< Isaías 66 >
1 Jehová dijo así: El cielo es mi trono, y la tierra estrado de mis pies: ¿Dónde quedará esta casa que me habéis edificado; y dónde quedará este lugar de mi reposo?
੧ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?
2 Mi mano hizo todas estas cosas, y por ella todos estas cosas fueron, dijo Jehová: a aquel pues miraré que es pobre y abatido de espíritu, y que tiembla a mi palabra.
੨ਯਹੋਵਾਹ ਦਾ ਵਾਕ ਹੈ, ਇਹਨਾਂ ਸਭਨਾਂ ਨੂੰ ਮੇਰੇ ਹੀ ਹੱਥ ਨੇ ਬਣਾਇਆ ਹੈ, ਇਸ ਤਰ੍ਹਾਂ ਉਹ ਬਣ ਗਏ। ਮੈਂ ਅਜਿਹੇ ਜਨ ਉੱਤੇ ਨਿਗਾਹ ਰੱਖਾਂਗਾ, ਜੋ ਦੀਨ ਅਤੇ ਨਿਮਰ ਆਤਮਾ ਵਾਲਾ ਹੈ ਅਤੇ ਜੋ ਮੇਰੇ ਬਚਨ ਸੁਣ ਕੇ ਕੰਬ ਜਾਂਦਾ ਹੈ।
3 El que sacrifica buey, como si matase un hombre: el que sacrifica oveja, como si degollase un perro: el que ofrece presente, como si ofreciese sangre de puerco: el que ofrece perfume, como si bendijese la iniquidad. Y pues escogieron sus caminos, y su alma amó sus abominaciones:
੩ਬਲ਼ਦ ਨੂੰ ਵੱਢਣ ਵਾਲਾ ਮਨੁੱਖ ਨੂੰ ਮਾਰਨ ਵਾਲੇ ਜਿਹਾ ਹੈ, ਅਤੇ ਲੇਲੇ ਨੂੰ ਕੱਟਣ ਵਾਲਾ ਕੁੱਤੇ ਦੀ ਧੌਣ ਭੰਨਣ ਵਾਲੇ ਜਿਹਾ ਹੈ, ਮੈਦੇ ਦੀ ਭੇਟ ਦਾ ਚੜ੍ਹਾਉਣ ਵਾਲਾ ਸੂਰ ਦਾ ਲਹੂ ਚੜ੍ਹਾਉਣ ਵਾਲੇ ਜਿਹਾ ਹੈ, ਲੁਬਾਨ ਦਾ ਧੁਖਾਉਣ ਵਾਲਾ ਮੂਰਤ ਨੂੰ ਧੰਨ ਆਖਣ ਵਾਲੇ ਜਿਹਾ ਹੈ, ਹਾਂ, ਇਹਨਾਂ ਨੇ ਆਪਣੇ ਰਾਹ ਚੁਣ ਲਏ ਹਨ, ਅਤੇ ਇਹਨਾਂ ਦਾ ਜੀਅ ਇਹਨਾਂ ਦੇ ਘਿਣਾਉਣੇ ਕੰਮਾਂ ਵਿੱਚ ਪ੍ਰਸੰਨ ਰਹਿੰਦਾ ਹੈ।
4 También yo escogeré sus escarnios, y traeré sobre ellos lo que temieron; porque llamé, y nadie respondió: hablé, y no oyeron; e hicieron lo malo delante de mis ojos, y escogieron lo que a mí desagrada.
੪ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ।
5 Oíd palabra de Jehová los que tembláis a su palabra. Vuestros hermanos, los que os aborrecen, y os niegan por causa de mi nombre, dijeron: Glorifíquese Jehová. Mas él se mostrará con vuestra alegría, y ellos serán confusos.
੫ਤੁਸੀਂ ਜੋ ਯਹੋਵਾਹ ਦਾ ਬਚਨ ਸੁਣ ਕੇ ਕੰਬਦੇ ਹੋ, ਉਸ ਦਾ ਇਹ ਬਚਨ ਸੁਣੋ! ਤੁਹਾਡੇ ਭਰਾ ਜੋ ਤੁਹਾਡੇ ਤੋਂ ਘਿਣ ਕਰਦੇ ਹਨ, ਜੋ ਤੁਹਾਨੂੰ ਮੇਰੇ ਨਾਮ ਦੇ ਕਾਰਨ ਕੱਢ ਦਿੰਦੇ ਹਨ, ਆਖਦੇ ਹਨ, ਯਹੋਵਾਹ ਦੀ ਵਡਿਆਈ ਹੋਵੇ, ਕਿ ਅਸੀਂ ਤੁਹਾਡੀ ਖੁਸ਼ੀ ਨੂੰ ਵੇਖੀਏ, ਪਰ ਉਹ ਹੀ ਸ਼ਰਮਿੰਦੇ ਹੋਣਗੇ।
6 Voz de alboroto se oye de la ciudad, voz del templo, voz de Jehová que da el pago a sus enemigos.
੬ਸ਼ਹਿਰ ਤੋਂ ਰੌਲ਼ੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ!
7 Antes que estuviese de parto, parió: antes que le viniesen dolores, parió hijo.
੭ਪੀੜਾਂ ਲੱਗਣ ਤੋਂ ਪਹਿਲਾਂ ਉਸ ਨੇ ਜਨਮ ਦਿੱਤਾ, ਦਰਦ ਹੋਣ ਤੋਂ ਪਹਿਲਾਂ ਉਸ ਦੇ ਪੁੱਤਰ ਜੰਮਿਆ।
8 ¿Quién oyó cosa semejante? ¿Quién vio cosa semejante? ¿La tierra parirse ha en un día? ¿Nacerá toda una nación de una vez? Que Sión estuvo de parto, y parió juntamente sus hijos.
੮ਕਿਸ ਨੇ ਅਜਿਹੀ ਗੱਲ ਸੁਣੀ? ਕਿਸ ਨੇ ਅਜਿਹੀਆਂ ਗੱਲਾਂ ਵੇਖੀਆਂ? ਭਲਾ, ਇੱਕ ਦਿਨ ਵਿੱਚ ਕੋਈ ਦੇਸ ਪੈਦਾ ਹੋ ਸਕਦਾ ਹੈ? ਜਾਂ ਇੱਕ ਪਲ ਵਿੱਚ ਇੱਕ ਕੌਮ ਜੰਮ ਸਕਦੀ ਹੈ। ਪਰ ਜਿਵੇਂ ਹੀ ਸੀਯੋਨ ਨੂੰ ਪੀੜਾਂ ਲੱਗੀਆਂ, ਉਸ ਨੇ ਆਪਣੇ ਬੱਚਿਆਂ ਨੂੰ ਜਨਮ ਦਿੱਤਾ।
9 ¿Yo que hago parir, no pariré? dijo Jehová. ¿Yo que hago engendrar, seré detenido? dice el Dios tuyo.
੯ਯਹੋਵਾਹ ਆਖਦਾ ਹੈ, ਭਲਾ, ਮੈਂ ਜੰਮਣ ਦੇ ਸਮੇਂ ਤੱਕ ਪਹੁੰਚਾਵਾਂ ਅਤੇ ਨਾ ਜਨਮਾਵਾਂ? ਜਾਂ ਕੀ ਜਦੋਂ ਜੰਮਣ ਦਾ ਸਮਾਂ ਆ ਜਾਵੇ ਤਾਂ ਮੈਂ ਕੁੱਖ ਨੂੰ ਬੰਦ ਕਰਾਂ? ਤੇਰਾ ਪਰਮੇਸ਼ੁਰ ਆਖਦਾ ਹੈ।
10 Alegráos con Jerusalem, y gozáos con ella, todos los que la amáis: gozáos con ella de gozo, todos los que os enlutasteis por ella:
੧੦ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!
11 Para que maméis y os hartéis de las tetas de sus consolaciones: para que ordeñéis, y os deleitéis con el resplandor de su gloria.
੧੧ਤਾਂ ਜੋ ਤੁਸੀਂ ਉਸ ਦੀਆਂ ਤਸੱਲੀ ਦੀਆਂ ਦੁੱਧੀਆਂ ਚੁੰਘੋ ਅਤੇ ਰੱਜ ਜਾਓ, ਤੁਸੀਂ ਰੱਜ ਜਾਓ ਅਤੇ ਉਸ ਦੀ ਸ਼ਾਨ ਦੀ ਬਹੁਤਾਇਤ ਨਾਲ ਆਪਣੇ ਆਪ ਨੂੰ ਮਗਨ ਕਰੋ।
12 Porque así dice Jehová: He aquí que yo extiendo sobre ella paz, como un río; y la gloria de las naciones, como un arroyo que sale de madre; y mamaréis, y sobre el lado seréis traídos, y sobre las rodillas seréis regalados.
੧੨ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਸ਼ਾਂਤੀ ਦਰਿਆ ਵਾਂਗੂੰ, ਅਤੇ ਕੌਮਾਂ ਦਾ ਮਾਲ-ਧਨ ਨਦੀ ਦੇ ਹੜ੍ਹ ਵਾਂਗੂੰ ਉਸ ਤੱਕ ਪਹੁੰਚਾਵਾਂਗਾ ਅਤੇ ਤੁਸੀਂ ਚੁੰਘੋਗੇ, ਤੁਸੀਂ ਕੁੱਛੜ ਚੁੱਕੇ ਜਾਓਗੇ ਅਤੇ ਗੋਡਿਆਂ ਉੱਤੇ ਕੁਦਾਏ ਜਾਓਗੇ।
13 Como el varón a quien consuela su madre, así os consolaré yo a vosotros, y sobre Jerusalem tomaréis consuelo.
੧੩ਜਿਸ ਤਰ੍ਹਾਂ ਮਾਤਾ ਆਪਣੇ ਬੱਚੇ ਨੂੰ ਦਿਲਾਸਾ ਦਿੰਦੀ ਹੈ, ਉਸੇ ਤਰ੍ਹਾਂ ਮੈਂ ਤੁਹਾਨੂੰ ਦਿਲਾਸਾ ਦਿਆਂਗਾ, ਅਤੇ ਤੁਸੀਂ ਯਰੂਸ਼ਲਮ ਦੇ ਵਿਖੇ ਦਿਲਾਸਾ ਪਾਓਗੇ।
14 Y veréis, y alegrarse ha vuestro corazón, y vuestros huesos, como la yerba reverdecerán; y la mano de Jehová para con sus siervos será conocida, y contra sus enemigos se airará.
੧੪ਤੁਸੀਂ ਵੇਖੋਗੇ ਅਤੇ ਤੁਹਾਡਾ ਦਿਲ ਖੁਸ਼ ਹੋਵੇਗਾ, ਅਤੇ ਤੁਹਾਡੀਆਂ ਹੱਡੀਆਂ ਘਾਹ ਵਾਂਗੂੰ ਹਰੀਆਂ-ਭਰੀਆਂ ਹੋਣਗੀਆਂ ਅਤੇ ਇਹ ਪਰਗਟ ਹੋਵੇਗਾ ਕਿ ਯਹੋਵਾਹ ਦਾ ਹੱਥ ਆਪਣੇ ਦਾਸਾਂ ਉੱਤੇ ਹੈ, ਪਰ ਉਸਦਾ ਕਹਿਰ ਉਸ ਦੇ ਵੈਰੀਆਂ ਉੱਤੇ ਹੈ।
15 Porque he aquí que Jehová vendrá con fuego, y sus carros, como torbellino, para tornar su ira en furor; y su reprensión en llama de fuego.
੧੫ਵੇਖੋ, ਯਹੋਵਾਹ ਅੱਗ ਨਾਲ ਆਵੇਗਾ, ਅਤੇ ਉਹ ਦੇ ਰਥ ਵਾਵਰੋਲੇ ਵਾਂਗੂੰ, ਤਾਂ ਜੋ ਉਹ ਆਪਣਾ ਕ੍ਰੋਧ ਤੇਜ਼ੀ ਨਾਲ, ਅਤੇ ਆਪਣੀ ਤਾੜ ਅੱਗ ਦੀਆਂ ਲਾਟਾਂ ਨਾਲ ਪਾਵੇ,
16 Porque Jehová juzgará con fuego y con su espada a toda carne; y los muertos de Jehová serán multiplicados.
੧੬ਕਿਉਂ ਜੋ ਯਹੋਵਾਹ ਅੱਗ ਨਾਲ, ਅਤੇ ਆਪਣੀ ਤਲਵਾਰ ਨਾਲ ਹਰੇਕ ਪ੍ਰਾਣੀ ਦਾ ਨਿਆਂ ਕਰੇਗਾ, ਅਤੇ ਯਹੋਵਾਹ ਦੇ ਵੱਢੇ ਹੋਏ ਬਹੁਤ ਹੋਣਗੇ।
17 Los que se santifican, y los que se purifican en los huertos, unos tras otros: los que comen carne de puerco, y abominación, y ratón, juntamente serán talados, dice Jehová.
੧੭ਜੋ ਆਪਣੇ ਆਪ ਨੂੰ ਇਸ ਲਈ ਪਵਿੱਤਰ ਅਤੇ ਸ਼ੁੱਧ ਕਰਦੇ ਹਨ ਕਿ ਬਾਗ਼ਾਂ ਵਿੱਚ ਜਾਣ, ਅਤੇ ਉਸ ਦੇ ਪਿੱਛੇ ਚੱਲਦੇ ਹਨ ਜੋ ਸੂਰ ਦਾ ਮਾਸ, ਚੂਹੇ ਅਤੇ ਹੋਰ ਘਿਣਾਉਣੀਆਂ ਚੀਜ਼ਾਂ ਖਾਂਦੇ ਹਨ, ਉਹ ਇਕੱਠੇ ਹੀ ਮੁੱਕ ਜਾਣਗੇ ਯਹੋਵਾਹ ਦਾ ਵਾਕ ਹੈ।
18 Porque yo entiendo sus obras y sus pensamientos: tiempo vendrá para juntar todas las naciones y las lenguas; y vendrán, y verán mi gloria.
੧੮ਮੈਂ ਉਹਨਾਂ ਦੇ ਕੰਮ ਅਤੇ ਉਹਨਾਂ ਦੇ ਖ਼ਿਆਲ ਚੰਗੀ ਤਰ੍ਹਾਂ ਜਾਣਦਾ ਹਾਂ, ਇਸ ਲਈ ਉਹ ਸਮਾਂ ਆਉਂਦਾ ਹੈ ਜਦ ਮੈਂ ਸਾਰੀਆਂ ਕੌਮਾਂ ਅਤੇ ਬੋਲੀਆਂ ਨੂੰ ਇਕੱਠਾ ਕਰਾਂਗਾ, ਅਤੇ ਉਹ ਆਉਣਗੀਆਂ ਅਤੇ ਮੇਰੇ ਪਰਤਾਪ ਨੂੰ ਵੇਖਣਗੀਆਂ।
19 Y pondré entre ellos seña; y enviaré de los escapados de ellos a las naciones, a Társis, a Pul, y Lud, que tiran arco, a Tubal, y a Javán, a las islas apartadas, que no oyeron de mí, ni vieron mi gloria, y publicarán mi gloria entre las naciones.
੧੯ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁੱਖ ਕੱਸਦੇ ਹਨ, ਤੂਬਲ ਅਤੇ ਯਾਵਾਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।
20 Y traerán a todos vuestros hermanos de entre todas las naciones por presente a Jehová, en caballos, en carros, en literas, y en mulos, y en camellos, a mi santo monte de Jerusalem, dice Jehová, de la manera que los hijos de Israel suelen traer el presente en vasos limpios a la casa de Jehová.
੨੦ਜਿਵੇਂ ਇਸਰਾਏਲੀ ਆਪਣੀ ਭੇਟ ਸਾਫ਼ ਭਾਂਡੇ ਵਿੱਚ ਯਹੋਵਾਹ ਦੇ ਭਵਨ ਨੂੰ ਲੈ ਆਉਂਦੇ ਹਨ, ਉਸੇ ਤਰ੍ਹਾਂ ਉਹ ਤੁਹਾਡੇ ਭਰਾਵਾਂ ਨੂੰ ਸਾਰੀਆਂ ਕੌਮਾਂ ਵਿੱਚੋਂ ਯਹੋਵਾਹ ਦੀ ਭੇਟ ਕਰਕੇ ਘੋੜਿਆਂ ਉੱਤੇ, ਰਥਾਂ ਵਿੱਚ, ਪਾਲਕੀਆਂ ਵਿੱਚ, ਖੱਚਰਾਂ ਉੱਤੇ ਅਤੇ ਊਠਾਂ ਉੱਤੇ, ਮੇਰੇ ਪਵਿੱਤਰ ਪਰਬਤ ਯਰੂਸ਼ਲਮ ਨੂੰ ਲੈ ਆਉਣਗੇ, ਯਹੋਵਾਹ ਦਾ ਬਚਨ ਹੈ।
21 Y tomaré también de ellos para sacerdotes y Levitas, dice Jehová.
੨੧ਅਤੇ ਉਹਨਾਂ ਵਿੱਚੋਂ ਵੀ ਮੈਂ ਕੁਝ ਨੂੰ ਜਾਜਕ ਅਤੇ ਲੇਵੀ ਹੋਣ ਲਈ ਚੁਣਾਂਗਾ, ਯਹੋਵਾਹ ਆਖਦਾ ਹੈ।
22 Porque como los cielos nuevos, y la tierra nueva que yo hago, permanecen delante de mí, dice Jehová, así permanecerá vuestra simiente y vuestro nombre.
੨੨ਜਿਵੇਂ ਨਵਾਂ ਅਕਾਸ਼ ਅਤੇ ਨਵੀਂ ਧਰਤੀ, ਜੋ ਮੈਂ ਬਣਾਵਾਂਗਾ ਮੇਰੇ ਸਨਮੁਖ ਕਾਇਮ ਰਹਿਣਗੇ, ਉਸੇ ਤਰ੍ਹਾਂ ਹੀ ਤੁਹਾਡੀ ਅੰਸ ਅਤੇ ਤੁਹਾਡਾ ਨਾਮ ਕਾਇਮ ਰਹੇਗਾ, ਯਹੋਵਾਹ ਦਾ ਵਾਕ ਹੈ।
23 Y será que de mes en mes, y de sábado en sábado vendrá toda carne a adorar delante de mí, dijo Jehová.
੨੩ਅਜਿਹਾ ਹੋਵੇਗਾ ਕਿ ਨਵੇਂ ਚੰਦ ਤੋਂ ਨਵੇਂ ਚੰਦ ਤੱਕ ਅਤੇ ਸਬਤ ਤੋਂ ਸਬਤ ਤੱਕ, ਸਾਰੇ ਪ੍ਰਾਣੀ ਆਉਣਗੇ ਤਾਂ ਜੋ ਮੇਰੇ ਸਨਮੁਖ ਮੱਥਾ ਟੇਕਣ, ਯਹੋਵਾਹ ਆਖਦਾ ਹੈ,
24 Y saldrán, y verán los cuerpos de los muertos de los varones que se rebelaron contra mí; porque su gusano nunca morirá, ni su fuego se apagará; y serán abominables a toda carne.
੨੪ਮੇਰੇ ਲੋਕ ਬਾਹਰ ਜਾ ਕੇ ਉਨ੍ਹਾਂ ਮਨੁੱਖਾਂ ਦੀਆਂ ਲੋਥਾਂ ਨੂੰ ਵੇਖਣਗੇ, ਜਿਨ੍ਹਾਂ ਨੇ ਮੇਰੇ ਵਿਰੁੱਧ ਵਿਦਰੋਹ ਕੀਤਾ, ਕਿਉਂ ਜੋ ਉਨ੍ਹਾਂ ਦਾ ਕੀੜਾ ਕਦੀ ਨਾ ਮਰੇਗਾ, ਨਾ ਉਨ੍ਹਾਂ ਦੀ ਅੱਗ ਬੁਝੇਗੀ, ਅਤੇ ਉਹ ਸਾਰੇ ਪ੍ਰਾਣੀਆਂ ਲਈ ਬਹੁਤ ਹੀ ਘਿਣਾਉਣੇ ਹੋਣਗੇ।