< Isaías 45 >

1 Así dice Jehová a su Mesías Ciro, al cual yo tomé por su mano derecha, para sujetar naciones delante de él, y desatar lomos de reyes: para abrir delante de él puertas; y puertas no se cerrarán.
ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।
2 Yo iré delante de ti, y los rodeos enderezaré: quebrantaré puertas de metal; y cerrojos de hierro haré pedazos.
ਮੈਂ ਤੇਰੇ ਅੱਗੇ-ਅੱਗੇ ਚੱਲਾਂਗਾ, ਅਤੇ ਉੱਚੇ-ਉੱਚੇ ਪਹਾੜਾਂ ਨੂੰ ਪੱਧਰਾ ਕਰਾਂਗਾ, ਮੈਂ ਪਿੱਤਲ ਦੇ ਫਾਟਕ ਭੰਨ ਸੁੱਟਾਂਗਾ, ਅਤੇ ਲੋਹੇ ਦੀਆਂ ਬੇੜੀਆਂ ਵੱਢ ਸੁੱਟਾਂਗਾ।
3 Y darte he los tesoros escondidos, y los secretos muy guardados: para que sepas que yo soy Jehová, que te pongo nombre, el Dios de Israel.
ਮੈਂ ਤੈਨੂੰ ਹਨੇਰੇ ਵਿੱਚ ਲੁਕੇ ਹੋਏ ਖ਼ਜ਼ਾਨੇ, ਅਤੇ ਗੁਪਤ ਸਥਾਨਾਂ ਵਿੱਚ ਦੱਬੇ ਹੋਏ ਪਦਾਰਥ ਦਿਆਂਗਾ, ਤਾਂ ਜੋ ਤੂੰ ਜਾਣੇ ਕਿ ਮੈਂ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹਾਂ, ਜੋ ਤੇਰਾ ਨਾਮ ਲੈ ਕੇ ਤੈਨੂੰ ਬੁਲਾਉਂਦਾ ਹਾਂ।
4 Por mi siervo Jacob, y por Israel mi escogido te llamé por tu nombre: púsete tu sobrenombre, aunque no me conociste.
ਮੇਰੇ ਦਾਸ ਯਾਕੂਬ ਦੀ, ਅਤੇ ਮੇਰੇ ਚੁਣੇ ਹੋਏ ਇਸਰਾਏਲ ਦੀ ਖਾਤਰ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਅਤੇ ਤੈਨੂੰ ਪਦਵੀ ਦਿੱਤੀ ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
5 Yo Jehová y ninguno más de yo: no hay Dios más de yo. Yo te ceñiré, aunque tú no me conociste:
ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
6 Para que se sepa desde el nacimiento del sol, y desde donde se pone, que no hay más de yo. Yo Jehová, y ninguno más de yo:
ਤਾਂ ਜੋ ਉਹ ਸੂਰਜ ਦੇ ਚੜ੍ਹਦੇ ਪਾਸਿਓਂ ਅਤੇ ਲਹਿੰਦੇ ਪਾਸੇ ਤੋਂ ਜਾਣਨ, ਕਿ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਹੈ ਹੀ ਨਹੀਂ।
7 Que formo la luz, y que crío las tinieblas: que hago la paz, y que crío el mal: Yo Jehová, que hago todo esto.
ਮੈਂ ਚਾਨਣ ਦਾ ਸਿਰਜਣਹਾਰ ਅਤੇ ਹਨੇਰੇ ਦਾ ਕਰਤਾਰ ਹਾਂ, ਮੈਂ ਸ਼ਾਂਤੀ ਦਾ ਬਣਾਉਣ ਵਾਲਾ ਅਤੇ ਬਿਪਤਾ ਦਾ ਕਰਤਾ ਹਾਂ, ਮੈਂ ਯਹੋਵਾਹ ਇਹ ਸਾਰੇ ਕੰਮ ਕਰਦਾ ਹਾਂ।
8 Rociád, cielos, de arriba, y las nubes goteen la justicia: ábrase la tierra, y frutifíquense la salud y la justicia: háganse producir juntamente. Yo Jehová lo crié.
ਹੇ ਅਕਾਸ਼ੋ, ਉੱਪਰੋਂ ਮੇਰੀ ਧਾਰਮਿਕਤਾ ਵਰ੍ਹਾਓ! ਅਤੇ ਗਗਨ ਤੋਂ ਧਰਮ ਵਰ੍ਹੇ, ਧਰਤੀ ਖੁੱਲ੍ਹ ਜਾਵੇ ਅਤੇ ਮੁਕਤੀ ਦਾ ਫਲ ਲਿਆਵੇ, ਅਤੇ ਧਰਮ ਨੂੰ ਵੀ ਉਗਾਵੇ, ਮੈਂ ਯਹੋਵਾਹ ਨੇ ਉਹ ਨੂੰ ਉਤਪਤ ਕੀਤਾ।
9 ¡Ay de él que pleitéa con su Hacedor! El tiesto contra los tiestos de la tierra. ¿Dirá el barro al que lo labra: Qué haces? ¿y tu obra no tiene manos?
ਹਾਏ ਉਹ ਦੇ ਉੱਤੇ ਜੋ ਆਪਣੇ ਸਿਰਜਣਹਾਰ ਨਾਲ ਝਗੜਦਾ ਹੈ, ਉਹ ਮਿੱਟੀ ਦੇ ਠੀਕਰਿਆਂ ਵਿੱਚੋਂ ਇੱਕ ਠੀਕਰਾ ਹੈ! ਭਲਾ, ਮਿੱਟੀ ਆਪਣੇ ਸਿਰਜਣਹਾਰ ਨੂੰ ਆਖੇ, ਤੂੰ ਕੀ ਬਣਾਉਂਦਾ ਹੈਂ? ਜਾਂ ਕਾਰੀਗਰ ਦੀ ਕਿਰਤ ਇਹ ਆਖੇ ਕਿ ਉਹ ਦੇ ਤਾਂ ਹੱਥ ਹੈ ਹੀ ਨਹੀਂ!
10 Ay! de el que dice al padre: ¿Por qué engendraste? y a la mujer: ¿Por qué pariste?
੧੦ਹਾਏ ਉਹ ਦੇ ਉੱਤੇ ਜੋ ਕਿਸੇ ਪਿਤਾ ਨੂੰ ਆਖਦਾ ਹੈ, ਤੂੰ ਕਿਸਨੂੰ ਜਨਮ ਦਿੰਦਾ ਹੈਂ? ਜਾਂ ਕਿਸੇ ਮਾਤਾ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?
11 Así dice Jehová el Santo de Israel, y su formador: Preguntádme de las cosas por venir: mandádme acerca de mis hijos, y a cerca de la obra de mis manos.
੧੧ਯਹੋਵਾਹ ਜੋ ਇਸਰਾਏਲ ਦਾ ਪਵਿੱਤਰ ਪੁਰਖ, ਅਤੇ ਉਹ ਦਾ ਸਿਰਜਣਹਾਰ ਹੈ, ਇਹ ਆਖਦਾ ਹੈ, ਕੀ ਤੁਸੀਂ ਆਉਣ ਵਾਲੀਆਂ ਗੱਲਾਂ ਮੈਥੋਂ ਪੁੱਛੋਗੇ? ਮੇਰੇ ਪੁੱਤਰਾਂ ਵਿਖੇ, ਮੇਰੀ ਦਸਤਕਾਰੀ ਵਿਖੇ, ਤੁਸੀਂ ਮੈਨੂੰ ਹੁਕਮ ਦਿਓਗੇ?
12 Yo hice la tierra, y yo crié sobre ella el hombre. Yo, mis manos extendieron los cielos, y a todo su ejército mandé.
੧੨ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।
13 Yo le desperté en justicia, y todos sus caminos enderezaré: él edificará mi ciudad, y soltará mis cautivos, no por precio, ni por dones, dice Jehová de los ejércitos.
੧੩ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
14 Así dijo Jehová: El trabajo de Egipto, las mercaderías de Etiopía, y los altos de Sabá se pasarán a ti, y serán tuyos: tras ti irán, pasarán con grillos: a ti harán reverencia, y a ti suplicarán. Cierto en ti está Dios; y no hay otro fuera de Dios.
੧੪ਯਹੋਵਾਹ ਇਹ ਆਖਦਾ ਹੈ, ਮਿਸਰ ਦੀ ਕਮਾਈ, ਕੂਸ਼ ਦਾ ਵਪਾਰ, ਅਤੇ ਸ਼ਬਾ ਦੇ ਉੱਚੇ ਕੱਦ ਵਾਲੇ ਮਨੁੱਖ, ਉਹ ਲੰਘ ਕੇ ਤੇਰੇ ਕੋਲ ਆਉਣਗੇ, ਅਤੇ ਤੇਰੇ ਹੋਣਗੇ, ਉਹ ਤੇਰੇ ਪਿੱਛੇ ਚੱਲਣਗੇ, ਉਹ ਸੰਗਲਾਂ ਨਾਲ ਜਕੜੇ ਹੋਏ ਆਉਣਗੇ, ਉਹ ਤੇਰੇ ਅੱਗੇ ਮੱਥਾ ਟੇਕਣਗੇ, ਉਹ ਤੇਰੇ ਅੱਗੇ ਬੇਨਤੀ ਕਰਨਗੇ, ਕਿ ਪਰਮੇਸ਼ੁਰ ਤੇਰੇ ਨਾਲ ਹੈ, ਹੋਰ ਕੋਈ ਨਹੀਂ, ਹੋਰ ਕੋਈ ਪਰਮੇਸ਼ੁਰ ਨਹੀਂ।
15 Verdaderamente tú eres Dios que te encubres, Dios de Israel, que salvas.
੧੫ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।
16 Avergonzarse han, y todos ellos se afrentarán: irán con vergüenza todos los fabricadores de imágenes.
੧੬ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ।
17 Israel es salvo en Jehová, salud eterna: no os avergonzaréis, ni os afrentaréis por todos los siglos.
੧੭ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।
18 Porque así dijo Jehová, que cria los cielos, él mismo, el Dios que forma la tierra, el que la hizo, y la compuso: No la creó para nada, para que fuese habitada la creó: Yo Jehová, y ninguno más de yo.
੧੮ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।
19 No hablé en escondido, en lugar de tierra de tinieblas: no dije a la generación de Jacob: En vano me buscáis. Yo Jehová que hablo justicia, que anuncio rectitud.
੧੯ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।
20 Congregáos y veníd, allegáos todos los escapados de las naciones: no saben los que levantan el madero de su escultura, y los que ruegan al dios que no salva.
੨੦ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!
21 Publicád, y hacéd llegar, y entren todos en consulta: ¿Quién hizo oír esto desde el principio, y desde entonces lo tiene dicho, si no yo Jehová? y no hay más Dios que yo: Dios justo y salvador, no mas de yo.
੨੧ਪਰਚਾਰ ਕਰੋ ਤੇ ਉਨ੍ਹਾਂ ਨੂੰ ਪੇਸ਼ ਕਰੋ, - ਹਾਂ, ਉਹ ਇਕੱਠੇ ਸਲਾਹ ਕਰਨ, - ਕਿਸ ਨੇ ਪੁਰਾਣੇ ਸਮੇਂ ਤੋਂ ਇਹ ਦੱਸਿਆ? ਕਿਸ ਨੇ ਪ੍ਰਾਚੀਨ ਸਮੇਂ ਇਹ ਦਾ ਵਰਨਣ ਕੀਤਾ? ਭਲਾ, ਮੈਂ ਯਹੋਵਾਹ ਨੇ ਹੀ ਨਹੀਂ? ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ, ਧਰਮੀ ਪਰਮੇਸ਼ੁਰ ਅਤੇ ਮੁਕਤੀਦਾਤਾ, ਮੇਰੇ ਬਿਨ੍ਹਾਂ ਕੋਈ ਹੈ ਹੀ ਨਹੀਂ।
22 Mirád a mí, y sed salvos todos los términos de la tierra; porque yo soy Dios, y no hay más.
੨੨ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।
23 Por mí hice juramento: de mi boca salió palabra en justicia, la cual no se tornará: Que a mí se doblará toda rodilla, y jurará toda lengua.
੨੩ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ।
24 Y a mí dirá: Cierto en Jehová está la justicia y la fuerza, hasta él vendrá; y todos los que se enojan contra él serán avergonzados.
੨੪ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।
25 En Jehová serán justificados, y se gloriarán toda la generación de Israel.
੨੫ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ।

< Isaías 45 >