚ ਦਿੱਤਾ ਗਿਆ, ਅਤੇ ਰਾਜਾ ਦੇ ਹੁਕਮ ਅਨੁਸਾਰ ਸੰਦੇਸ਼-ਵਾਹਕ ਉਸੇ ਸਮੇਂ ਨਿੱਕਲ ਪਏ। ਰਾਜਾ ਅਤੇ ਹਾਮਾਨ ਤਾਂ ਮਧ ਪੀਣ ਲਈ ਬੈਠ ਗਏ ਪਰ ਸ਼ੂਸ਼ਨ ਦੇ ਸ਼ਹਿਰ ਵਿੱਚ ਹਾਹਾਕਾਰ ਮੱਚ ਗਿਆ।

< Ester 3 >