< Éxodo 30 >
1 Harás asimismo un altar de sahumerio de perfume: de madera de cedro lo harás.
੧ਤੂੰ ਧੂਪ ਧੁਖਾਉਣ ਲਈ ਇੱਕ ਜਗਵੇਦੀ ਬਣਾਈਂ ਅਤੇ ਤੂੰ ਉਹ ਨੂੰ ਸ਼ਿੱਟੀਮ ਦੀ ਲੱਕੜੀ ਤੋਂ ਬਣਾਈਂ।
2 Su longura será de un codo, y su anchura de un codo; será cuadrado; y su altura de dos codos, y sus cuernos serán de el mismo.
੨ਉਸ ਦੀ ਲੰਬਾਈ ਇੱਕ ਹੱਥ ਉਸ ਦੀ ਚੌੜਾਈ ਇੱਕ ਹੱਥ ਅਤੇ ਉਹ ਚੌਰਸ ਹੋਵੇ। ਉਸ ਦੀ ਉਚਾਈ ਦੋ ਹੱਥ ਅਤੇ ਉਸ ਦੇ ਸਿੰਙ ਉਸੇ ਤੋਂ ਹੋਣ।
3 Y cubrirlo has de oro puro, su techumbre, y sus paredes al rededor, y sus cuernos: y hacerle has al derredor una corona de oro.
੩ਤੂੰ ਉਹ ਨੂੰ ਖ਼ਾਲਸ ਸੋਨੇ ਨਾਲ ਮੜ੍ਹੀਂ ਅਰਥਾਤ ਉਹ ਦਾ ਉੱਪਰਲਾ ਪਾਸਾ ਅਤੇ ਉਹ ਦੇ ਚੁਫ਼ੇਰੇ ਦੇ ਪਾਸੇ ਅਤੇ ਉਹ ਦੇ ਸਿੰਙ, ਤੂੰ ਉਹ ਦੇ ਚੁਫ਼ੇਰੇ ਇੱਕ ਸੋਨੇ ਦੀ ਬਨੇਰੀ ਬਣਾਈਂ।
4 Hacerle has también dos sortijas de oro debajo de su corona, a sus dos esquinas, en sus ambos lados, para meter las barras con que será llevado.
੪ਤੂੰ ਉਹ ਦੇ ਲਈ ਸੋਨੇ ਦੇ ਦੋ ਕੜੇ ਉਸ ਦੀ ਬਨੇਰੀ ਦੇ ਹੇਠ ਉਸ ਦੇ ਦੋਹਾਂ ਪੱਲਿਆਂ ਉੱਤੇ ਉਸ ਦੇ ਦੋਹੀਂ ਪਾਸੀਂ ਬਣਾਈਂ। ਉਹ ਉਸ ਦੇ ਚੁੱਕਣ ਲਈ ਚੋਬਾਂ ਦੇ ਥਾਂ ਹੋਣ।
5 Y harás las barras de madera de cedro, y cubrirlas has de oro.
੫ਤੂੰ ਚੋਬਾਂ ਸ਼ਿੱਟੀਮ ਦੀ ਲੱਕੜੀ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ।
6 Y ponerlo has delante del velo que está junto al arca del testimonio, delante de la cubierta que está sobre el testimonio, donde yo te testificaré de mí.
੬ਤੂੰ ਉਹ ਨੂੰ ਪਰਦੇ ਦੇ ਅੱਗੇ ਜਿਹੜਾ ਸਾਖੀ ਦੇ ਸੰਦੂਕ ਦੇ ਕੋਲ ਹੈ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਜਿਹੜਾ ਸਾਖੀ ਉੱਤੇ ਹੈ ਰੱਖੀਂ ਜਿੱਥੇ ਮੈਂ ਤੇਰੇ ਨਾਲ ਮਿਲਾਂਗਾ।
7 Y quemará sobre él Aarón sahumerio de especias cada mañana, el cual quemará cuando aderezare las lámparas.
੭ਅਤੇ ਹਾਰੂਨ ਉਸ ਉੱਤੇ ਸੁਗੰਧੀ ਧੂਪ ਹਰ ਸਵੇਰੇ ਦੇ ਸਮੇਂ ਧੁਖਾਵੇ। ਜਦ ਉਹ ਦੀਵਿਆਂ ਨੂੰ ਸੁਆਰੇ ਤਦ ਉਹ ਇਹ ਧੁਖਾਵੇ।
8 Y cuando Aarón encenderá las lámparas entre las dos tardes, quemará el sahumerio continuamente delante de Jehová por vuestras edades.
੮ਜਦ ਹਾਰੂਨ ਦੀਵਿਆਂ ਨੂੰ ਸ਼ਾਮ ਦੇ ਵੇਲੇ ਜਗਾਵੇ ਤਦ ਉਹ ਤੁਹਾਡੀਆਂ ਪੀੜ੍ਹੀਆਂ ਤੱਕ ਸਦਾ ਲਈ ਯਹੋਵਾਹ ਦੇ ਸਨਮੁਖ ਧੂਪ ਧੁਖਾਵੇ।
9 No ofreceréis sobre él sahumerio ajeno, ni holocausto, ni presente, ni tampoco derramaréis sobre él derramadura.
੯ਤੁਸੀਂ ਉਸ ਉੱਤੇ ਨਾ ਓਪਰਾ ਧੂਪ ਨਾ ਹੋਮ ਦੀ ਬਲੀ ਨਾ ਮੈਦੇ ਦੀ ਭੇਟ ਚੜ੍ਹਾਇਓ ਅਤੇ ਨਾ ਉਸ ਉੱਤੇ ਪੀਣ ਦੀ ਭੇਟ ਡੋਲ੍ਹਿਓ
10 Y expiará Aarón sobre sus cuernos una vez en el año con la sangre de la expiación de las reconciliaciones, una vez en el año expiará sobre él en vuestras edades. Santidad de santidades será a Jehová.
੧੦ਅਤੇ ਹਾਰੂਨ ਉਸ ਦੇ ਸਿੰਗਾਂ ਉੱਤੇ ਵਰ੍ਹੇ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੇ ਅਤੇ ਪ੍ਰਾਸਚਿਤ ਦੇ ਪਾਪ ਦੀ ਭੇਟ ਦੇ ਲਹੂ ਤੋਂ ਲੈ ਕੇ ਸਾਲ ਵਿੱਚ ਇੱਕ ਵਾਰ ਤੁਹਾਡੀਆਂ ਪੀੜ੍ਹੀਆਂ ਤੱਕ ਪ੍ਰਾਸਚਿਤ ਕਰੇ। ਇਹ ਯਹੋਵਾਹ ਲਈ ਬਹੁਤ ਪਵਿੱਤਰ ਹੈ।
11 Y habló Jehová a Moisés, diciendo:
੧੧ਯਹੋਵਾਹ ਮੂਸਾ ਨੂੰ ਬੋਲਿਆ ਕਿ
12 Cuando tomares el número de los hijos de Israel por la cuenta de ellos, cada uno dará a Jehová el rescate de su alma, cuando los contares, y no habrá en ellos mortandad por haberlos contado.
੧੨ਜਦ ਤੂੰ ਇਸਰਾਏਲੀਆਂ ਦੀ ਗਿਣਤੀ ਉਨ੍ਹਾਂ ਦੇ ਸ਼ੁਮਾਰ ਅਨੁਸਾਰ ਕਰੇਂ ਤਾਂ ਹਰ ਮਨੁੱਖ ਆਪਣੇ ਪ੍ਰਾਣਾਂ ਲਈ ਯਹੋਵਾਹ ਨੂੰ ਜਦ ਉਨ੍ਹਾਂ ਦੀ ਗਿਣਤੀ ਹੋਵੇ ਨਿਸਤਾਰੇ ਦਾ ਮੁੱਲ ਦੇਵੇ ਤਾਂ ਜੋ ਉਨ੍ਹਾਂ ਵਿੱਚ ਕੋਈ ਬਵਾ ਨਾ ਪਵੇ ਜਦ ਤੂੰ ਉਨ੍ਹਾਂ ਦੀ ਗਿਣਤੀ ਕਰੇਂ।
13 Esto dará cualquiera que pasare por la cuenta, medio siclo conforme al siclo del santuario. El siclo es de veinte óbolos: la mitad de un siclo será la ofrenda a Jehová.
੧੩ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅੱਧਾ ਸ਼ਕਲ ਦੇਣ (ਸ਼ਕਲ ਵਿੱਚ ਵੀਹ ਜੀਰੇ ਹਨ) ਸੋ ਇਹ ਅੱਠ ਆਨੇ ਯਹੋਵਾਹ ਲਈ ਚੁੱਕਣ ਦੀ ਭੇਟ ਹੋਵੇਗੀ।
14 Cualquiera que pasare por la cuenta de veinte años arriba dará la ofrenda a Jehová.
੧੪ਸਾਰੇ ਜਿਹੜੇ ਗਿਣਿਆ ਹੋਇਆਂ ਵਿੱਚ ਰਲਣ ਵੀਹ ਸਾਲ ਦੇ ਅਤੇ ਉੱਤੇ ਦੇ ਹੋਣ ਯਹੋਵਾਹ ਨੂੰ ਚੁੱਕਣ ਦੀ ਭੇਟ ਦੇਣ।
15 Ni el rico aumentará, ni el pobre disminuirá de medio siclo, cuando dieren la ofrenda a Jehová para hacer expiación por vuestras personas.
੧੫ਤਾਂ ਧਨੀ ਅੱਠ ਆਨੇ ਤੋਂ ਵੱਧ ਅਤੇ ਕੰਗਾਲ ਉਸ ਤੋਂ ਘੱਟ ਨਾ ਦੇਣ ਜਦ ਤੁਹਾਡੇ ਪ੍ਰਾਣਾਂ ਦੇ ਪ੍ਰਾਸਚਿਤ ਲਈ ਯਹੋਵਾਹ ਦੀ ਚੁੱਕਣ ਦੀ ਭੇਟ ਦੇਣ।
16 Y tomarás de los hijos de Israel el dinero de las expiaciones, y darlo has para la obra del tabernáculo del testimonio; y será por memorial a los hijos de Israel delante de Jehová para expiar vuestras personas.
੧੬ਸੋ ਤੂੰ ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਉਹ ਨੂੰ ਮੰਡਲੀ ਦੇ ਤੰਬੂ ਦੇ ਕੰਮ ਲਈ ਵਰਤੀਂ ਅਤੇ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਿਰੀ ਹੋਵੇ ਤਾਂ ਜੋ ਤੁਹਾਡਿਆਂ ਪ੍ਰਾਣਾਂ ਲਈ ਪ੍ਰਾਸਚਿਤ ਹੋਵੇ।
17 Habló más Jehová a Moisés, diciendo:
੧੭ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
18 Harás también una fuente de metal con su basa de metal para lavar, y ponerla has entre el tabernáculo del testimonio, y el altar: y pondrás en ella agua;
੧੮ਤੂੰ ਧੋਣ ਲਈ ਪਿੱਤਲ ਦਾ ਇੱਕ ਹੌਦ ਅਤੇ ਉਹ ਦੇ ਲਈ ਪਿੱਤਲ ਦੀ ਇੱਕ ਚੌਂਕੀ ਬਣਾਈਂ ਅਤੇ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਉਹ ਨੂੰ ਰੱਖੀਂ ਅਤੇ ਉਸ ਵਿੱਚ ਪਾਣੀ ਭਰੀਂ।
19 Y de ella se lavarán Aarón y sus hijos sus manos y sus pies:
੧੯ਉਸ ਵਿੱਚ ਹਾਰੂਨ ਅਤੇ ਉਸ ਦੇ ਪੁੱਤਰ ਆਪਣੇ ਹੱਥ-ਪੈਰ ਧੋਣ
20 Cuando entraren en el tabernáculo del testimonio, lavarse han con agua, y no morirán: y cuando se llegaren al altar para ministrar, para encender a Jehová la ofrenda encendida;
੨੦ਜਦ ਉਹ ਮੰਡਲੀ ਦੇ ਤੰਬੂ ਵਿੱਚ ਅਥਵਾ ਜਦ ਉਹ ਜਗਵੇਦੀ ਦੇ ਨੇੜੇ ਉਪਾਸਨਾ ਲਈ ਆਉਣ ਕਿ ਯਹੋਵਾਹ ਲਈ ਅੱਗ ਦੀ ਭੇਟ ਧੁਖਾਉਣ ਤਾਂ ਪਾਣੀ ਨਾਲ ਧੋਣ ਕਿ ਉਹ ਨਾ ਮਰਨ।
21 Entonces se lavarán las manos y los pies, y no morirán. Y esto tendrán por estatuto perpetuo, él y su simiente por sus generaciones.
੨੧ਉਹ ਆਪਣੇ ਹੱਥ-ਪੈਰ ਧੋਣ ਕਿ ਉਹ ਨਾ ਮਰਨ ਅਤੇ ਉਹ ਉਨ੍ਹਾਂ ਲਈ ਸਦਾ ਦੀ ਬਿਧੀ ਹੋਵੇ ਅਰਥਾਤ ਉਸ ਲਈ ਅਤੇ ਉਸ ਦੀ ਅੰਸ ਲਈ ਉਨ੍ਹਾਂ ਦੀ ਪੀੜ੍ਹੀਓਂ ਪੀੜ੍ਹੀ ਤੱਕ।
22 Habló más Jehová a Moisés, diciendo:
੨੨ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ
23 Y tú tomarte has de las principales especias, de mirra excelente quinientos siclos, y de canela aromática la mitad de esto, es a saber, doscientos y cincuenta: y de cálamo aromático doscientos y cincuenta:
੨੩ਤੂੰ ਵਧੀਆ ਮਸਾਲਾ ਲਵੀਂ ਅਰਥਾਤ ਪਤਲਾ ਮੁਰ ਪੰਜ ਸੌ ਸ਼ਕਲ ਅਤੇ ਸੁਗੰਧ ਲਈ ਦਾਲਚੀਨੀ ਉਸ ਤੋਂ ਅੱਧੀ ਅਰਥਾਤ ਢਾਈ ਸੌ ਸ਼ਕਲ ਅਤੇ ਸੁਗੰਧ ਵਾਲੀ ਕੁਸ਼ਾ ਢਾਈ ਸੌ ਸ਼ਕਲ
24 Y de casia quinientos al peso del santuario: y de aceite de olivas un hin.
੨੪ਅਤੇ ਤੱਜ ਪੰਜ ਸੌ ਸ਼ਕਲ ਪਵਿੱਤਰ ਸਥਾਨ ਦੇ ਸ਼ਕਲ ਅਨੁਸਾਰ ਅਤੇ ਜ਼ੈਤੂਨ ਦਾ ਤੇਲ ਇੱਕ ਹੀਨ
25 Y harás de ello el aceite de la santa unción, ungüento de ungüento, obra de perfumador, el cual será el aceite de la santa unción.
੨੫ਅਤੇ ਤੂੰ ਉਹ ਨੂੰ ਮਸਹ ਕਰਨ ਦਾ ਪਵਿੱਤਰ ਤੇਲ ਗਾਂਧੀ ਦੀ ਕਾਰੀਗਰੀ ਅਤੇ ਮਿਲੀਆਂ ਹੋਈਆਂ ਸੁਗੰਧਾਂ ਨਾਲ ਬਣਾਈਂ। ਉਹ ਇੱਕ ਮਲਣ ਦਾ ਪਵਿੱਤਰ ਤੇਲ ਹੋਵੇ।
26 Con él ungirás el tabernáculo del testimonio, y el arca del testimonio;
੨੬ਤੂੰ ਉਸ ਨਾਲ ਮੰਡਲੀ ਦੇ ਤੰਬੂ ਨੂੰ ਅਤੇ ਸਾਖੀ ਦੇ ਸੰਦੂਕ ਨੂੰ ਮਲੀਂ।
27 Y la mesa, y todos sus vasos; y el candelero, y todos sus vasos; y el altar del perfume,
੨੭ਨਾਲੇ ਮੇਜ਼ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਸ਼ਮਾਦਾਨ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਧੂਪ ਦੀ ਜਗਵੇਦੀ ਨੂੰ
28 Y el altar del holocausto y todos sus vasos, y la fuente y su basa.
੨੮ਅਤੇ ਹੋਮ ਦੀ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਹੌਦ ਅਤੇ ਉਸ ਦੀ ਚੌਂਕੀ ਨੂੰ।
29 Y consagrarlos has, y serán santidad de santidades: cualquiera cosa que tocare en ellos, será santificada.
੨੯ਤੂੰ ਉਨ੍ਹਾਂ ਨੂੰ ਪਵਿੱਤਰ ਕਰੀਂ ਕਿ ਉਹ ਬਹੁਤ ਪਵਿੱਤਰ ਹੋਣ ਅਤੇ ਜੋ ਕੁਝ ਉਨ੍ਹਾਂ ਨੂੰ ਲੱਗੇ ਪਵਿੱਤਰ ਹੋਵੇਗਾ।
30 Ungirás también a Aarón y a sus hijos, y santificarlos has para que sean mis sacerdotes.
੩੦ਤਾਂ ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਮਸਹ ਕਰ ਕੇ ਪਵਿੱਤਰ ਕਰੀਂ ਤਾਂ ਜੋ ਉਹ ਮੇਰੀ ਜਾਜਕਾਈ ਦੀ ਉਪਾਸਨਾ ਕਰਨ।
31 Y hablarás a los hijos de Israel, diciendo: Este será mi aceite de la santa unción por vuestras edades.
੩੧ਅਤੇ ਤੂੰ ਇਸਰਾਏਲੀਆਂ ਨੂੰ ਆਖੀਂ ਕਿ ਇਹ ਮਲਣ ਦਾ ਪਵਿੱਤਰ ਤੇਲ ਮੇਰੇ ਲਈ ਤੁਹਾਡੀਆਂ ਪੀੜ੍ਹੀਆਂ ਤੱਕ ਹੋਵੇ।
32 Sobre carne de hombre no será untado, ni haréis otro semejante conforme a su composición: santo es, tenerlo heis vosotros por santo.
੩੨ਇਹ ਆਦਮੀ ਦੇ ਪਿੰਡੇ ਉੱਤੇ ਨਹੀਂ ਲਾਈਦਾ ਅਤੇ ਉਸ ਦੀ ਸਮੱਗਰੀ ਤੋਂ ਹੋਰ ਕਿਸੇ ਪ੍ਰਕਾਰ ਦਾ ਤੇਲ ਤੁਸੀਂ ਨਾ ਬਣਾਇਓ। ਇਹ ਪਵਿੱਤਰ ਹੈ ਅਤੇ ਤੁਹਾਡੇ ਲਈ ਪਵਿੱਤਰ ਰਹੇ।
33 Cualquiera que compusiere ungüento semejante, y que pusiere de él sobre algún extraño, será cortado de sus pueblos.
੩੩ਜਿਹੜਾ ਮਨੁੱਖ ਉਸ ਵਰਗੀ ਮਿਲਾਵਟ ਕਰੇ ਅਤੇ ਉਸ ਵਿੱਚੋਂ ਕਿਸੇ ਓਪਰੇ ਉੱਤੇ ਚੋਵੇ ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
34 Dijo más Jehová a Moisés: Tómate especias aromáticas; es a saber, estacte, y uña, y gálbano aromático, e incienso limpio en igual peso:
੩੪ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਆਪਣੇ ਲਈ ਮੁਰ ਵਾਲਾ ਮਸਾਲਾ ਲਈਂ ਅਰਥਾਤ ਮੁਰ ਮਸਤਕੀ ਅਤੇ ਲੌਨ ਅਤੇ ਖ਼ਾਲਸ ਲੁਬਾਨ - ਇਹ ਇੱਕੋ ਵਜ਼ਨ ਦੇ ਹੋਣ।
35 Y harás de ello una confección aromática de obra de perfumador, mezclada, pura, y santa.
੩੫ਤੂੰ ਉਹ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈਂ। ਸਲੂਣੀ ਨਿਰੋਲ ਅਤੇ ਪਵਿੱਤਰ ਹੋਵੇ।
36 Y molerás de ella pulverizando, y de ella pondrás delante del testimonio en el tabernáculo del testimonio donde yo te testificaré de mí: Santidad de santidades os será.
੩੬ਤੂੰ ਉਸ ਵਿੱਚੋਂ ਕੁਝ ਬਹੁਤ ਮਹੀਨ ਪੀਹ ਕੇ ਉਹ ਨੂੰ ਸਾਖੀ ਦੇ ਸੰਦੂਕ ਅੱਗੇ ਮੰਡਲੀ ਦੇ ਤੰਬੂ ਵਿੱਚ ਰੱਖੀਂ ਜਿੱਥੇ ਮੈਂ ਤੈਨੂੰ ਮਿਲਾਂਗਾ। ਇਹ ਤੁਹਾਡੇ ਲਈ ਬਹੁਤ ਪਵਿੱਤਰ ਹੋਵੇ।
37 La confección que harás, no os haréis otra según su composición: Santidad te será para Jehová.
੩੭ਜਿਹੜੀ ਧੂਪ ਨੂੰ ਬਣਾਵੇਂਗਾ ਉਸ ਦੀ ਸਮੱਗਰੀ ਤੋਂ ਹੋਰ ਧੂਪ ਆਪਣੇ ਲਈ ਨਾ ਬਣਾਇਓ, ਉਹ ਤੇਰੀ ਵੱਲੋਂ ਯਹੋਵਾਹ ਲਈ ਪਵਿੱਤਰ ਹੋਵੇ।
38 Cualquiera que hiciere otra como ella para olerla, será cortado de sus pueblos.
੩੮ਜਿਹੜਾ ਮਨੁੱਖ ਉਸ ਵਾਂਗੂੰ ਸੁੰਘਣ ਲਈ ਬਣਾਵੇ ਉਹ ਆਪਣਿਆਂ ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।