< Job 2 >
1 Y otro día aconteció que vinieron los hijos de Dios para presentarse delante de Jehová, y vino también entre ellos Satanás, pareciendo delante de Jehová.
੧ਅਜਿਹਾ ਹੋਇਆ ਕਿ ਇੱਕ ਦਿਨ ਫਿਰ ਪਰਮੇਸ਼ੁਰ ਦੇ ਦੂਤ ਆਏ ਕਿ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰਨ, ਤਦ ਸ਼ੈਤਾਨ ਵੀ ਉਨ੍ਹਾਂ ਦੇ ਵਿੱਚ ਆਇਆ ਕਿ ਉਹ ਵੀ ਆਪਣੇ ਆਪ ਨੂੰ ਯਹੋਵਾਹ ਦੇ ਸਨਮੁਖ ਹਾਜ਼ਰ ਕਰੇ।
2 Y dijo Jehová a Satanás: ¿De dónde vienes? Respondió Satanás a Jehová, y dijo: De rodear la tierra, y de andar por ella.
੨ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਤੂੰ ਕਿੱਥੋਂ ਆਇਆ ਹੈ?” ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਧਰਤੀ ਵਿੱਚ ਘੁੰਮ ਫਿਰ ਕੇ ਅਤੇ ਉਹ ਦੇ ਵਿੱਚ ਇੱਧਰ-ਉੱਧਰ ਘੁੰਮਦਾ ਆਇਆ ਹਾਂ।”
3 Y Jehová dijo a Satanás: ¿No has considerado a mi siervo Job, que no hay otro como él en la tierra, varón perfecto y recto, temeroso de Dios, y apartado de mal, y que aun retiene su perfección, habiéndome tú incitado contra él, para que le echase a perder sin causa?
੩ਤਦ ਯਹੋਵਾਹ ਨੇ ਸ਼ੈਤਾਨ ਨੂੰ ਪੁੱਛਿਆ, “ਕੀ ਤੂੰ ਮੇਰੇ ਦਾਸ ਅੱਯੂਬ ਬਾਰੇ ਆਪਣੇ ਮਨ ਵਿੱਚ ਵਿਚਾਰ ਕੀਤਾ ਕਿਉਂ ਜੋ ਸਾਰੀ ਧਰਤੀ ਵਿੱਚ ਉਹ ਦੇ ਵਰਗਾ ਕੋਈ ਨਹੀਂ। ਉਹ ਖਰਾ ਅਤੇ ਨੇਕ ਮਨੁੱਖ ਹੈ, ਜੋ ਪਰਮੇਸ਼ੁਰ ਤੋਂ ਡਰਦਾ ਅਤੇ ਬੁਰਿਆਈ ਤੋਂ ਦੂਰ ਰਹਿੰਦਾ ਹੈ ਭਾਵੇਂ ਤੂੰ ਮੈਨੂੰ ਉਕਸਾਇਆ ਕਿ ਮੈਂ ਬਿਨ੍ਹਾਂ ਕਾਰਨ ਉਸ ਨੂੰ ਨਾਸ ਕਰਾਂ, ਪਰ ਫਿਰ ਵੀ ਅੱਜ ਤੱਕ ਉਹ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ।”
4 Y respondiendo Satanás dijo a Jehová: Piel por piel, todo lo que el hombre tiene dará por su vida.
੪ਸ਼ੈਤਾਨ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ, “ਖੱਲ ਦੇ ਬਦਲੇ ਖੱਲ, ਸਗੋਂ ਮਨੁੱਖ ਆਪਣਾ ਸਭ ਕੁਝ ਆਪਣੀ ਜਾਨ ਦੇ ਬਦਲੇ ਦੇ ਦੇਵੇਗਾ।
5 Mas extiende ahora tu mano, y toca a su hueso, y a su carne, y verás si no te blasfema en tu rostro.
੫ਆਪਣਾ ਹੱਥ ਵਧਾ ਕੇ ਉਸ ਦੀ ਹੱਡੀ ਅਤੇ ਉਸ ਦੇ ਮਾਸ ਨੂੰ ਛੂਹ ਤਾਂ ਉਹ ਤੇਰੇ ਮੂੰਹ ਉੱਤੇ ਤੇਰੀ ਨਿੰਦਿਆ ਕਰੇਗਾ।”
6 Y Jehová dijo a Satanás: He aquí, él está en tu mano; mas guarda su vida.
੬ਯਹੋਵਾਹ ਨੇ ਸ਼ੈਤਾਨ ਨੂੰ ਆਖਿਆ, “ਵੇਖ, ਉਹ ਤੇਰੇ ਹੱਥ ਵਿੱਚ ਹੈ ਪਰ ਉਸ ਦੇ ਪ੍ਰਾਣਾਂ ਨੂੰ ਬਚਾਈ ਰੱਖੀਂ।”
7 Y salió Satanás de delante de Jehová, e hirió a Job de una mala sarna desde la planta de su pie, hasta la mollera de su cabeza.
੭ਤਦ ਸ਼ੈਤਾਨ ਯਹੋਵਾਹ ਦੇ ਅੱਗੋਂ ਚਲਿਆ ਗਿਆ ਅਤੇ ਅੱਯੂਬ ਨੂੰ ਪੈਰ ਦੀ ਤਲੀ ਤੋਂ ਲੈ ਕੇ ਸਿਰ ਦੀ ਖੋਪੜੀ ਤੱਕ ਬੁਰੇ ਫੋੜਿਆਂ ਨਾਲ ਮਾਰਿਆ।
8 Y tomaba una teja para rascarse con ella, y estaba sentado en medio de ceniza.
੮ਤਦ ਅੱਯੂਬ ਨੇ ਇੱਕ ਠੀਕਰਾ ਲਿਆ ਕਿ ਆਪਣੇ ਆਪ ਨੂੰ ਉਹ ਦੇ ਨਾਲ ਖੁਰਕੇ ਅਤੇ ਸੁਆਹ ਦੇ ਵਿੱਚ ਬੈਠ ਗਿਆ।
9 Y su mujer le decía: ¿Aun tú retienes tu simplicidad? Maldice a Dios, y muérete.
੯ਉਸ ਦੀ ਪਤਨੀ ਨੇ ਉਸ ਨੂੰ ਆਖਿਆ, “ਕੀ ਤੂੰ ਅਜੇ ਵੀ ਆਪਣੀ ਖਰਿਆਈ ਵਿੱਚ ਬਣਿਆ ਹੋਇਆ ਹੈ? ਪਰਮੇਸ਼ੁਰ ਦੀ ਨਿੰਦਿਆ ਕਰ ਅਤੇ ਮਰ ਜਾ!”
10 Y él le dijo: Como suele hablar cualquiera de las mujeres insensatas, hablas tú. Está bien: recibimos el bien de Dios, ¿y el mal no recibiremos? En todo esto no pecó Job con sus labios.
੧੦ਪਰ ਉਸ ਨੇ ਉਹ ਨੂੰ ਆਖਿਆ, “ਤੂੰ ਇੱਕ ਮੂਰਖ ਇਸਤਰੀ ਦੀ ਤਰ੍ਹਾਂ ਗੱਲ ਕਰਦੀ ਹੈਂ! ਕੀ ਅਸੀਂ ਚੰਗਾ-ਚੰਗਾ ਤਾਂ ਪਰਮੇਸ਼ੁਰ ਕੋਲੋਂ ਲਈਏ ਅਤੇ ਬੁਰਾ ਨਾ ਲਈਏ?” ਇਹਨਾਂ ਸਾਰੀਆਂ ਗੱਲਾਂ ਵਿੱਚ ਅੱਯੂਬ ਨੇ ਆਪਣੇ ਮੂੰਹ ਨਾਲ ਕੋਈ ਪਾਪ ਨਾ ਕੀਤਾ।
11 Y oyeron tres amigos de Job todo este mal que había venido sobre él: y vinieron cada uno de su lugar, Elifaz Temanita, y Baldad Suita, y Sofar Naamatita: porque habían concertado de venir juntos a condolecerse de él, y a consolarle.
੧੧ਜਦ ਅੱਯੂਬ ਦੇ ਤਿੰਨਾਂ ਮਿੱਤਰਾਂ ਨੇ ਅਰਥਾਤ ਅਲੀਫਾਜ਼ ਤੇਮਾਨੀ, ਬਿਲਦਦ ਸ਼ੂਹੀ ਅਤੇ ਸੋਫ਼ਰ ਨਅਮਾਤੀ ਨੇ ਇਹ ਸਾਰੀ ਬਿਪਤਾ ਦੀ ਖ਼ਬਰ ਸੁਣੀ, ਜਿਹੜੀ ਉਹ ਦੇ ਉੱਤੇ ਆ ਪਈ ਸੀ, ਤਦ ਉਹ ਆਪਸ ਵਿੱਚ ਸਲਾਹ ਕਰਕੇ ਆਪੋ ਆਪਣੇ ਥਾਂ ਤੋਂ ਚੱਲੇ ਅਤੇ ਇਕੱਠੇ ਹੋਏ ਕਿ ਉਹ ਦਾ ਦੁੱਖ ਵੰਡਾਉਣ ਅਤੇ ਉਹ ਨੂੰ ਦਿਲਾਸਾ ਦੇਣ।
12 Los cuales alzando los ojos desde lejos, no le conocieron, y lloraron a alta voz, y cada uno de ellos rompió su manto, y esparcieron polvo sobre sus cabezas hacia el cielo.
੧੨ਜਦ ਉਨ੍ਹਾਂ ਨੇ ਦੂਰ ਤੋਂ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਉਸ ਨੂੰ ਨਾ ਪਛਾਣ ਸਕੇ, ਤਦ ਉਹ ਉੱਚੀ-ਉੱਚੀ ਰੋਣ ਲੱਗ ਪਏ ਅਤੇ ਦੁਖੀ ਹੋ ਕੇ ਆਪਣੇ-ਆਪਣੇ ਕੱਪੜੇ ਪਾੜ ਲਏ ਅਤੇ ਅਕਾਸ਼ ਵੱਲ ਉਡਾ ਕੇ ਆਪਣੇ ਸਿਰਾਂ ਉੱਤੇ ਸੁਆਹ ਪਾਈ।
13 Y asentáronse con él en tierra siete días y siete noches, y ninguno le hablaba palabra, porque veían que el dolor era grande mucho.
੧੩ਉਹ ਸੱਤ ਦਿਨ ਅਤੇ ਸੱਤ ਰਾਤ ਜ਼ਮੀਨ ਉੱਤੇ ਉਸ ਦੇ ਨਾਲ ਬੈਠੇ ਰਹੇ, ਪਰ ਕਿਸੇ ਨੇ ਉਹ ਦੇ ਨਾਲ ਗੱਲ ਨਾ ਕੀਤੀ ਕਿਉਂ ਜੋ ਉਨ੍ਹਾਂ ਨੇ ਵੇਖਿਆ ਕਿ ਉਹ ਦੀ ਪੀੜ ਡਾਢੀ ਸੀ।